Jeremiah 26:5
ਤੁਹਾਨੂੰ ਉਹ ਗੱਲਾਂ ਜ਼ਰੂਰ ਸੁਣਨੀਆਂ ਚਾਹੀਦੀਆਂ ਹਨ ਜੋ ਮੇਰੇ ਸੇਵਕ ਤੁਹਾਨੂੰ ਆਖਦੇ ਹਨ। (ਨਬੀ ਮੇਰੇ ਸੇਵਕ ਹਨ।) ਮੈਂ ਤੁਹਾਡੇ ਵੱਲ ਬਾਰ-ਬਾਰ ਨਬੀ ਭੇਜੇ, ਪਰ ਤੁਸੀਂ ਉਨ੍ਹਾਂ ਦੀ ਗੱਲ ਨਹੀਂ ਸੁਣੀ।
Jeremiah 26:5 in Other Translations
King James Version (KJV)
To hearken to the words of my servants the prophets, whom I sent unto you, both rising up early, and sending them, but ye have not hearkened;
American Standard Version (ASV)
to hearken to the words of my servants the prophets, whom I send unto you, even rising up early and sending them, but ye have not hearkened;
Bible in Basic English (BBE)
And give ear to the words of my servants the prophets whom I send to you, getting up early and sending them, though you gave no attention;
Darby English Bible (DBY)
to hearken unto the words of my servants the prophets, whom I have sent unto you, even rising early and sending [them], but ye have not hearkened,
World English Bible (WEB)
to listen to the words of my servants the prophets, whom I send to you, even rising up early and sending them, but you have not listened;
Young's Literal Translation (YLT)
To hearken to the words of My servants the prophets, whom I am sending unto you, yea, rising early and sending, and ye have not hearkened,
| To hearken | לִשְׁמֹ֗עַ | lišmōaʿ | leesh-MOH-ah |
| to | עַל | ʿal | al |
| the words | דִּבְרֵ֨י | dibrê | deev-RAY |
| servants my of | עֲבָדַ֣י | ʿăbāday | uh-va-DAI |
| the prophets, | הַנְּבִאִ֔ים | hannĕbiʾîm | ha-neh-vee-EEM |
| whom | אֲשֶׁ֥ר | ʾăšer | uh-SHER |
| I | אָנֹכִ֖י | ʾānōkî | ah-noh-HEE |
| sent | שֹׁלֵ֣חַ | šōlēaḥ | shoh-LAY-ak |
| unto | אֲלֵיכֶ֑ם | ʾălêkem | uh-lay-HEM |
| you, both rising up early, | וְהַשְׁכֵּ֥ם | wĕhaškēm | veh-hahsh-KAME |
| sending and | וְשָׁלֹ֖חַ | wĕšālōaḥ | veh-sha-LOH-ak |
| them, but ye have not | וְלֹ֥א | wĕlōʾ | veh-LOH |
| hearkened; | שְׁמַעְתֶּֽם׃ | šĕmaʿtem | sheh-ma-TEM |
Cross Reference
ਯਰਮਿਆਹ 25:3
ਮੈਂ ਤੁਹਾਨੂੰ ਇਨ੍ਹਾਂ 23 ਸਾਲਾਂ ਦੌਰਾਨ ਬਾਰ-ਬਾਰ ਯਹੋਵਾਹ ਦੇ ਸੰਦੇਸ਼ ਦਿੰਦਾ ਰਿਹਾ ਹਾਂ। ਮੈਂ ਯਹੂਦਾਹ ਦੇ ਰਾਜੇ, ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਰਾਜ ਦੇ 13 ਵੇਂ ਵਰ੍ਹੇ ਤੋਂ ਨਬੀ ਰਿਹਾ ਹਾਂ। ਉਦੋਂ ਤੋਂ ਲੈ ਕੇ ਹੁਣ ਤੀਕ ਮੈਂ ਤੁਹਾਨੂੰ ਯਹੋਵਾਹ ਦੇ ਸੰਦੇਸ਼ ਦਿੰਦਾ ਰਿਹਾ ਹਾਂ। ਪਰ ਤੁਸੀਂ ਸੁਣਿਆ ਨਹੀਂ।
ਯਰਮਿਆਹ 7:13
ਇਸਰਾਏਲ ਦੇ ਲੋਕ ਇਹ ਸਾਰੀਆਂ ਬਦੀਆਂ ਕਰ ਰਹੇ ਸੀ-ਇਹ ਸੰਦੇਸ਼ ਯਹੋਵਾਹ ਵੱਲੋਂ ਹੈ। ਮੈਂ ਤੁਹਾਡੇ ਨਾਲ ਬਾਰ-ਬਾਰ ਗੱਲ ਕੀਤੀ ਹੈ ਪਰ ਤੁਸੀਂ ਮੇਰੀ ਗੱਲ ਸੁਣਨ ਤੋਂ ਇਨਕਾਰ ਕੀਤਾ ਹੈ। ਮੈਂ ਤੁਹਾਨੂੰ ਬੁਲਾਇਆ ਪਰ ਤੁਸੀਂ ਕੋਈ ਜਵਾਬ ਨਹੀਂ ਦਿੱਤਾ।
ਅਜ਼ਰਾ 9:11
ਤੂੰ ਇਹ ਆਦੇਸ਼ ਆਪਣੇ ਦਾਸਾਂ, ਨਬੀਆਂ ਦੇ ਰਾਹੀਂ ਦਿੱਤਾ ਸੀ ਅਤੇ ਆਖਿਆ, ‘ਉਹ ਧਰਤੀ ਜਿਸ ਤੇ ਤੁਸੀਂ ਕਬਜ਼ਾ ਕਰਨ ਲਈ ਜਾ ਰਹੇ ਹੋ ਉਸ ਦੇਸ ਦੇ ਲੋਕਾਂ ਦੇ ਪਾਪੀ ਕੰਮਾਂ ਕਾਰਣ ਨਾਪਾਕ ਧਰਤੀ ਹੈ। ਉਨ੍ਹਾਂ ਨੇ ਉਸ ਜਮੀਨ ਦੇ ਹਰ ਹਿੱਸੇ ਵਿੱਚ ਬੁਰੀਆਂ ਗੱਲਾਂ ਕੀਤੀਆ ਹਨ ਅਤੇ ਇਸ ਨੂੰ ਆਪਣੇ ਪਾਪਾਂ ਨਾਲ ਭਰ ਦਿੱਤਾ ਹੈ।
੨ ਸਲਾਤੀਨ 9:7
ਤੂੰ ਆਪਣੇ ਸੁਆਮੀ ਅਹਾਬ ਦੇ ਘਰਾਣੇ ਨੂੰ ਮਾਰ ਸੁੱਟੀ। ਇਸ ਤਰੀਕੇ ਮੈਂ ਈਜ਼ਬਲ ਤੋਂ ਆਪਣੇ ਸੇਵਕਾਂ ਦੀ ਮੌਤ, ਨਬੀਆਂ ਦੀ ਅਤੇ ਹੋਰ ਯਹੋਵਾਹ ਦੇ ਸੇਵਕਾਂ ਦੀ ਜੋ ਕਤਲ ਹੋਏ ਬਦਲਾ ਲਵਾਂਗਾ।
ਪਰਕਾਸ਼ ਦੀ ਪੋਥੀ 11:18
ਦੁਨੀਆਂ ਦੇ ਲੋਕ ਗੁੱਸੇ ਵਿੱਚ ਸਨ; ਪਰ ਹੁਣ ਸਮਾਂ ਹੈ ਤੇਰੇ ਗੁੱਸੇ ਦਾ। ਹੁਣ ਸਮਾਂ ਹੈ ਮਰੇ ਹੋਏ ਲੋਕਾਂ ਬਾਰੇ ਨਿਆਂ ਕਰਨ ਦਾ। ਇਹ ਸਮਾਂ ਨਬੀਆਂ ਤੇਰੇ ਸੇਵਕਾਂ ਨੂੰ ਫ਼ਲ ਪ੍ਰਦਾਨ ਕਰਨ ਦਾ ਹੈ। ਤੇਰੇ ਪਵਿੱਤਰ ਲੋਕਾਂ ਨੂੰ, ਵੱਡੇ ਅਤੇ ਛੋਟਿਆਂ ਨੂੰ ਫ਼ਲ ਦੇਣ ਦਾ ਸਮਾਂ ਹੈ ਜੋ ਤੈਨੂੰ ਸਤਿਕਾਰਦੇ ਹਨ। ਇਹੀ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਦਾ ਸਮਾਂ ਹੈ ਜਿਹੜੇ ਧਰਤੀ ਨੂੰ ਤਬਾਹ ਕਰਦੇ ਹਨ।”
ਪਰਕਾਸ਼ ਦੀ ਪੋਥੀ 10:7
ਪਰ ਉਨ੍ਹਾਂ ਦਿਨਾਂ ਵਿੱਚ, ਜਦੋਂ ਸੱਤਵਾਂ ਦੂਤ ਆਪਣੀ ਤੁਰ੍ਹੀ ਵਜਾਵੇਗਾ, ਪਰਮੇਸ਼ੁਰ ਦੀ ਗੁਪਤ ਯੋਜਨਾ ਪੂਰੀ ਹੋ ਜਾਵੇਗੀ। ਇਹ ਯੋਜਨਾ ਉਹ ਖੁਸ਼ਖਬਰੀ ਹੈ ਜੋ ਪਰਮੇਸ਼ੁਰ ਨੇ ਆਪਣੇ ਸੇਵਕਾਂ, ਨਬੀਆਂ ਨੂੰ ਆਖੀ ਸੀ।”
ਜ਼ਿਕਰ ਯਾਹ 1:6
ਨਬੀ ਮੇਰੇ ਸੇਵਕ ਸਨ। ਮੈਂ ਉਨ੍ਹਾਂ ਨੂੰ ਤੁਹਾਡੇ ਪੁਰਖਿਆਂ ਕੋਲ ਆਪਣੀਆਂ ਸਿੱਖਿਆਵਾਂ ਅਤੇ ਨੇਮਾਂ ਨਾਲ ਭੇਜਿਆ ਅਤੇ ਅਖੀਰੀ ਉਨ੍ਹਾਂ ਨੇ ਉਨ੍ਹਾਂ ਨੂੰ ਪਾਠ ਸਿੱਖਾਏ। ਉਨ੍ਹਾਂ ਕਿਹਾ, ‘ਯਹੋਵਾਹ ਸਰਬ ਸ਼ਕਤੀਮਾਨ ਨੇ ਸਾਡੀਆਂ ਕਰਨੀਆਂ ਅਤੇ ਰਾਹਾਂ ਅਨੁਸਾਰ ਸਾਨੂੰ ਸਜ਼ਾ ਦਿੱਤੀ।’ ਇਸ ਲਈ ਉਹ ਪਰਮੇਸ਼ੁਰ ਵੱਲ ਵਾਪਸ ਪਰਤੇ।”
ਆਮੋਸ 3:7
ਪ੍ਰਭੂ ਮੇਰਾ ਯਹੋਵਾਹ ਭਾਵੇਂ ਕੋਈ ਫ਼ੈਸਲਾ ਲੈ ਲਵੇ ਪਰ ਕੁਝ ਵੀ ਕਰਨ ਤੋਂ ਪਹਿਲਾਂ ਉਹ ਆਪਣੀ ਯੋਜਨਾ ਆਪਣੇ ਸੇਵਕਾਂ, ਨਬੀਆਂ ਨੂੰ ਜ਼ਰੂਰ ਪ੍ਰਗਟਾਵੇਗਾ।
ਦਾਨੀ ਐਲ 9:6
ਅਸੀਂ ਨਬੀਆਂ ਦੀ ਗੱਲ ਨਹੀਂ ਸੁਣੀ। ਉਹ ਤੇਰੇੇ ਸੇਵਕ ਸਨ। ਨਬੀਆਂ ਨੇ ਤੇਰੇੇ ਲਈ ਗੱਲ ਕੀਤੀ। ਉਨ੍ਹਾਂ ਨੇ ਸਾਡੇ ਰਾਜਿਆਂ, ਆਗੂਆਂ ਅਤੇ ਸਾਡੇ ਪੁਰਖਿਆਂ ਨਾਲ ਗੱਲ ਕੀਤੀ। ਉਨ੍ਹਾਂ ਨੇ ਇਸਰਾਏਲ ਦੇ ਸਮੂਹ ਲੋਕਾਂ ਨਾਲ ਗੱਲ ਕੀਤੀ। ਪਰ ਅਸੀਂ ਉਨ੍ਹਾਂ ਨਬੀਆਂ ਦੀ ਗੱਲ ਨਹੀਂ ਸੁਣੀ!
ਹਿਜ਼ ਕੀ ਐਲ 38:17
ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਉਸ ਸਮੇਂ ਲੋਕ ਯਾਦ ਕਰਨਗੇ ਕਿ ਮੈਂ ਅਤੀਤ ਵਿੱਚ ਤੇਰੇ ਬਾਰੇ ਗੱਲ ਕੀਤੀ ਸੀ। ਉਹ ਯਾਦ ਕਰਨਗੇ ਕਿ ਮੈਂ ਆਪਣੇ ਸੇਵਕਾਂ ਇਸਰਾਏਲ ਦੇ ਨਬੀਆਂ ਦੀ ਵਰਤੋਂ ਕੀਤੀ ਸੀ। ਉਹ ਜਾਣ ਲੈਣਗੇ ਕਿ ਇਸਰਾਏਲ ਦੇ ਨਬੀਆਂ ਨੇ ਅਤੀਤ ਵਿੱਚ ਮੇਰੇ ਲਈ ਗੱਲ ਕੀਤੀ ਸੀ ਅਤੇ ਆਖਿਆ ਸੀ ਕਿ ਮੈਂ ਤੈਨੂੰ ਉਨ੍ਹਾਂ ਦੇ ਖਿਲਾਫ਼ ਲੜਨ ਲਈ ਲਿਆਵਾਂਗਾ।”
ਯਰਮਿਆਹ 11:7
ਜਿਸ ਦਿਨ ਤੋਂ ਮੈਂ ਤੇਰੇ ਪੁਰਖਿਆਂ ਨੂੰ ਮਿਸਰ ਤੋਂ ਬਾਹਰ ਲਿਆਇਆ, ਅੱਜ ਤਾਈਂ ਮੈਂ ਉਨ੍ਹਾਂ ਨੂੰ ਬਾਰ-ਬਾਰ ਮੇਰੇ ਆਦੇਸ਼ਾਂ ਨੂੰ ਮੰਨਣ ਦੀ ਚਿਤਾਵਨੀ ਦਿੱਤੀ ਸੀ।
ਯਰਮਿਆਹ 7:25
ਉਸ ਦਿਨ ਤੋਂ ਜਦੋਂ ਤੁਹਾਡੇ ਪੁਰਖਿਆਂ ਨੇ ਮਿਸਰ ਛੱਡਿਆ, ਅੱਜ ਦਿਨ ਤੱਕ ਮੈਂ ਆਪਣੇ ਸੇਵਕਾਂ ਨੂੰ ਤੁਹਾਡੇ ਵੱਲ ਭੇਜਿਆ ਹੈ। ਮੇਰੇ ਸੇਵਕ ਨਬੀ ਸਨ। ਮੈਂ ਉਨ੍ਹਾਂ ਨੂੰ ਬਾਰ-ਬਾਰ ਤੁਹਾਡੇ ਵੱਲ ਘਲਿਆ।
੨ ਸਲਾਤੀਨ 24:2
ਯਹੋਵਾਹ ਨੇ ਯਹੋਯਾਕੀਮ ਦੇ ਵਿਰੋਧ ਵਿੱਚ ਕਸਦੀਆਂ ਦੇ ਟੋਲੇ, ਅਰਾਮ ਦੇ, ਮੋਆਬ ਅਤੇ ਅੰਮੋਨੀਆਂ ਦੇ ਜੱਥੇ ਭੇਜੇ। ਯਹੋਵਾਹ ਨੇ ਉਨ੍ਹਾਂ ਨੂੰ, ਯਹੂਦਾਹ ਨੂੰ ਨਸ਼ਟ ਕਰਨ ਲਈ ਭੇਜਿਆ। ਇਹ ਸਭ ਕੁਝ ਯਹੋਵਾਹ ਦੇ ਬਚਨ ਮੁਤਾਬਕ ਹੋਇਆ ਜੋ ਉਸ ਨੇ ਆਪਣੇ ਸੇਵਕਾਂ, ਨਬੀਆਂ ਦੇ ਰਾਹੀਂ ਬੋਲਿਆ ਸੀ।
੨ ਸਲਾਤੀਨ 17:23
ਯਹੋਵਾਹ ਦੇ ਇਸਰਾਏਲ ਨੂੰ ਬਾਹਰ ਸੁੱਟਣ ਤੀਕ। ਉਸ ਨੇ ਆਪਣੇ ਨਬੀਆਂ ਨੂੰ ਕਿਹਾ ਸੀ ਕਿ ਇਹ ਵਾਪਰਨ ਵਾਲਾ ਹੈ। ਇਸ ਲਈ ਇਸਰਾਏਲੀ ਆਪਣੀ ਧਰਤੀ ਵਿੱਚੋਂ ਸੁੱਟੇ ਗਏ ਅਤੇ ਉਹ ਅੱਸ਼ੂਰ ਪਹੁੰਚੇ, ਜਿੱਥੇ ਉਹ ਹੁਣ ਤਾਈਂ ਰਹਿੰਦੇ ਹਨ।
੨ ਸਲਾਤੀਨ 17:13
ਯਹੋਵਾਹ ਨੇ ਸਾਰੇ ਨਬੀਆਂ ਤੇ ਪੈਗੰਬਰਾਂ ਦੇ ਰਾਹੀਂ ਇਹ ਆਖ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਵਨੀ ਦਿੰਦਾ ਰਿਹਾ ਕਿ ਤੁਸੀਂ ਆਪਣੇ ਭੈੜੇ ਰਾਹਾਂ ਤੋਂ ਮੁੜੋ। ਮੇਰੇ ਹੁਕਮਾਂ ਅਤੇ ਬਿਵਸਥਾ ਦਾ ਪਾਲਣ ਕਰੋ। ਉਸ ਸਾਰੀ ਬਿਵਸਥਾ ਦਾ ਅਨੁਸਰਣ ਕਰੋ ਜੋ ਮੈਂ ਤੁਹਾਡੇ ਪੁਰਖਿਆਂ ਨੂੰ ਆਪਣੇ ਸੇਵਕਾਂ, ਨਬੀਆਂ ਰਾਹੀਂ ਦਿੱਤਾ ਸੀ।