Isaiah 24:12
ਸ਼ਹਿਰ ਵਿੱਚ ਸਿਰਫ਼ ਤਬਾਹੀ ਹੀ ਰਹਿ ਗਈ ਹੈ। ਦਰਵਾਜ਼ੇ ਵੀ ਚਿਕਨਾਚੂਰ ਹੋ ਗਏ ਹਨ।
Isaiah 24:12 in Other Translations
King James Version (KJV)
In the city is left desolation, and the gate is smitten with destruction.
American Standard Version (ASV)
In the city is left desolation, and the gate is smitten with destruction.
Bible in Basic English (BBE)
In the town all is waste, and in the public place is destruction.
Darby English Bible (DBY)
desolation remaineth in the city, and the gate is smitten, -- a ruin.
World English Bible (WEB)
In the city is left desolation, and the gate is struck with destruction.
Young's Literal Translation (YLT)
Left in the city `is' desolation, And `with' wasting is the gate smitten.
| In the city | נִשְׁאַ֥ר | nišʾar | neesh-AR |
| is left | בָּעִ֖יר | bāʿîr | ba-EER |
| desolation, | שַׁמָּ֑ה | šammâ | sha-MA |
| gate the and | וּשְׁאִיָּ֖ה | ûšĕʾiyyâ | oo-sheh-ee-YA |
| is smitten | יֻכַּת | yukkat | yoo-KAHT |
| with destruction. | שָֽׁעַר׃ | šāʿar | SHA-ar |
Cross Reference
ਯਸਈਆਹ 32:14
ਲੋਕ ਰਾਜਧਾਨੀ ਨੂੰ ਛੱਡ ਜਾਣਗੇ। ਮਹਿਲ ਅਤੇ ਮੁਨਾਰੇ ਖਾਲੀ ਛੱਡ ਦਿੱਤੇ ਜਾਣਗੇ। ਲੋਕ ਉਨ੍ਹਾਂ ਘਰਾਂ ਵਿੱਚ ਨਹੀਂ ਰਹਿਣਗੇ-ਉਹ ਗੁਫ਼ਾਵਾਂ ਵਿੱਚ ਰਹਿਣਗੇ। ਆਵਾਰਾ ਗਧੇ ਅਤੇ ਭੇਡਾਂ ਸ਼ਹਿਰ ਵਿੱਚ ਰਹਿਣਗੇ-ਜਾਨਵਰ ਓੱਥੇ ਘਾਹ ਖਾਣ ਲਈ ਜਾਣਗੇ।
ਯਰਮਿਆਹ 9:11
“ਮੈਂ ਯਰੂਸ਼ਲਮ ਸ਼ਹਿਰ ਨੂੰ ਇੱਕ ਕੂੜੇ ਦਾ ਢੇਰ ਬਣਾ ਦਿਆਂਗਾ। ਇਹ ਗਿਦ੍ਦੜਾਂ ਦੇ ਰਹਿਣ ਦੀ ਥਾਂ ਹੋਵੇਗੀ। ਮੈਂ ਯਹੂਦਾਹ ਸਹਿਰ ਦੇ ਦੇਸ਼ਾਂ ਨੂੰ ਤਬਾਹ ਕਰ ਦਿਆਂਗਾ, ਇਸ ਲਈ ਓੱਥੇ ਕੋਈ ਵੀ ਨਹੀਂ ਰਹੇਗਾ।”
ਨੂਹ 1:1
ਯਰੂਸ਼ਲਮ ਦਾ ਆਪਣੀ ਤਬਾਹੀ ਉੱਤੇ ਰੁਦਨ ਇੱਕ ਵੇਲੇ, ਯਰੂਸ਼ਲਮ ਲੋਕਾਂ ਨਾਲ ਭਰਿਆ ਸ਼ਹਿਰ ਸੀ। ਪਰ ਹੁਣ ਇਹ ਸ਼ਹਿਰ ਕਿੰਨਾ ਸੱਖਣਾ ਤੇ ਉਜਾੜ ਹੈ! ਯਰੂਸ਼ਲਮ ਦੁਨੀਆਂ ਦੇ ਮਹਾਨਤਮ ਸ਼ਹਿਰਾਂ ਵਿੱਚੋਂ ਇੱਕ ਸੀ। ਪਰ ਹੁਣ ਇਹ ਇੱਕ ਵਿਧਵਾ ਵਰਗਾ ਬਣ ਗਿਆ ਹੈ। ਇੱਕ ਵੇਲੇ ਇਹ ਸ਼ਹਿਰਾਂ ਦੀ ਸ਼ਹਿਜ਼ਾਦੀ ਸੀ। ਪਰ ਹੁਣ ਇਸ ਨੂੰ ਇੱਕ ਗੁਲਾਮ ਬਣਾ ਦਿੱਤਾ ਗਿਆ ਹੈ।
ਨੂਹ 1:4
ਸੀਯੋਨ ਦੇ ਰਸਤੇ ਬਹੁਤ ਉਦਾਸ ਨੇ। ਉਹ ਇਸ ਵਾਸਤੇ ਉਦਾਸ ਨੇ ਕਿਉਂ ਕਿ ਹੁਣ ਸੀਯੋਨ ਅੰਦਰ ਛੁੱਟੀਆਂ ਮਨਾਉਣ ਲਈ ਕੋਈ ਵੀ ਨਹੀਂ ਆਉਂਦਾ। ਸੀਯੋਨ ਦੇ ਯਮੂਹ ਦਰਵਾਜ਼ੇ ਤਬਾਹ ਹੋ ਗਏ ਨੇ। ਸੀਯੋਨ ਦੇ ਸਾਰੇ ਜਾਜਕ ਆਹਾਂ ਭਰਦੇ ਨੇ। ਸੀਯੋਨ ਦੀਆਂ ਮੁਟਿਆਰਾਂ ਚੁੱਕ ਲਈਆਂ ਗਈਆਂ ਹਨ। ਅਤੇ ਇਹ ਸਾਰਾ ਕੁਝ ਸੀਯੋਨ ਲਈ ਡੂੰਘੀ ਉਦਾਸੀ ਹੈ।
ਨੂਹ 2:9
ਯਰੂਸ਼ਲਮ ਦੇ ਫ਼ਾਟਕ ਜ਼ਮੀਨ ਅੰਦਰ ਧਸ ਗਏ ਹਨ। ਉਸ ਨੇ ਤਬਾਹ ਕਰ ਦਿੱਤੇ ਅਤੇ ਫ਼ਾਟਕਾਂ ਦੀਆਂ ਛੜਾਂ ਨੂੰ ਟੁਕੜਿਆਂ ਵਿੱਚ ਤੋੜ ਦਿੱਤਾ। ਉਸਦਾ ਰਾਜਾ ਅਤੇ ਸ਼ਹਿਜ਼ਾਦੇ ਹੋਰਨਾਂ ਦੇਸ਼ਾਂ ਅੰਦਰ ਜਲਾਵਤਨੀ ਹਨ। ਓੱਥੇ ਹੋਰ ਕੋਈ ਸਿੱਖਿਆ ਨਹੀਂ, ਯਰੂਸ਼ਲਮ ਦੇ ਨਬੀ ਯਹੋਵਾਹ ਵੱਲੋਂ ਕੋਈ ਦਰਸ਼ਨ ਨਹੀਂ ਵੇਖਦੇ।
ਨੂਹ 5:18
ਸੀਯੋਨ ਦਾ ਪਹਾੜ ਇੱਕ ਉਜਾੜ ਬਣ ਗਿਆ ਹੈ ਲੂੰਬੜੀਆਂ ਸੀਯੋਨ ਦੇ ਪਹਾੜ ਉੱਤੇ ਨੱਸਦੀਆਂ ਹਨ।
ਮੀਕਾਹ 1:9
ਸਾਮਰਿਯਾ ਦਾ ਜਖਮ ਅਸਾਧ ਹੈ ਉਸਦਾ ਰੋਗ (ਪਾਪ) ਯਹੂਦਾਹ ਤੱਕ ਫ਼ੈਲਿਆ ਹੈ ਇਸਦਾ ਰੋਗ ਮੇਰੇ ਲੋਕਾਂ ਦੇ ਸ਼ਹਿਰ ਦੇ ਫ਼ਾਟਕ ਤੀਕ ਪੁੱਜ ਗਿਆ ਹੈ ਅਤੇ ਇਹ ਸਾਰੇ ਯਰੂਸ਼ਲਮ ਦੇ ਰਾਹ ਤੀਕ ਫ਼ੈਲ ਗਿਆ ਹੈ।
ਮੀਕਾਹ 1:12
ਮਾਰੋਬ ਦੇ ਵਾਸੀ ਖੁਸ਼ਖਬਰੀ ਦੇ ਇੰਤਜ਼ਾਰ ’ਚ ਕਮਜ਼ੋਰ ਹੋ ਗਏ ਹਨ। ਕਿਉਂ ਕਿ ਯਹੋਵਾਹ ਵੱਲੋਂ ਭੇਜੀ ਗਈ ਦੁਰਘਟਨਾ ਯਰੂਸ਼ਲਮ ਦੇ ਫ਼ਾਟਕ ਤੀਕ ਪਹੁੰਚ ਗਈ ਹੈ।
ਮੱਤੀ 22:7
ਬਾਦਸ਼ਾਹ ਨੂੰ ਬੜਾ ਗੁੱਸਾ ਆਇਆ। ਉਸ ਨੇ ਉਨ੍ਹਾਂ ਕਾਤਲਾਂ ਨੂੰ ਮਾਰਨ ਲਈ ਅਤੇ ਉਨ੍ਹਾਂ ਦਾ ਸ਼ਹਿਰ ਸਾੜਨ ਲਈ ਆਪਣੀ ਫ਼ੌਜ ਨੂੰ ਭੇਜਿਆ।