Jeremiah 40:8
ਇਸ ਲਈ ਉਹ ਸਿਪਾਹੀ ਗਦਲਯਾਹ ਕੋਲ ਮਿਸਪਾਹ ਆ ਗਏ। ਉਹ ਸਨ: ਨਬਨਯਾਹ ਦਾ ਪੁੱਤਰ ਇਸ਼ਮਾਏਲ, ਕਰੇਅਹ ਦੇ ਪੁੱਤਰ ਯੋਹਾਨਾਨ ਅਤੇ ਯਹੋਨਾਥਾਨ, ਤਨਹੁਮਬ ਦਾ ਪੁੱਤਰ ਸਰਾਯਾਹ ਨਟੋਫ਼ਾਬ ਦੇ ਏਫ਼ਈ ਦੇ ਪੁੱਤਰ ਅਤੇ ਮਆਕਾਬੀ ਦਾ ਪੁੱਤਰ ਯਜ਼ਨਯਾਹ ਅਤੇ ਉਸ ਦੇ ਨਾਲ ਦੇ ਆਦਮੀ।
Jeremiah 40:8 in Other Translations
King James Version (KJV)
Then they came to Gedaliah to Mizpah, even Ishmael the son of Nethaniah, and Johanan and Jonathan the sons of Kareah, and Seraiah the son of Tanhumeth, and the sons of Ephai the Netophathite, and Jezaniah the son of a Maachathite, they and their men.
American Standard Version (ASV)
then they came to Gedaliah to Mizpah, `to wit', Ishmael the son of Nethaniah, and Johanan and Jonathan the sons of Kareah, and Seraiah the son of Tanhumeth, and the sons of Ephai the Netophathite, and Jezaniah the son of the Maacathite, they and their men.
Bible in Basic English (BBE)
Then they came to Gedaliah in Mizpah, even Ishmael, the son of Nethaniah, and Johanan, the son of Kareah, and Seraiah, the son of Tanhumeth, and the sons of Ephai the Netophathite, and Jezaniah, the son of the Maacathite, they and their men.
Darby English Bible (DBY)
And they came to Gedaliah to Mizpah; even Ishmael the son of Nethaniah, and Johanan and Jonathan the sons of Kareah, and Seraiah the son of Tanhumeth, and the sons of Ephai the Netophathite, and Jezaniah the son of a Maachathite, they and their men.
World English Bible (WEB)
then they came to Gedaliah to Mizpah, [to wit], Ishmael the son of Nethaniah, and Johanan and Jonathan the sons of Kareah, and Seraiah the son of Tanhumeth, and the sons of Ephai the Netophathite, and Jezaniah the son of the Maacathite, they and their men.
Young's Literal Translation (YLT)
and they come in unto Gedaliah to Mizpah, even Ishmael son of Nethaniah, and Johanan and Jonathan sons of Kareah, and Seraiah son of Tanhumeth, and the sons of Ephai the Netophathite, and Jezaniah son of the Maachathite, they and their men.
| Then they came | וַיָּבֹ֥אוּ | wayyābōʾû | va-ya-VOH-oo |
| to | אֶל | ʾel | el |
| Gedaliah | גְּדַלְיָ֖ה | gĕdalyâ | ɡeh-dahl-YA |
| Mizpah, to | הַמִּצְפָּ֑תָה | hammiṣpātâ | ha-meets-PA-ta |
| even Ishmael | וְיִשְׁמָעֵ֣אל | wĕyišmāʿēl | veh-yeesh-ma-ALE |
| the son | בֶּן | ben | ben |
| Nethaniah, of | נְתַנְיָ֡הוּ | nĕtanyāhû | neh-tahn-YA-hoo |
| and Johanan | וְיוֹחָנָ֣ן | wĕyôḥānān | veh-yoh-ha-NAHN |
| and Jonathan | וְיוֹנָתָ֣ן | wĕyônātān | veh-yoh-na-TAHN |
| sons the | בְּנֵֽי | bĕnê | beh-NAY |
| of Kareah, | קָ֠רֵחַ | qārēaḥ | KA-ray-ak |
| Seraiah and | וּשְׂרָיָ֨ה | ûśĕrāyâ | oo-seh-ra-YA |
| the son | בֶן | ben | ven |
| of Tanhumeth, | תַּנְחֻ֜מֶת | tanḥumet | tahn-HOO-met |
| sons the and | וּבְנֵ֣י׀ | ûbĕnê | oo-veh-NAY |
| of Ephai | עֵופַ֣י | ʿēwpay | ave-FAI |
| Netophathite, the | הַנְּטֹפָתִ֗י | hannĕṭōpātî | ha-neh-toh-fa-TEE |
| and Jezaniah | וִֽיזַנְיָ֙הוּ֙ | wîzanyāhû | vee-zahn-YA-HOO |
| the son | בֶּן | ben | ben |
| Maachathite, a of | הַמַּ֣עֲכָתִ֔י | hammaʿăkātî | ha-MA-uh-ha-TEE |
| they | הֵ֖מָּה | hēmmâ | HAY-ma |
| and their men. | וְאַנְשֵׁיהֶֽם׃ | wĕʾanšêhem | veh-an-shay-HEM |
Cross Reference
ਯਰਮਿਆਹ 42:1
ਹਾਲੇ ਜਦੋਂ ਉਹ ਗੇਰੁਬ ਕਿਮਹਾਮ ਵਿੱਚ ਹੀ ਸਨ ਤਾਂ ਯੋਹਾਨਾਨ ਅਤੇ ਹੋਸ਼ਅਯਾਹ ਦਾ ਇੱਕ ਪੁੱਤਰ ਜਿਸਦਾ ਨਾਂ ਯਜ਼ਨਯਾਹ ਸੀ, ਨਬੀ ਯਿਰਮਿਯਾਹ ਵੱਲ ਗਏ। ਸਾਰੇ ਫ਼ੌਜੀ ਅਧਿਕਾਰੀ ਯੋਹਾਨਾਨ ਅਤੇ ਯਜ਼ਨਯਾਹ ਦੇ ਨਾਲ ਗਏ। ਸਾਰੇ ਬੰਦੇ ਛੋਟੇ ਤੋਂ ਲੈ ਕੇ ਵੱਡੇ ਤੱਕ, ਯਿਰਮਿਯਾਹ ਵੱਲ ਗਏ।
ਅਸਤਸਨਾ 3:14
ਮਨੱਸ਼ਹ ਦੇ ਪਰਿਵਾਰ-ਸਮੂਹ ਵਿੱਚੋਂ, ਯਾਈਰ ਨੇ ਅਰਗੋਬ ਦੇ ਸਾਰੇ ਇਲਾਕੇ ਉੱਤੇ ਕਬਜ਼ਾ ਕਰ ਲਿਆ। ਉਹ ਇਲਾਕਾ ਗਸੂਰੀ ਲੋਕਾਂ ਅਤੇ ਮਆਕਾਤੀ ਲੋਕਾਂ ਦੀ ਸਰਹੱਦ ਤੱਕ ਫ਼ੈਲਿਆ ਹੋਇਆ ਸੀ ਇਹ ਜ਼ਮੀਨ ਯਾਈਰ ਦੀ ਸੀ ਅਤੇ ਇਸਦਾ ਨਾਮ ਉਸਤੋਂ ਬਾਦ ਧਰਿਆ ਗਿਆ ਸੀ ਅੱਜ ਵੀ ਬਾਸ਼ਾਨ, ਯਈਰ ਦਾ ਨਗਰ ਕਹਾਉਂਦਾ ਹੈ।)
੨ ਸਮੋਈਲ 10:6
ਅੰਮੋਨੀਆਂ ਦੇ ਖਿਲਾਫ਼ ਲੜਾਈ ਜਦੋਂ ਅੰਮੋਨੀਆਂ ਨੇ ਵੇਖਿਆ ਕਿ ਦਾਊਦ ਹੁਣ ਸਾਨੂੰ ਆਪਣਾ ਵੈਰੀ ਸਮਝਦਾ ਹੈ ਤਾਂ ਅੰਮੋਨੀਆਂ ਦੇ ਲੋਕਾਂ ਨੇ ਬੈਤ-ਰਹੋਬ ਦੇ ਅਰਾਮੀਆਂ ਅਤੇ ਸੋਬਾ ਦੇ ਅਰਾਮੀਆਂ ਕੋਲੋਂ 20,000 ਮਨੁੱਖ ਅਤੇ ਅੰਮੋਨੀਆਂ ਨੇ ਮਆਕਾਹ ਦੇ ਰਾਜਾ ਤੋਂ 1,000 ਮਨੁੱਖ ਅਤੇ ਟੋਬ ਦੇ ਲੋਕਾਂ ਤੋਂ 12,000 ਆਦਮੀ ਖਰੀਦੇ।
੨ ਸਮੋਈਲ 10:8
ਤਾਂ ਅੰਮੋਨੀ ਬਾਹਰ ਨਿਕਲੇ ਅਤੇ ਲੜਾਈ ਲਈ ਤਿਆਰ ਹੋ ਗਏ। ਉਹ ਸ਼ਹਿਰ ਦੇ ਪ੍ਰਵੇਸ਼ ਦੁਆਰ ਅੱਗੇ ਖੜੋ ਗਏ। ਸੋਬਾ ਅਤੇ ਰਹੋਬ ਦੇ ਅਰਾਮੀ ਅਤੇ ਟੋਬ ਅਤੇ ਮਆਕਾਹ ਦੇ ਲੋਕ ਮੈਦਾਨ ਵਿੱਚ ਅੰਮੋਨੀਆਂ ਦੇ ਸੰਗ ਨਹੀਂ ਆਏ।
੨ ਸਮੋਈਲ 23:28
ਸਲਮੋਨ ਅਹੋਹੀ ਅਤੇ ਮਹਰਈ ਨਟੋਫ਼ਾਥੀ।
ਅਜ਼ਰਾ 2:22
ਨਟੋਫਾਹ ਸ਼ਹਿਰ ਵਿੱਚੋਂ 56
ਨਹਮਿਆਹ 7:26
ਬੈਤਲਹਮ ਤੇ ਨਟੋਫਾਹ ਦੇ ਨਗਰਾਂ ਤੋਂ 188
ਯਰਮਿਆਹ 40:6
ਇਸ ਲਈ ਯਿਰਮਿਯਾਹ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਮਿਸਪਾਹ ਚੱਲਾ ਗਿਆ। ਯਿਰਮਿਯਾਹ ਗਦਲਯਾਹ ਦੇ ਨਾਲ ਉਨ੍ਹਾਂ ਲੋਕਾਂ ਦਰਮਿਆਨ ਟਿਕ ਗਿਆ ਜਿਹੜੇ ਯਹੂਦਾਹ ਦੀ ਧਰਤੀ ਉੱਤੇ ਪਿੱਛੇ ਰਹਿ ਗਏ ਸਨ।
ਯਰਮਿਆਹ 42:8
ਯਹੋਵਾਹ ਦਾ ਸੰਦੇਸ਼ ਮਿਲਿਆ। ਫ਼ੇਰ ਯਿਰਮਿਯਾਹ ਨੇ ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਉਸ ਦੇ ਨਾਲ ਦੇ ਫ਼ੌਜੀ ਅਧਿਕਾਰੀਆਂ ਨੂੰ ਇਕੱਠਿਆਂ ਬੁਲਾਇਆ। ਯਿਰਮਿਯਾਹ ਨੇ ਛੋਟੇ ਤੋਂ ਲੈ ਕੇ ਵੱਡੇ ਤੀਕ ਹੋਰਨਾਂ ਸਭ ਲੋਕਾਂ ਨੂੰ ਇਕੱਠੇ ਹੋਕੇ ਆਉਣ ਲਈ ਆਖਿਆ।
ਯਰਮਿਆਹ 43:2
ਹੋਸ਼ਅਯਾਹ ਦਾ ਪੁੱਤਰ ਅਜ਼ਰਯਾਹ, ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਕੁਝ ਹੋਰ ਲੋਕ ਬੜੇ ਗੁਮਾਨੀ ਅਤੇ ਜ਼ਿੱਦੀ ਸਨ। ਉਹ ਲੋਕ ਯਿਰਮਿਯਾਹ ਨਾਲ ਬਹੁਤ ਗੁੱਸੇ ਹੋ ਗਏ। ਉਨ੍ਹਾਂ ਲੋਕਾਂ ਨੇ ਯਿਰਮਿਯਾਹ ਨੂੰ ਆਖਿਆ, “ਯਿਰਮਿਯਾਹ, ਤੂੰ ਝੂਠ ਬੋਲ ਰਿਹਾ ਹੈਂ। ਯਹੋਵਾਹ ਸਾਡੇ ਪਰਮੇਸ਼ੁਰ ਨੇ ਇਹ ਗੱਲਾਂ ਆਖਣ ਲਈ ਨਹੀਂ ਭੇਜਿਆ, ‘ਤੁਹਾਨੂੰ ਲੋਕਾਂ ਨੂੰ ਮਿਸਰ ਵਿੱਚ ਜਾਕੇ ਬਿਲਕੁਲ ਨਹੀਂ ਰਹਿਣਾ ਚਾਹੀਦਾ।’
ਯਸ਼ਵਾ 12:5
ਓਗ ਹਰਮੋਨ ਪਰਬਤ, ਸਾਲਕਾਹ ਅਤੇ ਬਾਸ਼ਾਨ ਦੇ ਸਾਰੇ ਇਲਾਕੇ ਉੱਤੇ ਹਕੂਮਤ ਕਰਦਾ ਸੀ। ਉਸਦੀ ਧਰਤੀ ਦੀ ਹੱਦ ਓਥੋਂ ਤੀਕ ਸੀ ਜਿੱਥੇ ਗਸ਼ੂਰ ਅਤੇ ਮਆਕਾਤ ਦੇ ਲੋਕ ਰਹਿੰਦੇ ਸਨ। ਓਗ ਗਿਲਆਦ ਦੀ ਅੱਧੀ ਧਰਤੀ ਉੱਤੇ ਵੀ ਹਕੂਮਤ ਕਰਦਾ ਸੀ। ਇਸ ਧਰਤੀ ਦੀ ਹੱਦ ਹਸ਼ਬੋਨ ਦੇ ਰਾਜੇ ਸੀਹੋਨ ਦੀ ਧਰਤੀ ਦੇ ਨਾਲ ਲੱਗਦੀ ਸੀ।
ਯਰਮਿਆਹ 43:5
ਪਰ ਯਹੋਵਾਹ ਦਾ ਹੁਕਮ ਮੰਨਣ ਦੀ ਬਜਾਇ ਯੋਹਾਨਾਨ ਅਤੇ ਫ਼ੌਜੀ ਅਧਿਕਾਰੀ ਉਨ੍ਹਾਂ ਯਹੂਦਾਹ ਦੇ ਬਚੇ ਹੋਏ ਲੋਕਾਂ ਨੂੰ ਮਿਸਰ ਲੈ ਗਏ। ਅਤੀਤ ਵਿੱਚ ਉਨ੍ਹਾਂ ਬਚੇ ਹੋਏ ਲੋਕਾਂ ਨੂੰ ਦੁਸ਼ਮਣ ਹੋਰਨਾਂ ਦੇਸ਼ਾਂ ਵਿੱਚ ਲੈ ਗਿਆ ਸੀ। ਪਰ ਉਹ ਯਹੂਦਾਹ ਨੂੰ ਵਾਪਸ ਆ ਗਏ ਸਨ।
ਯਰਮਿਆਹ 40:11
ਯਹੂਦਾਹ ਦੇ ਉਹ ਸਾਰੇ ਲੋਕਾਂ ਨੇ ਜਿਹੜੇ ਮੋਆਬ, ਅੰਮੋਨ, ਅਦੋਮ ਅਤੇ ਹੋਰ ਸਾਰੇ ਦੇਸ਼ਾਂ ਵਿੱਚ ਰਹਿੰਦੇ ਸਨ, ਨੇ ਸੁਣਿਆ ਕਿ ਬਾਬਲ ਦੇ ਰਾਜੇ ਨੇ ਯਹੂਦਾਹ ਦੇ ਕੁਝ ਲੋਕਾਂ ਨੂੰ ਉਸ ਧਰਤੀ ਤੇ ਛੱਡ ਦਿੱਤਾ ਸੀ। ਅਤੇ ਉਨ੍ਹਾਂ ਨੇ ਇਹ ਵੀ ਸੁਣਿਆ ਕਿ ਬਾਬਲ ਦੇ ਰਾਜੇ ਨੇ ਅਹੀਕਾਮ ਦੇ ਪੁੱਤਰ ਅਤੇ ਸ਼ਾਫ਼ਾਨ ਦੇ ਪੋਤਰੇ ਗਲਦਯਾਹ ਨੂੰ ਉਨ੍ਹਾਂ ਉੱਪਰ ਹਕੂਮਤ ਕਰਨ ਲਈ ਚੁਣਿਆ ਸੀ।
੨ ਸਲਾਤੀਨ 25:23
ਜਦੋਂ ਸਾਰੇ ਸੈਨਾਪਤੀਆਂ ਅਤੇ ਉਨ੍ਹਾਂ ਦੇ ਸਿਪਾਹੀਆਂ ਨੇ ਸੁਣਿਆ ਕਿ ਬਾਬਲ ਦੇ ਪਾਤਸ਼ਾਹ ਨੇ ਗਦਲਯਾਹ ਨੂੰ ਅਧਿਕਾਰ ਦੇ ਦਿੱਤਾ ਹੈ ਤਾਂ ਉਹ ਮਿਸਪਹ ਵਿੱਚ ਗਦਲਯਾਹ ਕੋਲ ਆਏ। ਨਥਨਯਾਹ ਦਾ ਪੁੱਤਰ ਇਸ਼ਮਾਏਲ ਅਤੇ ਕਾਰੇਆਹ ਦਾ ਪੁੱਤਰ ਯੋਹਾਨਨ, ਨਟੋਫ਼ਥੀ ਤਨਹੁਮਥ ਦਾ ਪੁੱਤਰ ਸਰਾਯਾਹ ਅਤੇ ਮਅਕਾਥੀ ਦਾ ਪੁੱਤਰ ਯਅਜ਼ਨਯਾਹ ਅਤੇ ਇਨ੍ਹਾਂ ਦੇ ਹੋਰ ਮਨੁੱਖ ਵੀ ਗਦਲਯਾਹ ਕੋਲ ਆਏ।
੨ ਸਲਾਤੀਨ 25:25
ਨਥਨਯਾਹ ਦਾ ਪੁੱਤਰ, ਅਲੀਸ਼ਾਮਾ ਦਾ ਪੋਤਰਾ ਇਸ਼ਮਾਏਲ ਪਾਤਸ਼ਾਹ ਦੇ ਘਰਾਣੇ ਵਿੱਚੋਂ ਸੀ। 7ਵੇਂ ਮਹੀਨੇ ਵਿੱਚ, ਇਸ਼ਮਾਏਲ ਆਪਣੇ ਦਸਾਂ ਆਦਮੀਆਂ ਨਾਲ ਆਇਆ ਅਤੇ ਗਦਲਯਾਹ ਉੱਤੇ ਹਮਲਾ ਕਰਕੇ ਯਹੂਦਾਹ ਦੇ ਸਾਰੇ ਆਦਮੀਆਂ ਅਤੇ ਬਾਬਲ ਦੇ ਸਾਰੇ ਆਦਮੀਆਂ ਨੂੰ ਮਾਰ ਦਿੱਤਾ ਜੋ ਕਿ ਉਸ ਨਾਲ ਮਿਸਪਾਹ ਵਿੱਚ ਸਨ।
੧ ਤਵਾਰੀਖ਼ 2:48
ਮਅਕਾਹ ਕਾਲੇਬ ਦੀ ਇੱਕ ਹੋਰ ਦਾਸੀ ਸੀ ਜੋ ਕਿ ਸ਼ਬਰ ਅਤੇ ਤਿਰਹਨਾਹ ਦੀ ਮਾਂ ਬਣੀ।
੧ ਤਵਾਰੀਖ਼ 2:54
ਸਾਲਮਾ ਦੇ ਉੱਤਰਾਧਿਕਾਰੀ: ਬੈਤਲਹਮ, ਨਟੂਫ਼ਾਥ ਅਤੇ ਅਟਰੋਥ ਬੈਤ ਯੋਆਬ ਦੇ ਲੋਕ, ਮਨਹਾਥੀ ਦੇ ਅੱਧੇ ਲੋਕ ਅਤੇ ਸਰਾਈ ਲੋਕ,
੧ ਤਵਾਰੀਖ਼ 11:30
ਨਟੋਫ਼ਾਥ ਮਹਰਈ ਤੋਂ, ਨਟੋਫ਼ਾਥ ਤੋਂ ਬਅਨਾਹ ਦਾ ਪੁੱਤਰ ਹੇਲਦ,
ਅਜ਼ਰਾ 2:2
ਇਹ ਲੋਕ ਹਨ ਜੋ ਜ਼ਰੂੱਬਾਬਲ ਦੇ ਨਾਲ ਪਰਤੇ ਸਨ ਯੇਸ਼ੂਆ, ਨਹਮਯਾਹ, ਸਰਾਯਾਹ, ਰਏਲਾਯਾਹ, ਮਾਰਦਕਈ, ਬਿਲਸ਼ਾਨ, ਮਿਸਪਾਰ, ਬਿਗਵਈ, ਰਹੂਮ ਅਤੇ ਬਅਨਾਹ। ਇਸਰਾਏਲ ਦੇ ਉੱਨ੍ਹਾਂ ਲੋਕਾਂ ਦੀ ਗਿਣਤੀ ਜੋ ਵਾਪਸ ਪਰਤੇ, ਇਉਂ ਹੈ:
ਯਰਮਿਆਹ 37:15
ਉਹ ਅਧਿਕਾਰੀ ਯਿਰਮਿਯਾਹ ਨਾਲ ਬਹੁਤ ਨਾਰਾਜ਼ ਹੋਏ। ਉਨ੍ਹਾਂ ਨੇ ਯਿਰਮਿਯਾਹ ਨੂੰ ਜਿਸਮਾਨੀ ਸਜ਼ਾ ਦੇਣ ਦਾ ਹੁਕਮ ਦੇ ਦਿੱਤਾ। ਫ਼ੇਰ ਉਨ੍ਹਾਂ ਨੇ ਯਿਰਮਿਯਾਹ ਨੂੰ ਕੈਦਖਾਨੇ ਵਿੱਚ ਸੁੱਟ ਦਿੱਤਾ। ਕੈਦ ਯਹੋਨਾਥਾਨ ਨਾਂ ਦੇ ਇੱਕ ਬੰਦੇ ਦੇ ਮਕਾਨ ਅੰਦਰ ਸੀ। ਯਹੋਨਾਥਾਨ ਯਹੂਦਾਹ ਦੇ ਰਾਜੇ ਦਾ ਮੁਣਸ਼ੀ ਸੀ। ਯਹੋਨਾਥਾਨ ਦੇ ਮਕਾਨ ਨੂੰ ਕੈਦਖਾਨਾ ਬਣਾ ਦਿੱਤਾ ਗਿਆ ਸੀ।
ਯਰਮਿਆਹ 37:20
ਪਰ ਹੁਣ, ਮੇਰੇ ਮਾਲਕ, ਯਹੂਦਾਹ ਦੇ ਪਾਤਸ਼ਾਹ, ਕਿਰਪਾ ਕਰਕੇ ਮੇਰੀ ਗੱਲ ਸੁਣੋ। ਮੈਨੂੰ ਤੇਰੇ ਅੱਗੇ ਆਪਣੀ ਬੇਨਤੀ ਪੇਸ਼ ਕਰਨ ਦੇ: ਮੈਨੂੰ ਲਿਖਾਰੀ ਯਹੋਨਾਥਾਨ ਦੇ ਘਰ ਵਾਪਸ ਨਾ ਭੇਜ। ਜੇ ਤੂੰ ਮੈਨੂੰ ਵਾਪਸ ਭੇਜੇਁਗਾ ਮੈਂ ਓੱਥੇ ਮਰ ਜਾਵਾਂਗਾ।”
ਯਰਮਿਆਹ 38:26
ਜੇ ਉਹ ਤੈਨੂੰ ਇਹ ਆਖਣ ਤਾਂ ਤੂੰ ਉਨ੍ਹਾਂ ਨੂੰ ਆਖੀਂ, ‘ਮੈਂ ਰਾਜੇ ਨੂੰ ਬੇਨਤੀ ਕਰ ਰਿਹਾ ਸੀ ਕਿ ਮੈਨੂੰ ਯਹੋਨਾਥਾਨ ਦੇ ਘਰ ਦੀ ਉਸ ਕਾਲ ਕੋਠੜੀ ਵਿੱਚ ਵਾਪਸ ਨਾ ਭੇਜਣਾ। ਜੇ ਮੈਨੂੰ ਓੱਥੇ ਜਾਣਾ ਪਿਆ ਤਾਂ ਮੈਂ ਮਰ ਜਾਵਾਂਗਾ।’”
੨ ਸਮੋਈਲ 23:34
ਉਸ ਮਆਕਾਥੀ ਤਾਂ ਅਹਸਬਈ ਮਆਕਾਥੀ ਦਾ ਪੁੱਤਰ ਅਲੀਫ਼ਲਟ ਅਤੇ ਅਹੀਥੋਫ਼ਲ ਗਿਲੋਨੀ ਦਾ ਪੁੱਤਰ ਅਲੀਆਮ।