ਪੈਦਾਇਸ਼ 10:5
ਉਹ ਸਾਰੇ ਲੋਕ ਜਿਹੜੇ ਸਮੁੰਦਰੀ ਤਟ ਦੀ ਜ਼ਮੀਨ ਦੇ ਆਲੇ-ਦੁਆਲੇ ਰਹਿੰਦੇ ਹਨ ਉਹ ਯਾਫ਼ਥ ਦੇ ਇਨ੍ਹਾਂ ਪੁੱਤਰਾਂ ਦੇ ਉੱਤਰਾਧਿਕਾਰੀ ਹੀ ਹਨ। ਹਰ ਪੁੱਤਰ ਦੀ ਖੁਦ ਦੀ ਜ਼ਮੀਨ ਸੀ। ਹਰ ਪਰਿਵਾਰ ਵੱਧ ਕੇ ਅਲੱਗ ਕੌਮ ਬਣ ਗਿਆ। ਹਰੇਕ ਕੌਮ ਦੀ ਆਪਣੀ ਭਾਸ਼ਾ ਸੀ।
By these | מֵ֠אֵלֶּה | mēʾēlle | MAY-ay-leh |
were the isles | נִפְרְד֞וּ | niprĕdû | neef-reh-DOO |
Gentiles the of | אִיֵּ֤י | ʾiyyê | ee-YAY |
divided in | הַגּוֹיִם֙ | haggôyim | ha-ɡoh-YEEM |
lands; their | בְּאַרְצֹתָ֔ם | bĕʾarṣōtām | beh-ar-tsoh-TAHM |
every one | אִ֖ישׁ | ʾîš | eesh |
after his tongue, | לִלְשֹׁנ֑וֹ | lilšōnô | leel-shoh-NOH |
families, their after | לְמִשְׁפְּחֹתָ֖ם | lĕmišpĕḥōtām | leh-meesh-peh-hoh-TAHM |
in their nations. | בְּגֽוֹיֵהֶֽם׃ | bĕgôyēhem | beh-ɡOH-yay-HEM |
Cross Reference
ਸਫ਼ਨਿਆਹ 2:11
ਉਹ ਮਨੁੱਖ ਯਹੋਵਾਹ ਦਾ ਭੈਅ ਖਾਣਗੇ। ਕਿਉਂ ਕਿ ਯਹੋਵਾਹ ਉਨ੍ਹਾਂ ਦੇ ਦੇਵਤਿਆਂ ਨੂੰ ਨਸ਼ਟ ਕਰ ਦੇਵੇਗਾ। ਫ਼ਿਰ ਸਾਰੇ ਦੂਰ-ਦੁਰਾਡੇ ਦੇ ਦੇਸਾਂ ਦੇ ਲੋਕ ਵੀ ਯਹੋਵਾਹ ਦੀ ਉਪਾਸਨਾ ਕਰਨਗੇ।
ਯਰਮਿਆਹ 25:22
ਮੈਂ ਸੂਰ ਅਤੇ ਸੀਦੋਨ ਦੇ ਰਾਜਿਆਂ ਨੂੰ ਪਿਆਲਾ ਪਿਲਾਇਆ। ਮੈਂ ਦੂਰ ਦੁਰਾਡੇ ਦੇਸਾਂ ਦੇ ਸਾਰੇ ਰਾਜਿਆਂ ਨੂੰ ਵੀ ਪਿਆਲਾ ਪਿਲਾਇਆ।
ਯਰਮਿਆਹ 2:10
ਸਮੁੰਦਰ ਪਾਰ ਕਰਕੇ ਕਿੱਤੀਮ ਦੇ ਟਾਪੂਆਂ ਵੱਲ ਜਾਓ। ਕਿਸੇ ਨੂੰ ਕੇਦਾਰ ਦੀ ਧਰਤੀ ਉੱਤੇ ਭੇਜੋ। ਧਿਆਨ ਨਾਲ ਦੇਖੋ। ਦੇਖੋ ਕਿ ਕੀ ਕਿਸੇ ਬੰਦੇ ਨੇ ਕਦੇ ਅਜਿਹਾ ਕੀਤਾ ਹੈ।
ਪੈਦਾਇਸ਼ 10:20
ਇਹ ਸਮੂਹ ਲੋਕ ਹਾਮ ਦੇ ਉੱਤਰਾਧਿਕਾਰੀ ਸਨ। ਇਨ੍ਹਾਂ ਸਮੂਹ ਪਰਿਵਾਰਾਂ ਦੀਆਂ ਆਪਣੀਆਂ ਭਾਸ਼ਾਵਾਂ ਸਨ। ਉਹ ਵੱਖਰੀਆਂ-ਵੱਖਰੀਆਂ ਕੌਮਾਂ ਬਣ ਗਏ।
ਯਸਈਆਹ 60:9
ਦੂਰ-ਦੁਰਾਡੇ ਦੇ ਦੇਸ਼ ਮੇਰਾ ਇੰਤਜ਼ਾਰ ਕਰ ਰਹੇ ਨੇ। ਵੱਡੇ ਮਾਲ ਵਾਹਕ ਜਹਾਜ਼ ਚੱਲਣ ਲਈ ਤਿਆਰ ਨੇ। ਉਹ ਜਹਾਜ਼ ਤੁਹਾਡੇ ਬੱਚਿਆਂ ਨੂੰ ਦੂਰ-ਦੁਰਾਡੇ ਦੇਸ਼ਾਂ ਤੋਂ ਲਿਆਉਣ ਲਈ ਤਿਆਰ ਨੇ। ਉਹ ਯਹੋਵਾਹ ਤੁਹਾਡੇ ਪਰਮੇਸ਼ੁਰ, ਇਸਰਾਏਲ ਦੇ ਪਵਿੱਤਰ ਪੁਰੱਖ ਦਾ ਆਦਰ ਕਰਨ ਲਈ ਆਪਣੇ ਨਾਲ ਚਾਂਦੀ ਅਤੇ ਸੋਨਾ ਲਿਆਉਣਗੇ। ਯਹੋਵਾਹ ਤੁਹਾਡੇ ਲਈ ਅਦਭੁਤ ਗੱਲਾਂ ਕਰਦਾ ਹੈ।
ਯਸਈਆਹ 59:18
ਯਹੋਵਾਹ ਆਪਣੇ ਦੁਸ਼ਮਣਾਂ ਨਾਲ ਨਾਰਾਜ਼ ਹੈ। ਇਸ ਲਈ ਯਹੋਵਾਹ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਿਸਦੇ ਉਹ ਅਧਿਕਾਰੀ ਹਨ। ਯਹੋਵਾਹ ਆਪਣੇ ਦੁਸ਼ਮਣਾਂ ਨਾਲ ਨਾਰਾਜ਼ ਹੈ। ਇਸ ਲਈ ਯਹੋਵਾਹ ਦੂਰ-ਦੁਰਾਡੇ ਦੇ ਸਾਰੇ ਲੋਕਾਂ ਨੂੰ ਸਜ਼ਾ ਦੇਵੇਗਾ। ਯਹੋਵਾਹ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਿਸਦੇ ਉਹ ਅਧਿਕਾਰੀ ਨੇ।
ਯਸਈਆਹ 51:5
ਮੈਂ ਛੇਤੀ ਹੀ ਦਰਸਾ ਦੇਵਾਂਗਾ ਕਿ ਮੈਂ ਨਿਰਪੱਖ ਹਾਂ। ਛੇਤੀ ਹੀ ਮੈਂ ਤੁਹਾਨੂੰ ਬਚਾਵਾਂਗਾ। ਮੈਂ ਆਪਣੀ ਸ਼ਕਤੀ ਦਾ ਇਸਤੇਮਾਲ ਕਰਾਂਗਾ ਅਤੇ ਸਾਰੀਆਂ ਕੌਮਾਂ ਬਾਰੇ ਨਿਆਂ ਕਰਾਂਗਾ। ਦੂਰ-ਦੁਰਾਡੀਆਂ ਥਾਵਾਂ ਦੇ ਸਾਰੇ ਲੋਕ ਮੇਰਾ ਇੰਤਜ਼ਾਰ ਕਰ ਰਹੇ ਨੇ। ਸਹਾਈਤਾ ਲਈ, ਉਹ ਮੇਰੀ ਸ਼ਕਤੀ ਦਾ ਇੰਤਜ਼ਾਰ ਕਰ ਰਹੇ ਨੇ।
ਯਸਈਆਹ 49:1
ਪਰਮੇਸ਼ੁਰ ਆਪਣੇ ਖਾਸ ਸੇਵਕਾਂ ਨੂੰ ਬੁਲਾਉਂਦਾ ਹੈ ਦੂਰ ਦੁਰਾਡੇ ਦੇ ਤੁਸੀਂ ਸਮੂਹ ਲੋਕੋ, ਸੁਣੋ ਮੇਰੀ ਗੱਲ! ਧਰਤੀ ਉੱਤੇ ਰਹਿਣ ਵਾਲੇ ਸਮੂਹ ਲੋਕੋ, ਮੇਰੀ ਗੱਲ ਸੁਣੋ! ਯਹੋਵਾਹ ਨੇ ਆਪਣੀ ਸੇਵਾ ਕਰਾਉਣ ਲਈ, ਮੇਰੇ ਜਨਮ ਤੋਂ ਵੀ ਪਹਿਲਾਂ ਮੈਨੂੰ ਬੁਲਾਇਆ ਸੀ। ਯਹੋਵਾਹ ਨੇ ਮੇਰਾ ਨਾਮ ਬੁਲਾਇਆ ਸੀ ਜਦੋਂ ਮੈਂ ਹਾਲੇ ਆਪਣੀ ਮਾਤਾ ਦੇ ਗਰਭ ਅੰਦਰ ਸਾਂ।
ਯਸਈਆਹ 42:10
ਯਹੋਵਾਹ ਦੀ ਉਸਤਤ ਦਾ ਗੀਤ ਯਹੋਵਾਹ ਲਈ, ਇੱਕ ਨਵਾਂ ਗੀਤ ਗਾਵੋ ਅਤੇ ਉਸਦੀ ਉਸਤਤ ਕਰੋ, ਤੁਸੀਂ ਦੂਰ-ਦੁਰਾਡੇ ਦੇਸਾਂ ਦੇ ਲੋਕੋ, ਤੁਸੀਂ ਜੋ ਸਮੁੰਦਰਾਂ ਤੇ ਸਫ਼ਰ ਕਰਦੇ ਹੋ, ਤੁਸੀਂ ਮਹਾਂਸਾਗਰ ਵਿੱਚ ਰਹਿਣ ਵਾਲੇ ਜੀਵੋ, ਤੁਸੀਂ ਦੂਰ ਦੁਰਾਡੀਆਂ ਥਾਵਾਂ ਦੇ ਲੋਕੋ ਯਹੋਵਾਹ ਦੀ ਉਸਤਤ ਕਰੋ!
ਯਸਈਆਹ 42:4
ਉਹ ਕਮਜ਼ੋਰ ਜਾਂ ਦਬਿਆ ਕੱੁਚੱਲਿਆ ਹੋਇਆ ਨਹੀਂ ਹੋਵੇਗਾ ਜਦੋਂ ਤੀਕ ਉਹ ਦੁਨੀਆਂ ਅੰਦਰ ਇਨਸਾਫ਼ ਨਹੀਂ ਲਿਆਉਂਦਾ। ਦੂਰ-ਦੁਰਾਡੇ ਦੇ ਲੋਕ ਉਸ ਦੀਆਂ ਸਾਖੀਆਂ ਵਿੱਚ ਭਰੋਸਾ ਕਰਨਗੇ।”
ਯਸਈਆਹ 41:5
ਤੁਸੀਂ ਸਮੂਹ ਦੂਰ-ਦੁਰਾਡੇ ਸਥਾਨੋ ਦੇਖੋ, ਅਤੇ ਭੈਭੀਤ ਹੋ ਜਾਵੋ! ਤੁਸੀਂ ਧਰਤੀ ਦਿਓ ਸਮੂਹ ਦੂਰ-ਦੁਰਾਡੇ ਸਥਾਨੋ, ਡਰ ਨਾਲ ਕੰਬ ਜਾਵੋ! ਇੱਥੇ ਆਵੋ ਤੇ ਮੇਰੀ ਗੱਲ ਸੁਣੋ!” ਅਤੇ ਉਹ ਆ ਗਏ।
ਯਸਈਆਹ 40:15
ਦੇਖੋ, ਦੁਨੀਆਂ ਦੀਆਂ ਸਾਰੀਆਂ ਕੌਮਾਂ ਪਾਣੀ ਦੀ ਬਾਲਟੀ ਅੰਦਰ ਇੱਕ ਕਤਰੇ ਵਰਗੀਆਂ ਨੇ। ਜੇ ਕਿਧਰੇ ਯਹੋਵਾਹ ਸਾਰੀਆਂ ਦੂਰ ਦੁਰਾਡੀਆਂ ਕੌਮਾਂ ਨੂੰ ਤੱਕੜੀ ਦੇ ਪਲੜਿਆਂ ਅੰਦਰ ਰੱਖ ਦੇਵੇ, ਤਾਂ ਉਹ ਮਿੱਟੀ ਦੇ ਕਿਣਕਿਆਂ ਵਰਗੀਆਂ ਹੋਵਣਗੀਆਂ।
ਯਸਈਆਹ 24:15
ਉਹ ਲੋਕ ਆਖਣਗੇ, “ਪੂਰਬ ਦੇ ਲੋਕੋ, ਯਹੋਵਾਹ ਦੀ ਉਸਤਤ ਕਰੋ! ਦੂਰ ਦੁਰਾਡੇ ਦੇਸ਼ਾਂ ਦੇ ਲੋਕੋ, ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਨਾਮ ਦੀ ਉਸਤਤ ਕਰੋ।”
ਜ਼ਬੂਰ 72:10
ਤਾਰਸ਼ਿਸ਼ ਦੇ ਰਾਜੇ ਅਤੇ ਦੂਰ ਦੁਰਾਡੇ ਦੇ ਸਾਰੇ ਦੇਸ਼ ਉਸ ਲਈ ਸੁਗਾਤਾਂ ਲਿਆਉਣ। ਸ਼ੇਬਾ ਅਤੇ ਸ਼ੇਬਾ ਦੇ ਰਾਜੇ ਉਸ ਨੂੰ ਆਪਣੀ ਸ਼ਰਧਾਂਜਲੀ ਲਿਆਉਣ।
ਪੈਦਾਇਸ਼ 11:1
ਦੁਨੀਆਂ ਵੰਡੀ ਗਈ ਹੜ੍ਹ ਤੋਂ ਮਗਰੋਂ ਸਾਰੀ ਦੁਨੀਆਂ ਇੱਕ ਭਾਸ਼ਾ ਬੋਲਦੀ ਸੀ। ਸਾਰੇ ਲੋਕ ਇੱਕੋ ਜਿਹੇ ਸ਼ਬਦ ਬੋਲਦੇ ਸਨ।
ਪੈਦਾਇਸ਼ 10:25
ਏਬਰ ਦੋ ਪੁੱਤਰਾਂ ਦਾ ਪਿਤਾ ਸੀ। ਇੱਕ ਪੁੱਤਰ ਦਾ ਨਾਮ ਪਲਗ ਸੀ। ਉਸ ਨੂੰ ਇਹ ਨਾਮ ਇਸ ਲਈ ਦਿੱਤਾ ਗਿਆ ਸੀ ਕਿਉਂਕਿ ਧਰਤੀ ਉਸ ਦੇ ਜੀਵਨ ਕਾਲ ਦੌਰਾਨ ਵੰਡੀ ਗਈ ਸੀ। ਦੂਸਰੇ ਪੁੱਤਰ ਦਾ ਨਾਮ ਸੀ ਯਾਕਟਾਨ।