Genesis 19:7
ਲੂਤ ਨੇ ਆਦਮੀਆਂ ਨੂੰ ਆਖਿਆ, “ਨਹੀਂ! ਦੋਸਤੋਂ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਮਿਹਰਬਾਨੀਂ ਕਰਕੇ ਇਹ ਬਦੀ ਨਾ ਕਰਿਓ!
Genesis 19:7 in Other Translations
King James Version (KJV)
And said, I pray you, brethren, do not so wickedly.
American Standard Version (ASV)
And he said, I pray you, my brethren, do not so wickedly.
Bible in Basic English (BBE)
And he said, My brothers, do not this evil.
Darby English Bible (DBY)
and said, I pray you, my brethren, do not wickedly!
Webster's Bible (WBT)
And said, I pray you, brethren, do not so wickedly.
World English Bible (WEB)
He said, "Please, my brothers, don't act so wickedly.
Young's Literal Translation (YLT)
and saith, `Do not, I pray you, my brethren, do evil;
| And said, | וַיֹּאמַ֑ר | wayyōʾmar | va-yoh-MAHR |
| I pray you, | אַל | ʾal | al |
| brethren, | נָ֥א | nāʾ | na |
| do not so wickedly. | אַחַ֖י | ʾaḥay | ah-HAI |
| תָּרֵֽעוּ׃ | tārēʿû | ta-ray-OO |
Cross Reference
ਪੈਦਾਇਸ਼ 19:4
ਉਸ ਸ਼ਾਮ, ਸੌਣ ਵੇਲੇ ਤੋਂ ਰਤਾ ਕੁ ਪਹਿਲਾਂ ਦੋਵੇਂ ਜਵਾਨ ਅਤੇ ਬੁੱਢੇ ਆਦਮੀ ਨਗਰ ਦੇ ਹਰ ਭਾਗ ਵਿੱਚੋਂ ਲੂਤ ਦੇ ਘਰ ਆ ਗਏ। ਉਹ ਘਰ ਦੇ ਆਲੇ-ਦੁਆਲੇ ਇਕੱਠੇ ਹੋ ਗਏ
੧ ਕੁਰਿੰਥੀਆਂ 6:9
ਤੁਹਾਨੂੰ ਪਤਾ ਹੈ ਕਿ ਜੋ ਦੁਸ਼ਟ ਕਰਨੀਆਂ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਵਿੱਚ ਹਿੱਸਾ ਪ੍ਰਾਪਤ ਨਹੀਂ ਕਰਨਗੇ। ਮੂਰਖ ਨਾ ਬਣੋ। ਇਹੀ ਲੋਕ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਹਿੱਸਾ ਪ੍ਰਾਪਤ ਨਹੀਂ ਹੋਵੇਗਾ: ਉਹ, ਜੋ ਜਿਨਸੀ ਪਾਪ ਕਰਦੇ ਹਨ, ਉਹ, ਜੋ ਮੂਰਤੀਆਂ ਦੀ ਉਪਾਸਨਾ ਕਰਦੇ ਹਨ, ਉਹ ਲੋਕ, ਜਿਹੜੇ ਬਦਕਾਰੀ ਕਰਦੇ ਹਨ, ਉਹ ਆਦਮੀ ਜਿਹੜੇ ਆਪਣੇ ਸਰੀਰ ਹੋਰਨਾਂ ਆਦਮੀਆਂ ਨੂੰ ਜਿਨਸੀ ਵਰਤੋਂ ਕਰਨ ਲਈ ਭੇਟ ਕਰਦੇ ਹਨ ਜਾਂ ਉਹ ਜਿਹੜੇ ਹੋਰਨਾਂ ਆਦਮੀਆਂ ਨਾਲ ਜਿਨਸੀ ਪਾਪ ਕਰਦੇ ਹਨ, ਉਹ, ਜੋ ਚੋਰੀ ਕਰਦੇ ਹਨ, ਜੋ ਖੁਦਗਰਜ਼ ਹਨ, ਸ਼ਰਾਬੀ ਹਨ, ਉਹ, ਜੋ ਹੋਰਨਾਂ ਲੋਕਾਂ ਨੂੰ ਮੰਦਾ ਬੋਲਦੇ ਹਨ, ਅਤੇ ਉਹ ਲੋਕ, ਜਿਹੜੇ ਧੋਖਾ ਦਿੰਦੇ ਹਨ।
ਰੋਮੀਆਂ 1:24
ਲੋਕੀਂ ਪਾਪਾਂ ਨਾਲ ਭਰੇ ਹੋਏ ਸਨ ਅਤੇ ਸਿਰਫ਼ ਮੰਦੀਆਂ ਗੱਲਾਂ ਹੀ ਕਰਨਾ ਚਾਹੁੰਦੇ ਸਨ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪਾਪੀ ਰਾਹ ਵੱਲ ਜਾਣ ਲਈ ਛੱਡ ਦਿੱਤਾ। ਇਸ ਲਈ ਉਹ ਇੱਕ ਦੂਜੇ ਨਾਲ ਸ਼ਰਮਨਾਕ ਗੱਲਾਂ ਕਰਕੇ ਆਪਣੇ ਸਰੀਰਾਂ ਦੀ ਗਲਤ ਵਰਤੋਂ ਕਰਨ ਲੱਗੇ।
ਰਸੂਲਾਂ ਦੇ ਕਰਤੱਬ 17:26
ਪਰਮੇਸ਼ੁਰ ਨੇ ਇੱਕ ਮਨੁੱਖ, ਆਦਮ, ਦੀ ਰਚਨਾ ਕਰਕੇ ਅਨੇਕਾਂ ਲੋਕਾਂ ਦੀ ਸਿਰਜਣਾ ਕੀਤੀ। ਅਤੇ ਉਸ ਨੇ ਸਾਰੀਆਂ ਕੌਮਾਂ ਨੂੰ ਸਾਰੀ ਦੁਨੀਆਂ ਵਿੱਚ ਬਣਾਇਆ। ਪਰਮੇਸ਼ੁਰ ਨੇ ਨਿਸ਼ਚਿਤ ਕੀਤਾ ਕਿ ਹਰੇਕ ਕੌਮ ਨੂੰ ਕਿੰਨਾ ਚਿਰ ਮੌਜੂਦ ਰਹਿਣਾ ਚਾਹੀਦਾ ਹੈ ਅਤੇ ਇਸਤੋਂ ਵੀ ਚੰਗਾ ਕਿ ਕਿਸ ਖੇਤਰ ਵਿੱਚ ਰਹਿਣਾ ਚਾਹੀਦਾ ਹੈ।
੧ ਸਮੋਈਲ 30:23
ਦਾਊਦ ਨੇ ਕਿਹਾ, “ਨਹੀਂ, ਮੇਰੇ ਭਰਾਵੋ। ਇੰਝ ਨਾ ਕਰੋ। ਜ਼ਰਾ ਸੋਚੋ ਯਹੋਵਾਹ ਨੇ ਸਾਨੂੰ ਕੀ ਕੁਝ ਨਹੀਂ ਦਿੱਤਾ। ਜੋ ਯਹੋਵਾਹ ਨੇ ਸਾਨੂੰ ਦਿੱਤਾ ਹੈ ਉਸ ਲੁੱਟ ਨਾਲ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂਕਿ ਉਸ ਨੇ ਸਾਨੂੰ ਬਚਾਇਆ ਅਤੇ ਜਿਸਨੇ ਸਾਨੂੰ ਲੁੱਟਿਆ ਸੀ ਉਸ ਨੂੰ ਉਹਨੇ ਸਾਡੇ ਹੱਥ ਕਰ ਦਿੱਤਾ।
ਕਜ਼ਾૃ 19:23
ਬਜ਼ੁਰਗ ਆਦਮੀ ਬਾਹਰ ਗਿਆ ਅਤੇ ਉਸ ਨੇ ਉਨ੍ਹਾਂ ਬਦਮਾਸ਼ਾਂ ਨਾਲ ਗੱਲ ਕੀਤੀ। ਉਸ ਨੇ ਆਖਿਆ, “ਨਹੀਂ, ਮੇਰੇ ਦੋਸਤੋਂ, ਇਹੋ ਜਿਹੇ ਕੁਕਰਮ ਨਾ ਕਰੋ! ਉਹ ਬੰਦਾ ਮੇਰੇ ਘਰ ਮਹਿਮਾਨ ਹੈ। ਇਹੋ ਜਿਹਾ ਭਿਆਨਕ ਪਾਪ ਨਾ ਕਰਿਓ।
ਅਸਤਸਨਾ 23:17
“ਇਸਰਾਏਲੀ ਮਰਦ ਜਾਂ ਔਰਤ ਨੂੰ ਕਦੇ ਵੀ ਮੰਦਰ ਦੀ ਵੇਸਵਾ ਨਹੀਂ ਬਨਣਾ ਚਾਹੀਦਾ।
ਅਹਬਾਰ 20:13
“ਜੇ ਕਿਸੇ ਆਦਮੀ ਦੇ ਕਿਸੇ ਦੂਸਰੇ ਆਦਮੀ ਨਾਲ ਔਰਤਾਂ ਵਰਗੇ ਜਿਨਸੀ ਸੰਬੰਧ ਹਨ, ਤਾਂ ਇਨ੍ਹਾਂ ਦੋਹਾਂ ਦੇ ਭਿਆਨਕ ਪਾਪ ਕੀਤਾ ਹੈ। ਉਨ੍ਹਾਂ ਦੋਹਾਂ ਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ। ਉਹ ਆਪਣੀ ਮੌਤ ਦੇ ਖੁਦ ਜ਼ਿੰਮੇਵਾਰ ਹਨ।
ਅਹਬਾਰ 18:22
“ਤੁਹਾਨੂੰ ਕਿਸੇ ਮਰਦ ਨਾਲ ਔਰਤ ਵਾਂਗ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਭਿਆਨਕ ਪਾਪ ਹੈ।
ਯਹੂ ਦਾਹ 1:7
ਸਦੂਮ ਅਤੇ ਅਮੂਰਾਹ ਦੇ ਸ਼ਹਿਰ ਨੂੰ ਵੀ ਚੇਤੇ ਕਰੋ ਅਤੇ ਉਨ੍ਹਾਂ ਦੇ ਆਲੇ ਦੁਆਲੇ ਦੇ ਬਾਕੀ ਸ਼ਹਿਰਾਂ ਨੂੰ ਵੀ। ਉਹ ਵੀ ਉਨ੍ਹਾਂ ਦੂਤਾਂ ਵਾਂਗ ਹੀ ਹਨ। ਉਹ ਸ਼ਹਿਰ ਜਿਨਸੀ ਗੁਨਾਹ ਅਤੇ ਹੋਰ ਮੰਦੇ ਕੰਮਾਂ ਨਾਲ ਭਰੇ ਹੋਏ ਸਨ। ਉਹ ਸਦੀਵੀ ਅੱਗ ਦੀ ਸਜ਼ਾ ਭੁਗਤ ਰਹੇ ਹਨ। ਉਨ੍ਹਾਂ ਦੀ ਸਜ਼ਾ ਸਾਡੇ ਲਈ ਇੱਕ ਮਿਸਾਲ ਹੈ।