Genesis 4:8
ਕਇਨ ਨੇ ਆਪਣੇ ਭਰਾ ਹਾਬਲ ਨੂੰ ਆਖਿਆ, “ਆ, ਖੇਤ ਵਿੱਚ ਚੱਲੀਏ।” ਇਸ ਲਈ ਕਇਨ ਤੇ ਹਾਬਲ ਖੇਤ ਨੂੰ ਚੱਲੇ ਗਏ। ਫ਼ੇਰ ਕਇਨ ਨੇ ਆਪਣੇ ਭਰਾ ਹਾਬਲ ਉੱਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਮਾਰ ਦਿੱਤਾ।
Genesis 4:8 in Other Translations
King James Version (KJV)
And Cain talked with Abel his brother: and it came to pass, when they were in the field, that Cain rose up against Abel his brother, and slew him.
American Standard Version (ASV)
And Cain told Abel his brother. And it came to pass, when they were in the field, that Cain rose up against Abel his brother, and slew him.
Bible in Basic English (BBE)
And Cain said to his brother, Let us go into the field: and when they were in the field, Cain made an attack on his brother Abel and put him to death.
Darby English Bible (DBY)
And Cain spoke to Abel his brother, and it came to pass when they were in the field, that Cain rose up against Abel his brother, and slew him.
Webster's Bible (WBT)
And Cain talked with Abel his brother: and it came to pass when they were in the field, that Cain rose up against Abel his brother, and slew him.
World English Bible (WEB)
Cain said to Abel, his brother, "Let's go into the field." It happened, when they were in the field, that Cain rose up against Abel, his brother, and killed him.
Young's Literal Translation (YLT)
And Cain saith unto Abel his brother, ``Let us go into the field;'' and it cometh to pass in their being in the field, that Cain riseth up against Abel his brother, and slayeth him.
| And Cain | וַיֹּ֥אמֶר | wayyōʾmer | va-YOH-mer |
| talked | קַ֖יִן | qayin | KA-yeen |
| with | אֶל | ʾel | el |
| Abel | הֶ֣בֶל | hebel | HEH-vel |
| brother: his | אָחִ֑יו | ʾāḥîw | ah-HEEOO |
| and it came to pass, | וַֽיְהִי֙ | wayhiy | va-HEE |
| were they when | בִּהְיוֹתָ֣ם | bihyôtām | bee-yoh-TAHM |
| in the field, | בַּשָּׂדֶ֔ה | baśśāde | ba-sa-DEH |
| that Cain | וַיָּ֥קָם | wayyāqom | va-YA-kome |
| up rose | קַ֛יִן | qayin | KA-yeen |
| against | אֶל | ʾel | el |
| Abel | הֶ֥בֶל | hebel | HEH-vel |
| his brother, | אָחִ֖יו | ʾāḥîw | ah-HEEOO |
| and slew him. | וַיַּֽהַרְגֵֽהוּ׃ | wayyahargēhû | va-YA-hahr-ɡAY-hoo |
Cross Reference
ਮੱਤੀ 23:35
“ਹਾਂ, ਤੁਸੀਂ ਧਰਮੀ ਹਾਬਲ ਦੇ ਸਮੇਂ ਤੋਂ ਲੈ ਕੇ ਜ਼ਕਰਯਾਹ ਤੱਕ ਸਾਰੇ ਧਰਮੀ ਲੋਕਾਂ ਦੇ ਕਤਲ ਦੇ ਦੋਸ਼ੀ ਹੋਵੋਂਗੇ। ਬਕਰਯਾਹ ਦਾ ਪੁੱਤਰ ਜ਼ਕਰਯਾਹ ਮੰਦਰ ਅਤੇ ਜਗਵੇਦੀ ਦੇ ਵਿੱਚਕਾਰ ਮਾਰਿਆ ਗਿਆ ਸੀ।
ਯਹੂ ਦਾਹ 1:11
ਇਹ ਇਨ੍ਹਾਂ ਲਈ ਬੁਰਾ ਹੋਵੇਗਾ। ਇਨ੍ਹਾਂ ਲੋਕਾਂ ਨੇ ਉਹੀ ਰਾਹ ਚੁਣਿਆ ਹੈ ਜਿਸ ਉੱਤੇ ਕਇਨ ਚੱਲਿਆ ਸੀ। ਪੈਸਾ ਕਮਾਉਣ ਲਈ ਉਨ੍ਹਾਂ ਨੇ ਆਪਣੇ ਆਪ ਨੂੰ ਉਸੇ ਰਾਹ ਪਾ ਲਿਆ ਹੈ ਜਿਸ ਰਾਹ ਬਿਲਆਮ ਪਿਆ ਸੀ। ਇਹ ਲੋਕ ਪਰਮੇਸ਼ੁਰ ਦੇ ਖਿਲਾਫ਼ ਕੋਰਾਹ ਵਾਂਗ ਲੜੇ ਹਨ ਅਤੇ ਕੋਰਾਹ ਵਾਂਗ ਤਬਾਹ ਹੋ ਜਾਣਗੇ।
੧ ਯੂਹੰਨਾ 3:12
ਕਇਨ ਵਰਗੇ ਨਾ ਬਣੋ। ਕਇਨ ਦੁਸ਼ਟ (ਸ਼ੈਤਾਨ) ਸੀ। ਕਇਨ ਨੇ ਆਪਣੇ ਭਰਾ ਹਾਬਲ ਨੂੰ ਮਾਰ ਦਿੱਤਾ। ਕਇਨ ਨੇ ਆਪਣੇ ਭਰਾ ਨੂੰ ਕਿਉਂ ਮਾਰ ਦਿੱਤਾ? ਕਿਉਂ ਕਿ ਜਿਹੜੀਆਂ ਗੱਲਾਂ ਕੇਨ ਨੇ ਕੀਤੀਆਂ ਮੰਦੀਆਂ ਸਨ, ਪਰ ਜਿਹੜੀਆਂ ਗੱਲਾਂ ਹਾਬਲ ਨੇ ਕੀਤੀਆਂ ਚੰਗੀਆਂ ਸਨ।
ਲੋਕਾ 11:51
ਤੁਹਾਨੂੰ ਸਾਰੇ ਕਤਲਾਂ ਦੇ ਫ਼ਲ ਦਾ ਸਾਹਮਣਾ ਕਰਨਾ ਪਵੇਗਾ ਹਾਬਲ ਦੇ ਕਤਲ ਤੋਂ ਲੈ ਕੇ ਜ਼ਕਰਯਾਹ ਦੇ ਕਤਲ ਤੱਕ, ਜੋ ਜਗਵੇਦੀ ਅਤੇ ਮੰਦਰ ਦੇ ਵਿੱਚਕਾਰ ਮਾਰਿਆ ਸੀ। ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਸ ਸਭ ਵਾਸਤੇ ਇਸ ਪੀੜ੍ਹੀ ਦੇ ਲੋਕਾਂ ਨੂੰ ਜਿੰਮੇਦਾਰ ਠਹਿਰਾਇਆ ਜਾਵੇਗਾ।
ਮੀਕਾਹ 7:6
ਮਨੁੱਖ ਦਾ ਵੈਰੀ ਉਸ ਦੇ ਆਪਣੇ ਹੀ ਘਰ ’ਚ ਲੁਕਿਆ ਬੈਠਾ ਹੈ। ਪੁੱਤਰ ਪਿਤਾ ਦਾ ਦੁਸ਼ਮਨ, ਮਾਂ ਧੀ ਦੇ ਖਿਲਾਫ਼ ਅਤੇ ਨੂੰਹ ਸੱਸ ਦੇ ਖਿਲਾਫ਼ ਉੱਠੇਗੀ ।
ਇਬਰਾਨੀਆਂ 12:24
ਤੁਸੀਂ ਯਿਸੂ ਕੋਲ ਆਏ ਹੋ। ਜੋ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਲੈ ਕੇ ਆਇਆ ਹੈ। ਤੁਸੀਂ ਉਸ ਛਿੜਕੇ ਹੋਏ ਲਹੂ ਕੋਲ ਆਏ ਹੋ ਜਿਹੜਾ ਸਾਨੂੰ ਹਾਬਲ ਦੇ ਲਹੂ ਨਾਲੋਂ ਬਿਹਤਰ ਗੱਲਾਂ ਬਾਰੇ ਦੱਸਦਾ ਹੈ।
ਲੋਕਾ 22:48
ਪਰ ਯਿਸੂ ਨੇ ਉਸ ਨੂੰ ਕਿਹਾ, “ਯਹੂਦਾ। ਕੀ ਤੂੰ ਇਹ ਮਿੱਤਰਤਾ ਦਾ ਚੁੰਮਣ ਮਨੁੱਖ ਦੇ ਪੁੱਤਰ ਨੂੰ ਵੈਰੀਆਂ ਦੇ ਹੱਥ ਫ਼ੜਾਉਣ ਲਈ ਦੇ ਰਿਹਾ ਹੈਂ?”
ਅਮਸਾਲ 26:24
ਇੱਕ ਦੁਸ਼ਮਣ ਮਿੱਠੀਆਂ ਗੱਲਾਂ ਨਾਲ ਆਪਣੀ ਬਦੀ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦਾ ਹੈ। ਪਰ ਉਹ ਆਪਣੇ ਦਿਲ ਵਿੱਚ ਘ੍ਰਿਣਾ ਨਾਲ ਭਰਿਆ ਹੋਇਆ ਹੈ।
ਜ਼ਬੂਰ 139:19
ਹੇ ਪਰਮੇਸ਼ੁਰ, ਬਦ ਲੋਕਾਂ ਨੂੰ ਮਾਰ ਮੁਕਾਉ। ਉਨ੍ਹਾਂ ਕਾਤਿਲਾਂ ਨੂੰ ਮੇਰੇ ਕੋਲੋਂ ਦੂਰ ਲੈ ਜਾਵੋ।
ਜ਼ਬੂਰ 55:21
ਮੇਰੇ ਵੈਰੀ ਅਸਲ ਵਿੱਚ ਬਹੁਤ ਖੁਸ਼ਾਮਦੀ ਗਾਲੜੀ ਹਨ, ਉਹ ਸ਼ਾਂਤੀ ਬਾਰੇ ਗੱਲਾਂ ਕਰਦੇ ਹਨ, ਪਰ ਅਸਲੀਅਤ ਵਿੱਚ ਉਹ ਯੁੱਧ ਲਈ ਵਿਉਂਤਾਂ ਘੜਦੇ ਹਨ। ਉਨ੍ਹਾਂ ਦੇ ਸ਼ਬਦ ਤੇਲ ਵਰਗੇ ਹਨ ਚਿਕਨੇ ਹਨ ਪਰ ਉਹ ਸ਼ਬਦ ਚਾਕੂ ਵਾਂਗ ਹਮਲਾ ਕਰਦੇ ਹਨ।
ਜ਼ਬੂਰ 36:3
ਉਸ ਦੇ ਸ਼ਬਦ ਨਿਰਾਰਥਕ ਝੂਠ ਹਨ। ਉਹ ਸਿਆਣਾ ਨਹੀਂ ਬਣਦਾ ਜਾਂ ਉਹ ਚੰਗਿਆਈ ਕਰਨਾ ਨਹੀਂ ਸਿੱਖਿਆ।
ਜ਼ਬੂਰ 24:3
ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹ ਸੱਕਦਾ ਹੈ। ਕੌਣ ਖਲੋ ਸੱਕਦਾ ਹੈ ਤੇ ਯਹੋਵਾਹ ਦੇ ਪਵਿੱਤਰ ਮੰਦਰ ਵਿੱਚ ਉਪਾਸਨਾ ਕਰ ਸੱਕਦਾ ਹੈ?
ਅੱਯੂਬ 11:15
ਫ਼ੇਰ ਤੂੰ ਪਰਮੇਸ਼ੁਰ ਵੱਲ ਬਿਨਾ ਸ਼ਰਮ ਦੇ ਤੱਕ ਸੱਕਦਾ ਹੈਂ। ਤੂੰ ਬਿਨਾਂ ਡਰਿਆਂ ਦਿ੍ਰੜਤਾ ਨਾਲ ਖਲੋ ਸੱਕਦਾ ਹੈਂ।
ਨਹਮਿਆਹ 6:2
ਤਾਂ ਸਨਬੱਲਟ ਅਤੇ ਗਸ਼ਮ ਨੇ ਮੈਨੂੰ ਸੁਨੇਹਾ ਭੇਜਿਆ, “ਓ ਨਹਮਯਾਹ! ਆ ਆਪਾਂ ਇਕੱਠੇ ਬੈਠੀਏ ਅਤੇ ਓਨੋ ਦੀ ਵਾਦੀ ਵਿੱਚ ਕਪਰੀਯਾਹ ਦੇ ਨਗਰ ਵਿੱਚ ਸਲਾਹ-ਮਸ਼ਵਰਾ ਕਰੀਏ।” ਪਰ ਅਸਲ ਵਿੱਚ ਉਹ ਮੈਨੂੰ ਨੁਕਸਾਨ ਪਹੁੰਚਾਉਣ ਦੀ ਵਿਉਂਤ ਬਣਾ ਰਹੇ ਸਨ।
੨ ਸਮੋਈਲ 20:9
ਯੋਆਬ ਨੇ ਅਮਾਸਾ ਨੂੰ ਕਿਹਾ, “ਹੇ ਮੇਰੇ ਭਾਈ! ਤੂੰ ਸੁੱਖ-ਸਾਂਦ ਨਾਲ ਹੈਂ?” ਤਾਂ ਯੋਆਬ ਨੇ ਅਮਾਸਾ ਦੀ ਦਾਹੜੀ ਆਪਣੇ ਸੱਜੇ ਹੱਥ ਨਾਲ ਫ਼ੜ ਲਈ ਤਾਂ ਜੋ ਉਸ ਨੂੰ ਚੁੰਮ ਕੇ ਵੇਖੋ ਆਖ ਸੱਕੇ।
੨ ਸਮੋਈਲ 14:6
ਮੇਰੇ ਦੋ ਪੁੱਤਰ ਸਨ, ਉਹ ਦੋਨੋ ਖੇਤ ਵਿੱਚ ਆਪਸ ਵਿੱਚ ਲੜ ਪਏ ਅਤੇ ਉੱਥੇ ਉਨ੍ਹਾਂ ਨੂੰ ਛੁਡਾਉਣ ਵਾਲਾ ਕੋਈ ਨਹੀਂ ਸੀ ਤਾਂ ਇੱਕ ਪੁੱਤਰ ਨੇ ਦੂਜੇ ਨੂੰ ਮਾਰ ਦਿੱਤਾ।
੨ ਸਮੋਈਲ 13:26
ਅਬਸ਼ਾਲੋਮ ਨੇ ਦਾਊਦ ਨੂੰ ਆਖਿਆ, “ਜੇਕਰ ਤੁਸੀਂ ਨਹੀਂ ਜਾਣਾ ਚਾਹੁੰਦੇ ਤਾਂ ਕਿਰਪਾ ਕਰਕੇ ਮੇਰੇ ਭਰਾ ਅਮਨੋਨ ਨੂੰ ਮੇਰੇ ਨਾਲ ਭੇਜ ਦੇਵੋ।” ਤਾਂ ਪਾਤਸ਼ਾਹ ਦਾਊਦ ਨੇ ਆਖਿਆ, “ਭਲਾ, ਉਹ ਤੇਰੇ ਨਾਲ ਕਿਉਂ ਜਾਵੇ?”
੨ ਸਮੋਈਲ 3:27
ਜਦੋਂ ਅਬਨੇਰ ਹਬਰੋਨ ਵਿੱਚ ਮੁੜ ਆਇਆ ਤਾਂ ਯੋਆਬ ਉਸ ਦੇ ਨਾਲ ਹੌਲੀ ਜਿਹੀ ਇੱਕ ਗੱਲ ਕਰਨ ਲਈ ਉਸ ਨੂੰ ਡਿਓੜੀ ਦੀ ਇੱਕ ਨੁਕਰ ਵਿੱਚ ਇੱਕ ਪਾਸੇ ਵੱਲ ਲੈ ਗਿਆ ਅਤੇ ਉੱਥੇ ਉਸਦੀ ਪੰਜਵੀਂ ਪਸਲੀ ਦੇ ਹੇਠ, ਆਪਣੇ ਭਰਾ ਅਸਾਹੇਲ ਦੇ ਖੂਨ ਦੇ ਬਦਲੇ ਅਜਿਹਾ ਮਾਰਿਆ ਕਿ ਉਹ ਉੱਥੇ ਹੀ ਮਰ ਗਿਆ। ਇਉਂ ਯੋਆਬ ਨੇ ਅਬਨੇਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ।