ਯਰਮਿਆਹ 23:30 in Punjabi

ਪੰਜਾਬੀ ਪੰਜਾਬੀ ਬਾਈਬਲ ਯਰਮਿਆਹ ਯਰਮਿਆਹ 23 ਯਰਮਿਆਹ 23:30

Jeremiah 23:30
ਇਸ ਲਈ ਮੈਂ ਉਨ੍ਹਾਂ ਝੂਠੇ ਨਬੀਆਂ ਦੇ ਵਿਰੁੱਧ ਹਾਂ ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਇਹ ਨਬੀ ਇੱਕ ਦੂਜੇ ਕੋਲੋਂ ਮੇਰੇ ਸ਼ਬਦ ਚੋਰੀ ਕਰਦੇ ਰਹਿੰਦੇ ਹਨ।

Jeremiah 23:29Jeremiah 23Jeremiah 23:31

Jeremiah 23:30 in Other Translations

King James Version (KJV)
Therefore, behold, I am against the prophets, saith the LORD, that steal my words every one from his neighbour.

American Standard Version (ASV)
Therefore, behold, I am against the prophets, saith Jehovah, that steal my words every one from his neighbor.

Bible in Basic English (BBE)
For this cause I am against the prophets, says the Lord, who take my words, every one from his neighbour.

Darby English Bible (DBY)
Therefore, behold, I am against the prophets, saith Jehovah, that steal my words every one from his neighbour.

World English Bible (WEB)
Therefore, behold, I am against the prophets, says Yahweh, who steal my words everyone from his neighbor.

Young's Literal Translation (YLT)
Therefore, lo, I `am' against the prophets, An affirmation of Jehovah, Stealing My words each from his neighbour.

Therefore,
לָכֵ֛ןlākēnla-HANE
behold,
הִנְנִ֥יhinnîheen-NEE
I
am
against
עַלʿalal
the
prophets,
הַנְּבִאִ֖יםhannĕbiʾîmha-neh-vee-EEM
saith
נְאֻםnĕʾumneh-OOM
Lord,
the
יְהוָ֑הyĕhwâyeh-VA
that
steal
מְגַנְּבֵ֣יmĕgannĕbêmeh-ɡa-neh-VAY
my
words
דְבָרַ֔יdĕbāraydeh-va-RAI
one
every
אִ֖ישׁʾîšeesh
from
מֵאֵ֥תmēʾētmay-ATE
his
neighbour.
רֵעֵֽהוּ׃rēʿēhûray-ay-HOO

Cross Reference

ਅਸਤਸਨਾ 18:20
ਝੂਠੇ ਨਬੀਆਂ ਦੀ ਪਛਾਣ “ਪਰ ਕੋਈ ਨਬੀ ਅਜਿਹੀ ਗੱਲ ਵੀ ਆਖ ਸੱਕਦਾ ਹੈ ਜਿਹੜੀ ਮੈਂ ਉਸ ਨੂੰ ਆਖਣ ਲਈ ਨਹੀਂ ਕਹੀ ਸੀ। ਅਤੇ ਉਹ ਇਹ ਵੀ ਆਖ ਸੱਕਦਾ ਹੈ ਕਿ ਉਹ ਮੇਰੇ ਵੱਲੋਂ ਬੋਲ ਰਿਹਾ ਹੈ। ਜੇ ਅਜਿਹਾ ਵਾਪਰੇ, ਤਾਂ ਉਸ ਨਬੀ ਨੂੰ ਮਾਰ ਦੇਣਾ ਚਾਹੀਦਾ ਹੈ। ਅਤੇ ਇਹ ਵੀ ਕਿ, ਕੋਈ ਨਬੀ ਅਜਿਹਾ ਵੀ ਆਵੇ ਜਿਹੜਾ ਹੋਰਨਾ ਦੇਵਤਿਆਂ ਵੱਲੋਂ ਬੋਲੇ। ਉਸ ਨਬੀ ਨੂੰ ਵੀ ਮਾਰ ਮੁਕਾਉਣਾ ਚਾਹੀਦਾ ਹੈ।

ਹਿਜ਼ ਕੀ ਐਲ 13:8
ਇਸ ਲਈ ਹੁਣ, ਯਹੋਵਾਹ ਮੇਰਾ ਪ੍ਰਭੂ, ਸੱਚਮੁੱਚ ਗੱਲ ਕਰੇਗਾ! ਉਹ ਆਖਦਾ ਹੈ, “ਤੁਸੀਂ ਝੂਠ ਬੋਲਿਆ। ਤੁਸੀਂ ਉਹ ਦਰਸ਼ਨ ਦੇਖੇ ਜਿਹੜੇ ਸੱਚ ਨਹੀਂ ਹਨ। ਇਸ ਲਈ ਹੁਣ ਮੈਂ (ਪਰਮੇਸ਼ੁਰ) ਤੁਹਾਡੇ ਖਿਲਾਫ਼ ਹਾਂ!” ਯਹੋਵਾਹ ਮੇਰਾ ਪ੍ਰਭੂ, ਨੇ ਇਹ ਗੱਲਾਂ ਆਖੀਆਂ।

ਯਰਮਿਆਹ 14:14
ਤਾਂ ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਉਹ ਨਬੀ ਮੇਰੇ ਨਾਂ ਉੱਤੇ ਝੂਠ ਦਾ ਪ੍ਰਚਾਰ ਕਰ ਰਹੇ ਹਨ। ਮੈਂ ਉਨ੍ਹਾਂ ਨਬੀਆਂ ਨੂੰ ਨਹੀਂ ਭੇਜਿਆ ਸੀ। ਮੈਂ ਉਨ੍ਹਾਂ ਨੂੰ ਨਾ ਕੋਈ ਆਦੇਸ਼ ਦਿੱਤਾ ਸੀ ਅਤੇ ਨਾ ਉਨ੍ਹਾਂ ਨਾਲ ਗੱਲ ਕੀਤੀ ਸੀ। ਉਹ ਨਬੀ ਝੂਠੇ ਦਰਸ਼ਨਾਂ, ਨਿਕੰਮੇ ਜਾਦੂ ਅਤੇ ਆਪਣੀਆਂ ਖੁਸ਼ਫ਼ਹਿਮੀਆਂ ਦਾ ਪ੍ਰਚਾਰ ਕਰਦੇ ਰਹੇ ਹਨ।

ਜ਼ਬੂਰ 34:16
ਪਰ ਯਹੋਵਾਹ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹੜੇ ਮੰਦੇ ਕੰਮ ਕਰਦੇ ਹਨ। ਉਹ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੰਦਾ ਹੈ।

ਹਿਜ਼ ਕੀ ਐਲ 15:7
“ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ। ਹੋ ਸੱਕਦਾ ਕੁਝ ਅੱਗ ਤੋਂ ਬਚ ਨਿਕਲਣ, ਪਰ ਤਾਂ ਵੀ ਅੱਗ ਉਨ੍ਹਾਂ ਨੂੰ ਨਸ਼ਟ ਕਰ ਦੇਵੇਗੀ। ਤੂੰ ਜਾਣ ਲਵੇਂਗਾ ਕਿ ਮੈਂ ਯਹੋਵਾਹ ਹਾਂ ਜਦੋਂ ਤੂੰ ਵੇਖੇਂਗਾ ਕਿ ਮੈਂ ਉਨ੍ਹਾਂ ਨੂੰ ਕਿਵੇਂ ਸਜ਼ਾ ਦਿੱਤੀ ਹੈ।

ਹਿਜ਼ ਕੀ ਐਲ 13:20
ਇਸ ਲਈ ਯਹੋਵਾਹ ਅਤੇ ਪ੍ਰਭੂ ਤੁਹਾਨੂੰ ਇਹ ਗੱਲਾਂ ਆਖਦਾ ਹੈ: ਤੁਸੀਂ ਉਹ ਕੱਪੜੇ ਦੇ ਬਾਜ਼ੂਬੰਦ ਲੋਕਾਂ ਨੂੰ ਫ਼ਸਾਉਣ ਲਈ ਬਣਾਉਂਦੀਆਂ ਹੋ-ਪਰ ਮੈਂ ਉਨ੍ਹਾਂ ਲੋਕਾਂ ਨੂੰ ਆਜ਼ਾਦ ਕਰ ਦਿਆਂਗਾ। ਮੈਂ ਉਨ੍ਹਾਂ ਬਾਜ਼ੂਬੰਦਾਂ ਨੂੰ ਤੁਹਾਡੀਆਂ ਬਾਹਾਂ ਉੱਤੋਂ ਪਾੜ ਸੁੱਟਾਂਗਾ ਅਤੇ ਲੋਕ ਤੁਹਾਡੇ ਕੋਲੋਂ ਆਜ਼ਾਦ ਹੋ ਜਾਣਗੇ। ਉਹ ਉਨ੍ਹਾਂ ਪੰਛੀਆਂ ਵਰਗੇ ਹੋਣਗੇ ਜਿਹੜੇ ਜਾਲ ਵਿੱਚੋਂ ਨਿਕਲ ਕੇ ਉੱਡ ਜਾਂਦੇ ਨੇ।

੧ ਪਤਰਸ 3:12
ਪ੍ਰਭੂ ਚੰਗੇ ਲੋਕਾਂ ਨੂੰ ਦੇਖਦਾ ਹੈ ਅਤੇ ਪ੍ਰਭੂ ਉਨ੍ਹਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ; ਪਰ ਪ੍ਰਭੂ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹੜੇ ਬਦੀ ਕਰਦੇ ਹਨ।”

ਯਰਮਿਆਹ 44:29
ਮੈਂ ਤੁਹਾਨੂੰ ਲੋਕਾਂ ਨੂੰ ਸਬੂਤ ਦੇਵਾਂਗਾ-ਇਹ ਸੰਦੇਸ਼ ਯਹੋਵਾਹ ਵੱਲੋਂ ਹੈ-‘ਕਿ ਮੈਂ ਤੁਹਾਨੂੰ ਇੱਥੇ ਮਿਸਰ ਵਿੱਚ ਸਜ਼ਾ ਦਿਆਂਗਾ। ਫ਼ੇਰ ਤੁਸੀਂ ਪੱਕੀ ਤਰ੍ਹਾਂ ਜਾਣ ਲਵੋਗੇ ਕਿ ਮੇਰੇ ਤੁਹਾਨੂੰ ਦੁੱਖ ਦੇਣ ਦੇ ਇਕਰਾਰ ਸੱਚਮੁੱਚ ਵਾਪਰਨਗੇ।

ਯਰਮਿਆਹ 44:11
ਇਸ ਲਈ, ਇਹੀ ਹੀ ਜੋ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ: “ਮੈਂ ਤੁਹਾਡੇ ਉੱਤੇ ਭਿਆਨਕ ਘਟਨਾਵਾਂ ਵਾਪਰਨ ਲਈ ਨਿਆਂ ਕੀਤਾ ਹੈ। ਮੈਂ ਯਹੂਦਾਹ ਦੇ ਸਾਰੇ ਪਰਿਵਾਰ ਨੂੰ ਤਬਾਹ ਕਰ ਦੇਵਾਂਗਾ।

ਅਸਤਸਨਾ 29:20
ਯਹੋਵਾਹ ਉਸ ਬੰਦੇ ਨੂੰ ਮਾਫ਼ ਨਹੀਂ ਕਰੇਗਾ। ਉਹ ਉਸ ਬੰਦੇ ਦੇ ਬਹੁਤ ਪਰੇਸ਼ਾਨ ਅਤੇ ਗੁੱਸੇ ਹੋਵੇਗਾ ਅਤੇ ਉਹ ਉਸ ਬੰਦੇ ਨੂੰ ਇਸਰਾਏਲ ਦੇ ਹੋਰਨਾ ਪਰਿਵਾਰ-ਸਮੂਹਾਂ ਨਾਲੋਂ ਵੱਖ ਕਰ ਦੇਵੇਗਾ। ਉਹ ਉਸ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵੇਗਾ। ਉਹ ਸਾਰੀਆਂ ਮੰਦੀਆਂ ਗੱਲਾਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਉਸ ਬੰਦੇ ਨਾਲ ਵਾਪਰਨਗੀਆਂ। ਇਹ ਗੱਲਾਂ ਬਿਵਸਥਾ ਦੀ ਪੋਥੀ ਵਿੱਚ ਲਿਖੇ ਹੋਏ ਇਕਰਾਰਨਾਮੇ ਦਾ ਹਿੱਸਾ ਹਨ।

ਅਹਬਾਰ 26:17
ਮੈਂ ਤੁਹਾਡੇ ਵਿਰੁੱਧ ਹੋਵਾਂਗਾ, ਇਸ ਲਈ ਤੁਹਾਡੇ ਦੁਸ਼ਮਣ ਤੁਹਾਨੂੰ ਹਰਾ ਦੇਣਗੇ। ਉਹ ਦੁਸ਼ਮਣ ਤੁਹਾਨੂੰ ਨਫ਼ਰਤ ਕਰਦੇ ਹਨ ਅਤੇ ਉਹ ਤੁਹਾਡੇ ਉੱਤੇ ਰਾਜ ਕਰਨਗੇ। ਤੁਸੀਂ ਭੱਜ ਜਾਵੋਂਗੇ ਜਦ ਕਿ ਕੋਈ ਵੀ ਤੁਹਾਡਾ ਪਿੱਛਾ ਨਹੀਂ ਕਰ ਰਿਹਾ ਹੋਵੇਗਾ।

ਅਹਬਾਰ 20:3
ਮੈਂ ਉਸ ਬੰਦੇ ਦੇ ਖਿਲਾਫ਼ ਹੋਵਾਂਗਾ। ਮੈਂ ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦਿਆਂਗਾ। ਕਿਉਂਕਿ ਉਸ ਨੇ ਆਪਣੇ ਬੱਚਿਆਂ ਨੂੰ ਮੋਲਕ ਨੂੰ ਦੇ ਦਿੱਤਾ। ਉਸ ਨੇ ਮੇਰੇ ਪਵਿੱਤਰ ਨਾਮ ਦਾ ਨਿਰਾਦਰ ਕੀਤਾ ਅਤੇ ਮੇਰੇ ਪਵਿੱਤਰ ਸਥਾਨ ਨੂੰ ਪਲੀਤ ਕਰ ਦਿੱਤਾ।