ਯਾਕੂਬ 3
1 ਆਪਣੇ ਕਥਨ ਉੱਪਰ ਕਾਬੂ ਰੱਖੋ ਮੇਰੇ ਭਰਾਵੋ ਅਤੇ ਭੈਣੋ, ਤੁਹਾਡੇ ਵਿੱਚੋਂ ਬਹੁਤਿਆਂ ਨੂੰ ਉਪਦੇਸ਼ਕ ਬਣਨ ਦੀ ਇੱਛਾ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂਕਿ ਜਿਹੜਾ ਵਿਅਕਤੀ ਉਪਦੇਸ਼ ਦਿੰਦਾ ਹੈ ਉਸਦਾ ਨਿਆਂ ਹੋਰ ਵੀ ਕਠੋਰਤਾ ਨਾਲ ਹੋਵੇਗਾ।
2 ਅਸੀਂ ਸਾਰੇ ਹੀ ਬਹੁਤ ਗਲਤੀਆਂ ਕਰਦੇ ਹਾਂ। ਜੇ ਅਜਿਹਾ ਵੀ ਕੋਈ ਹੈ ਜੋ ਆਪਣੀ ਆਖਣੀ ਵਿੱਚ ਗਲਤੀ ਨਹੀਂ ਕਰਦਾ, ਤਾਂ ਉਹ ਵਿਅਕਤੀ ਸੰਪੂਰਣ ਹੋਵੇਗਾ। ਉਹ ਆਪਣੇ ਪੂਰੇ ਸਰੀਰ ਉੱਪਰ ਕਾਬੂ ਰੱਖਣ ਦੇ ਵੀ ਯੋਗ ਹੋਵੇਗਾ।
3 ਅਸੀਂ ਘੋੜਿਆਂ ਦੇ ਮੂੰਹ ਵਿੱਚ ਲਗਾਮਾਂ ਪਾਉਂਦੇ ਹਾਂ ਤਾਂ ਕਿ ਘੋੜਾਂ ਸਾਡਾ ਕਹਿਣਾ ਸੁਣੇ ਅਤੇ ਮੰਨੇ ਉਨ੍ਹਾਂ ਦੇ ਮੂੰਹਾਂ ਵਿੱਚ ਇਨ੍ਹਾਂ ਲਗਾਮਾਂ ਰਾਹੀਂ ਅਸੀਂ ਉਨ੍ਹਾਂ ਦੇ ਪੂਰੇ ਸਰੀਰ ਨੂੰ ਕਾਬੂ ਕਰ ਸੱਕਦੇ ਹਾਂ।
4 ਜਹਾਜ਼, ਬਾਰੇ ਵੀ ਇਵੇਂ ਹੀ ਹੈ। ਇੱਕ ਜਹਾਜ਼ ਬਹੁਤ ਵੱਡਾ ਹੁੰਦਾ ਹੈ ਅਤੇ ਤੇਜ਼ ਹਵਾਵਾਂ ਦੀ ਸਹਾਇਤਾ ਨਾਲ ਚਲਾਇਆ ਜਾਂਦਾ ਹੈ। ਪਰ ਬਹੁਤ ਛੋਟਾ ਜਿਹਾ ਇੱਕ ਪਤਵਾਰ ਉਸ ਵੱਡੇ ਜਹਾਜ਼ ਨੂੰ ਕਾਬੂ ਵਿੱਚ ਰੱਖਦਾ ਹੈ। ਜਿਹੜਾ ਵਿਅਕਤੀ ਉਸ ਪਤਵਾਰ ਨੂੰ ਕਾਬੂ ਵਿੱਚ ਰੱਖਦਾ ਹੈ ਉਹੀ ਨਿਰਨਾ ਕਰਦਾ ਹੈ ਕਿ ਜਹਾਜ਼ ਕਿਧਰ ਜਾਵੇਗਾ। ਜਹਾਜ਼ ਉਧਰ ਹੀ ਜਾਂਦਾ ਜਿਧਰ ਉਹ ਵਿਅਕਤੀ ਚਾਹੁੰਦਾ ਹੈ।
5 ਬਿਲਕੁਲ ਇਵੇਂ ਹੀ ਸਾਡੀ ਜ਼ਬਾਨ ਬਾਰੇ ਹੈ। ਇਹ ਸਾਡੇ ਸਰੀਰ ਦਾ ਇੱਕ ਛੋਟਾ ਜਿਹਾ ਅੰਗ ਹੈ, ਪਰ ਇਹ ਸ਼ੇਖੀ ਮਾਰਦੀ ਹੈ ਕਿ ਇਹ ਮਹਾਨ ਗੱਲਾਂ ਕਰ ਸੱਕਦੀ ਹੈ। ਜੰਗਲ ਦੀ ਭਿਆਨਕ ਅੱਗ ਇੱਕ ਨਿੱਕੀ ਜਿਹੀ ਚੰਗਿਆਰੀ ਨਾਲ ਭੜਕ ਸੱਕਦੀ ਹੈ।
6 ਜ਼ੁਬਾਨ ਅੱਗ ਦੀ ਤਰ੍ਹਾਂ ਹੈ। ਇਹ ਸਾਡੇ ਸਰੀਰ ਦੇ ਅੰਗਾਂ ਵਿੱਚਕਾਰ ਬਦੀ ਦੀ ਦੁਨੀਆਂ ਹੈ। ਕਿਵੇਂ? ਜ਼ੁਬਾਨ ਆਪਣੀ ਬਦੀ ਨੂੰ ਸਾਡੇ ਸਾਰੇ ਸਰੀਰ ਵਿੱਚ ਫ਼ੈਲਾ ਦਿੰਦੀ ਹੈ। ਇਹ ਅਜਿਹੀ ਅੱਗ ਲਾਉਂਦੀ ਹੈ ਜਿਹੜੀ ਸਾਡੇ ਸਾਰੇ ਜੀਵਨ ਉੱਤੇ ਅਸਰ ਪਾਉਂਦੀ ਹੈ। ਜ਼ੁਬਾਨ ਅੱਗ ਨਰਕ ਤੋਂ ਹਾਸਿਲ ਕਰਦੀ ਹੈ।
7 ਲੋਕੀ ਹਰ ਤਰ੍ਹਾਂ ਦੇ ਜੰਗਲੀ ਜਾਨਵਰਾਂ ਪੰਛੀਆਂ, ਸੱਪਾਂ ਅਤੇ ਮੱਛੀਆਂ ਨੂੰ ਸਿੱਧਾ ਸੱਕਦੇ ਹਨ। ਲੋਕਾਂ ਨੇ ਪਹਿਲਾਂ ਹੀ ਉਨ੍ਹਾਂ ਨੂੰ ਸਿੱਧਾਇਆ ਹੋਇਆ ਹੈ।
8 ਪਰ ਕੋਈ ਵੀ ਵਿਅਕਤੀ ਆਪਣੀ ਜੀਭ ਨੂੰ ਕਾਬੂ ਨਹੀਂ ਕਰ ਸੱਕਦਾ। ਇਹ ਜੰਗਲੀ ਅਤੇ ਬਦ ਹੈ। ਇਹ ਜਹਿਰ ਨਾਲ ਭਰੀ ਹੋਈ ਹੈ ਜਿਹੜੀ ਲੋਕਾਂ ਨੂੰ ਮਾਰ ਸੱਕਦੀ ਹੈ।
9 ਅਸੀਂ ਆਪਣੀ ਜ਼ੁਬਾਨ ਨੂੰ ਪ੍ਰਭੂ ਅਤੇ ਪਿਤਾ ਦੀ ਉਸਤਤਿ ਕਰਨ ਲਈ ਵਰਤਦੇ ਹਾਂ ਅਤੇ ਅਸੀਂ ਇਸ ਨੂੰ ਲੋਕਾਂ ਨੂੰ ਸ਼ਰਾਪ ਦੇਣ ਲਈ ਵੀ ਵਰਤਦੇ ਹਾਂ। ਪਰਮੇਸ਼ੁਰ ਨੇ ਇਨ੍ਹਾਂ ਲੋਕਾਂ ਨੂੰ ਆਪਣੇ ਵਰਗਾ ਬਣਾਇਆ ਹੈ।
10 ਉਸਤਤਿ ਅਤੇ ਗਾਲਾਂ ਉਸੇ ਮੂੰਹ ਵਿੱਚੋਂ ਨਿਕਲਦੀਆਂ ਹਨ। ਮੇਰੇ ਭਰਾਵੋ ਅਤੇ ਭੈਣੋ ਅਜਿਹਾ ਨਹੀਂ ਹੋਣਾ ਚਾਹੀਦਾ ਹੈ।
11 ਕੀ ਮਿੱਠਾ ਅਤੇ ਲੂਣਾ ਪਾਣੀ ਇੱਕੋ ਸਮੇਂ ਝਰਨੇ ਤੋਂ ਫ਼ੁੱਟਦਾ ਹੈ? ਨਹੀਂ।
12 ਮੇਰੇ ਭਰਾਵੋ ਅਤੇ ਭੈਣੋ ਕੀ ਅੰਜੀਰ ਦੇ ਪੇੜ ਉੱਤੇ ਜੈਤੂਨ ਦੇ ਫ਼ਲ ਉਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਜੈਤੂਨ ਦੇ ਫ਼ਲ ਉੱਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਅੰਜੀਰ ਦੇ ਫ਼ਲ ਉੱਗ ਸੱਕਦਾ ਹੈ? ਨਹੀਂ। ਅਤੇ ਲੂਣੇ ਪਾਣੀ ਨਾਲ ਭਰਿਆ ਖੂਹ ਮਿੱਠਾ ਪਾਣੀ ਨਹੀਂ ਦੇ ਸੱਕਦਾ।
13 ਅਸਲੀ ਸਿਆਣਪ ਕੀ ਤੁਹਾਡੇ ਵਿੱਚੋਂ ਕੋਈ ਅਜਿਹਾ ਹੈ ਜੋ ਬੁੱਧੀਵਾਨ ਅਤੇ ਸਮਝਣ ਦੇ ਕਾਬਿਲ ਹੈ? ਤਾਂ, ਉਸ ਨੂੰ ਨਿਮ੍ਰ ਢੰਗ ਵਿੱਚ ਸਹੀ ਕਰਨੀਆਂ ਕਰਕੇ ਆਪਣੀ ਬੁੱਧ ਸਾਬਤ ਕਰਨ ਦਿਉ। ਇੱਕ ਸਿਆਣੇ ਵਿਅਕਤੀ ਨੂੰ ਹੰਕਾਰ ਨਹੀਂ ਕਰਨਾ ਚਾਹੀਦਾ।
14 ਜੇ ਤੁਸੀਂ ਖੁਦਗਰਜ਼ ਹੋ ਅਤੇ ਤੁਹਾਡੇ ਦਿਲਾਂ ਵਿੱਚ ਕੌੜੀ ਈਰਖਾ ਭਰੀ ਹੋਈ ਹੈ ਤਾਂ ਤੁਹਾਡੇ ਲਈ ਹੰਕਾਰ ਕਰਨ ਦਾ ਕੋਈ ਕਾਰਣ ਨਹੀਂ। ਤੁਹਾਡਾ ਹੰਕਾਰ ਝੂਠਾ ਹੈ ਜਿਹੜਾ ਸੱਚ ਨੂੰ ਛੁਪਾਉਂਦਾ ਹੈ।
15 ਇਹੋ ਜਿਹੀ “ਸਿਆਣਪ” ਪਰਮੇਸ਼ੁਰ ਵੱਲੋਂ ਨਹੀਂ ਆਉਂਦੀ। ਇਹ “ਸਿਆਣਪ” ਦੁਨੀਆਂ ਵੱਲੋਂ ਆਉਂਦੀ ਹੈ। ਇਹ ਆਤਮਕ ਨਹੀਂ ਹੈ। ਇਹ ਸ਼ੈਤਾਨੀ ਹੈ।
16 ਜਿੱਥੇ ਵੀ ਈਰਖਾ ਅਤੇ ਖੁਦਗਰਜ਼ੀ ਹੈ ਗੜਬੜੀ ਅਤੇ ਹਰ ਤਰ੍ਹਾਂ ਦੀ ਬਦੀ ਓੱਥੇ ਹੋਵੇਗੀ।
17 ਪਰ ਜਿਹੜੀ ਸਿਆਣਪ ਪਰਮੇਸ਼ੁਰ ਵੱਲੋਂ ਆਉਂਦੀ ਹੈ, ਉਹ ਇਸ ਤਰ੍ਹਾਂ ਦੀ ਹੈ। ਪਹਿਲੀ ਗੱਲ ਇਹ ਸ਼ੁੱਧ ਹੈ। ਇਹ ਸ਼ਾਂਤਮਈ, ਕੋਮਲ ਅਤੇ ਆਸਾਨੀ ਨਾਲ ਪ੍ਰਸੰਨ ਕਰਨ ਵਾਲੀ ਹੈ। ਇਹ ਸਿਆਣਪ ਹਮਦਰਦੀ ਨਾਲ ਭਰਪੂਰ ਹੈ ਅਤੇ ਹੋਰਨਾਂ ਲੋਕਾਂ ਲਈ ਚੰਗੀਆਂ ਕਰਨੀਆਂ ਕਰਨ ਲਈ ਤਿਆਰ ਹੈ। ਇਹ ਸਿਆਣਪ ਹਮੇਸ਼ਾ ਨਿਆਂਈ ਅਤੇ ਇਮਾਨਦਾਰ ਹੁੰਦੀ ਹੈ।
18 ਉਹ ਲੋਕ ਜਿਹੜੇ ਸ਼ਾਂਤਮਈ ਢੰਗ ਨਾਲ ਸ਼ਾਂਤੀ ਲਈ ਕੰਮ ਕਰਦੇ ਹਨ ਜੀਵਨ ਦੀਆਂ ਦੰਗੀਆਂ ਚੀਜ਼ਾਂ ਨੂੰ ਪ੍ਰਾਪਤ ਕਰ ਲੈਂਦੇ ਹਨ ਜਿਹੜੀਆਂ ਸਹੀ ਜੀਵਨ ਢੰਗ ਨਾਲ ਮਿਲਦੀਆਂ ਹਨ।
1 My brethren, be not many masters, knowing that we shall receive the greater condemnation.
2 For in many things we offend all. If any man offend not in word, the same is a perfect man, and able also to bridle the whole body.
3 Behold, we put bits in the horses’ mouths, that they may obey us; and we turn about their whole body.
4 Behold also the ships, which though they be so great, and are driven of fierce winds, yet are they turned about with a very small helm, whithersoever the governor listeth.
5 Even so the tongue is a little member, and boasteth great things. Behold, how great a matter a little fire kindleth!
6 And the tongue is a fire, a world of iniquity: so is the tongue among our members, that it defileth the whole body, and setteth on fire the course of nature; and it is set on fire of hell.
7 For every kind of beasts, and of birds, and of serpents, and of things in the sea, is tamed, and hath been tamed of mankind:
8 But the tongue can no man tame; it is an unruly evil, full of deadly poison.
9 Therewith bless we God, even the Father; and therewith curse we men, which are made after the similitude of God.
10 Out of the same mouth proceedeth blessing and cursing. My brethren, these things ought not so to be.
11 Doth a fountain send forth at the same place sweet water and bitter?
12 Can the fig tree, my brethren, bear olive berries? either a vine, figs? so can no fountain both yield salt water and fresh.
13 Who is a wise man and endued with knowledge among you? let him shew out of a good conversation his works with meekness of wisdom.
14 But if ye have bitter envying and strife in your hearts, glory not, and lie not against the truth.
15 This wisdom descendeth not from above, but is earthly, sensual, devilish.
16 For where envying and strife is, there is confusion and every evil work.
17 But the wisdom that is from above is first pure, then peaceable, gentle, and easy to be intreated, full of mercy and good fruits, without partiality, and without hypocrisy.
18 And the fruit of righteousness is sown in peace of them that make peace.