Ezekiel 39:21
ਪਰਮੇਸ਼ੁਰ ਨੇ ਆਖਿਆ, “ਮੈਂ ਹੋਰਨਾਂ ਕੌਮਾਂ ਨੂੰ ਦਿਖਾ ਦਿਆਂਗਾ ਕਿ ਮੈਂ ਕੀ ਕੀਤਾ ਹੈ। ਅਤੇ ਉਹ ਕੌਮਾਂ ਮੇਰੀ ਇੱਜ਼ਤ ਕਰਨੀ ਸ਼ੁਰੂ ਕਰ ਦੇਣਗੀਆਂ! ਉਹ ਮੇਰੀ ਉਸ ਤਾਕਤ ਨੂੰ ਦੇਖ ਲੈਣਗੇ ਜਿਹੜੀ ਮੈਂ ਉਸ ਦੁਸ਼ਮਣ ਦੇ ਵਿਰੁੱਧ ਵਰਤੀ ਸੀ।
Ezekiel 39:21 in Other Translations
King James Version (KJV)
And I will set my glory among the heathen, and all the heathen shall see my judgment that I have executed, and my hand that I have laid upon them.
American Standard Version (ASV)
And I will set my glory among the nations; and all the nations shall see my judgment that I have executed, and my hand that I have laid upon them.
Bible in Basic English (BBE)
And I will put my glory among the nations, and all the nations will see my punishments which I have put into effect, and my hand which I have put on them.
Darby English Bible (DBY)
And I will set my glory among the nations, and all the nations shall see my judgment which I have executed, and my hand which I have laid upon them.
World English Bible (WEB)
I will set my glory among the nations; and all the nations shall see my judgment that I have executed, and my hand that I have laid on them.
Young's Literal Translation (YLT)
And I have given My honour among nations, And seen have all the nations My Judgment that I have done, And My hand that I have laid on them.
| And I will set | וְנָתַתִּ֥י | wĕnātattî | veh-na-ta-TEE |
| אֶת | ʾet | et | |
| my glory | כְּבוֹדִ֖י | kĕbôdî | keh-voh-DEE |
| heathen, the among | בַּגּוֹיִ֑ם | baggôyim | ba-ɡoh-YEEM |
| and all | וְרָא֣וּ | wĕrāʾû | veh-ra-OO |
| the heathen | כָל | kāl | hahl |
| shall see | הַגּוֹיִ֗ם | haggôyim | ha-ɡoh-YEEM |
| אֶת | ʾet | et | |
| my judgment | מִשְׁפָּטִי֙ | mišpāṭiy | meesh-pa-TEE |
| that | אֲשֶׁ֣ר | ʾăšer | uh-SHER |
| I have executed, | עָשִׂ֔יתִי | ʿāśîtî | ah-SEE-tee |
| hand my and | וְאֶת | wĕʾet | veh-ET |
| that | יָדִ֖י | yādî | ya-DEE |
| I have laid | אֲשֶׁר | ʾăšer | uh-SHER |
| upon them. | שַׂ֥מְתִּי | śamtî | SAHM-tee |
| בָהֶֽם׃ | bāhem | va-HEM |
Cross Reference
ਹਿਜ਼ ਕੀ ਐਲ 38:23
ਫ਼ੇਰ ਮੈਂ ਦਿਖਾ ਦਿਆਂਗਾ ਕਿ ਮੈਂ ਕਿੰਨਾ ਮਹਾਨ ਹਾਂ। ਮੈਂ ਸਾਬਤ ਕਰ ਦਿਆਂਗਾ ਕਿ ਮੈਂ ਪਵਿੱਤਰ ਹਾਂ। ਬਹੁਤ ਸਾਰੀਆਂ ਕੌਮਾਂ ਮੈਨੂੰ ਅਜਿਹਾ ਕਰਦਿਆਂ ਦੇਖਣਗੀਆਂ ਉਹ ਸਿੱਖ ਲੈਣਗੇ ਕਿ ਮੈਂ ਕੌਣ ਹਾਂ। ਫ਼ੇਰ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।”
ਹਿਜ਼ ਕੀ ਐਲ 38:16
ਤੂੰ ਇਸਰਾਏਲ ਦੇ ਮੇਰੇ ਬੰਦਿਆਂ ਦੇ ਵਿਰੁੱਧ ਲੜਨ ਲਈ ਆਵੇਂਗਾ। ਤੂੰ ਜ਼ਮੀਨ ਨੂੰ ਕੱਜਣ ਵਾਲੇ ਤੂਫ਼ਾਨੀ ਬੱਦਲ ਵਾਂਗ ਹੋਵੇਂਗਾ। ਜਦੋਂ ਉਹ ਸਮਾਂ ਆਵੇਗਾ, ਮੈਂ ਤੈਨੂੰ ਆਪਣੀ ਧਰਤੀ ਦੇ ਖਿਲਾਫ਼ ਲੜਨ ਲਈ ਲਿਆਵਾਂਗਾ। ਫੇਰ, ਗੋਗ ਕੌਮਾਂ ਇਹ ਜਾਣ ਲੈਣਗੀਆਂ ਕਿ ਮੈਂ ਕਿੰਨਾ ਸ਼ਕਤੀਸ਼ਾਲੀ ਹਾਂ! ਉਹ ਮੇਰਾ ਆਦਰ ਕਰਨਾ ਸਿੱਖ ਲੈਣਗੇ ਅਤੇ ਜਾਣ ਲੈਣਗੇ ਕਿ ਮੈਂ ਪਵਿੱਤਰ ਹਾਂ। ਉਹ ਜਾਣ ਲੈਣਗੇ ਕਿ ਮੈਂ ਤੇਰੇ ਨਾਲ ਕੀ ਕਰਾਂਗਾ।’”
ਹਿਜ਼ ਕੀ ਐਲ 36:23
ਮੈਂ ਉਨ੍ਹਾਂ ਕੌਮਾਂ ਨੂੰ ਦਰਸਾ ਦਿਆਂਗਾ ਕਿ ਮੇਰਾ ਮਹਾਨ ਨਾਮ ਸੱਚਮੁੱਚ ਪਵਿੱਤਰ ਹੈ। ਤੂੰ ਉਨ੍ਹਾਂ ਕੌਮਾਂ ਵਿੱਚ ਮੇਰੀ ਨੇਕਨਾਮੀ ਬਰਬਾਦ ਕਰ ਦਿੱਤੀ! ਪਰ ਮੈਂ ਤੈਨੂੰ ਦਰਸਾ ਦਿਆਂਗਾ ਕਿ ਮੈਂ ਪਵਿੱਤਰ ਹਾਂ। ਮੈਂ ਤੈਨੂੰ ਮੇਰੇ ਨਾਮ ਦਾ ਆਦਰ ਕਰਨ ਲਈ ਮਜ਼ਬੂਰ ਕਰਾਂਗਾ। ਅਤੇ ਫ਼ੇਰ ਉਨ੍ਹਾਂ ਕੌਮਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।’” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।
ਯਸਈਆਹ 37:20
ਪਰ ਤੁਸੀਂ ਤਾਂ ਸਾਡੇ ਯਹੋਵਾਹ ਪਰਮੇਸ਼ੁਰ ਹੋ। ਇਸ ਲਈ ਮਿਹਰ ਕਰਕੇ ਸਾਨੂੰ ਅੱਸ਼ੂਰ ਦੇ ਰਾਜੇ ਕੋਲੋਂ ਬਚਾਓ। ਫ਼ੇਰ ਸਾਰੀਆਂ ਕੌਮਾਂ ਇਹ ਜਾਣ ਲੈਣਗੀਆਂ ਕਿ ਤੁਸੀਂ ਹੀ ਯਹੋਵਾਹ ਹੋ, ਅਤੇ ਤੁਸੀਂ ਹੀ ਇੱਕੋ ਇੱਕ ਪਰਮੇਸ਼ੁਰ ਹੋ।
ਖ਼ਰੋਜ 9:16
ਪਰ ਮੈਂ ਤੈਨੂੰ ਇੱਥੇ ਕਿਸੇ ਕਾਰਣ ਰੱਖਿਆ ਹੈ। ਮੈਂ ਤੈਨੂੰ ਇੱਥੇ ਇਸ ਲਈ ਰੱਖਿਆ ਹੈ ਤਾਂ ਜੋ ਮੈਂ ਤੈਨੂੰ ਆਪਣੀ ਸ਼ਕਤੀ ਦਿਖਾ ਸੱਕਾਂ। ਫ਼ੇਰ ਸਾਰੀ ਦੁਨੀਆਂ ਦੇ ਲੋਕ ਮੇਰੇ ਬਾਰੇ ਜਾਣ ਲੈਣਗੇ।
ਖ਼ਰੋਜ 7:4
ਇਸ ਲਈ ਫ਼ੇਰ ਮੈਂ ਮਿਸਰ ਨੂੰ ਬਹੁਤ ਸਜ਼ਾ ਦੇਵਾਂਗਾ ਅਤੇ ਮੈਂ ਲੋਕਾਂ ਨੂੰ ਉਸ ਧਰਤੀ ਤੋਂ ਬਾਹਰ ਲੈ ਜਾਵਾਂਗਾ।
ਮਲਾਕੀ 1:11
“ਸਾਰੀ ਦੁਨੀਆਂ ਵਿੱਚ ਮੇਰੇ ਨਾਂ ਦਾ ਆਦਰ ਹੁੰਦਾ ਹੈ ਅਤੇ ਸਾਰੀ ਦੁਨੀਆਂ ਦੇ ਦੁਆਲਿਓ ਲੋਕ ਮੇਰੇ ਲਈ ਵੱਧੀਆ ਤੋਹਫ਼ੇ ਲਿਆਉਂਦੇ ਹਨ। ਉਹ ਮੇਰੇ ਨਾਂ ਤੇ ਤੋਹਫ਼ੇ ਵਜੋਂ ਸੁਗੰਧਤ ਧੂਪਾਂ ਧੁਖਾਉਂਦੇ ਹਨ, ਕਿਉਂ ਕਿ ਉਨ੍ਹਾਂ ਸਾਰੇ ਲੋਕਾਂ ਲਈ ਮੇਰੇ ਨਾਂ ਦੀ ਮਹੱਤਾ ਹੈ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ।
ਹਿਜ਼ ਕੀ ਐਲ 39:13
ਆਮ ਆਦਮੀ ਦੁਸ਼ਮਣ ਦੇ ਉਨ੍ਹਾਂ ਸਿਪਾਹੀਆਂ ਨੂੰ ਦਫ਼ਨ ਕਰਨਗੇ। ਅਤੇ ਉਹ ਲੋਕ ਮਸ਼ਹੂਰ ਹੋ ਜਾਣਗੇ ਜਦੋਂ ਮੈਂ ਖੁਦ ਲਈ ਸਤਿਕਾਰ ਲਿਆਵਾਂਗਾ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।
ਯਸਈਆਹ 26:11
ਪਰ ਹੇ ਯਹੋਵਾਹ ਤੂੰ ਇਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਤਿਆਰ ਹੈਂ, ਪਰ ਉਹ ਇਹ ਨਹੀ ਵੇਖਦੇ। ਹੇ ਯਹੋਵਾਹ, ਉਨ੍ਹਾਂ ਬਦ ਲੋਕਾਂ ਨੂੰ ਆਪਣਾ ਤਕੜਾ ਪਿਆਰ ਦਰਸਾ ਜਿਹੜਾ ਤੈਨੂੰ ਤੇਰੇ ਲੋਕਾਂ ਨਾਲ ਹੈ। ਅਵੱਸ਼ ਹੀ ਮੰਦੇ ਲੋਕ ਸ਼ਰਮਿੰਦਾ ਹੋਣਗੇ। ਅਵੱਸ਼ ਹੀ ਤੁਹਾਡੇ ਦੁਸ਼ਮਣ ਉਨ੍ਹਾਂ ਦੀ ਆਪਣੀ ਅੱਗ (ਬਦੀ) ਅੰਦਰ ਸਾੜੇ ਜਾਣਗੇ।
ਜ਼ਬੂਰ 32:4
ਹੇ ਪਰਮੇਸ਼ੁਰ, ਤੂੰ ਮੇਰੀ ਜ਼ਿੰਦਗੀ ਦਿਨ ਅਤੇ ਰਾਤ, ਸਖਤ ਤੋਂ ਸਖਤਰ ਬਣਾ ਦਿੱਤੀ ਹੈ। ਮੈਂ ਗਰਮੀ ਦੀ ਝੁਲਸੀ ਤਪਸ਼ ਵਿੱਚ ਸੁੱਕੀ ਜ਼ਮੀਨ ਵਰਗਾ ਬਣ ਗਿਆ ਹਾਂ।
੧ ਸਮੋਈਲ 6:9
ਅਤੇ ਗੱਡੀ ਨੂੰ ਵੇਖੋ ਕਿ ਜੇਕਰ ਇਹ ਸਿੱਧਾ ਇਸਰਾਏਲ ਦੀ ਆਪਣੀ ਧਰਤੀ ਬੈਤਲਹਮ ਵੱਲ ਜਾਂਦੀ ਹੈ ਤਾਂ ਇਸਦਾ ਮਤਲਬ ਹੈ ਕਿ ਇਹ ਸਾਰੇ ਦੁੱਖ ਤਕਲੀਫ਼ ਸਾਡੇ ਉੱਪਰ ਯਹੋਵਾਹ ਵੱਲੋਂ ਭੇਜੇ ਗਏ ਹਨ ਪਰ ਜੇਕਰ ਗਊਆਂ ਗੱਡੀ ਨੂੰ ਸਿੱਧਾ ਬੈਤਲਹਮ ਵੱਲ ਨਾ ਲੈ ਜਾਕੇ ਦੂਜੇ ਪਾਸੇ ਨੂੰ ਗਈਆਂ ਤਾਂ ਇਸ ਦਾ ਭਾਵ ਇਹ ਹੋਵੇਗਾ ਕਿ ਇਸਰਾਏਲ ਦੇ ਪਰਮੇਸ਼ੁਰ ਨੇ ਇਹ ਕਰੋਪੀ ਅਤੇ ਦੰਡ ਸਾਨੂੰ ਨਹੀਂ ਦਿੱਤਾ ਸਗੋਂ ਅਸੀਂ ਫ਼ਿਰ ਇਹ ਸਮਝਾਂਗੇ ਕਿ ਇਹ ਦੁੱਖ ਤਕਲੀਫ਼ਾਂ ਵੈਸੇ ਹੀ ਵਾਪਰੀਆਂ ਸਨ।”
੧ ਸਮੋਈਲ 5:11
ਅਕਰੋਨੀ ਲੋਕਾਂ ਨੇ ਸਾਰੇ ਫ਼ਲਿਸਤੀਆਂ ਦੇ ਸ਼ਾਸਕਾਂ ਨੂੰ ਇੱਕਤਰ ਕਰਕੇ ਉਨ੍ਹਾਂ ਤੋਂ ਇਹ ਪੁੱਛਿਆ ਅਤੇ ਉਨ੍ਹਾਂ ਨੂੰ ਆਖਿਆ, “ਇਸ ਇਸਰਾਏਲ ਦੇ ਪਰਮੇਸ਼ੁਰ ਦਾ ਸੰਦੂਕ ਇਸ ਤੋਂ ਪਹਿਲਾਂ ਕਿ ਉਹ ਸਾਡੇ ਉੱਤੇ ਕਰੋਪੀ ਲਿਆਵੇ ਅਤੇ ਸਾਨੂੰ ਮਾਰ ਸੁੱਟੇ, ਚੰਗਾ ਹੈ ਕਿ ਇਸ ਨੂੰ ਵਾਪਸ ਜਿੱਥੇ ਲਿਆਏ ਸੀ, ਉੱਥੇ ਹੀ ਛੱਡ ਆਵੋ।” ਅਕਰੋਨ ਦੇ ਲੋਕੀ ਬਹੁਤ ਘਬਰਾਏ ਹੋਏ ਸਨ। ਪਰਮੇਸ਼ੁਰ ਨੇ ਉੱਥੇ ਹੋਰਨਾਂ ਲੋਕਾਂ ਦਾ ਜਿਉਣਾ ਹਰਾਮ ਕਰ ਦਿੱਤਾ।
੧ ਸਮੋਈਲ 5:7
ਅਸ਼ਦੋਦੀਆਂ ਨੇ ਵੇਖਿਆ ਕਿ ਕੀ ਭਾਣਾ ਵਰਤ ਰਿਹਾ ਹੈ ਤਾਂ ਉਨ੍ਹਾਂ ਕਿਹਾ, “ਇਸਰਾਏਲ ਦੇ ਪਰਮੇਸ਼ੁਰ ਦਾ ਸੰਦੂਕ ਇੱਥੇ ਨਹੀਂ ਟਿਕ ਸੱਕਦਾ। ਤਾਂ ਹੀ ਪਰਮੇਸ਼ੁਰ ਸਾਨੂੰ ਅਤੇ ਸਾਡੇ ਦੇਵਤੇ ਦਾਗੋਨ ਨੂੰ ਦੰਡ ਦੇ ਰਿਹਾ ਹੈ।”
ਖ਼ਰੋਜ 14:4
ਮੈਂ ਫ਼ਿਰਊਨ ਨੂੰ ਜ਼ਿੱਦੀ ਬਣਾਵਾਂਗਾ ਅਤੇ ਉਹ ਤੁਹਾਡਾ ਪਿੱਛਾ ਕਰੇਗਾ। ਮੈਂ ਫ਼ਿਰਊਨ ਅਤੇ ਉਸਦੀ ਫ਼ੌਜ ਨੂੰ ਹਰਾ ਦੇਵਾਂਗਾ ਅਤੇ ਇਹ ਮੇਰੇ ਲਈ ਸਤਿਕਾਰ ਲਿਆਵੇਗਾ। ਫ਼ੇਰ ਮਿਸਰ ਦੇ ਲੋਕਾਂ ਨੂੰ ਪਤਾ ਚੱਲੇਗਾ ਕਿ ਮੈਂ ਯਹੋਵਾਹ ਹਾਂ।” ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਦਾ ਆਦੇਸ਼ ਮੰਨਿਆ-ਉਨ੍ਹਾਂ ਨੇ ਉਹੀ ਕੀਤਾ ਜੋ ਉਸ ਨੇ ਆਖਿਆ ਸੀ।
ਖ਼ਰੋਜ 8:19
ਇਸ ਲਈ ਜਾਦੂਗਰਾਂ ਨੇ ਫ਼ਿਰਊਨ ਨੂੰ ਦੱਸਿਆ ਕਿ ਪਰਮੇਸ਼ੁਰ ਦੀ ਸ਼ਕਤੀ ਨੇ ਅਜਿਹਾ ਕੀਤਾ ਸੀ। ਪਰ ਫ਼ਿਰਊਨ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਉਹ ਉਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਆਖਿਆ ਸੀ।