Ezekiel 13:8
ਇਸ ਲਈ ਹੁਣ, ਯਹੋਵਾਹ ਮੇਰਾ ਪ੍ਰਭੂ, ਸੱਚਮੁੱਚ ਗੱਲ ਕਰੇਗਾ! ਉਹ ਆਖਦਾ ਹੈ, “ਤੁਸੀਂ ਝੂਠ ਬੋਲਿਆ। ਤੁਸੀਂ ਉਹ ਦਰਸ਼ਨ ਦੇਖੇ ਜਿਹੜੇ ਸੱਚ ਨਹੀਂ ਹਨ। ਇਸ ਲਈ ਹੁਣ ਮੈਂ (ਪਰਮੇਸ਼ੁਰ) ਤੁਹਾਡੇ ਖਿਲਾਫ਼ ਹਾਂ!” ਯਹੋਵਾਹ ਮੇਰਾ ਪ੍ਰਭੂ, ਨੇ ਇਹ ਗੱਲਾਂ ਆਖੀਆਂ।
Ezekiel 13:8 in Other Translations
King James Version (KJV)
Therefore thus saith the Lord GOD; Because ye have spoken vanity, and seen lies, therefore, behold, I am against you, saith the Lord GOD.
American Standard Version (ASV)
Therefore thus saith the Lord Jehovah: Because ye have spoken falsehood, and seen lies, therefore, behold, I am against you, saith the Lord Jehovah.
Bible in Basic English (BBE)
So this is what the Lord has said: Because your words are without substance and your visions are false, see, I am against you, says the Lord.
Darby English Bible (DBY)
Therefore thus saith the Lord Jehovah: Because ye speak vanity, and have seen lies, therefore behold, I am against you, saith the Lord Jehovah.
World English Bible (WEB)
Therefore thus says the Lord Yahweh: Because you have spoken falsehood, and seen lies, therefore, behold, I am against you, says the Lord Yahweh.
Young's Literal Translation (YLT)
Therefore, thus said the Lord Jehovah: Because ye have spoken vanity, and seen a lie, Therefore, lo, I `am' against you, An affirmation of the Lord Jehovah.
| Therefore | לָכֵ֗ן | lākēn | la-HANE |
| thus | כֹּ֤ה | kō | koh |
| saith | אָמַר֙ | ʾāmar | ah-MAHR |
| the Lord | אֲדֹנָ֣י | ʾădōnāy | uh-doh-NAI |
| God; | יְהוִ֔ה | yĕhwi | yeh-VEE |
| Because | יַ֚עַן | yaʿan | YA-an |
| ye have spoken | דַּבֶּרְכֶ֣ם | dabberkem | da-ber-HEM |
| vanity, | שָׁ֔וְא | šāwĕʾ | SHA-veh |
| seen and | וַחֲזִיתֶ֖ם | waḥăzîtem | va-huh-zee-TEM |
| lies, | כָּזָ֑ב | kāzāb | ka-ZAHV |
| therefore, | לָכֵן֙ | lākēn | la-HANE |
| behold, | הִנְנִ֣י | hinnî | heen-NEE |
| against am I | אֲלֵיכֶ֔ם | ʾălêkem | uh-lay-HEM |
| you, saith | נְאֻ֖ם | nĕʾum | neh-OOM |
| the Lord | אֲדֹנָ֥י | ʾădōnāy | uh-doh-NAI |
| God. | יְהוִֽה׃ | yĕhwi | yeh-VEE |
Cross Reference
ਹਿਜ਼ ਕੀ ਐਲ 21:3
ਇਸਰਾਏਲ ਦੀ ਧਰਤੀ ਨੂੰ ਆਖ, ‘ਯਹੋਵਾਹ ਨੇ ਇਹ ਗੱਲਾਂ ਆਖੀਆਂ: ਮੈਂ ਤੇਰੇ ਵਿਰੁੱਧ ਹਾਂ! ਮੈਂ ਆਪਣੀ ਤਲਵਾਰ ਮਿਆਨ ਵਿੱਚੋਂ ਕੱਢ ਲਵਾਂਗਾ! ਮੈਂ ਤੇਰੇ ਵਿੱਚਲੇਁ ਸਾਰੇ ਲੋਕਾਂ ਨੂੰ ਹਟਾ ਦਿਆਂਗਾ-ਚੰਗੇ ਬੰਦਿਆਂ ਨੂੰ ਵੀ ਅਤੇ ਮੰਦੇ ਬੰਦਿਆਂ ਨੂੰ ਵੀ!
ਹਿਜ਼ ਕੀ ਐਲ 5:8
ਇਸ ਲਈ, ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਇਸ ਲਈ ਹੁਣ ਮੈਂ ਵੀ ਤੁਹਾਡੇ ਖਿਲਾਫ਼ ਹਾਂ! ਅਤੇ ਮੈਂ ਤੁਹਾਨੂੰ ਸਜ਼ਾ ਦੇਵਾਂਗਾ ਜਦੋਂ ਕਿ ਉਹ ਦੂਸਰੇ ਲੋਕ ਦੇਖਣਗੇ।
ਨਾ ਹੋਮ 2:13
ਯਹੋਵਾਹ ਸਰਬ-ਸ਼ਕਬੀਮਾਨ, ਆਖਦਾ ਹੈ, “ਮੈਂ ਤੇਰੇ ਖਿਲਾਫ਼ ਹਾਂ, ਨੀਨਵਾਹ! ਮੈਂ ਤੇਰੇ ਰੱਥ ਸਾੜਾਂਗਾ ਤੇ ਤੇਰੇ ਜਵਾਨ ਸ਼ੇਰ ਯੁੱਧ ਵਿੱਚ ਮਾਰ ਸੁੱਟਾਂਗਾ। ਮੁੜ ਤੂੰ ਇਸ ਧਰਤੀ ਤੇ ਨਾ ਕਿਸੇ ਦਾ ਸ਼ਿਕਾਰ ਨਾ ਕਰ ਸੱਕੇਂਗਾ। ਅਤੇ ਮੁੜ ਲੋਕ ਤੇਰੇ ਹਲਕਾਰਿਆਂ ਤੋਂ ਬੁਰੀਆਂ ਖਬਰਾਂ ਨਾ ਸੁਣਨਗੇ।”
ਹਿਜ਼ ਕੀ ਐਲ 35:3
ਇਸ ਨੂੰ ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਸ਼ਈਰ ਪਰਬਤ, ਮੈਂ ਹਾਂ ਤੇਰੇ ਵਿਰੁੱਧ! ਸਜ਼ਾ ਦੇਵਾਂਗਾ ਤੈਨੂੰ ਮੈਂ। ਬਣਾ ਦਿਆਂਗਾ ਮੈਂ ਤੈਨੂੰ ਵੀਰਾਨ ਬੰਜਰ ਧਰਤੀ।
ਹਿਜ਼ ਕੀ ਐਲ 28:22
ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਮੈਂ ਹਾਂ ਤੇਰੇ ਵਿਰੁੱਧ, ਸੈਦਾ! ਤੇਰੇ ਲੋਕ ਸਿੱਖ ਲੈਣਗੇ ਮੇਰਾ ਆਦਰ ਕਰਨਾ! ਸਜ਼ਾ ਦੇਵਾਂਗਾ ਮੈਂ ਸੈਦਾ ਨੂੰ। ਫ਼ੇਰ ਪਤਾ ਲੱਗੇਗਾ ਲੋਕਾਂ ਨੂੰ ਕਿ ਮੈਂ ਹਾਂ ਯਹੋਵਾਹ। ਫ਼ੇਰ ਪਤਾ ਲੱਗੇਗਾ ਉਨ੍ਹਾਂ ਨੂੰ ਕਿ ਮੈਂ ਪਵਿੱਤਰ ਹਾਂ, ਅਤੇ ਵਿਹਾਰ ਕਰਨਗੇ ਉਹ ਮੇਰੇ ਨਾਲ ਓਹੋ ਜਿਹਾ।
ਹਿਜ਼ ਕੀ ਐਲ 26:3
ਇਸ ਲਈ ਮੇਰਾ ਪ੍ਰਭੂ ਯਹੋਵਾਹ ਆਖਦਾ ਹੈ: “ਮੈਂ ਤੇਰੇ ਵਿਰੁੱਧ ਹਾਂ, ਸੂਰ! ਮੈਂ ਤੇਰੇ ਖਿਲਾਫ਼ ਜੰਗ ਕਰਨ ਲਈ ਬਹੁਤ ਸਾਰੀਆਂ ਕੌਮਾਂ ਨੂੰ ਲਿਆਵਾਂਗਾ। ਉਹ ਬਾਰ-ਬਾਰ ਆਉਣਗੀਆਂ, ਜਿਵੇਂ ਕੰਢੇ ਉੱਤੇ ਲਹਿਰਾਂ ਆਉਂਦੀਆਂ ਹਨ।”
੧ ਪਤਰਸ 3:12
ਪ੍ਰਭੂ ਚੰਗੇ ਲੋਕਾਂ ਨੂੰ ਦੇਖਦਾ ਹੈ ਅਤੇ ਪ੍ਰਭੂ ਉਨ੍ਹਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ; ਪਰ ਪ੍ਰਭੂ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹੜੇ ਬਦੀ ਕਰਦੇ ਹਨ।”
੧ ਤਿਮੋਥਿਉਸ 4:8
ਤੁਹਾਡੀ ਸਰੀਰਿਕ ਕਸਰਤ ਕਿਸੇ ਗੱਲੋਂ ਤੁਹਾਡੀ ਸਹਾਇਤਾ ਕਰਦੀ ਹੈ। ਪਰ ਪਰਮੇਸ਼ੁਰ ਦੀ ਸੇਵਾ ਤੁਹਾਡੀ ਹਰ ਤਰੀਕੇ ਨਾਲ ਸਹਾਇਤਾ ਕਰਦੀ ਹੈ। ਪਰਮੇਸ਼ੁਰ ਦੀ ਸੇਵਾ ਤੁਹਾਡੀ ਵਰਤਮਾਨ ਜ਼ਿੰਦਗੀ ਅਤੇ ਭਵਿੱਖ ਦੀ ਜ਼ਿਦਗੀ ਲਈ ਵੀ ਅਸੀਸਾਂ ਦਾ ਵਾਅਦਾ ਕਰਦੀ ਹੈ।
੧ ਤਿਮੋਥਿਉਸ 4:1
ਝੂਠੇ ਉਪਦੇਸ਼ਕਾਂ ਬਾਰੇ ਚੇਤਾਵਨੀ ਪਵਿੱਤਰ ਆਤਮਾ ਸਾਫ਼ ਤੌਰ ਤੇ ਆਖਦਾ ਹੈ ਕਿ ਆਉਣ ਵਾਲੇ ਸਮਿਆਂ ਵਿੱਚ ਕੁਝ ਲੋਕ ਸੱਚੇ ਵਿਸ਼ਵਾਸ ਨੂੰ ਨਾਮੰਜ਼ੂਰ ਕਰ ਦੇਣਗੇ। ਉਹ ਉਨ੍ਹਾਂ ਆਤਮਿਆਂ ਨੂੰ ਸੁਣਨਗੇ ਜਿਹੜੇ ਝੂਠ ਆਖਦੇ ਹਨ, ਅਤੇ ਉਹ ਭੂਤਾਂ ਦੇ ਉਪਦੇਸ਼ਾਂ ਦਾ ਅਨੁਸਰਣ ਕਰਨਗੇ।
ਨਾ ਹੋਮ 3:5
ਯਹੋਵਾਹ ਸਰਬ-ਸ਼ਕਤੀਮਾਨ ਆਖਦਾ, “ਨੀਨਵਾਹ, ਮੈਂ ਤੇਰੇ ਵਿਰੁੱਧ ਹਾਂ। ਮੈਂ ਤੇਰਾ ਘਗਰਾ ਤੇਰੇ ਮੂੰਹ ਤੋਂ ਚੁੱਕ ਦਿਆਂਗਾ ਤਾਂ ਜੋ ਕੌਮਾਂ ਤੇਰਾ ਨੰਗੇਜ਼ ਵੇਖ ਸੱਕਣ। ਇਹ ਤੈਨੂੰ ਸ਼ਰਮਸਾਰੀ ਲਿਆਵੇਗਾ।
ਹਿਜ਼ ਕੀ ਐਲ 39:1
ਗੋਗ ਅਤੇ ਉਸਦੀ ਫ਼ੌਜ ਦੀ ਮੌਤ “ਆਦਮੀ ਦੇ ਪੁੱਤਰ, ਮੇਰੇ ਲਈ ਗੋਗ ਦੇ ਵਿਰੁੱਧ ਬੋਲ। ਉਸ ਨੂੰ ਦੱਸ ਕਿ ਪ੍ਰਭੂ ਅਤੇ ਯਹੋਵਾਹ ਇਹ ਗੱਲਾਂ ਆਖਦਾ ਹੈ, ‘ਗੋਗ, ਤੂੰ ਮਸ਼ਕ ਅਤੇ ਤੂਬਲ ਦੇ ਦੇਸਾਂ ਦਾ ਸਭ ਤੋਂ ਮਹੱਤਵਪੂਰਣ ਆਗੂ ਹੈਂ! ਪਰ ਮੈਂ ਤੇਰੇ ਵਿਰੁੱਧ ਹਾਂ।
ਹਿਜ਼ ਕੀ ਐਲ 38:3
ਉਸ ਨੂੰ ਆਖ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ, ‘ਗੋਗ ਤੂੰ ਮਸ਼ਕ ਅਤੇ ਤੂਬਲ ਦੀਆਂ ਕੌਮਾਂ ਦਾ ਸਭ ਤੋਂ ਮਹੱਤਵਪੂਰਣ ਆਗੂ ਹੈਂ! ਪਰ ਮੈਂ ਤੇਰੇ ਵਿਰੁੱਧ ਹਾਂ।
ਹਿਜ਼ ਕੀ ਐਲ 29:10
ਇਸ ਲਈ, ਮੈਂ (ਪਰਮੇਸ਼ੁਰ) ਤੇਰੇ ਵਿਰੁੱਧ ਹਾਂ। ਮੈਂ ਤੇਰੇ ਨੀਲ ਨਦੀ ਦੀਆਂ ਅਨੇਕਾਂ ਸ਼ਾਖਾਵਾਂ ਦੇ ਵਿਰੁੱਧ ਹਾਂ। ਮੈਂ ਮਿਸਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ। ਮਿਗਦੋਲ ਤੋਂ ਲੈ ਕੇ ਸਵੇਨੇਹ ਤੀਕ ਅਤੇ ਕੂਸ਼ ਦੀ ਸਰਹੱਦ ਤੀਕ ਸ਼ਹਿਰ ਵੀਰਾਨ ਹੋ ਜਾਣਗੇ।
ਹਿਜ਼ ਕੀ ਐਲ 29:3
ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਮਿਸਰ ਦੇ ਰਾਜੇ ਫਿਰਊਨ, ਮੈਂ ਹਾਂ ਤੇਰੇ ਵਿਰੁੱਧ। ਤੂੰ ਹੈਂ ਇੱਕ ਵਿਕਰਾਲ ਜੀਵ ਨੀਲ ਨਦੀ ਕੰਢੇ ਲੇਟਿਆ ਹੋਇਆ। ਆਖਦਾ ਹੈਂ ਤੂੰ, “ਇਹ ਮੇਰੀ ਨਦੀ ਹੈ! ਮੈਂ ਬਣਾਈ ਸੀ ਇਹ ਨਦੀ!”
ਯਰਮਿਆਹ 51:25
ਯਹੋਵਾਹ ਆਖਦਾ ਹੈ, “ਬਾਬਲ ਤੂੰ ਇੱਕ ਤਬਾਹ ਕਰਨ ਵਾਲਾ ਪਰਬਤ ਹੈਂ, ਅਤੇ ਬਾਬਲ, ਮੈਂ ਤੇਰੇ ਵਿਰੁੱਧ ਹਾਂ ਤੂੰ ਸਾਰੇ ਦੇਸ਼ ਨੂੰ ਤਬਾਹ ਕਰ ਦਿੱਤਾ ਸੀ, ਅਤੇ ਮੈਂ ਤੇਰੇ ਵਿਰੁੱਧ ਹਾਂ। ਮੈਂ ਆਪਣਾ ਹੱਥ ਤੇਰੇ ਵਿਰੁੱਧ ਰੱਖ ਦੇਵਾਂਗਾ ਮੈਂ ਤੈਨੂੰ ਸਿਖਰਾਂ ਤੋਂ ਧੱਕ ਦੇਵਾਂਗਾ ਮੈਂ ਤੈਨੂੰ ਇੱਕ ਸੜਿਆ ਹੋਇਆ ਪਰਬਤ ਬਣਾ ਦੇਵਾਂਗਾ।
ਯਰਮਿਆਹ 50:31
“ਬਾਬਲ, ਤੂੰ ਬਹੁਤ ਗੁਮਾਨੀ ਹੈਂ। ਅਤੇ ਮੈਂ ਤੇਰੇ ਖਿਲਾਫ਼ ਹਾਂ।” ਸਾਡਾ ਪ੍ਰਭੂ, ਸਰਬ-ਸ਼ਕਤੀਮਾਨ ਯਹੋਵਾਹ ਇਹ ਗੱਲਾਂ ਆਖਦਾ ਹੈ। “ਮੈਂ ਤੇਰੇ ਖਿਲਾਫ਼ ਹਾਂ, ਅਤੇ ਤੇਰੇ ਲਈ ਸਜ਼ਾ ਪਾਉਣ ਦਾ ਸਮਾਂ ਆ ਗਿਆ ਹੈ।