Genesis 26:31
ਦੂਸਰੀ ਸਵੇਰ ਨੂੰ ਸੁਵੱਖਤੇ ਹੀ ਹਰ ਬੰਦੇ ਨੇ ਇਕਰਾਰ ਕੀਤਾ ਅਤੇ ਸੌਂਹ ਚੁੱਕੀ। ਫ਼ੇਰ ਉਹ ਆਦਮੀ ਸ਼ਾਂਤੀ ਨਾਲ ਚੱਲੇ ਗਏ।
Genesis 26:31 in Other Translations
King James Version (KJV)
And they rose up betimes in the morning, and sware one to another: and Isaac sent them away, and they departed from him in peace.
American Standard Version (ASV)
And they rose up betimes in the morning, and sware one to another. And Isaac sent them away, and they departed from him in peace.
Bible in Basic English (BBE)
And early in the morning they took an oath one to the other: then Isaac sent them away and they went on their way in peace.
Darby English Bible (DBY)
And they rose early in the morning, and swore one to another; and Isaac sent them away, and they departed from him in peace.
Webster's Bible (WBT)
And they rose betimes in the morning, and swore one to another: and Isaac sent them away, and they departed from him in peace.
World English Bible (WEB)
They rose up some time in the morning, and swore one to another. Isaac sent them away, and they departed from him in peace.
Young's Literal Translation (YLT)
and rise early in the morning, and swear one to another, and Isaac sendeth them away, and they go from him in peace.
| And they rose up betimes | וַיַּשְׁכִּ֣ימוּ | wayyaškîmû | va-yahsh-KEE-moo |
| morning, the in | בַבֹּ֔קֶר | babbōqer | va-BOH-ker |
| and sware | וַיִּשָּֽׁבְע֖וּ | wayyiššābĕʿû | va-yee-sha-veh-OO |
| one | אִ֣ישׁ | ʾîš | eesh |
| another: to | לְאָחִ֑יו | lĕʾāḥîw | leh-ah-HEEOO |
| and Isaac | וַיְשַׁלְּחֵ֣ם | wayšallĕḥēm | vai-sha-leh-HAME |
| sent them away, | יִצְחָ֔ק | yiṣḥāq | yeets-HAHK |
| departed they and | וַיֵּֽלְכ֥וּ | wayyēlĕkû | va-yay-leh-HOO |
| from him in peace. | מֵֽאִתּ֖וֹ | mēʾittô | may-EE-toh |
| בְּשָׁלֽוֹם׃ | bĕšālôm | beh-sha-LOME |
Cross Reference
ਪੈਦਾਇਸ਼ 14:22
ਪਰ ਅਬਰਾਮ ਨੇ ਸਦੂਮ ਦੇ ਰਾਜੇ ਨੂੰ ਆਖਿਆ, “ਮੈਂ ਯਹੋਵਾਹ ਸਰਬ ਉੱਚ ਪਰਮੇਸ਼ੁਰ ਅੱਗੇ ਇਕਰਾਰ ਕਰਦਾ ਹਾਂ, ਜਿਸਨੇ ਧਰਤੀ ਤੇ ਅਕਾਸ਼ ਨੂੰ ਸਾਜਿਆ
੧ ਸਮੋਈਲ 30:15
ਦਾਊਦ ਨੇ ਮਿਸਰੀ ਨੂੰ ਆਖਿਆ, “ਭਲਾ ਤੂੰ ਮੈਨੂੰ ਉਹ ਰਾਹ ਦੱਸ ਸੱਕਦਾ ਹੈਂ ਜਿਧਰ ਉਹ ਸਾਡੇ ਟੱਬਰਾਂ ਨੂੰ ਲੈ ਕੇ ਗਿਆ ਹੈ?” ਮਿਸਰੀ ਨੇ ਕਿਹਾ, “ਮੇਰੇ ਨਾਲ ਪਰਮੇਸ਼ੁਰ ਦੀ ਸੌਂਹ ਚੁੱਕ ਕਿ ਫ਼ਿਰ ਤੂੰ ਮੈਨੂੰ ਮੇਰੇ ਮਾਲਕ ਦੇ ਹੱਥ ਨਹੀਂ ਸੌਂਪੇਂਗਾ ਅਤੇ ਨਾ ਹੀ ਮੈਨੂੰ ਜਾਨੋਂ ਮਾਰੇਂਗ਼ਾ ਤਾਂ ਮੈਂ ਤੈਨੂੰ ਉੱਥੇ ਪਹੁੰਚਾ ਦੇਵਾਂਗਾ।”
੧ ਸਮੋਈਲ 20:16
ਫ਼ੇਰ ਯੋਨਾਥਾਨ ਨੇ ਦਾਊਦ ਦੇ ਪਰਿਵਾਰ ਨਾਲ ਇੱਕ ਇਕਰਾਰਨਾਮਾ ਕੀਤਾ ਅਤੇ ਯਹੋਵਾਹ ਨੇ ਦਾਊਦ ਦੇ ਦੁਸ਼ਮਣਾ ਉੱਤੇ ਸਜ਼ਾ ਲਿਆਂਦੀ।”
੧ ਸਮੋਈਲ 20:3
ਪਰ ਦਾਊਦ ਨੇ ਆਖਿਆ, “ਤੇਰਾ ਪਿਉ ਚੰਗੀ ਤਰ੍ਹਾਂ ਜਾਣਦਾ ਹੈ ਕਿ ਤੂੰ ਮੈਂ ਗੂੜੇ ਮਿੱਤਰ ਹਾਂ। ਤੇਰੇ ਪਿਉ ਨੇ ਆਪਣੇ-ਆਪ ਨੂੰ ਕਿਹਾ, ‘ਯੋਨਾਥਾਨ ਨੂੰ ਇਸ ਬਾਰੇ ਪਤਾ ਨਹੀਂ ਲੱਗਣਾ ਚਾਹੀਦਾ, ਜੇਕਰ ਉਸ ਨੂੰ ਪਤਾ ਲੱਗ ਗਿਆ ਉਹ ਦਾਊਦ ਨੂੰ ਦੱਸ ਦੇਵੇਗਾ।’ ਪਰ ਜਿਉਂਦੇ ਯਹੋਵਾਹ ਅਤੇ ਤੇਰੀ ਜਾਨ ਦੀ ਸੌਂਹ ਕਿ ਮੇਰੇ ਅਤੇ ਮੌਤ ਦੇ ਵਿੱਚਕਾਰ ਹੁਣ ਇੱਕ ਹੀ ਕਦਮ ਦੀ ਵਿੱਥ ਹੈ।”
੧ ਸਮੋਈਲ 14:24
ਸ਼ਾਊਲ ਦਾ ਇੱਕ ਹੋਰ ਭੁੱਲ ਕਰਨਾ ਪਰ ਸ਼ਾਊਲ ਨੇ ਉਸ ਦਿਨ ਇੱਕ ਬਹੁਤ ਵੱਡੀ ਗਲਤੀ ਕੀਤੀ। ਇਸਰਾਏਲੀ ਉਸ ਦਿਨ ਥੱਕੇ ਹੋਏ ਅਤੇ ਭੁੱਖੇ-ਭਾਣੇ ਸਨ ਉਹ ਬੜੇ ਔਖੇ ਹੋਏ ਕਿਉਂਕਿ ਸ਼ਾਊਲ ਨੇ ਲੋਕਾਂ ਨੂੰ ਸੌਂਹ ਚੁਕਾ ਕੇ ਇਹ ਆਖਿਆ ਸੀ ਕਿ, “ਜਿਹੜਾ ਮਨੁੱਖ ਅੱਜ ਸ਼ਾਮ ਤੀਕ ਭੋਜਨ ਖਾਵੇ, ਜਦ ਤੱਕ ਕਿ ਮੈਂ ਆਪਣੇ ਦੁਸ਼ਮਣਾਂ ਨੂੰ ਹਰਾ ਨਾ ਦੇਵਾਂ, ਤਾਂ ਉਸ ਆਦਮੀ ਨੂੰ ਸਜ਼ਾ ਮਿਲੇਗੀ।” ਇਸ ਲਈ ਕਿਸੇ ਵੀ ਇਸਰਾਏਲੀ ਸਿਪਾਹੀ ਨੇ ਭੋਜਨ ਨਾ ਕੀਤਾ।
ਪੈਦਾਇਸ਼ 31:55
ਅਤੇ ਆਪਣੀਆਂ ਧੀਆਂ ਨੂੰ ਵਿਦਾਈ ਦਾ ਚੁੰਮਣ ਦਿੱਤਾ। ਉਸ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਘਰ ਵਾਪਸ ਚੱਲਾ ਗਿਆ।
ਪੈਦਾਇਸ਼ 31:44
ਇਸ ਲਈ ਮੈਂ ਤੇਰੇ ਨਾਲ ਇਕਰਾਰਨਾਮਾ ਕਰਨ ਲਈ ਤਿਆਰ ਹਾਂ। ਇਹ ਇਕਰਾਰਨਾਮਾ ਸਾਨੂੰ ਚੇਤੇ ਕਰਾਵੇਗਾ ਕਿ ਅਸੀਂ ਇੱਕ-ਦੂਜੇ ਨਾਲ ਕਿੰਝ ਵਿਹਾਰ ਕਰਨ ਦਾ ਫ਼ੈਸਲਾ ਕੀਤਾ ਹੈ।”
ਪੈਦਾਇਸ਼ 25:33
ਪਰ ਯਾਕੂਬ ਨੇ ਆਖਿਆ, “ਪਹਿਲਾਂ ਇਕਰਾਰ ਕਰ ਕਿ ਤੂੰ ਇਹ ਮੈਨੂੰ ਦੇ ਦੇਵੇਂਗਾ।” ਇਸ ਲਈ ਏਸਾਓ ਨੇ ਯਾਕੂਬ ਨੂੰ ਵਚਨ ਦੇ ਦਿੱਤਾ। ਏਸਾਓ ਨੇ ਪਿਤਾ ਦੀ ਆਪਣੇ ਹਿੱਸੇ ਦੀ ਜ਼ਾਇਦਾਦ ਯਾਕੂਬ ਨੂੰ ਵੇਚ ਦਿੱਤੀ।
ਪੈਦਾਇਸ਼ 22:3
ਸਵੇਰੇ ਅਬਰਾਹਾਮ ਉੱਠਿਆ ਅਤੇ ਆਪਣੇ ਖੋਤੇ ਨੂੰ ਕਾਠੀ ਪਾਈ। ਅਬਰਾਹਾਮ ਨੇ ਇਸਹਾਕ ਅਤੇ ਆਪਣੇ ਦੋ ਨੌਕਰਾਂ ਨੂੰ ਨਾਲ ਲੈ ਲਿਆ। ਅਬਰਾਹਾਮ ਨੇ ਬਲੀ ਲਈ ਲੱਕੜ ਕੱਟੀ। ਫ਼ੇਰ ਉਹ ਉਸ ਥਾਂ ਚੱਲੇ ਗਏ ਜਿੱਥੇ ਜਾਣ ਬਾਰੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਸੀ।
ਪੈਦਾਇਸ਼ 21:31
ਇਸ ਲਈ ਇਸਤੋਂ ਮਗਰੋਂ ਖੂਹ ਨੂੰ ਬਏਰਸ਼ਬਾ ਆਖਿਆ ਜਾਣ ਲੱਗਾ। ਉਸ ਨੇ ਇਸ ਖੂਹ ਨੂੰ ਇਹ ਨਾਲ ਇਸ ਵਾਸਤੇ ਦਿੱਤਾ ਕਿਉਂਕਿ ਇਹੀ ਉਹ ਥਾਂ ਸੀ ਜਿੱਥੇ ਉਨ੍ਹਾਂ ਨੇ ਇੱਕ ਦੂਜੇ ਨਾਲ ਇਕਰਾਰ ਕੀਤਾ ਸੀ।
ਪੈਦਾਇਸ਼ 21:23
ਇਸ ਲਈ ਮੈਨੂੰ ਇੱਥੇ ਪਰਮੇਸ਼ੁਰ ਦੇ ਸਾਹਮਣੇ ਇੱਕ ਬਚਨ ਦੇ। ਇਕਰਾਰ ਕਰ ਕਿ ਤੂੰ ਮੇਰੇ ਅਤੇ ਮੇਰੇ ਬੱਚਿਆਂ ਨਾਲ ਇਨਸਾਫ਼ ਕਰੇਂਗਾ। ਇਕਰਾਰ ਕਰ ਕਿ ਤੂੰ ਮੇਰੇ ਉੱਤੇ ਅਤੇ ਇਸ ਦੇਸ਼ ਉੱਤੇ, ਜਿੱਥੇ ਤੂੰ ਰਿਹਾ ਹੈਂ, ਮਿਹਰਬਾਨ ਹੋਵੇਂਗਾ। ਇਕਰਾਰ ਕਰ ਤੂੰ ਮੇਰੇ ਉੱਤੇ ਓਨਾ ਹੀ ਮਿਹਰਬਾਨ ਹੋਵੇਂਗਾ ਜਿੰਨਾ ਮੈਂ ਤੇਰੇ ਉੱਤੇ ਰਿਹਾ ਹਾਂ।”
ਪੈਦਾਇਸ਼ 21:14
ਅਗਲੀ ਸਵੇਰ, ਅਬਰਾਹਾਮ ਨੇ ਕੁਝ ਭੋਜਨ ਪਾਣੀ ਲਿਆ। ਅਬਰਾਹਾਮ ਨੇ ਇਹ ਚੀਜ਼ਾਂ ਹਾਜਰਾ ਨੂੰ ਦੇ ਦਿੱਤੀਆਂ। ਹਾਜਰਾ ਨੇ ਇਹ ਚੀਜ਼ਾਂ ਚੁੱਕ ਲਈਆਂ ਅਤੇ ਆਪਣੇ ਪੁੱਤਰ ਨੂੰ ਲੈ ਕੇ ਚਲੀ ਗਈ। ਹਾਜਰਾ ਨੇ ਉਹ ਥਾਂ ਛੱਡ ਦਿੱਤੀ ਅਤੇ ਬਏਰਸਬਾ ਦੇ ਮਾਰੂਥਲ ਵਿੱਚ ਘੁੰਮਣ ਲਗੀ।
ਪੈਦਾਇਸ਼ 19:2
ਲੂਤ ਨੇ ਆਖਿਆ, “ਸ਼੍ਰੀਮਾਨ, ਕਿਰਪਾ ਕਰਕੇ ਮੇਰੇ ਘਰ ਆਓ, ਮੈਂ ਤੁਹਾਡੀ ਸੇਵਾ ਕਰਾਂਗਾ। ਓੱਥੇ ਤੁਸੀਂ ਆਪਣੇ ਪੈਰ ਧੋ ਸੱਕਦੇ ਹੋਂ ਅਤੇ ਰਾਤ ਠਹਿਰ ਸੱਕਦੇ ਹੋਂ। ਫ਼ੇਰ ਕੱਲ੍ਹ ਨੂੰ ਤੁਸੀਂ ਆਪਣਾ ਸਫ਼ਰ ਜਾਰੀ ਰੱਖ ਸੱਕਦੇ ਹੋਂ।” ਦੂਤਾਂ ਨੇ ਜਵਾਬ ਦਿੱਤਾ, “ਨਹੀਂ ਅਸੀਂ ਨਗਰ ਦੇ ਚੌਕ ਵਿੱਚ ਰਾਤ ਗੁਜ਼ਾਰਾਂਗੇ।”
ਇਬਰਾਨੀਆਂ 6:16
ਜਦੋਂ ਲੋਕ ਸੌਂਹ ਖਾਂਦੇ ਹਨ, ਉਹ ਹਮੇਸ਼ਾ ਆਪਣੇ ਆਪ ਤੋਂ ਮਹਾਨ ਵਿਅਕਤੀ ਨੂੰ ਵਰਤਦੇ ਹਨ। ਇਹ ਸੌਂਹ ਇਸ ਤਥ ਦਾ ਸਬੂਤ ਹੈ ਕਿ ਜੋ ਕੁਝ ਵੀ ਉਹ ਆਖਦੇ ਹਨ ਸੱਚ ਹੈ ਅਤੇ ਸਾਰੀਆਂ ਦਲੀਲਾਂ ਲਈ ਵੀ ਅੰਤ ਹੈ।