Isaiah 64:3
ਜਦੋਂ ਤੂੰ ਭੈ-ਦਾਇੱਕ ਕਰਨੀਆਂ ਕੀਤੀਆਂ ਜਿਨ੍ਹਾਂ ਦੀ ਅਸੀਂ ਆਸ ਨਹੀਂ ਕੀਤੀ ਸੀ, ਪਰਬਤ ਤੇਰੇ ਅੱਗੇ ਪਿਘਲ ਗਏ।
Isaiah 64:3 in Other Translations
King James Version (KJV)
When thou didst terrible things which we looked not for, thou camest down, the mountains flowed down at thy presence.
American Standard Version (ASV)
When thou didst terrible things which we looked not for, thou camest down, the mountains quaked at thy presence.
Bible in Basic English (BBE)
The ear has not had news of, or the eye seen, ... any God but you, working for the man who is waiting for him.
Darby English Bible (DBY)
When thou didst terrible things [which] we looked not for, thou camest down, and the mountains flowed down at thy presence.
World English Bible (WEB)
When you did terrible things which we didn't look for, you came down, the mountains quaked at your presence.
Young's Literal Translation (YLT)
In Thy doing fearful things -- we expect not, Thou didst come down, From Thy presence did mountains flow.
| When thou didst | בַּעֲשׂוֹתְךָ֥ | baʿăśôtĕkā | ba-uh-soh-teh-HA |
| terrible things | נוֹרָא֖וֹת | nôrāʾôt | noh-ra-OTE |
| which we looked | לֹ֣א | lōʾ | loh |
for, not | נְקַוֶּ֑ה | nĕqawwe | neh-ka-WEH |
| thou camest down, | יָרַ֕דְתָּ | yāradtā | ya-RAHD-ta |
| mountains the | מִפָּנֶ֖יךָ | mippānêkā | mee-pa-NAY-ha |
| flowed down | הָרִ֥ים | hārîm | ha-REEM |
| at thy presence. | נָזֹֽלּוּ׃ | nāzōllû | na-ZOH-loo |
Cross Reference
ਜ਼ਬੂਰ 106:22
ਪਰਮੇਸ਼ੁਰ ਨੇ ਹੈਮ ਦੇ ਦੇਸ਼ ਵਿੱਚ ਕਰਿਸ਼ਮੇ ਕੀਤੇ ਸਨ, ਲਾਲ ਸਾਗਰ ਦੇ ਨੇੜੇ ਪਰਮੇਸ਼ੁਰ ਦੀਆਂ ਕਰਨੀਆਂ ਭਰਮ ਭਰੀਆਂ ਸਨ।
ਜ਼ਬੂਰ 66:5
ਉਨ੍ਹਾਂ ਚੀਜ਼ਾਂ ਵੱਲ ਵੇਖੋ ਜਿਹੜੀਆਂ ਪਰਮੇਸ਼ੁਰ ਨੇ ਸਾਜੀਆਂ। ਉਹ ਚੀਜ਼ਾਂ ਸਾਨੂੰ ਹੈਰਾਨ ਕਰਦੀਆਂ ਹਨ।
ਜ਼ਬੂਰ 66:3
ਪਰਮੇਸ਼ੁਰ ਨੂੰ ਆਖੋ, “ਉਸਦੇ ਕੰਮ ਇੰਨੇ ਅਦਭੁਤ ਹਨ। ਹੇ ਪਰਮੇਸ਼ੁਰ, ਤੁਹਾਡੀ ਸ਼ਕਤੀ ਬਹੁਤ ਮਹਾਨ ਹੈ, ਤੁਹਾਡੇ ਵੈਰੀ ਝੁਕ ਗਏ ਹਨ, ਉਹ ਤੁਹਾਡੇ ਪਾਸੋਂ ਭੈਭੀਤ ਹਨ।
ਹਬਕੋਕ 3:6
ਯਹੋਵਾਹ ਖੜੋਤਾ ਤੇ ਧਰਤੀ ਦਾ ਨਿਆਂ ਕੀਤਾ ਉਸ ਨੇ ਉੱਠ ਕੇ ਸਭ ਦੇਸ਼ਾਂ ਦੇ ਲੋਕਾਂ ਨੂੰ ਤੱਕਿਆ ਅਤੇ ਉਹ ਡਰ ਨਾਲ ਕੰਬ ਉੱਠੇ। ਇਹ ਪਰਬਤ ਜਿਹੜੇ ਯੁਗਾਂ ਤੋਂ ਅਟਲ ਖੜ੍ਹੇ ਸਨ ਡਿੱਗਕੇ ਚਕਨਾਚੂਰ ਹੋ ਗਏ। ਪੁਰਾਣੀਆਂ ਤੋਂ ਪੁਰਾਣੀਆਂ ਪਹਾੜੀਆਂ ਢਹਿ ਗਈਆਂ ਇਹ ਉੱਥੇ ਵਾਪਰਿਆ ਜਿੱਥੇ ਕਿਤੇ ਵੀ ਪਰਮੇਸ਼ੁਰ ਗਿਆ।
ਹਬਕੋਕ 3:3
ਪਰਮੇਸ਼ੁਰ ਤੇਮਾਨ ਤੋਂ ਆ ਰਿਹਾ ਹੈ ਪਵਿੱਤਰ ਪੁਰੱਖ ਪਾਰਾਨ ਪਰਬਤ ਤੋਂ ਆ ਰਿਹਾ ਹੈ। ਉਸ ਦੇ ਪਰਤਾਪ ਨੇ ਅਕਾਸ਼ਾਂ ਨੂੰ ਕਜਿਆ ਹੋਇਆ ਅਤੇ ਧਰਤੀ ਉਸਦੀ ਉਸਤਤ ਨਾਲ ਭਰਪੂਰ ਹੈ।
ਯਸਈਆਹ 64:1
ਜੇ ਕਿਤੇ ਤੁਸੀਂ ਅਕਾਸ਼ਾਂ ਨੂੰ ਚੀਰਕੇ ਖੋਲ੍ਹ ਦਿੰਦੇ ਅਤੇ ਹੇਠਾਂ ਧਰਤੀ ਉੱਤੇ ਆ ਜਾਂਦੇ, ਫ਼ੇਰ ਹਰ ਸ਼ੈਅ ਬਦਲ ਜਾਂਦੀ। ਤੁਹਾਡੇ ਸਾਹਮਣੇ ਪਰਬਤ ਪਿਘਲ ਜਾਂਦੇ।
ਜ਼ਬੂਰ 105:27
ਪਰਮੇਸ਼ੁਰ ਨੇ ਹਾਮ ਦੇ ਦੇਸ਼ ਅੰਦਰ ਮੂਸਾ ਅਤੇ ਹਾਰੂਨ ਕੋਲੋਂ ਬਹੁਤ ਸਾਰੇ ਕਰਿਸ਼ਮੇ ਕਰਵਾਏ।
ਜ਼ਬੂਰ 76:12
ਪਰਮੇਸ਼ੁਰ ਵੱਡੇ ਆਗੂਆਂ ਨੂੰ ਹਰਾ ਦਿੰਦਾ ਹੈ; ਅਤੇ ਧਰਤੀ ਦੇ ਸਾਰੇ ਰਾਜੇ ਉਸਤੋਂ ਡਰਦੇ ਹਨ।
ਜ਼ਬੂਰ 68:8
ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ ਸੀਨਈ ਪਰਬਤ ਉੱਤੇ ਆਇਆ ਅਤੇ ਅਕਾਸ਼ ਪਿਘਲ ਗਿਆ।
ਜ਼ਬੂਰ 65:5
ਹੇ ਪਰਮੇਸ਼ੁਰ, ਤੁਸੀਂ ਸਾਨੂੰ ਬਚਾਉਂਦੇ ਹੋ। ਜਦੋਂ ਚੰਗੇ ਲੋਕ ਤੈਨੂੰ ਪ੍ਰਾਰਥਨਾ ਕਰਦੇ ਹਨ, ਤੂੰ ਉਨ੍ਹਾਂ ਨੂੰ ਸੁਣ ਅਤੇ ਹੈਰਾਨਕੁਨ ਕਾਰੇ ਕਰ। ਦੁਨੀਆਂ ਦੇ ਸਾਰੇ ਲੋਕ ਤੁਹਾਡੇ ਉੱਪਰ ਵਿਸ਼ਵਾਸ ਕਰਦੇ ਹਨ।
੨ ਸਮੋਈਲ 7:23
“ਇਸਰਾਏਲ ਵਰਗੇ ਲੋਕੀਂ ਸਾਰੀ ਕਾਇਨਾਤ ਵਿੱਚ ਨਹੀਂ ਹਨ। ਇਹ ਉਹ ਖਾਸ ਲੋਕ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਖੁਦ ਮਿਸਰ ਤੋਂ ਆਜ਼ਾਦ ਕਰਾਉਣ ਲਈ ਗਿਆ ਸੀ ਇਸਰਾਏਲ ਨੂੰ ਬਚਾਉਣ ਵਿੱਚ, ਯਹੋਵਾਹ ਨੇ ਮਹਾਨ ਅਤੇ ਭਿਆਨਕ ਗੱਲਾਂ ਕਰਕੇ ਆਪਣੇ ਆਪ ਨੂੰ ਇੱਕ ਨਾਂ ਦਿੱਤਾ। ਹੇ ਯਹੋਵਾਹ, ਤੂੰ ਆਪਣੀ ਧਰਤੀ ਅਤੇ ਆਪਣੇ ਲੋਕਾਂ ਖਾਤਰ ਜਿਨ੍ਹਾਂ ਨੂੰ ਤੂੰ ਮਿਸਰ ਤੋਂ ਆਜ਼ਾਦ ਕਰਵਾਇਆ ਸੀ ਅਤੇ ਉਨ੍ਹਾਂ ਦੇ ਦੇਵਤਿਆਂ ਸਾਹਮਣੇ ਭੈ-ਦਾਇੱਕ ਗੱਲਾਂ ਕੀਤੀਆਂ।
ਕਜ਼ਾૃ 5:4
“ਹੇ ਯਹੋਵਾਹ, ਜਦੋਂ ਤੂੰ ਸੇਈਰ ਤੋਂ ਆਵੇਂ, ਜਦੋਂ ਤੂੰ ਅਦੋਮ ਧਰਤੀ ਤੋਂ ਕੂਚ ਕੀਤਾ ਧਰਤੀ ਹਿੱਲ ਗਈ। ਅਕਾਸ਼ ਵਰਿਆ ਅਤੇ, ਬੱਦਲਾਂ ਨੇ ਪਾਣੀ ਸੁੱਟਿਆ।
ਅਸਤਸਨਾ 10:21
ਯਹੋਵਾਹ ਹੀ ਹੈ ਜਿਸਦੀ ਤੁਹਾਨੂੰ ਵਡਿਆਈ ਕਰਨੀ ਚਾਹੀਦੀ ਹੈ। ਉਹ ਤੁਹਾਡਾ ਪਰਮੇਸ਼ੁਰ ਹੈ। ਉਸ ਨੇ ਤੁਹਾਡੇ ਲਈ ਮਹਾਨ ਅਤੇ ਅਦਭੁਤ ਕਾਰਨਾਮੇ ਕੀਤੇ ਹਨ। ਤੁਸੀਂ ਉਨ੍ਹਾਂ ਗੱਲਾਂ ਨੂੰ ਆਪਣੀਆਂ ਅੱਖਾਂ ਨਾਲ ਦੇਖ ਚੁੱਕੇ ਹੋ।
ਅਸਤਸਨਾ 4:34
ਕੀ ਕਦੇ ਕਿਸੇ ਹੋਰ ਦੇਵਤੇ ਨੇ ਕਿਸੇ ਹੋਰ ਦੇਸ਼ ਦੇ ਲੋਕਾਂ ਨੂੰ ਆਪਣਾ ਬਨਾਉਣ ਦਾ ਯਤਨ ਕੀਤਾ ਹੈ? ਨਹੀਂ! ਪਰ ਤੁਸੀਂ ਖੁਦ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਇਹ ਕਰਿਸ਼ਮੇ ਕਰਦਿਆਂ ਦੇਖਿਆ ਹੈ! ਉਸ ਨੇ ਤੁਹਾਨੂੰ ਆਪਣੀ ਤਾਕਤ ਅਤੇ ਸ਼ਕਤੀ ਦਰਸਾਈ ਹੈ। ਤੁਸੀਂ ਉਨ੍ਹਾਂ ਮੁਸ਼ਕਿਲਾਂ ਨੂੰ ਦੇਖਿਆ ਜਿਨ੍ਹਾਂ ਨੇ ਲੋਕਾਂ ਨੂੰ ਪਰੱਖਿਆ, ਚਮਤਕਾਰਾਂ ਅਤੇ ਅਚਰਜ ਕੰਮਾਂ ਨੂੰ। ਤੁਸੀਂ ਯੁੱਧ ਅਤੇ ਭਿਆਨਕ ਗੱਲਾਂ ਵਾਪਰਦੀਆਂ ਦੇਖੀਆਂ।
ਖ਼ਰੋਜ 34:10
ਤਾਂ ਯਹੋਵਾਹ ਨੇ ਆਖਿਆ, “ਮੈਂ ਇਹ ਇਕਰਾਰਨਾਮਾ ਤੇਰੇ ਸਾਰੇ ਲੋਕਾਂ ਨਾਲ ਕਰ ਰਿਹਾ ਹਾਂ। ਮੈਂ ਅਜਿਹੀਆਂ ਹੈਰਾਨੀ ਭਰੀਆਂ ਗੱਲਾਂ ਕਰਾਂਗਾ ਜਿਹੜੀਆਂ ਧਰਤੀ ਦੀ ਕਿਸੇ ਹੋਰ ਕੌਮ ਲਈ ਕਦੇ ਵੀ ਨਹੀਂ ਕੀਤੀਆਂ ਗਈਆਂ। ਤੇਰੇ ਨਾਲ ਦੇ ਲੋਕ ਦੇਖਣਗੇ ਕਿ ਮੈਂ, ਯਹੋਵਾਹ, ਬਹੁਤ ਮਹਾਨ ਹਾਂ। ਲੋਕ ਉਨ੍ਹਾਂ ਹੈਰਾਨੀ ਭਰੇ ਕਾਰਨਾਮਿਆਂ ਨੂੰ ਦੇਖਣਗੇ ਜਿਹੜੇ ਮੈਂ ਤੁਹਾਦੇ ਲਈ ਕਰਾਂਗਾ।