ਯਰਮਿਆਹ 32:3 in Punjabi

ਪੰਜਾਬੀ ਪੰਜਾਬੀ ਬਾਈਬਲ ਯਰਮਿਆਹ ਯਰਮਿਆਹ 32 ਯਰਮਿਆਹ 32:3

Jeremiah 32:3
ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਯਿਰਮਿਯਾਹ ਨੂੰ ਉਸ ਥਾਂ ਕੈਦ ਕਰਕੇ ਰੱਖਿਆ ਹੋਇਆ ਸੀ। ਸਿਦਕੀਯਾਹ ਨੂੰ ਉਹ ਗੱਲਾਂ ਪਸੰਦ ਨਹੀਂ ਸਨ ਜਿਨ੍ਹਾਂ ਦੀ ਭਵਿੱਖਬਾਣੀ ਯਿਰਮਿਯਾਹ ਨੇ ਕੀਤੀ ਸੀ। ਯਿਰਮਿਯਾਹ ਨੇ ਆਖਿਆ ਸੀ, “ਯਹੋਵਾਹ ਆਖਦਾ ਹੈ: ‘ਮੈਂ ਛੇਤੀ ਹੀ ਯਰੂਸ਼ਲਮ ਦੇ ਸ਼ਹਿਰ ਨੂੰ ਬਾਬਲ ਦੇ ਰਾਜੇ ਨੂੰ ਸੌਂਪ ਦਿਆਂਗਾ। ਨਬੂਕਦਨੱਸਰ ਇਸ ਸ਼ਹਿਰ ਉੱਤੇ ਕਬਜ਼ਾ ਕਰ ਲਵੇਗਾ।

Jeremiah 32:2Jeremiah 32Jeremiah 32:4

Jeremiah 32:3 in Other Translations

King James Version (KJV)
For Zedekiah king of Judah had shut him up, saying, Wherefore dost thou prophesy, and say, Thus saith the LORD, Behold, I will give this city into the hand of the king of Babylon, and he shall take it;

American Standard Version (ASV)
For Zedekiah king of Judah had shut him up, saying, Wherefore dost thou prophesy, and say, Thus saith Jehovah, Behold, I will give this city into the hand of the king of Babylon, and he shall take it;

Bible in Basic English (BBE)
For Zedekiah, king of Judah, had had him shut up, saying, Why have you, as a prophet, been saying, The Lord has said, See, I will give this town into the hands of the king of Babylon, and he will take it;

Darby English Bible (DBY)
For Zedekiah king of Judah had shut him up, saying, Why dost thou prophesy and say, Thus saith Jehovah: Behold, I give this city into the hand of the king of Babylon, and he shall take it;

World English Bible (WEB)
For Zedekiah king of Judah had shut him up, saying, Why do you prophesy, and say, Thus says Yahweh, Behold, I will give this city into the hand of the king of Babylon, and he shall take it;

Young's Literal Translation (YLT)
Where Zedekiah king of Judah hath shut him up, saying, `Wherefore art thou prophesying, saying, Thus said Jehovah, Lo, I am giving this city into the hand of the king of Babylon, and he hath captured it;

For
אֲשֶׁ֣רʾăšeruh-SHER
Zedekiah
כְּלָא֔וֹkĕlāʾôkeh-la-OH
king
צִדְקִיָּ֥הוּṣidqiyyāhûtseed-kee-YA-hoo
of
Judah
מֶֽלֶךְmelekMEH-lek
up,
him
shut
had
יְהוּדָ֖הyĕhûdâyeh-hoo-DA
saying,
לֵאמֹ֑רlēʾmōrlay-MORE
Wherefore
מַדּוּעַ֩maddûʿama-doo-AH
dost
thou
אַתָּ֨הʾattâah-TA
prophesy,
נִבָּ֜אnibbāʾnee-BA
and
say,
לֵאמֹ֗רlēʾmōrlay-MORE
Thus
כֹּ֚הkoh
saith
אָמַ֣רʾāmarah-MAHR
the
Lord,
יְהוָ֔הyĕhwâyeh-VA
Behold,
הִנְנִ֨יhinnîheen-NEE
I
will
give
נֹתֵ֜ןnōtēnnoh-TANE

אֶתʾetet
this
הָעִ֥ירhāʿîrha-EER
city
הַזֹּ֛אתhazzōtha-ZOTE
into
the
hand
בְּיַ֥דbĕyadbeh-YAHD
king
the
of
מֶֽלֶךְmelekMEH-lek
of
Babylon,
בָּבֶ֖לbābelba-VEL
and
he
shall
take
וּלְכָדָֽהּ׃ûlĕkādāhoo-leh-ha-DA

Cross Reference

ਯਰਮਿਆਹ 34:2
ਸੰਦੇਸ਼ ਇਹ ਸੀ: “ਇਹੀ ਹੈ ਜੋ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ਯਿਰਮਿਯਾਹ ਯਹੂਦਾਹ ਦੇ ਰਾਜੇ ਸਿਦਕੀਯਾਹ ਕੋਲ ਜਾਹ ਅਤੇ ਉਸ ਨੂੰ ਇਹ ਸੰਦੇਸ਼ ਦੇ। ‘ਸਿਦਕੀਯਾਹ, ਇਹੀ ਹੈ ਜੋ ਯਹੋਵਾਹ ਆਖਦਾ ਹੈ: ਛੇਤੀ ਹੀ ਮੈਂ ਯਰੂਸ਼ਲਮ ਸ਼ਹਿਰ ਨੂੰ ਬਾਬਲ ਦੇ ਰਾਜੇ ਦੇ ਹਵਾਲੇ ਕਰ ਦਿਆਂਗਾ। ਅਤੇ ਉਹ ਇਸ ਨੂੰ ਸਾੜ ਦੇਵੇਗਾ।

ਯਰਮਿਆਹ 21:4
‘ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ: ਤੁਹਾਡੇ ਹੱਥਾਂ ਵਿੱਚ ਲੜਾਈ ਦੇ ਹਬਿਆਰ ਨੇ। ਤੁਸੀਂ ਉਨ੍ਹਾਂ ਹਬਿਆਰਾਂ ਦਾ ਇਸਤੇਮਾਲ ਆਪਣੇ ਆਪ ਨੂੰ ਬਾਬਲ ਦੇ ਰਾਜੇ ਅਤੇ ਬਾਬਲ ਦੇ ਲੋਕਾਂ ਤੋਂ ਰੱਖਿਆ ਕਰਨ ਲਈ ਕਰ ਰਹੇ ਹੋ। ਪਰ ਮੈਂ ਉਨ੍ਹਾਂ ਹਬਿਆਰਾਂ ਨੂੰ ਨਕਾਰਾ ਕਰ ਦਿਆਂਗਾ। “‘ਬਾਬਲ ਦੀ ਫ਼ੌਜ ਸ਼ਹਿਰ ਦੀ ਫ਼ਸੀਲ ਦੇ ਬਾਹਰ ਹੈ। ਉਹ ਫ਼ੌਜ ਸ਼ਹਿਰ ਦੇ ਆਲੇ-ਦੁਆਲੇ ਹੈ। ਛੇਤੀ ਹੀ ਮੈਂ ਉਸ ਫ਼ੌਜ ਨੂੰ ਯਰੂਸ਼ਲਮ ਦੇ ਅੰਦਰ ਲਿਆਵਾਂਗਾ।

ਯਰਮਿਆਹ 26:8
ਯਿਰਮਿਯਾਹ ਨੇ ਉਹ ਹਰ ਗੱਲ ਲੋਕਾਂ ਨੂੰ ਆਖਕੇ ਮੁਕਾਈ ਜਿਸ ਬਾਰੇ ਯਹੋਵਾਹ ਨੇ ਉਸ ਨੂੰ ਲੋਕਾਂ ਨੂੰ ਆਖਣ ਦਾ ਸੰਦੇਸ਼ ਦਿੱਤਾ ਸੀ। ਤਾਂ ਜਾਜਕਾਂ, ਨਬੀਆਂ ਅਤੇ ਹੋਰ ਸਾਰੇ ਲੋਕਾਂ ਨੇ ਯਿਰਮਿਯਾਹ ਨੂੰ ਫ਼ੜ ਲਿਆ। ਉਨ੍ਹਾਂ ਨੇ ਆਖਿਆ, “ਇਹ ਗੱਲਾਂ ਆਖਣ ਲਈ ਤੈਨੂੰ ਮੌਤ ਮਿਲੇਗੀ!

ਯਰਮਿਆਹ 32:28
ਯਹੋਵਾਹ ਨੇ ਇਹ ਵੀ ਆਖਿਆ, “ਛੇਤੀ ਹੀ ਮੈਂ ਯਰੂਸ਼ਲਮ ਦੇ ਸ਼ਹਿਰ ਨੂੰ ਬਾਬਲ ਦੀ ਫ਼ੌਜ ਅਤੇ ਬਾਬਲ ਦੇ ਰਾਜੇ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਉਹ ਫ਼ੌਜ ਸਹਿਰ ਉੱਤੇ ਕਬਜ਼ਾ ਕਰ ਲਵੇਗੀ।

ਰਸੂਲਾਂ ਦੇ ਕਰਤੱਬ 6:12
ਇਸ ਤਰ੍ਹਾਂ, ਯਹੂਦੀਆਂ ਨੇ ਲੋਕਾਂ ਨੂੰ, ਬਜ਼ੁਰਗ ਯਹੂਦੀ ਆਗੂਆਂ ਨੂੰ, ਅਤੇ ਨੇਮ ਦੇ ਉਪਦੇਸ਼ਕਾਂ ਨੂੰ ਪਰੇਸ਼ਾਨ ਕਰ ਦਿੱਤਾ। ਇਸ ਲਈ ਉਹ ਗੁੱਸੇ ਵਿੱਚ ਆਏ ਅਤੇ ਉਨ੍ਹਾਂ ਨੇ ਇਸਤੀਫ਼ਾਨ ਨੂੰ ਜ਼ਬਰਦਸਤੀ ਫ਼ੜ ਲਿਆ। ਉਹ ਉਸ ਨੂੰ ਯਹੂਦੀ ਆਗੂਆਂ ਦੀ ਸਭਾ ਵਿੱਚ ਲੈ ਗਏ।

ਲੋਕਾ 20:2
ਉਨ੍ਹਾਂ ਨੇ ਉਸ ਨੂੰ ਪੁੱਛਿਆ, “ਸਾਨੂੰ ਦੱਸ? ਤੂੰ ਇਹ ਸਭ ਗੱਲਾਂ ਕਿਸ ਅਧਿਕਾਰ ਨਾਲ ਕਰ ਰਿਹਾ ਹੈ? ਤੈਨੂੰ ਇਹ ਅਧਿਕਾਰ ਕਿਸਨੇ ਦਿੱਤਾ ਹੈ?”

ਆਮੋਸ 7:13
ਪਰ ਇੱਥੇ ਬੈਤ-ਏਲ ਵਿੱਚ ਹੋਰ ਵੱਧੇਰੇ ਭਵਿੱਖਬਾਣੀ ਨਾ ਕਰ। ਇਹ ਰਾਜੇ ਦਾ ਪਵਿੱਤਰ ਅਸਥਾਨ ਅਤੇ ਇਸਰਾਏਲ ਦਾ ਮੰਦਰ ਹੈ।”

ਯਰਮਿਆਹ 38:8
ਅਬਦ-ਮਲਕ ਨੇ ਆਖਿਆ, “ਮੇਰੇ ਮਾਲਕ ਅਤੇ ਪਾਤਸ਼ਾਹ ਜੀ, ਉਨ੍ਹਾਂ ਅਧਿਕਾਰੀਆਂ ਨੇ ਮੰਦਾ ਕੰਮ ਕੀਤਾ ਹੈ। ਉਨ੍ਹਾਂ ਨੇ ਨਬੀ ਯਿਰਮਿਯਾਹ ਨਾਲ ਬੁਰਾ ਸਲੂਕ ਕੀਤਾ ਹੈ। ਉਨ੍ਹਾਂ ਨੇ ਉਸ ਨੂੰ ਟੋਏ ਵਿੱਚ ਸੁੱਟ ਦਿੱਤਾ ਹੈ। ਉਨ੍ਹਾਂ ਨੇ ਉਸ ਨੂੰ ਓੱਥੇ ਮਾਰਨ ਲਈ ਛੱਡ ਦਿੱਤਾ ਹੈ।”

ਯਰਮਿਆਹ 38:4
ਫ਼ੇਰ ਉਹ ਸ਼ਾਹੀ ਅਧਿਕਾਰੀ ਜਿਨ੍ਹਾਂ ਨੇ ਉਹ ਗੱਲਾਂ ਸੁਣੀਆਂ ਜਿਹੜੀਆਂ ਯਿਰਮਿਯਾਹ ਲੋਕਾਂ ਨੂੰ ਆਖ ਰਿਹਾ ਸੀ, ਰਾਜੇ ਸਿਦਕੀਯਾਹ ਕੋਲ ਗਏ। ਉਨ੍ਹਾਂ ਨੇ ਰਾਜੇ ਨੂੰ ਆਖਿਆ, “ਯਿਰਮਿਯਾਹ ਨੂੰ ਅਵੱਸ਼ ਹੀ ਮੌਤ ਦੀ ਸਜ਼ਾ ਮਿਲਣੀ ਚਾਹੀਦੀ ਹੈ। ਉਹ ਉਨ੍ਹਾਂ ਫ਼ੌਜੀਆਂ ਦਾ ਹੌਸਲਾ ਢਾਹ ਰਿਹਾ ਹੈ ਜਿਹੜੇ ਹਾਲੇ ਤੱਕ ਸ਼ਹਿਰ ਵਿੱਚ ਹਨ। ਯਿਰਮਿਯਾਹ ਹਰ ਬੰਦੇ ਦਾ, ਆਪਣੀਆਂ ਗੱਲਾਂ ਰਾਹੀਂ ਹੌਸਲਾ ਢਾਹ ਰਿਹਾ ਹੈ। ਯਿਰਮਿਯਾਹ ਨਹੀਂ ਚਾਹੁੰਦਾ ਕਿ ਸਾਡੇ ਨਾਲ ਚੰਗਾ ਵਾਪਰੇ। ਉਹ ਯਰੂਸ਼ਲਮ ਦੇ ਲੋਕਾਂ ਨੂੰ ਬਰਬਾਦ ਕਰਨਾ ਚਾਹੁੰਦਾ ਹੈ।”

ਯਰਮਿਆਹ 37:6
ਯਹੋਵਾਹ ਵੱਲੋਂ ਨਬੀ ਯਿਰਮਿਯਾਹ ਨੂੰ ਸੰਦੇਸ਼ ਮਿਲਿਆ:

ਯਰਮਿਆਹ 27:8
“‘ਪਰ ਜੇਕਰ ਕੋਈ ਕੌਮ ਜਾਂ ਰਾਜ ਬਾਬਲ ਦੇ ਰਾਜੇ ਨਬੂਕਦਨੱਸਰ ਦੀ ਸੇਵਾ ਕਰਨ ਤੋਂ ਅਤੇ ਉਸ ਦਾ ਜੂਲਾ ਆਪਣੀ ਗਰਦਨ ਤੇ ਪਾਉਣ ਤੋਂ ਇਨਕਾਰ ਕਰਦਾ, ਮੈਂ ਉਸ ਕੌਮ ਨੂੰ ਤਲਵਾਰ, ਭੁੱਖ ਅਤੇ ਭਿਆਨਕ ਬਿਮਾਰੀ ਨਾਲ ਸਜ਼ਾ ਦਿਆਂਗਾ।’” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “‘ਇਹ ਗੱਲ ਮੈਂ ਉਦੋਂ ਤੀਕ ਕਰਾਂਗਾ ਜਦੋਂ ਤੀਕ ਕਿ ਮੈਂ ਉਸ ਕੌਮ ਨੂੰ ਤਬਾਹ ਨਹੀਂ ਕਰ ਦਿੰਦਾ। ਮੈਂ ਨਬੂਕਦਨੱਸਰ ਦੀ ਵਰਤੋਂ ਉਸ ਕੌਮ ਨੂੰ ਤਬਾਹ ਕਰਨ ਲਈ ਕਰਾਂਗਾ ਜਿਹੜੀ ਉਸ ਦੇ ਖਿਲਾਫ਼ ਲੜਦੀ ਹੈ।

ਯਰਮਿਆਹ 5:3
ਯਹੋਵਾਹ ਜੀ, ਮੈਂ ਜਾਣਦਾ ਹਾਂ ਕਿ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਵਫ਼ਾਦਾਰ ਹੋਣ। ਤੁਸੀਂ ਯਹੂਦਾਹ ਦੇ ਲੋਕਾਂ ਨੂੰ ਸੱਟ ਮਾਰੀ ਪਰ ਉਨ੍ਹਾਂ ਨੇ ਕੋਈ ਦਰਦ ਮਹਿਸੂਸ ਨਹੀਂ ਕੀਤਾ। ਤੁਸੀਂ ਉਨ੍ਹਾਂ ਨੂੰ ਤਬਾਹ ਕਰ ਦਿੱਤਾ। ਪਰ ਉਨ੍ਹਾਂ ਨੇ ਸਬਕ ਸਿੱਖਣ ਤੋਂ ਇਨਕਾਰ ਕਰ ਦਿੱਤਾ। ਉਹ ਬਹੁਤ ਜ਼ਿੱਦੀ ਬਣ ਗਏ। ਉਨ੍ਹਾਂ ਆਪਣੇ ਮੰਦੇ ਅਮਲਾਂ ਉੱਤੇ ਅਫ਼ਸੋਸ ਕਰਨ ਤੋਂ ਇਨਕਾਰ ਕੀਤਾ।

ਯਰਮਿਆਹ 2:30
“ਤੁਹਾਨੂੰ, ਯਹੂਦਾਹ ਦੇ ਲੋਕਾਂ ਨੂੰ, ਮੈਂ ਸਜ਼ਾ ਦਿੱਤੀ ਸੀ ਪਰ ਇਸਦਾ ਕੋਈ ਫ਼ਾਇਦਾ ਨਹੀਂ ਹੋਇਆ। ਤੁਸੀਂ ਮੇਰੇ ਵੱਲ ਵਾਪਸ ਨਹੀਂ ਪਰਤੇ, ਜਦੋਂ ਤੁਹਾਨੂੰ ਸਜ਼ਾ ਦਿੱਤੀ ਗਈ ਸੀ। ਤੁਸੀਂ ਉਹ ਨਬੀ ਕਤਲ ਕਰ ਦਿੱਤੇ ਸਨ ਜੋ ਤੁਹਾਡੇ ਕੋਲ ਆਏ। ਤੁਸੀਂ ਸ਼ੇਰਾਂ ਵਰਗੇ ਖਤਰਨਾਕ ਸੀ ਅਤੇ ਤੁਸੀਂ ਨਬੀ ਕਤਲ ਕਰ ਦਿੱਤੇ।”

੨ ਤਵਾਰੀਖ਼ 28:22
ਆਪਣੀ ਮੁਸੀਬਤ ਦੀ ਘੜੀ ਵਿੱਚ ਉਹ ਯਹੋਵਾਹ ਨਾਲ ਹੋਰ ਵੀ ਬੁਰਾ ਅਤੇ ਬੇਵਫ਼ਾ ਹੋ ਗਿਆ।

੨ ਸਲਾਤੀਨ 6:31
ਪਾਤਸ਼ਾਹ ਨੇ ਕਿਹਾ, “ਜੇ ਅੱਜ ਸ਼ਾਫ਼ਾਤ ਦੇ ਪੁੱਤਰ ਅਲੀਸ਼ਾ ਦਾ ਸਿਰ ਉਸ ਦੇ ਤਨ ਉੱਪਰੋ ਰਹਿ ਜਾਵੇ ਤਾਂ ਪਰਮੇਸ਼ੁਰ ਮੇਰੇ ਨਾਲ ਇਸ ਵਰਗਾ ਨਹੀਂ ਸਗੋਂ ਇਸ ਤੋਂ ਵੱਧ ਬੁਰਾ ਹਸ਼ਰ ਕਰੇ।”

ਖ਼ਰੋਜ 5:4
ਪਰ ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਮੂਸਾ ਤੇ ਹਾਰੂਨ, ਤੁਸੀਂ ਕਾਮਿਆਂ ਨੂੰ ਕੰਮ ਤੋਂ ਰੋਕ ਰਹੇ ਹੋ। ਉਨ੍ਹਾਂ ਨੂੰ ਆਪਣਾ ਕੰਮ ਕਰਨ ਦਿਓ। ਜਾਓ, ਆਪਣਾ ਕੰਮ ਕਰੋ।