ਯਰਮਿਆਹ 50:24 in Punjabi

ਪੰਜਾਬੀ ਪੰਜਾਬੀ ਬਾਈਬਲ ਯਰਮਿਆਹ ਯਰਮਿਆਹ 50 ਯਰਮਿਆਹ 50:24

Jeremiah 50:24
ਬਾਬਲ, ਮੈਂ ਤੇਰੇ ਲਈ ਜਾਲ ਸੁੱਟਿਆ ਸੀ, ਅਤੇ ਤੂੰ ਇਸ ਨੂੰ ਜਾਣ ਸੱਕਣ ਤੋਂ ਪਹਿਲਾਂ ਹੀ ਫ਼ਸ ਗਿਆ ਹੈਂ। ਤੂੰ ਯਹੋਵਾਹ ਦੇ ਖਿਲਾਫ਼ ਲੜਿਆ ਸੀ, ਇਸ ਲਈ ਤੈਨੂੰ ਲੱਭਿਆ ਗਿਆ ਅਤੇ ਫੜ ਲਿਆ ਗਿਆ।

Jeremiah 50:23Jeremiah 50Jeremiah 50:25

Jeremiah 50:24 in Other Translations

King James Version (KJV)
I have laid a snare for thee, and thou art also taken, O Babylon, and thou wast not aware: thou art found, and also caught, because thou hast striven against the LORD.

American Standard Version (ASV)
I have laid a snare for thee, and thou art also taken, O Babylon, and thou wast not aware: thou art found, and also caught, because thou hast striven against Jehovah.

Bible in Basic English (BBE)
I have put a net for you, and you have been taken, O Babylon, without your knowledge: you have been uncovered and taken because you were fighting against the Lord.

Darby English Bible (DBY)
I have laid a snare for thee, and thou, Babylon, art also taken, and thou wast not aware; thou art found, and also caught, for thou hast contended with Jehovah.

World English Bible (WEB)
I have laid a snare for you, and you are also taken, Babylon, and you weren't aware: you are found, and also caught, because you have striven against Yahweh.

Young's Literal Translation (YLT)
I have laid a snare for thee, And also -- thou art captured, O Babylon, And thou -- thou hast known, Thou hast been found, and also art caught, For against Jehovah thou hast stirred thyself up.

I
have
laid
a
snare
יָקֹ֨שְׁתִּיyāqōšĕttîya-KOH-sheh-tee
also
art
thou
and
thee,
for
לָ֤ךְlāklahk
taken,
וְגַםwĕgamveh-ɡAHM
O
Babylon,
נִלְכַּדְתְּ֙nilkadĕtneel-ka-det
and
thou
בָּבֶ֔לbābelba-VEL
not
wast
וְאַ֖תְּwĕʾatveh-AT
aware:
לֹ֣אlōʾloh
thou
art
found,
יָדָ֑עַתְּyādāʿatya-DA-at
and
also
נִמְצֵאת֙nimṣētneem-TSATE
caught,
וְגַםwĕgamveh-ɡAHM
because
נִתְפַּ֔שְׂתְּnitpaśĕtneet-PA-set
thou
hast
striven
כִּ֥יkee
against
the
Lord.
בַֽיהוָ֖הbayhwâvai-VA
הִתְגָּרִֽית׃hitgārîtheet-ɡa-REET

Cross Reference

ਦਾਨੀ ਐਲ 5:30
ਓਸੇ ਹੀ ਰਾਤ, ਚਾਲਡੀਨ ਲੋਕਾਂ ਦਾ ਰਾਜਾ, ਬੇਲਸ਼ੱਸਰ ਮਰ ਗਿਆ।

ਅੱਯੂਬ 9:4
ਪਰਮੇਸ਼ੁਰ ਬਹੁਤ ਸਿਆਣਾ ਹੈ ਤੇ ਉਸਦੀ ਸ਼ਕਤੀ ਬਹੁਤ ਮਹਾਨ ਹੈ। ਕੋਈ ਵੀ ਬੰਦਾ ਪਰਮੇਸ਼ੁਰ ਨਾਲ ਨਹੀਂ ਲੜ ਸੱਕਦਾ ਤੇ ਜ਼ਖਮ ਖਾਧੇ ਬਿਨਾ ਨਹੀਂ ਰਹਿ ਸੱਕਦਾ।

ਅੱਯੂਬ 40:9
ਕੀ ਤੇਰੇ ਬਾਜ਼ੂ ਇੰਨੇ ਤਾਕਤਵਰ ਹਨ ਜਿਵੇਂ ਪਰਮੇਸ਼ੁਰ ਦਾ ਬਾਜ਼ੂ ਹੈਂ? ਕੀ ਤੇਰੀ ਆਵਾਜ਼ ਪਰਮੇਸ਼ੁਰ ਦੀ ਆਵਾਜ਼ ਵਰਗੀ ਹੈ ਜਿਹੜੀ ਗਰਜ ਵਾਂਗ ਉੱਚੀ ਹੈ?

ਅੱਯੂਬ 40:2
“ਅੱਯੂਬ, ਤੂੰ ਸ਼ਰਬ ਸ਼ਕਤੀਮਾਨ ਪਰਮੇਸ਼ੁਰ ਨਾਲ ਬਹਿਸ ਕੀਤੀ ਹੈ। ਤੂੰ ਮੇਰਾ ਗ਼ਲਤ ਕਰਨ ਦੇ ਦੋਸ਼ੀ ਵਜੋਂ ਨਿਆਂ ਕੀਤਾ ਹੈ। ਕੀ ਹੁਣ ਤੂੰ ਮਂਨੇਗਾ ਕਿ ਤੂੰ ਗਲਤ ਹੈਂ? ਕੀ ਤੂੰ ਮੈਨੂੰ ਜਵਾਬ ਦੇਵੇਂਗਾ?”

ਪਰਕਾਸ਼ ਦੀ ਪੋਥੀ 18:7
ਉਸ ਨੇ ਆਪਣੇ ਆਪ ਨੂੰ ਜਿੰਨੀ ਵੱਧੇਰੇ ਮਹਿਮਾ ਅਤੇ ਐਸ਼ੋ ਅਰਾਮ ਦੀ ਜ਼ਿੰਦਗੀ ਦਿੱਤੀ, ਉਸ ਨੂੰ ਓਨੇ ਹੀ ਤਸੀਹੇ ਅਤੇ ਉਦਾਸੀ ਦਿਓ। ਉਹ ਆਪਣੇ ਆਪ ਨੂੰ ਆਖਦੀ ਹੈ, ‘ਮੈਂ ਆਪਣੇ ਤਖਤ ਤੇ ਬੈਠੀ ਇੱਕ ਰਾਣੀ ਹਾਂ। ਮੈਂ ਇੱਕ ਵਿਧਵਾ ਨਹੀਂ ਹਾਂ। ਮੈਨੂੰ ਕਦੇ ਵੀ ਕਿਸੇ ਸਮੇਂ ਉਦਾਸੀ ਨਹੀਂ ਮਿਲੇਗੀ।’

੨ ਥੱਸਲੁਨੀਕੀਆਂ 2:4
ਕੁਧਰਮੀ ਪਰਮੇਸ਼ੁਰ ਨਾਮੀਂ ਹਰ ਚੀਜ਼ ਦਾ ਜਾਂ ਕੋਈ ਵੀ ਚੀਜ਼ ਜਿਸਦੀ ਲੋਕ ਉਪਾਸਨਾ ਕਰਦੇ ਹਨ ਵਿਰੋਧੀ ਹੈ। ਅਤੇ ਉਸ ਕੁਧਰਮੀ ਨੇ ਆਪਣੇ ਆਪ ਨੂੰ ਹਰ ਉਸ ਚੀਜ਼ ਨਾਲੋਂ; ਜਿਸ ਨੂੰ ਪਰਮੇਸ਼ੁਰ ਆਖਦੇ ਹਨ ਜਾਂ ਜਿਸਦੀ ਲੋਕ ਉਪਾਸਨਾ ਕਰਦੇ ਹਨ, ਆਪਣੇ ਆਪ ਨੂੰ ਉੱਚਾ ਬਣਾਇਆ ਹੈ ਅਤੇ ਬਦੀ ਦਾ ਉਹ ਮਾਨਵ ਪਰਮੇਸ਼ੁਰ ਦੇ ਮੰਦਰ ਵਿੱਚ ਵੀ ਜਾਂਦਾ ਹੈ ਅਤੇ ਉੱਥੇ ਬੈਠਦਾ ਹੈ ਫ਼ੇਰ ਉਹ ਆਖਦਾ ਹੈ ਕਿ ਉਹ ਪਰਮੇਸ਼ੁਰ ਹੈ।

ਯਰਮਿਆਹ 51:57
ਮੈਂ ਬਾਬਲ ਦੇ ਸਿਆਣੇ ਬੰਦਿਆਂ ਅਤੇ ਉੱਚੇ ਅਧਿਕਾਰੀਆਂ ਨੂੰ ਸ਼ਰਾਬੀ ਬਣਾ ਦਿਆਂਗਾ। ਮੈਂ ਰਾਜਪਾਲਾਂ, ਅਧਿਕਾਰੀਆਂ, ਅਤੇ ਫ਼ੌਜੀਆਂ ਨੂੰ ਵੀ ਸ਼ਰਾਬੀ ਬਣਾ ਦਿਆਂਗਾ, ਫ਼ੇਰ ਉਹ ਸਦਾ ਲਈ ਸੌਂ ਜਾਣਗੇ। ਉਹ ਕਦੇ ਨਹੀਂ ਉੱਠਣਗੇ।” ਰਾਜੇ ਨੇ ਇਹ ਗੱਲਾਂ ਆਖੀਆਂ, ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।

ਯਰਮਿਆਹ 51:31
ਇੱਕ ਸੰਦੇਸ਼ਵਾਹਕ ਦੇ ਪਿੱਛੇ ਦੂਸਰਾ ਸੰਦੇਸ਼ਵਾਹਕ, ਸੰਦੇਸ਼ਵਾਹਕ ਦੇ ਪਿੱਛੇ ਸੰਦੇਸ਼ਵਾਹਕ ਆਉਂਦਾ ਹੈ। ਉਹ ਬਾਬਲ ਦੇ ਰਾਜੇ ਨੂੰ, ਖਬਰ ਦਿੰਦੇ ਨੇ ਕਿ ਉਸ ਦੇ ਸ਼ਹਿਰ ਉੱਤੇ ਕਬਜ਼ਾ ਹੋ ਗਿਆ ਹੈ।

ਯਰਮਿਆਹ 51:8
ਪਰ ਬਾਬਲ ਅਚਾਨਕ ਡਿੱਗ ਪਵੇਗਾ ਅਤੇ ਟੁੱਟ ਜਾਵੇਗਾ। ਉਸ ਲਈ ਰੋਵੋ! ਉਸ ਦੇ ਦਰਦ ਦੀ ਦਾਰੂ ਕਰੋ! ਸ਼ਾਇਦ ਉਹ ਠੀਕ ਹੋ ਸੱਕੇ!

ਯਸਈਆਹ 45:9
ਪਰਮੇਸ਼ੁਰ ਆਪਣੀ ਸ਼੍ਰਿਸ਼ਟੀ ਉੱਤੇ ਕਾਬੂ ਰੱਖਦਾ ਹੈ “ਇਨ੍ਹਾਂ ਲੋਕਾਂ ਵੱਲ ਦੇਖੋ! ਇਹ ਉਸ ਨਾਲ ਦਲੀਲਾਂ ਕਰ ਰਹੇ ਹਨ ਜਿਸਨੇ ਉਨ੍ਹਾਂ ਨੂੰ ਸਾਜਿਆ ਸੀ। ਉਨ੍ਹਾਂ ਨੂੰ ਮੇਰੇ ਨਾਲ ਦਲੀਲਾਂ ਕਰਦੇ ਹੋਏ ਦੇਖੋ! ਉਹ ਮਿੱਟੀ ਦੇ ਟੁੱਟੇ ਹੋਏ ਬਰਤਨ ਦੇ ਟੁਕੜਿਆਂ ਵਰਗੇ ਹਨ। ਬੰਦਾ ਨਰਮ ਅਤੇ ਗਿੱਲੀ ਮਿੱਟੀ ਨੂੰ ਬਰਤਨ ਬਨਾਉਣ ਲਈ ਇਸਤੇਮਾਲ ਕਰਦਾ ਹੈ। ਅਤੇ ਮਿੱਟੀ ਇਹ ਨਹੀਂ ਪੁੱਛਦੀ, ‘ਬੰਦਿਆ, ਤੂੰ ਕੀ ਕਰ ਰਿਹਾ ਹੈਂ?’ ਉਹ ਚੀਜ਼ਾਂ ਜਿਹੜੀਆਂ ਬਣਾਈਆਂ ਗਈਆਂ ਹੁੰਦੀਆਂ ਹਨ, ਉਨ੍ਹਾਂ ਕੋਲ ਇਹ ਪੁੱਛਣ ਦੀ ਸ਼ਕਤੀ ਨਹੀਂ ਹੁੰਦੀ ਕਿ ਉਨ੍ਹਾਂ ਨੂੰ ਕੌਣ ਬਣਾਉਂਦਾ ਹੈ। ਲੋਕ ਇਸ ਮਿੱਟੀ ਵਰਗੇ ਹਨ।

ਯਸਈਆਹ 21:3
ਮੈਂ ਉਹ ਭਿਆਨਕ ਗੱਲਾਂ ਦੇਖੀਆਂ ਸਨ, ਤੇ ਹੁਣ ਮੈਂ ਭੈਭੀਤ ਹਾਂ। ਡਰ ਨਾਲ ਮੇਰਾ ਪੇਟ ਦੁੱਖ ਰਿਹਾ ਹੈ। ਇਹ ਦਰਦ ਬੱਚੇ ਨੂੰ ਜਨਮ ਦੇਣ ਵਰਗਾ ਦਰਦ ਹੈ। ਜਿਹੜੀਆਂ ਗੱਲਾਂ ਮੈਂ ਸੁਣਦਾ ਹਾਂ ਉਹ ਮੈਨੂੰ ਬਹੁਤ ਭੈਭੀਤ ਕਰਦੀਆਂ ਹਨ। ਜਿਹੜੀਆਂ ਗੱਲਾਂ ਮੈਂ ਦੇਖਦਾ ਹਾਂ ਉਹ ਮੈਨੂੰ ਡਰ ਨਾਲ ਕੰਬਾਉਂਦੀਆਂ ਹਨ।

ਯਸਈਆਹ 13:11
ਪਰਮੇਸ਼ੁਰ ਆਖਦਾ ਹੈ, “ਮੈਂ ਦੁਨੀਆਂ ਉੱਤੇ ਆਫਤਾਂ ਭੇਜਾਂਗਾ। ਮੈਂ ਬੁਰੇ ਬੰਦਿਆਂ ਨੂੰ ਉਨ੍ਹਾਂ ਦੇ ਪਾਪ ਦੀ ਸਜ਼ਾ ਦੇਵਾਂਗਾ। ਮੈਂ ਗੁਮਾਨੀ ਲੋਕਾਂ ਤੋਂ ਉਨ੍ਹਾਂ ਦਾ ਗੁਮਾਨ ਖੋਹ ਲਵਾਂਗਾ। ਮੈਂ ਉਨ੍ਹਾਂ ਲੋਕਾਂ ਦੀਆਂ ਫ਼ਢ਼ਾਂ ਨੂੰ ਰੋਕ ਦਿਆਂਗਾ ਜਿਹੜੇ ਹੋਰਨਾਂ ਨਾਲ ਕਮੀਨਗੀ ਭਰਿਆ ਸਲੂਕ ਕਰਦੇ ਹਨ।

ਵਾਈਜ਼ 9:12
ਬੰਦਾ ਕਦੇ ਨਹੀਂ ਜਾਣਦਾ ਕਿ ਉਸ ਨਾਲ ਕੀ ਵਾਪਰੇਗਾ। ਉਹ ਜਾਲ ਵਿੱਚ ਫਸੀ ਹੋਈ ਮੱਛੀ ਵਾਂਗ, ਫ਼ਂਦੇ ਵਿੱਚ ਫਸੇ ਹੋਏ ਪੰਛੀ ਵਾਂਗ ਹੈ, ਆਦਮੀ ਉਨ੍ਹਾਂ ਬੁਰੀਆਂ ਗੱਲਾਂ ਵਿੱਚ ਫਸ ਜਾਂਦਾ ਜਿਹੜੀਆਂ ਅਚਾਨਕ ਉਸ ਦੇ ਨਾਲ ਵਾਪਰਦੀਆਂ ਹਨ।

ਖ਼ਰੋਜ 10:3
ਇਸ ਲਈ ਮੂਸਾ ਤੇ ਹਾਰੂਨ ਫ਼ਿਰਊਨ ਵੱਲ ਗਏ। ਉਨ੍ਹਾਂ ਨੇ ਉਸ ਨੂੰ ਆਖਿਆ, “ਇਬਰਾਨੀ ਲੋਕਾਂ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, ‘ਕਿੰਨਾ ਚਿਰ ਤੱਕ ਤੁਸੀਂ ਮੇਰਾ ਹੁਕਮ ਮੰਨਣ ਤੋਂ ਇਨਕਾਰ ਕਰੋਂਗੇ? ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਜਾਣ ਦਿਉ।