ਯਸਈਆਹ 29
1 ਪਰਮੇਸ਼ੁਰ ਦਾ ਯਰੂਸ਼ਲਮ ਲਈ ਪਿਆਰ ਪਰਮੇਸ਼ੁਰ ਆਖਦਾ ਹੈ, “ਅਰੀਏਲ ਵੱਲ ਦੇਖੋ! ਉਹ ਸ਼ਹਿਰ ਅਰੀਏਲ ਜਿੱਥੇ ਦਾਊਦ ਨੇ ਡੇਰਾ ਲਾਇਆ ਸੀ। ਉਸ ਦੀਆਂ ਛੁੱਟੀਆਂ ਸਾਲ ਦਰ ਸਾਲ ਜਾਰੀ ਰਹੀਆਂ ਹਨ।
2 ਮੈਂ ਅਰੀਏਲ ਨੂੰ ਸਜ਼ਾ ਦਿੱਤੀ ਹੈ। ਸ਼ਹਿਰ ਨੂੰ ਰੋਣੇ ਅਤੇ ਉਦਾਸੀ ਨਾਲ ਭਰ ਦਿੱਤਾ ਗਿਆ ਹੈ। ਪਰ ਉਹ ਹਮੇਸ਼ਾ ਹੀ ਮੇਰੀ ਅਰੀਏਲ ਰਹੀ ਹੈ।
3 “ਅਰੀਏਲ, ਮੈਂ ਤੇਰੇ ਆਲੇ-ਦੁਆਲੇ ਫ਼ੌਜਾਂ ਲਿਆ ਖਲ੍ਹਾਰੀਆਂ ਹਨ। ਮੈਂ ਲੜਾਈ ਦੇ ਮੁਨਾਰੇ ਤੇਰੇ ਖਿਲਾਫ਼ ਉਸਾਰੇ।
4 ਤੈਨੂੰ ਹਰਾਇਆ ਗਿਆ ਅਤੇ ਧਰਤੀ ਉੱਤੇ ਸੁੱਟਿਆ ਗਿਆ। ਹ੍ਹੁਣ ਮੈਂ ਤੇਰੀ ਆਵਾਜ਼ ਨੂੰ ਧਰਤੀ ਵਿੱਚੋਂ ਭੂਤ ਦੀ ਆਵਾਜ਼ ਵਾਂਗ ਉੱਠਦਿਆਂ ਸੁਣ ਰਿਹਾ ਹਾਂ। ਤੇਰੇ ਸ਼ਬਦ ਮਿੱਟੀ ਵਿੱਚੋਂ ਸ਼ਾਂਤ ਆਵਾਜ਼ ਵਾਂਗ ਆ ਰਹੇ ਹਨ।”
5 ਤੁਹਾਡੇ ਬਹੁਤ ਸਾਰੇ ਦੁਸ਼ਮਣ ਧੂੜ ਵਾਂਗ ਬਣ ਜਾਣਗੇ। ਬਹੁਤ ਸਾਰੇ ਜੁਲਮੀ ਲੋਕ ਉਸ ਤੂੜੀ ਵਰਗੇ ਹੋਣਗੇ ਜੋ ਉੱਡ ਜਾਂਦੀ ਹੈ ਅਤੇ ਅਚਾਨਕ, ਤੁਰੰਤ ਹੀ।
6 ਸਰਬ ਸ਼ਕਤੀਮਾਨ ਯਹੋਵਾਹ ਨੇ ਤੁਹਾਨੂੰ ਭੂਚਾਲਾਂ ਬਦਲਾਂ ਦੀ ਗਰਜ ਅਤੇ ਉੱਚੇ ਸ਼ੋਰ ਨਾਲ ਸਜ਼ਾ ਦਿੱਤੀ। ਇੱਥੇ ਤੂਫ਼ਾਨ ਆਏ, ਤੇਜ਼ ਹਵਾਵਾਂ ਵਗੀਆਂ ਅਤੇ ਅੱਗਾਂ ਲੱਗੀਆਂ ਜਿਨ੍ਹਾਂ ਨੇ ਸਾੜ ਕੇ ਸਭ ਕੁਝ ਤਬਾਹ ਕਰ ਦਿੱਤਾ।
7 ਬਹੁਤ-ਬਹੁਤ ਕੌਮਾਂ ਅਰੀਏਲ ਦੇ ਵਿਰੁੱਧ ਲੜੀਆਂ। ਇਹ ਰਾਤ ਵੇਲੇ ਦੇ ਭਿਆਨਕ ਸੁਪਨੇ ਵਰਗੀ ਗੱਲ ਸੀ। ਫ਼ੌਜਾਂ ਨੇ ਅਰੀਏਲ ਨੂੰ ਘੇਰਾ ਪਾ ਲਿਆ ਹੈ ਅਤੇ ਉਸ ਨੂੰ ਸਜ਼ਾ ਦਿੱਤੀ ਹੈ।
8 ਪਰ ਉਨ੍ਹਾਂ ਫ਼ੌਜਾਂ ਲਈ ਵੀ ਇਹ ਸੁਪਨੇ ਵਰਗੀ ਗੱਲ ਹੋਵੇਗੀ। ਉਹ ਸੰਤੁਸ਼ਟ ਨਹੀਂ ਹੋਣਗੇ। ਇਹ ਭੁੱਖੇ ਬੰਦੇ ਦੇ ਰੋਟੀ ਦਾ ਸੁਪਨਾ ਲੈਣ ਵਰਗੀ ਗੱਲ ਹੋਵੇਗੀ। ਜਦੋਂ ਉਹ ਬੰਦਾ ਜਾਗਦਾ ਹੈ ਤਾਂ ਫ਼ੇਰ ਵੀ ਭੁੱਖਾ ਹੁੰਦਾ ਹੈ। ਇਹ ਪਿਆਸੇ ਬੰਦੇ ਦੇ ਪਾਣੀ ਦਾ ਸੁਪਨਾ ਲੈਣ ਵਾਲੀ ਗੱਲ ਹੋਵੇਗੀ। ਉਹ ਬੰਦਾ ਜਦੋਂ ਜਾਗਦਾ ਹੈ ਤਾਂ ਫ਼ੇਰ ਵੀ ਪਿਆਸਾ ਹੁੰਦਾ ਹੈ। ਉਹੀ ਗੱਲ ਸੱਚ ਹੈ ਉਨ੍ਹਾਂ ਸਾਰੀਆਂ ਕੌਮਾਂ ਬਾਰੇ ਲੜ ਰਹੀਆਂ ਨੇ ਜੋ ਸੀਯੋਨ ਦੇ ਵਿਰੁੱਧ। ਉਹ ਸੰਤੁਸ਼ਟ ਨਹੀਂ ਹੋਣਗੀਆਂ।
9 ਹੈਰਾਨ ਹੋਵੋ ਅਤੇ ਅਚਂਭਾ ਕਰੋ! ਤੁਸੀਂ ਸ਼ਰਾਬੀ ਹੋ ਜਾਓਗੇ-ਪਰ ਸ਼ਰਾਬ ਨਾਲ ਨਹੀਂ। ਦੇਖੋ ਅਤੇ ਅਚਂਂਭਾ ਕਰੋ। ਤੁਸੀਂ ਠੋਕਰ ਖਾਓਗੇ ਤੇ ਡਿੱਗ ਪਵੋਗੇ ਪਰ ਬੀਅਰ ਪੀ ਕੇ ਨਹੀਂ।
10 ਯਹੋਵਾਹ ਤੁਹਾਡੇ ਉੱਪਰ ਗਹਿਰੀ ਨੀਂਦ ਲਿਆਇਆ ਹੈ। ਯਹੋਵਾਹ ਤੁਹਾਡੀਆਂ ਅੱਖਾਂ ਬੰਦ ਕਰ ਦੇਵੇਗਾ। (ਤੁਹਾਡੀਆਂ ਅੱਖਾਂ ਨਬੀ ਹਨ।) ਯਹੋਵਾਹ ਤੁਹਾਡੇ ਚਿਹਰੇ ਕੱਜ ਦੇਵੇਗਾ। (ਤੁਹਾਡੇ ਮੁਖੀਏ ਨਬੀ ਹਨ।)
11 ਮੈਂ ਤੁਹਾਨੂੰ ਇਹ ਗੱਲਾਂ ਦੱਸਦਾ ਹਾਂ ਜੋ ਵਾਪਰਨਗੀਆਂ, ਪਰ ਤੁਸੀਂ ਮੇਰੀ ਗੱਲ ਨਹੀਂ ਸਮਝਦੇ। ਮੇਰੇ ਸ਼ਬਦ ਉਸ ਕਿਤਾਬ ਦੇ ਸ਼ਬਦਾਂ ਵਰਗੇ ਹਨ ਜਿਸ ਨੂੰ ਬੰਦ ਕਰਕੇ ਸੀਲ ਕਰ ਦਿੱਤਾ ਗਿਆ ਹੈ। ਤੁਸੀਂ ਉਹ ਕਿਤਾਬ ਕਿਸੇ ਉਸ ਬੰਦੇ ਨੂੰ ਦੇ ਸੱਕਦੇ ਹੋ ਜਿਹੜਾ ਪੜ੍ਹ ਸੱਕਦਾ ਹੈ ਅਤੇ ਉਸ ਨੂੰ ਕਿਤਾਬ ਪੜ੍ਹਨ ਲਈ ਆਖ ਸੱਕਦੇ ਹੋ। ਪਰ ਉਹ ਬੰਦਾ ਆਖੇਗਾ, “ਮੈਂ ਇਹ ਕਿਤਾਬ ਨਹੀਂ ਪੜ੍ਹ ਸੱਕਦਾ। ਇਹ ਬੰਦ ਹੈ ਅਤੇ ਮੈਂ ਇਸ ਨੂੰ ਖੋਲ੍ਹ ਨਹੀਂ ਸੱਕਦਾ।”
12 ਜਾਂ ਤੁਸੀਂ ਉਹ ਕਿਤਾਬ ਕਿਸੇ ਅਨਪੜ੍ਹ ਬੰਦੇ ਨੂੰ ਦੇ ਸੱਕਦੇ ਹੋ ਅਤੇ ਉਸ ਨੂੰ ਕਿਤਾਬ ਪੜ੍ਹਨ ਲਈ ਆਖ ਸੱਕਦੇ ਹੋ। ਉਹ ਬੰਦਾ ਆਖੇਗਾ, “ਮੈਂ ਇਹ ਕਿਤਾਬ ਨਹੀਂ ਪੜ੍ਹ ਸੱਕਦਾ ਕਿਉਂ ਕਿ ਮੈਨੂੰ ਪੜ੍ਹਨਾ ਨਹੀਂ ਆਉਂਦਾ।”
13 ਮੇਰਾ ਮਾਲਿਕ ਆਖਦਾ ਹੈ, “ਇਹ ਲੋਕ ਆਖਦੇ ਨੇ ਕਿ ਇਹ ਮੈਨੂੰ ਪਿਆਰ ਕਰਦੇ ਨੇ। ਇਹ ਆਪਣੇ ਮੂੰਹੋਁ ਨਿਕਲਦੇ ਸ਼ਬਦਾਂ ਰਾਹੀਂ ਮੇਰੇ ਲਈ ਆਦਰ ਪ੍ਰਗਟ ਕਰਦੇ ਹਨ। ਪਰ ਉਨ੍ਹਾਂ ਦੇ ਦਿਲ ਮੇਰੇ ਤੋਂ ਬਹੁਤ ਦੂਰ ਹਨ। ਜਿਹੜਾ ਆਦਰ ਉਹ ਮੈਨੂੰ ਦਰਸਾਉਂਦੇ ਹਨ ਉਹ ਕੁਝ ਵੀ ਨਹੀਂ ਸਿਰਫ਼ ਰਟੇ-ਰਟਾਏ ਮਨੁੱਖੀ ਅਸੂਲ ਹਨ।
14 ਇਸ ਲਈ ਮੈਂ ਸ਼ਕਤੀਸ਼ਾਲੀ ਅਤੇ ਅਦਭੁਤ ਗੱਲਾਂ ਕਰ-ਕਰਕੇ ਹੈਰਾਨ ਕਰਦਾ ਰਹਾਂਗਾ। ਉਨ੍ਹਾਂ ਦੇ ਸਿਆਣੇ ਬੰਦੇ ਆਪਣੀ ਸਿਆਣਪ ਗੁਆ ਲੈਣਗੇ। ਉਨ੍ਹਾਂ ਦੇ ਸਿਆਣੇ ਬੰਦੇ ਸਮਝ ਨਹੀਂ ਸੱਕਣਗੇ।”
15 ਇਹ ਲੋਕ ਯਹੋਵਾਹ ਕੋਲੋਂ ਗੱਲਾਂ ਛੁਪਾਉਣ ਦੀ ਕੋਸ਼ਿਸ਼ ਕਰਦੇ ਹਨ। ਉਹ ਸੋਚਦੇ ਹਨ ਕਿ ਯਹੋਵਾਹ ਸਮਝ ਨਹੀਂ ਸੱਕੇਗਾ। ਉਹ ਲੋਕ ਹਨੇਰੇ ਵਿੱਚ ਮੰਦੇ ਕੰਮ ਕਰਦੇ ਹਨ। ਉਹ ਬੰਦੇ ਆਪਣੇ-ਆਪ ਨੂੰ ਆਖਦੇ ਹਨ, “ਕੋਈ ਬੰਦਾ ਵੀ ਸਾਨੂੰ ਦੇਖ ਨਹੀਂ ਸੱਕਦਾ। ਕਿਸੇ ਬੰਦੇ ਨੂੰ ਪਤਾ ਨਹੀਂ ਚੱਲੇਗਾ ਕਿ ਅਸੀਂ ਕੌਣ ਹਾਂ।”
16 ਤੁਸੀਂ ਉਲਝੇ ਹੋਏ ਹੋ। ਤੁਸੀਂ ਸਮਝਦੇ ਹੋ ਕਿ ਮਿੱਟੀ ਘੁਮਿਆਰ ਦੇ ਬਰਾਬਰ ਹੈ। ਤੁਸੀਂ ਸੋਚਦੇ ਹੋ ਸਿਰਜਣਾ ਸਿਰਜਣਹਾਰ ਨੂੰ ਆਖ ਸੱਕਦੀ ਹੈ, “ਤੁਸੀਂ ਮੈਨੂੰ ਨਹੀਂ ਸਾਜਿਆ!” ਇਹ ਭਾਂਡੇ ਦੇ ਘੁਮਿਆਰ ਨੂੰ ਇਹ ਆਖਣ ਵਰਗੀ ਗੱਲ ਹੈ, “ਤੁਸੀਂ ਨਹੀਂ ਸਮਝਦੇ।”
17 ਬਿਹਤਰ ਸਮਾਂ ਆ ਰਿਹਾ ਹੈ ਇਹ ਸੱਚ ਹੈ, ਬੋੜੇ ਸਮੇਂ ਵਿੱਚ, ਲਬਾਨੋਨ ਕੋਲ ਸਭ ਤੋਂ ਉਪਜਾਊ ਖੇਤਾਂ ਵਾਂਗ ਕਾਫੀ ਉਪਜਾਊ ਜ਼ਮੀਨ ਹੋਵੇਗੀ। ਉਪਜਾਊ ਖੇਤ ਘਣੇ ਜੰਗਲ ਵਾਂਗ ਬਣ ਜਾਣਗੀਆਂ।
18 ਬੋਲੇ ਆਦਮੀ ਕਿਤਾਬ ਦੇ ਸ਼ਬਦ ਸੁਣਨਗੇ। ਅੰਨ੍ਹੇ ਬੰਦੇ ਹਨੇਰੇ ਅਤੇ ਧੁੰਦ ਵਿੱਚੋਂ ਦੇਖ ਸੱਕਣਗੇ।
19 ਯਹੋਵਾਹ ਗਰੀਬਾਂ ਨੂੰ ਬਹੁਤ ਖੁਸ਼ੀ ਪ੍ਰਦਾਨ ਕਰੇਗਾ। ਗਰੀਬ ਲੋਕ ਇਸਰਾਏਲ ਦੀ ਪਵਿੱਤਰ ਪੁਰੱਖ ਵਿੱਚ ਆਨੰਦ ਮਾਨਣਗੇ।
20 ਜਦੋਂ ਕਮੀਨੇ ਅਤੇ ਜ਼ਾਲਮ ਲੋਕ ਖਤਮ ਹੋ ਜਾਣਗੇ ਤਾਂ ਇਹ ਗੱਲ ਵਾਪਰੇਗੀ। ਇਹ ਗੱਲ ਉਦੋਂ ਵਾਪਰੇਗੀ ਜਦੋਂ ਉਹ ਲੋਕ ਜਿਹੜੇ ਬਦੀ ਕਰਕੇ ਖੁਸ਼ ਹੁੰਦੇ ਹਨ, ਚੱਲੇ ਜਾਣਗੇ।
21 (ਉਹ ਲੋਕ ਨੇਕ ਬੰਦਿਆਂ ਬਾਰੇ ਝੂਠ ਬੋਲਦੇ ਹਨ। ਉਹ ਲੋਕਾਂ ਨੂੰ ਕਚਿਹਰੀ ਵਿੱਚ ਉਲਝਾਉਣਾ ਚਾਹੁੰਦੇ ਹਨ। ਉਹ ਮਾਸੂਮ ਲੋਕਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰਦੇ ਹਨ।)
22 ਇਸ ਲਈ ਯਹੋਵਾਹ ਯਾਕੂਬ ਦੇ ਪਰਿਵਾਰ ਨਾਲ ਗੱਲ ਕਰਦਾ ਹੈ। (ਇਹ ਯਹੋਵਾਹ ਹੀ ਸੀ ਜਿਸਨੇ ਅਬਰਾਹਾਮ ਨੂੰ ਮੁਕਤ ਕੀਤਾ।) ਯਹੋਵਾਹ ਆਖਦਾ ਹੈ, “ਹੁਣ ਯਾਕੂਬ (ਇਸਰਾਏਲ ਦੇ ਲੋਕ) ਸ਼ਰਮਿੰਦਾ ਅਤੇ ਨਮੋਸ਼ੀ ਭਰਿਆ ਨਹੀਂ ਹੋਵੇਗਾ।
23 ਉਹ ਆਪਣੇ ਸਾਰੇ ਬੱਚਿਆਂ ਨੂੰ ਮਿਲੇਗਾ ਅਤੇ ਆਖੇਗਾ ਕਿ ਮੇਰਾ ਨਾਮ ਪਵਿੱਤਰ ਹੈ। ਇਨ੍ਹ ਬੱਚਿਆਂ ਨੂੰ ਮੈਂ ਆਪਣੇ ਹੱਥੀਂ ਸਾਜਿਆ। ਅਤੇ ਇਹ ਬੱਚੇ ਆਖਣਗੇ ਕਿ ਯਾਕੂਬ ਦੀ ਪਵਿੱਤਰ ਪੁਰੱਖ (ਪਰਮੇਸ਼ੁਰ) ਬਹੁਤ ਹੀ ਖਾਸ ਹੈ। ਇਹ ਬੱਚੇ ਇਸਰਾਏਲ ਦੇ ਪਰਮੇਸ਼ੁਰ ਦਾ ਆਦਰ ਕਰਨਗੇ।
24 ਇਨ੍ਹਾਂ ਲੋਕਾਂ ਵਿੱਚੋਂ ਬਹੁਤਿਆਂ ਨੇ ਇਹ ਗੱਲ ਨਹੀਂ ਸਮਝੀ ਇਸ ਲਈ ਉਨ੍ਹਾਂ ਨੇ ਮੰਦੇ ਅਮਲ ਕੀਤੇ। ਇਨ੍ਹਾਂ ਲੋਕਾਂ ਨੇ ਸਮਝਿਆ ਨਹੀਂ ਸੀ ਪਰ ਉਹ ਆਪਣਾ ਸਬਕ ਸਿਖਣਗੇ।”
1 Woe to Ariel, to Ariel, the city where David dwelt! add ye year to year; let them kill sacrifices.
2 Yet I will distress Ariel, and there shall be heaviness and sorrow: and it shall be unto me as Ariel.
3 And I will camp against thee round about, and will lay siege against thee with a mount, and I will raise forts against thee.
4 And thou shalt be brought down, and shalt speak out of the ground, and thy speech shall be low out of the dust, and thy voice shall be, as of one that hath a familiar spirit, out of the ground, and thy speech shall whisper out of the dust.
5 Moreover the multitude of thy strangers shall be like small dust, and the multitude of the terrible ones shall be as chaff that passeth away: yea, it shall be at an instant suddenly.
6 Thou shalt be visited of the Lord of hosts with thunder, and with earthquake, and great noise, with storm and tempest, and the flame of devouring fire.
7 And the multitude of all the nations that fight against Ariel, even all that fight against her and her munition, and that distress her, shall be as a dream of a night vision.
8 It shall even be as when an hungry man dreameth, and, behold, he eateth; but he awaketh, and his soul is empty: or as when a thirsty man dreameth, and, behold, he drinketh; but he awaketh, and, behold, he is faint, and his soul hath appetite: so shall the multitude of all the nations be, that fight against mount Zion.
9 Stay yourselves, and wonder; cry ye out, and cry: they are drunken, but not with wine; they stagger, but not with strong drink.
10 For the Lord hath poured out upon you the spirit of deep sleep, and hath closed your eyes: the prophets and your rulers, the seers hath he covered.
11 And the vision of all is become unto you as the words of a book that is sealed, which men deliver to one that is learned, saying, Read this, I pray thee: and he saith, I cannot; for it is sealed:
12 And the book is delivered to him that is not learned, saying, Read this, I pray thee: and he saith, I am not learned.
13 Wherefore the Lord said, Forasmuch as this people draw near me with their mouth, and with their lips do honour me, but have removed their heart far from me, and their fear toward me is taught by the precept of men:
14 Therefore, behold, I will proceed to do a marvellous work among this people, even a marvellous work and a wonder: for the wisdom of their wise men shall perish, and the understanding of their prudent men shall be hid.
15 Woe unto them that seek deep to hide their counsel from the Lord, and their works are in the dark, and they say, Who seeth us? and who knoweth us?
16 Surely your turning of things upside down shall be esteemed as the potter’s clay: for shall the work say of him that made it, He made me not? or shall the thing framed say of him that framed it, He had no understanding?
17 Is it not yet a very little while, and Lebanon shall be turned into a fruitful field, and the fruitful field shall be esteemed as a forest?
18 And in that day shall the deaf hear the words of the book, and the eyes of the blind shall see out of obscurity, and out of darkness.
19 The meek also shall increase their joy in the Lord, and the poor among men shall rejoice in the Holy One of Israel.
20 For the terrible one is brought to nought, and the scorner is consumed, and all that watch for iniquity are cut off:
21 That make a man an offender for a word, and lay a snare for him that reproveth in the gate, and turn aside the just for a thing of nought.
22 Therefore thus saith the Lord, who redeemed Abraham, concerning the house of Jacob, Jacob shall not now be ashamed, neither shall his face now wax pale.
23 But when he seeth his children, the work of mine hands, in the midst of him, they shall sanctify my name, and sanctify the Holy One of Jacob, and shall fear the God of Israel.
24 They also that erred in spirit shall come to understanding, and they that murmured shall learn doctrine.