ਪੈਦਾਇਸ਼ 21:34
ਅਤੇ ਅਬਰਾਹਾਮ ਫ਼ਲਿਸਤੀਆਂ ਦੇ ਦੇਸ਼ ਵਿੱਚ ਲੰਮਾ ਸਮਾਂ ਰਿਹਾ।
And Abraham | וַיָּ֧גָר | wayyāgor | va-YA-ɡore |
sojourned | אַבְרָהָ֛ם | ʾabrāhām | av-ra-HAHM |
in the Philistines' | בְּאֶ֥רֶץ | bĕʾereṣ | beh-EH-rets |
land | פְּלִשְׁתִּ֖ים | pĕlištîm | peh-leesh-TEEM |
many | יָמִ֥ים | yāmîm | ya-MEEM |
days. | רַבִּֽים׃ | rabbîm | ra-BEEM |
Cross Reference
ਪੈਦਾਇਸ਼ 20:1
ਅਬਰਾਹਾਮ ਦਾ ਗਰਾਰ ਨੂੰ ਜਾਣਾ ਅਬਰਾਹਾਮ ਨੇ ਉਹ ਥਾਂ ਛੱਡ ਦਿੱਤੀ ਅਤੇ ਨੇਗੇਵ ਵੱਲ ਚੱਲਾ ਗਿਆ। ਉਹ ਕਾਦੇਸ਼ ਅਤੇ ਸੂਰ ਦੇ ਵਿੱਚਕਾਰ ਗਰਾਰ ਵਿੱਚ ਠਹਿਰ ਗਿਆ।
੧ ਤਵਾਰੀਖ਼ 29:15
ਅਸੀਂ ਤਾਂ ਆਪਣੇ ਪੁਰਖਿਆਂ ਵਾਂਗ ਪਰਦੇਸੀ ਅਤੇ ਅਜਨਬੀ ਇਸ ਧਰਤੀ ਤੇ ਆਏ ਹਾਂ ਜਿਨ੍ਹਾਂ ਦੀ ਹੋਂਦ ਧਰਤੀ ਤੇ ਛਾਯਾ ਦੇ ਤੁੱਲ ਹੈ। ਜਿਸ ਨੂੰ ਅਸੀਂ ਫੜ ਕੇ ਨਹੀਂ ਰੱਖ ਸੱਕਦੇ।
ਜ਼ਬੂਰ 39:12
ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ। ਮੇਰੇ ਵਿਰਲਾਪ ਵੱਲ ਧਿਆਨ ਦਿਉ। ਮੇਰੇ ਹੰਝੂਆਂ ਵੱਲ ਵੇਖੋ। ਮੈਂ ਤੁਹਾਡੇ ਸੰਗ ਵਿੱਚ ਸਿਰਫ਼ ਇੱਕ ਮੁਸਾਫ਼ਿਰ ਹਾਂ ਜਿਹੜਾ ਜੀਵਨ ਗੁਜਾਰ ਰਿਹਾ ਹੈ। ਆਪਣੇ ਸਾਰੇ ਪੁਰਖਿਆਂ ਦੀ ਤਰ੍ਹਾਂ, ਮੈਂ ਇੱਥੇ ਥੋੜੇ ਸਮੇਂ ਲਈ ਰਹਿੰਦਾ ਹਾਂ।
ਇਬਰਾਨੀਆਂ 11:9
ਅਬਰਾਹਾਮ ਉਸ ਦੇਸ਼ ਵਿੱਚ ਰਹਿਣ ਲੱਗਾ ਜਿਸਦਾ ਪਰਮੇਸ਼ੁਰ ਨੇ ਉਸ ਨੂੰ ਦੇਣ ਲਈ ਵਾਇਦਾ ਕੀਤਾ ਸੀ। ਅਬਰਾਹਾਮ ਉਸ ਜਗ਼੍ਹਾ ਇੱਕ ਯਾਤਰੀ ਵਾਂਗ ਰਿਹਾ ਜਿੱਥੇ ਦਾ ਉਹ ਨਹੀਂ ਸੀ। ਉਸ ਨੇ ਅਜਿਹਾ ਆਪਣੀ ਨਿਹਚਾ ਕਾਰਣ ਕੀਤਾ। ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਤੰਬੂਆਂ ਵਿੱਚ ਰਿਹਾ ਜਿਨ੍ਹਾਂ ਨੇ ਵੀ ਪਰਮੇਸ਼ੁਰ ਕੋਲੋਂ ਉਹੀ ਵਾਇਦਾ ਪ੍ਰਾਪਤ ਕੀਤਾ ਸੀ।
ਇਬਰਾਨੀਆਂ 11:13
ਉਹ ਸਾਰੇ ਮਹਾਨ ਲੋਕ ਮੌਤ ਤੱਕ ਨਿਹਚਾ ਨਾਲ ਜਿਉਂਦੇ ਰਹੇ। ਉਨ੍ਹਾਂ ਲੋਕਾਂ ਨੇ ਉਹ ਚੀਜ਼ਾਂ ਪਾਈਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਉਨ੍ਹਾਂ ਲਈ ਵਾਇਦਾ ਕੀਤਾ ਸੀ। ਉਨ੍ਹਾਂ ਲੋਕਾਂ ਨੇ ਉਨ੍ਹਾਂ ਚੀਜ਼ਾਂ ਨੂੰ ਦੂਰ ਭਵਿੱਖ ਵਿੱਚ ਦੇਖਿਆ ਅਤੇ ਉਹ ਖੁਸ਼ ਸਨ। ਉਨ੍ਹਾਂ ਲੋਕਾਂ ਨੇ ਕਬੂਲਿਆ ਕਿ ਉਹ ਧਰਤੀ ਉੱਤੇ ਅਜਨਬੀ ਅਤੇ ਯਾਤਰੀ ਸਨ।
੧ ਪਤਰਸ 2:11
ਪਰਮੇਸ਼ੁਰ ਲਈ ਜੀਉ ਮੇਰੇ ਪਿਆਰੇ ਮਿੱਤਰੋ, ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਅਤੇ ਪਰਦੇਸੀਆਂ ਵਰਗੇ ਹੋ। ਇਸ ਲਈ ਮੈਂ ਤਹਾਨੂੰ ਆਪਣੇ ਸਰੀਰਾਂ ਦੀਆਂ ਦੁਸ਼ਟ ਇੱਛਾਵਾਂ ਤੋਂ ਦੂਰ ਰਹਿਣ ਲਈ ਬੇਨਤੀ ਕਰਦਾ ਹਾਂ। ਇਹ ਇੱਛਾਵਾਂ ਤੁਹਾਡੀ ਰੂਹ ਦੇ ਖਿਲਾਫ਼ ਲੜਦੀਆਂ ਹਨ।