Galatians 6:17
ਇਸ ਲਈ ਕਿਰਪਾ ਕਰਕੇ ਮੈਨੂੰ ਹੋਰ ਕਸ਼ਟ ਨਾ ਦਿਓ। ਮੇਰੇ ਸਰੀਰ ਉੱਤੇ ਜ਼ਖਮਾਂ ਦੇ ਦਾਗ ਹਨ, ਅਤੇ ਇਹ ਦਰਸ਼ਾਉਂਦੇ ਹਨ ਕਿ ਮੈਂ ਮਸੀਹ ਯਿਸੂ ਨਾਲ ਸੰਬੰਧਿਤ ਹਾਂ।
Galatians 6:17 in Other Translations
King James Version (KJV)
From henceforth let no man trouble me: for I bear in my body the marks of the Lord Jesus.
American Standard Version (ASV)
Henceforth, let no man trouble me; for I bear branded on my body the marks of Jesus.
Bible in Basic English (BBE)
From this time on let no man be a trouble to me; because my body is marked with the marks of Jesus.
Darby English Bible (DBY)
For the rest let no one trouble me, for *I* bear in my body the brands of the Lord Jesus.
World English Bible (WEB)
From now on, let no one cause me any trouble, for I bear the marks of the Lord Jesus branded on my body.
Young's Literal Translation (YLT)
Henceforth, let no one give me trouble, for I the scars of the Lord Jesus in my body do bear.
| Τοῦ | tou | too | |
| From henceforth | λοιποῦ | loipou | loo-POO |
| man no let | κόπους | kopous | KOH-poos |
| trouble | μοι | moi | moo |
| μηδεὶς | mēdeis | may-THEES | |
| me: | παρεχέτω· | parechetō | pa-ray-HAY-toh |
| for | ἐγὼ | egō | ay-GOH |
| I | γὰρ | gar | gahr |
| bear | τὰ | ta | ta |
| in | στίγματα | stigmata | STEEG-ma-ta |
| my | τοῦ | tou | too |
| body | Κυριοῦ | kyriou | kyoo-ree-OO |
| the | Ἰησοῦ | iēsou | ee-ay-SOO |
| marks | ἐν | en | ane |
| of the | τῷ | tō | toh |
| Lord | σώματί | sōmati | SOH-ma-TEE |
| Jesus. | μου | mou | moo |
| βαστάζω | bastazō | va-STA-zoh |
Cross Reference
੨ ਕੁਰਿੰਥੀਆਂ 1:5
ਅਸੀਂ ਮਸੀਹ ਦੇ ਬਹੁਤ ਕਸ਼ਟਾਂ ਵਿੱਚ ਭਾਗੀਦਾਰ ਬਣੇ। ਇਸੇ ਤਰ੍ਹਾਂ, ਅਸੀਂ ਵੀ ਮਸੀਹ ਰਾਹੀਂ ਵੱਧੇਰੇ ਸੁੱਖ ਪ੍ਰਾਪਤ ਕਰਦੇ ਹਾਂ।
ਕੁਲੁੱਸੀਆਂ 1:24
ਪੌਲੁਸ ਦਾ ਕਲੀਸਿਯਾ ਲਈ ਕਾਰਜ ਤੁਹਾਡੇ ਲਈ ਦੁੱਖ ਝੱਲਣ ਵਿੱਚ ਮੈਨੂੰ ਖੁਸ਼ੀ ਹੈ। ਕਲੀਸਿਯਾ ਦੀ ਖਾਤਿਰ ਹਾਲੇ ਮਸੀਹ ਲਈ ਜੋ ਵੀ ਦੁੱਖ ਬਾਕੀ ਹਨ। ਮੈਂ ਉਨ੍ਹਾਂ ਤਕਲੀਫ਼ਾਂ ਨੂੰ ਆਪਣੇ ਸਰੀਰ ਉੱਤੇ ਪ੍ਰਵਾਨ ਕਰਦਾ ਹਾਂ। ਮੈਂ ਉਸ ਦੇ ਸਰੀਰ, ਕਲੀਸਿਯਾ ਲਈ ਤਕਲੀਫ਼ਾਂ ਝੱਲਦਾ ਹਾ।
ਗਲਾਤੀਆਂ 5:11
ਮੇਰੇ ਭਰਾਵੋ ਅਤੇ ਭੈਣੋ ਮੈਂ ਇਹ ਸਿੱਖਿਆ ਨਹੀਂ ਦਿੰਦਾ ਕਿ ਲੋਕਾਂ ਦੀ ਸੁੰਨਤ ਜਰੂਰ ਹੋਣੀ ਚਾਹੀਦੀ ਹੈ। ਜੇ ਮੈਂ ਹਾਲੇ ਵੀ ਸੁੰਨਤ ਬਾਰੇ ਪ੍ਰਚਾਰ ਕਰਾਂ ਤਾਂ ਮੈਨੂੰ ਹਾਲੇ ਵੀ ਦੰਡ ਕਿਉਂ ਦਿੱਤੇ ਜਾ ਰਹੇ ਹਨ? ਜੇਕਰ ਇਹ ਸੱਚ ਹੁੰਦਾ, ਫ਼ੇਰ ਸਲੀਬ ਬਾਰੇ ਮੇਰੇ ਪ੍ਰਚਾਰ ਤੋਂ ਕੋਈ ਵੀ ਸਮੱਸਿਆ ਪੈਦਾ ਨਾ ਹੋਈ ਹੁੰਦੀ।
੨ ਕੁਰਿੰਥੀਆਂ 4:10
ਯਿਸੂ ਦੀ ਮੌਤ ਸਾਡੇ ਸਰੀਰਾਂ ਵਿੱਚ ਹੈ ਅਤੇ ਜਿੱਥੇ ਵੀ ਅਸੀਂ ਜਾਂਦੇ ਹਾਂ, ਅਸੀਂ ਇਸ ਮੌਤ ਨੂੰ ਹਮੇਸ਼ਾ ਆਪਣੇ ਨਾਲ ਚੁੱਕਦੇ ਹਾਂ, ਤਾਂ ਜੋ ਯਿਸੂ ਦਾ ਜੀਵਨ ਸਾਡੇ ਸਰੀਰਾਂ ਵਿੱਚ ਵਿਖਾਇਆ ਜਾ ਸੱਕੇ।
ਯਸਈਆਹ 44:5
“ਇੱਕ ਬੰਦਾ ਆਖੇਗਾ, ‘ਮੈਂ ਯਹੋਵਾਹ ਦਾ ਬੰਦਾ ਹਾਂ।’ ਦੂਸਰਾ ਬੰਦਾ ‘ਯਾਕੂਬ ਦਾ’ ਨਾਮ ਇਸਤੇਮਾਲ ਕਰੇਗਾ। ਕੋਈ ਹੋਰ ਬੰਦਾ ਆਪਣਾ ਦਸਤਖਰ ਕਰੇਗਾ ‘ਮੈਂ ਯਹੋਵਾਹ ਦਾ ਬੰਦਾ ਹਾਂ।’ ਅਤੇ ਕੋਈ ਦੂਸਰਾ ਬੰਦਾ ‘ਇਸਰਾਏਲ’ ਨਾਮ ਦਾ ਇਸਤੇਮਾਲ ਕਰੇਗਾ।”
ਇਬਰਾਨੀਆਂ 12:15
ਸਾਵੱਧਾਨ ਰਹੋ ਕਿ ਕੋਈ ਵੀ ਵਿਅਕਤੀ ਪਰਮੇਸ਼ੁਰ ਦੀ ਕਿਰਪਾ ਹਾਸਲ ਕਰਨ ਵਿੱਚ ਅਸਫ਼ਲ ਨਾ ਹੋਵੇ। ਸਾਵੱਧਾਨ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਕੌੜੀ ਬੂਟੀ ਵਰਗਾ ਨਾ ਬਣ ਜਾਵੇ। ਅਜਿਹਾ ਵਿਅਕਤੀ ਤੁਹਾਡੇ ਸਾਰੇ ਸਮੂਹ ਨੂੰ ਗੰਦਾ ਕਰ ਸੱਕਦਾ ਹੈ।
ਗਲਾਤੀਆਂ 1:7
ਅਸਲ ਵਿੱਚ ਹੋਰ ਕੋਈ ਸੱਚੀ ਖੁਸ਼ਖਬਰੀ ਹੈ ਹੀ ਨਹੀਂ ਪਰ ਕੁਝ ਲੋਕ ਤੁਹਾਨੂੰ ਸ਼ਸ਼ੋਪੰਚ ਵਿੱਚ ਪਾ ਰਹੇ ਹਨ। ਉਹ ਯਿਸੂ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ।
੨ ਕੁਰਿੰਥੀਆਂ 11:23
ਕੀ ਉਹ ਲੋਕ ਮਸੀਹ ਦੀ ਸੇਵਾ ਕਰ ਰਹੇ ਹਨ? ਮੈਂ ਉਨ੍ਹਾਂ ਨਾਲੋਂ ਵੱਧਕੇ ਉਸਦੀ ਸੇਵਾ ਕਰ ਰਿਹਾ ਹਾਂ। (ਮੈਂ ਝੱਲਾ ਹਾਂ ਜੋ ਇਸ ਤਰ੍ਹਾਂ ਗੱਲਾਂ ਕਰ ਰਿਹਾ ਹਾਂ।) ਮੈਂ ਉਨ੍ਹਾਂ ਲੋਕਾਂ ਨਾਲੋਂ ਵੱਧੇਰੇ ਕਾਰਜ ਕੀਤਾ ਹੈ। ਬਹੁਤ ਵਾਰੀ ਮੈਂ ਕੈਦ ਵਿੱਚ ਸਾਂ। ਮੈਂ ਵੀ ਵੱਧੇਰੇ ਕੁੱਟਾਂ ਝੱਲੀਆਂ ਹਨ। ਬਹੁਤ ਵਾਰੀ ਮੈਂ ਮੌਤ ਦੇ ਬਹੁਤ ਨੇੜੇ ਸਾਂ।
ਰਸੂਲਾਂ ਦੇ ਕਰਤੱਬ 15:24
ਪਿਆਰੇ ਭਰਾਵੋ, ਸਾਨੂੰ ਪਤਾ ਲੱਗਿਆ ਹੈ ਕਿ ਸਾਡੇ ਸਮੂਹ ਵਿੱਚੋਂ ਕੁਝ ਆਦਮੀ ਤੁਹਾਡੀ ਜਗ਼੍ਹਾ ਆਏ ਹਨ। ਅਤੇ ਉਨ੍ਹਾਂ ਨੇ ਤੁਹਾਨੂੰ ਤਕਲੀਫ਼ਾਂ ਦਿੱਤੀਆਂ ਅਤੇ ਤੁਹਾਨੂੰ ਆਖੀਆਂ ਗੱਲਾਂ ਦੁਆਰਾ ਪਰੇਸ਼ਾਨ ਕੀਤਾ। ਅਰ ਅਸੀਂ ਉਨ੍ਹਾਂ ਨੂੰ ਅਜਿਹਾ ਕਰਨ ਲਈ ਨਹੀਂ ਆਖਿਆ।
ਯਸ਼ਵਾ 7:25
ਫ਼ੇਰ ਯਹੋਸ਼ੁਆ ਨੇ ਆਖਿਆ, “ਤੂੰ ਸਾਡੇ ਲਈ ਬਹੁਤ ਮੁਸੀਬਤ ਪੈਦਾ ਕੀਤੀ! ਪਰ ਹੁਣ ਯਹੋਵਾਹ ਤੈਨੂੰ ਮੁਸੀਬਤ ਵਿੱਚ ਪਾਏਗਾ!” ਫ਼ੇਰ ਸਾਰੇ ਲੋਕਾਂ ਨੇ ਉਦੋਂ ਤੀਕ ਆਕਾਨ ਅਤੇ ਉਸ ਦੇ ਪਰਿਵਾਰ ਉੱਤੇ ਪੱਥਰ ਸੁੱਟੇ ਜਦੋਂ ਤੀਕ ਕਿ ਉਹ ਮਰ ਨਹੀਂ ਗਏ। ਫ਼ੇਰ ਲੋਕਾਂ ਨੇ ਉਨ੍ਹਾਂ ਨੂੰ ਅਤੇ ਉਸਦੀ ਹਰ ਸ਼ੈਅ ਨੂੰ ਸਾੜ ਦਿੱਤਾ।