Genesis 12:10
ਅਬਰਾਮ ਮਿਸਰ ਵਿੱਚ ਇਸ ਸਮੇਂ ਦੌਰਾਨ ਧਰਤੀ ਬਹੁਤ ਖੁਸ਼ਕ ਸੀ। ਬਾਰਿਸ਼ ਨਹੀਂ ਸੀ ਹੋਈ ਅਤੇ ਭੋਜਨ ਉਗਾਇਆ ਨਹੀਂ ਸੀ ਜਾ ਸੱਕਦਾ। ਇਸ ਲਈ ਅਬਰਾਮ ਮਿਸਰ ਵਿੱਚ ਰਹਿਣ ਲਈ ਚੱਲਾ ਗਿਆ।
Genesis 12:10 in Other Translations
King James Version (KJV)
And there was a famine in the land: and Abram went down into Egypt to sojourn there; for the famine was grievous in the land.
American Standard Version (ASV)
And there was a famine in the land: and Abram went down into Egypt to sojourn there; for the famine was sore in the land.
Bible in Basic English (BBE)
And because there was little food to be had in that land, he went down into Egypt.
Darby English Bible (DBY)
And there was a famine in the land. And Abram went down to Egypt to sojourn there, for the famine was grievous in the land.
Webster's Bible (WBT)
And there was a famine in the land: and Abram went down into Egypt to dwell there; for the famine was grievous in the land.
World English Bible (WEB)
There was a famine in the land. Abram went down into Egypt to live as a foreigner there, for the famine was sore in the land.
Young's Literal Translation (YLT)
And there is a famine in the land, and Abram goeth down towards Egypt to sojourn there, for the famine `is' grievous in the land;
| And there was | וַיְהִ֥י | wayhî | vai-HEE |
| a famine | רָעָ֖ב | rāʿāb | ra-AV |
| land: the in | בָּאָ֑רֶץ | bāʾāreṣ | ba-AH-rets |
| and Abram | וַיֵּ֨רֶד | wayyēred | va-YAY-red |
| went down | אַבְרָ֤ם | ʾabrām | av-RAHM |
| Egypt into | מִצְרַ֙יְמָה֙ | miṣraymāh | meets-RA-MA |
| to sojourn | לָג֣וּר | lāgûr | la-ɡOOR |
| there; | שָׁ֔ם | šām | shahm |
| for | כִּֽי | kî | kee |
| famine the | כָבֵ֥ד | kābēd | ha-VADE |
| was grievous | הָֽרָעָ֖ב | hārāʿāb | ha-ra-AV |
| in the land. | בָּאָֽרֶץ׃ | bāʾāreṣ | ba-AH-rets |
Cross Reference
ਪੈਦਾਇਸ਼ 43:1
ਯਾਕੂਬ ਬਿਨਯਾਮੀਨ ਨੂੰ ਮਿਸਰ ਜਾਣ ਦਿੰਦਾ ਹੈ ਉਸ ਦੇਸ਼ ਵਿੱਚ ਅਕਾਲ ਦੀ ਹਾਲਤ ਬਹੁਤ ਖਰਾਬ ਸੀ।
ਰਸੂਲਾਂ ਦੇ ਕਰਤੱਬ 14:22
ਇਨ੍ਹਾਂ ਸ਼ਹਿਰਾਂ ਵਿੱਚ ਪੌਲੁਸ ਅਤੇ ਬਰਨਬਾਸ ਨੇ ਯਿਸੂ ਦੇ ਚੇਲਿਆਂ ਨੂੰ ਤਕੜੇ ਬਣਾਇਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਵਿੱਚ ਰਹਿਣ ਬਾਰੇ ਸਮਝਾਇਆ ਅਤੇ ਉਨ੍ਹਾਂ ਨੂੰ ਆਖਿਆ, “ਸਾਨੂੰ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨ ਲਈ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।”
ਰਸੂਲਾਂ ਦੇ ਕਰਤੱਬ 7:11
ਪਰ ਫ਼ਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ, ਜ਼ਮੀਨ ਇੰਨੀ ਸੁੱਕ ਗਈ ਕਿ ਅਨਾਜ ਨਾ ਉੱਗ ਸੱਕਿਆ। ਨਤੀਜਾ, ਲੋਕਾਂ ਨੂੰ ਬਹੁਤ ਕਸ਼ਟ ਝੱਲਣੇ ਪਏ। ਸਾਡੇ ਪਿਉ-ਦਾਦਿਆਂ ਨੂੰ ਉੱਥੇ ਖਾਣ ਨੂੰ ਕੁਝ ਨਾ ਲੱਭਿਆ।
ਯੂਹੰਨਾ 16:33
“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਰਾਹੀਂ ਸ਼ਾਂਤੀ ਪਾ ਸੱਕੋਂ। ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਸਲਾ ਰੱਖੋ ਮੈਂ ਜਗਤ ਨੂੰ ਜਿੱਤ ਲਿਆ ਹੈ।”
ਯਰਮਿਆਹ 14:1
ਸੋਕਾ ਅਤੇ ਝੂਠੇ ਨਬੀ ਇਹ ਸੰਦੇਸ਼ ਯਿਰਮਿਯਾਹ ਨੂੰ ਯਹੋਵਾਹ ਵੱਲੋਂ, ਅਕਾਲ ਬਾਰੇ ਹੈ:
ਜ਼ਬੂਰ 107:34
ਪਰਮੇਸ਼ੁਰ ਨੇ ਉਪਜਾਊ ਧਰਤੀ ਨੂੰ ਬਦਲ ਦਿੱਤਾ ਸੀ ਅਤੇ ਇਹ ਕਲਰੀ ਵਿਰਾਨ ਧਰਤੀ ਹੋ ਗਈ ਸੀ। ਕਿਉਂ? ਉਨ੍ਹਾਂ ਮੰਦੇ ਲੋਕਾਂ ਦੇ ਕਾਰਣ ਜਿਹੜੇ ਉਸ ਥਾਵੇਂ ਰਹਿੰਦੇ ਸਨ।
ਜ਼ਬੂਰ 105:13
ਉਨ੍ਹਾਂ ਨੇ ਕੌਮਾਂ ਤੋਂ ਕੌਮਾਂ, ਅਤੇ ਇੱਕ ਰਾਜ ਤੋਂ ਦੂਜੇ ਰਾਜ ਦਾ ਸਫ਼ਰ ਕੀਤਾ।
ਜ਼ਬੂਰ 34:19
ਹੋ ਸੱਕਦਾ ਨੇਕ ਬੰਦਿਆਂ ਨੂੰ ਔਕੜਾਂ ਆਉਣ। ਪਰ ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦੀ ਹਰ ਔਕੜ ਤੋਂ ਬਚਾਵੇਗਾ।
੨ ਸਲਾਤੀਨ 8:1
ਸ਼ੂਨੰਮੀ ਔਰਤ ਅਤੇ ਪਾਤਸ਼ਾਹ ਅਲੀਸ਼ਾ ਨੇ ਉਸ ਔਰਤ ਨਾਲ ਗੱਲ ਕੀਤੀ ਜਿਸਦੇ ਪੁੱਤਰ ਨੂੰ ਉਸ ਨੇ ਜੀਵਤ ਕੀਤਾ ਸੀ ਅਤੇ ਆਖਿਆ, “ਉੱਠ ਤੇ ਆਪਣੇ ਪਰਿਵਾਰ ਸਮੇਤ ਇਸ ਦੇਸ਼ ਵਿੱਚੋਂ ਕਿਤੇ ਹੋਰ ਚਲੀ ਜਾ। ਕਿਉਂ ਕਿ ਯਹੋਵਾਹ ਨੇ ਇੱਥੇ ਕਾਲ ਦਾ ਹੁਕਮ ਦੇ ਦਿੱਤਾ ਹੈ ਜੋ ਕਿ ਇਸ ਦੇਸ਼ ਉੱਪਰ ਸੱਤ ਸਾਲਾਂ ਲਈ ਰਹੇਗਾ।”
੨ ਸਲਾਤੀਨ 7:1
ਅਲੀਸ਼ਾ ਨੇ ਆਖਿਆ, “ਯਹੋਵਾਹ ਵੱਲੋਂ ਭੇਜੇ ਸੰਦੇਸ਼ ਨੂੰ ਸੁਣੋ। ਯਹੋਵਾਹ ਆਖਦਾ ਹੈ: ‘ਕੱਲ੍ਹ ਇਸੇ ਵਕਤ ਸਾਮਰਿਯਾ ਦੇ ਸ਼ਹਿਰ ਦੇ ਫਾਟਕ ਤੇ ਅਤੇ ਮੰਡੀ ਵਿੱਚ ਆਟੇ ਦੀ ਇੱਕ ਟੋਕਰੀ ਅਤੇ ਜੌਆਂ ਦੀਆਂ ਦੋ ਬਾਲਟੀਆਂ ਇੱਕ ਸ਼ੈਕਲ ’ਚ ਉਪਲਬਧ ਹੋਣਗੀਆਂ। ਅਨਾਜ ਦਾ ਇੰਨਾ ਹੜ੍ਹ ਆਵੇਗਾ ਕਿ ਲੋਕ ਇੰਨਾ ਸਸਤਾ ਅਨਾਜ ਮੁੜ ਤੋਂ ਢੇਰ ਸਾਰਾ ਖਰੀਦਣ ਦੇ ਸਮਰੱਥ ਹੋ ਜਾਣਗੇ।”
੨ ਸਲਾਤੀਨ 6:25
ਸਾਮਰਿਯਾ ਵਿੱਚ ਮਹਾਂਕਾਲ ਪੈ ਗਿਆ ਅਤੇ ਫ਼ੌਜ ਨੇ ਅੰਨ ਸ਼ਹਿਰ ਦੇ ਅੰਦਰ ਨਾ ਆਣ ਦਿੱਤਾ ਇਸ ਲਈ ਸਾਮਰਿਯਾ ਵਿੱਚ ਮਹਾਂਕਾਲ ਪੈ ਗਿਆ। ਇੱਥੋਂ ਤੱਕ ਹਾਲਤ ਬੁਰੀ ਹੋ ਗਈ ਕਿ ਇੱਕ ਖੋਤੇ ਦਾ ਸਿਰ ਵੀ ਚਾਂਦੀ ਦੇ ਅਸੀਂ ਸਿੱਕਿਆਂ ਦੇ ਤੁੱਲ ਵਿਕਦਾ ਅਤੇ ਕਬੂਤਰ (ਘੁੱਗੀ) ਦੀ ਵਿੱਠ ਦਾ ਅੱਧਾ ਸੇਰ ਚਾਂਦੀ ਦੇ ਪੰਜ ਸਿੱਕਿਆਂ ਦੀ ਵਿਕਦੀ।
੨ ਸਲਾਤੀਨ 4:38
ਅਲੀਸ਼ਾ ਅਤੇ ਜ਼ਹਰੀਲਾ ਸ਼ੋਰਬਾ ਫ਼ਿਰ ਅਲੀਸ਼ਾ ਗਿਲਗਾਲ ਨੂੰ ਮੁੜਿਆ, ਉਸ ਵਕਤ ਦੇਸ਼ ਵਿੱਚ ਕਾਲ ਪਿਆ ਹੋਇਆ ਸੀ। ਉੱਥੇ ਨਬੀ ਅਤੇ ਨਬੀਆਂ ਦੇ ਪੁੱਤਰਾਂ ਦਾ ਟੋਲਾ ਉਸ ਦੇ ਸਾਹਮਣੇ ਬੈਠਿਆ ਹੋਇਆ ਸੀ। ਅਲੀਸ਼ਾ ਨੇ ਆਪਣੇ ਸੇਵਕ ਨੂੰ ਕਿਹਾ, “ਭੱਠੀ ਉੱਪਰ ਵੱਡੀ ਦੇਗ ਚੜ੍ਹਾ ਅਤੇ ਇਨ੍ਹਾਂ ਸਾਰੇ ਨਬੀਆਂ ਲਈ ਸ਼ੋਰਬਾ ਤਿਆਰ ਕਰ।”
੧ ਸਲਾਤੀਨ 17:1
ਏਲੀਯਾਹ ਅਤੇ ਸੋਕਾ ਏਲੀਯਾਹ ਗਿਲਆਦ ਵਿੱਚ ਤਿਸ਼ਬੀ ਸ਼ਹਿਰ ਦਾ ਨਬੀ ਸੀ। ਏਲੀਯਾਹ ਨੇ ਅਹਾਬ ਪਾਤਸ਼ਾਹ ਨੂੰ ਆਖਿਆ, “ਮੈਂ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਸੇਵਕ ਹਾਂ। ਉਸਦੀ ਸ਼ਕਤੀ ਨਾਲ, ਮੈਂ ਇਕਰਾਰ ਕਰਦਾ ਹਾਂ ਕਿ ਆਉਣ ਵਾਲੇ ਕੁਝ ਸਾਲਾਂ ਵਿੱਚ, ਨਾ ਮੀਂਹ ਪਵੇਗਾ ਨਾ ਤ੍ਰੇਲ। ਮੀਂਹ ਉਦੋਂ ਹੀ ਪਵੇਗਾ ਜਦੋਂ ਮੈਂ ਹੁਕਮ ਦੇਵਾਂਗਾ।”
੨ ਸਮੋਈਲ 21:1
ਸ਼ਾਊਲ ਦੇ ਪਰਿਵਾਰ ਨੂੰ ਸਜ਼ਾ ਜਦੋਂ ਦਾਊਦ ਪਾਤਸ਼ਾਹ ਸੀ ਉਸ ਸਮੇਂ ਵਿੱਚ ਤਿੰਨ ਸਾਲ ਭੁੱਖਮਰੀ ਪਈ ਰਹੀ ਕਿਉਂ ਕਿ ਕਾਲ ਤਿੰਨ ਵਰ੍ਹੇ ਚੱਲਦਾ ਰਿਹਾ। ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤਾਂ ਯਹੋਵਾਹ ਨੇ ਆਖਿਆ, “ਸ਼ਾਊਲ ਅਤੇ ਉਸ ਦੇ ਹਤਿਆਰੇ ਘਰਾਣੇ ਦੇ ਕਾਰਣ ਇਹ ਕਾਲ ਪਿਆ ਹੈ ਕਿਉਂ ਕਿ ਉਸ ਨੇ ਗਿਬਓਨੀਆਂ ਨੂੰ ਵੱਢ ਸੁੱਟਿਆ।”
ਰੁੱਤ 1:1
ਯਹੂਦਾਹ ਵਿੱਚ ਅਕਾਲ ਬਹੁਤ ਸਮਾਂ ਪਹਿਲਾਂ, ਨਿਆਂਕਾਰਾਂ ਦੇ ਸਮੇਂ ਵਿੱਚ, ਇੱਕ ਅਜਿਹਾ ਸਮਾਂ ਆਇਆ ਜਦੋਂ ਧਰਤੀ ਉੱਤੇ ਅਕਾਲ ਪੈ ਗਿਆ। ਇੱਕ ਆਦਮੀ ਯਹੂਦਾਹ ਵਿੱਚੋਂ ਬੈਤਲਹਮ ਤੋਂ ਆਪਣੀ ਪਤਨੀ ਅਤੇ ਦੋ ਪੁੱਤਰਾਂ ਸਮੇਤ ਮੋਆਬ ਦੀ ਧਰਤੀ ਉੱਤੇ ਰਹਿਣ ਲਈ ਗਿਆ।
ਪੈਦਾਇਸ਼ 47:13
ਯੂਸੁਫ਼ ਫ਼ਿਰਊਨ ਲਈ ਜ਼ਮੀਨ ਖਰੀਦਦਾ ਹੈ ਅਕਾਲ ਦਾ ਸਮਾਂ ਹੋਰ ਵੀ ਮਾੜਾ ਹੋ ਗਿਆ। ਦੇਸ਼ ਵਿੱਚ ਕਿਧਰੇ ਵੀ ਅਨਾਜ ਨਹੀਂ ਸੀ। ਮਿਸਰ ਅਤੇ ਕਨਾਨ ਇਸ ਮੰਦੇ ਸਮੇਂ ਕਾਰਣ ਬਹੁਤ ਗਰੀਬ ਹੋ ਗਏ।
ਪੈਦਾਇਸ਼ 46:3
ਫ਼ੇਰ ਪਰਮੇਸ਼ੁਰ ਨੇ ਆਖਿਆ, “ਮੈਂ ਪਰਮੇਸ਼ੁਰ ਹਾਂ, ਤੇਰੇ ਪਿਤਾ ਦਾ ਪਰਮੇਸ਼ੁਰ। ਮਿਸਰ ਜਾਣ ਤੋਂ ਨਾ ਡਰ। ਮਿਸਰ ਵਿੱਚ ਮੈਂ ਤੈਨੂੰ ਇੱਕ ਮਹਾਨ ਕੌਮ ਬਣਾ ਦਿਆਂਗਾ।
ਪੈਦਾਇਸ਼ 42:5
ਕਨਾਨ ਵਿੱਚ ਅਕਾਲ ਬਹੁਤ ਸਖ਼ਤ ਸੀ, ਇਸ ਲਈ ਕਨਾਨ ਦੇ ਬਹੁਤ ਸਾਰੇ ਲੋਕ ਸਨ ਜਿਹੜੇ ਅਨਾਜ ਖਰੀਦਣ ਲਈ ਮਿਸਰ ਗਏ ਸਨ। ਉਨ੍ਹਾਂ ਵਿੱਚ ਇਸਰਾਏਲ ਦੇ ਪੁੱਤਰ ਵੀ ਸਨ।
ਪੈਦਾਇਸ਼ 26:1
ਇਸਹਾਕ ਅਬੀਮਲਕ ਨਾਲ ਝੂਠ ਬੋਲਦਾ ਹੈ ਇੱਕ ਵਾਰੀ ਅਕਾਲ ਪੈ ਗਿਆ। ਇਹ ਉਸੇ ਤਰ੍ਹਾਂ ਦਾ ਅਕਾਲ ਸੀ ਜਿਹੋ ਜਿਹਾ ਅਬਰਾਹਾਮ ਦੇ ਜੀਵਨ ਕਾਲ ਦੌਰਾਨ ਪਿਆ ਸੀ। ਇਸ ਲਈ ਇਸਹਾਕ ਗਰਾਰ ਦੇ ਕਸਬੇ ਵੱਲ, ਫ਼ਲਿਸਤੀ ਲੋਕਾਂ ਦੇ ਰਾਜੇ ਅਬੀਮਲਕ ਵੱਲ ਗਿਆ।