Jeremiah 50:35
ਯਹੋਵਾਹ ਆਖਦਾ ਹੈ, “ਹੇ ਤਲਵਾਰ, ਬਾਬਲ ਵਿੱਚ ਰਹਿੰਦੇ ਲੋਕਾਂ ਨੂੰ ਮਾਰ ਸੁੱਟ। ਹੇ ਤਲਵਾਰ, ਰਾਜੇ ਦੇ ਅਧਿਕਾਰੀਆਂ ਨੂੰ ਅਤੇ ਬਾਬਲ ਦੇ ਸਿਆਣੇ ਬੰਦਿਆਂ ਨੂੰ ਮਾਰ ਸੁੱਟ।
Jeremiah 50:35 in Other Translations
King James Version (KJV)
A sword is upon the Chaldeans, saith the LORD, and upon the inhabitants of Babylon, and upon her princes, and upon her wise men.
American Standard Version (ASV)
A sword is upon the Chaldeans, saith Jehovah, and upon the inhabitants of Babylon, and upon her princes, and upon her wise men.
Bible in Basic English (BBE)
A sword is on the Chaldaeans, says the Lord, and on the people of Babylon, and on her rulers and on her wise men.
Darby English Bible (DBY)
The sword is upon the Chaldeans, saith Jehovah, and upon the inhabitants of Babylon, and upon her princes, and upon her wise men;
World English Bible (WEB)
A sword is on the Chaldeans, says Yahweh, and on the inhabitants of Babylon, and on her princes, and on her wise men.
Young's Literal Translation (YLT)
A sword `is' for the Chaldeans, An affirmation of Jehovah, And it `is' on the inhabitants of Babylon, And on her heads, and on her wise men;
| A sword | חֶ֥רֶב | ḥereb | HEH-rev |
| is upon | עַל | ʿal | al |
| the Chaldeans, | כַּשְׂדִּ֖ים | kaśdîm | kahs-DEEM |
| saith | נְאֻם | nĕʾum | neh-OOM |
| the Lord, | יְהוָ֑ה | yĕhwâ | yeh-VA |
| and upon | וְאֶל | wĕʾel | veh-EL |
| inhabitants the | יֹשְׁבֵ֣י | yōšĕbê | yoh-sheh-VAY |
| of Babylon, | בָבֶ֔ל | bābel | va-VEL |
| and upon | וְאֶל | wĕʾel | veh-EL |
| princes, her | שָׂרֶ֖יהָ | śārêhā | sa-RAY-ha |
| and upon | וְאֶל | wĕʾel | veh-EL |
| her wise | חֲכָמֶֽיהָ׃ | ḥăkāmêhā | huh-ha-MAY-ha |
Cross Reference
ਯਰਮਿਆਹ 47:6
“ਯਹੋਵਾਹ ਦੀਏ ਤਲਵਾਰੇ, ਤੂੰ ਰੁਕੀ ਨਹੀਂ ਹਁੈ। ਤੂੰ ਕਿੰਨਾ ਕੁ ਚਿਰ ਲੜਦੀ ਰਹੇਂਗੀ? ਆਪਣੇ ਮਿਆਨ ਅੰਦਰ ਚਲੀ ਜਾਵੇਗੀ! ਰੁਕ ਜਾ! ਖਾਮੋਸ਼ ਹੋ ਜਾ!
ਯਰਮਿਆਹ 51:57
ਮੈਂ ਬਾਬਲ ਦੇ ਸਿਆਣੇ ਬੰਦਿਆਂ ਅਤੇ ਉੱਚੇ ਅਧਿਕਾਰੀਆਂ ਨੂੰ ਸ਼ਰਾਬੀ ਬਣਾ ਦਿਆਂਗਾ। ਮੈਂ ਰਾਜਪਾਲਾਂ, ਅਧਿਕਾਰੀਆਂ, ਅਤੇ ਫ਼ੌਜੀਆਂ ਨੂੰ ਵੀ ਸ਼ਰਾਬੀ ਬਣਾ ਦਿਆਂਗਾ, ਫ਼ੇਰ ਉਹ ਸਦਾ ਲਈ ਸੌਂ ਜਾਣਗੇ। ਉਹ ਕਦੇ ਨਹੀਂ ਉੱਠਣਗੇ।” ਰਾਜੇ ਨੇ ਇਹ ਗੱਲਾਂ ਆਖੀਆਂ, ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।
ਦਾਨੀ ਐਲ 5:1
ਕੰਧ ਉੱਤੇ ਲਿਖੀ ਲਿਖਾਵਟ ਰਾਜੇ ਬੇਲਸ਼ੱਸਰ ਨੇ ਆਪਣੇ ਇੱਕ ਹਜ਼ਾਰ ਅਧਿਕਾਰੀਆਂ ਨੂੰ ਬਹੁਤ ਵੱਡੀ ਦਾਵਤ ਦਿੱਤੀ। ਰਾਜਾ ਉਨ੍ਹਾਂ ਨਾਲ ਮੈਅ ਪੀ ਰਿਹਾ ਸੀ।
ਦਾਨੀ ਐਲ 5:7
ਰਾਜੇ ਨੇ ਜਾਦੂਗਰਾਂ ਨੂੰ ਅਤੇ ਕਸਦੀਆਂ ਨੂੰ ਬੁਲਾਵਾ ਭੇਜਿਆ। ਉਸ ਨੇ ਸਿਆਣਿਆ ਨੂੰ ਆਖਿਆ, “ਜੋ ਕੋਈ ਇਸ ਲਿਖਤ ਨੂੰ ਪੜ੍ਹ ਸੱਕੇਗਾ ਅਤੇ ਮੈਨੂੰ ਇਸਦਾ ਅਰਬ ਸਮਝਾ ਸੱਕੇਗਾ ਮੈਂ ਉਸ ਨੂੰ ਇਨਾਮ ਦਿਆਂਗਾ। ਮੈਂ ਉਸ ਬੰਦੇ ਨੂੰ ਕਿਰਮਚੀ ਵਸਤਰ ਦੇਵਾਂਗਾ। ਮੈਂ ਉਸ ਦੇ ਗਲੇ ਵਿੱਚ ਸੋਨੇ ਦਾ ਹਾਰ ਪਾਵਾਂਗਾ। ਅਤੇ ਆਪਣੇ ਰਾਜ ਵਿੱਚ ਤੀਸਰਾ ਸਭ ਤੋਂ ਉੱਚਾ ਹਾਕਮ ਬਣਾ ਦਿਆਂਗਾ।”
ਦਾਨੀ ਐਲ 5:30
ਓਸੇ ਹੀ ਰਾਤ, ਚਾਲਡੀਨ ਲੋਕਾਂ ਦਾ ਰਾਜਾ, ਬੇਲਸ਼ੱਸਰ ਮਰ ਗਿਆ।
ਹੋ ਸੀਅ 11:6
ਉਨ੍ਹਾਂ ਦੇ ਸ਼ਹਿਰਾਂ ਉੱਪਰ ਤਲਵਾਰ ਲਟਕੇਗੀ, ਅਤੇ ਉਨ੍ਹਾਂ ਦੇ ਤਾਕਤਵਰ ਆਦਮੀਆਂ ਨੂੰ ਮਾਰ ਦੇਵੇਗੀ ਅਤੇ ਉਨ੍ਹਾਂ ਦੇ ਆਗੂਆਂ ਨੂੰ ਨਸ਼ਟ ਕਰ ਦੇਵੇਗੀ।
ਜ਼ਿਕਰ ਯਾਹ 11:17
ਹੇ ਮੇਰੇ ਬੇਕਾਰ ਆਜੜੀ, ਤੂੰ ਮੇਰੇ ਇੱਜੜ ਨੂੰ ਛੱਡਿਆ। ਉੱਸਨੂੰ ਸਜ਼ਾ ਦਿਓ! ਤਲਵਾਰ ਨਾਲ ਉਸਦੀ ਸੱਜੀ ਬਾਂਹ ਤੇ ਅੱਖ ਨੂੰ ਫ਼ੋੜੋ। ਉਸਦਾ ਸੱਜਾ ਹੱਥ ਬੇਕਾਰ ਹੋ ਜਾਵੇਗਾ ਅਤੇ ਉਸਦੀ ਸੱਜੀ ਅੱਖ ਅੰਨ੍ਹੀ ਹੋ ਜਾਵੇਗੀ।
ਹਿਜ਼ ਕੀ ਐਲ 14:2
ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,
ਯਰਮਿਆਹ 51:39
ਜਦੋਂ ਉਹ ਉਤੇਜਿਤ ਹੋ ਜਾਂਦੇ ਨੇ, ਮੈਂ ਉਨ੍ਹਾਂ ਨੂੰ ਦਾਅਵਤ ਦਿਆਂਗਾ ਅਤੇ ਮੈਂ ਉਨ੍ਹਾਂ ਨੂੰ ਸ਼ਰਾਬੀ ਬਣਾ ਦਿਆਂਗਾ। ਉਹ ਹੱਸਣਗੇ ਅਤੇ ਮੌਜ ਮਨਾਉਣਗੇ। ਅਤੇ ਫ਼ੇਰ ਉਹ ਸਦਾ ਲਈ ਸੌਂ ਜਾਣਗੇ। ਉਹ ਕਦੇ ਨਹੀਂ ਉੱਠਣਗੇ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
ਯਰਮਿਆਹ 50:30
ਬਾਬਲ ਦੇ ਗੱਭਰੂ ਗਲੀਆਂ ਅੰਦਰ ਮਾਰੇ ਜਾਣਗੇ। ਓਸ ਦਿਨ ਉਸ ਦੇ ਸਾਰੇ ਫ਼ੌਜੀ ਮਾਰੇ ਜਾਣਗੇ।” ਯਹੋਵਾਹ ਇਹ ਗੱਲਾਂ ਆਖਦਾ ਹੈ।
ਯਰਮਿਆਹ 50:27
ਬਾਬਲ ਅੰਦਰ ਸਭ ਜਵਾਨ ਬਲਦਾਂ (ਆਦਮੀਆਂ) ਨੂੰ ਮਾਰ ਦਿਓ। ਉਨ੍ਹਾਂ ਦਾ ਕਤਲੇਆਮ ਕਰ ਦਿਓ। ਉਨ੍ਹਾਂ ਦੇ ਹਾਰ ਜਾਣ ਦਾ ਸਮਾਂ ਆ ਗਿਆ ਹੈ, ਇਸ ਲਈ ਉਨ੍ਹਾਂ ਲਈ ਬਹੁਤ ਬੁਰਾ ਹੋਵੇਗਾ। ਉਨ੍ਹਾਂ ਲਈ ਸਜ਼ਾ ਦਿੱਤੇ ਜਾਣ ਦਾ ਸਮਾਂ ਹੈ।
ਯਸਈਆਹ 19:11
“ਸੋਆਨ ਸ਼ਹਿਰ ਦੇ ਆਗੂ ਮੂਰਖ ਹਨ। ਫ਼ਿਰਊਨ ਦੇ ‘ਸਿਆਣੇ ਸਲਾਹਕਾਰ’ ਗ਼ਲਤ ਸਲਾਹ ਦਿੰਦੇ ਹਨ। ਉਹ ਆਗੂ ਆਖਦੇ ਹਨ ਕਿ ਉਹ ਸਿਆਣੇ ਹਨ। ਉਹ ਆਖਦੇ ਹਨ ਕਿ ਉਹ ਰਾਜਿਆਂ ਦੇ ਪੁਰਾਣੇ ਖਾਨਦਾਨ ਵਿੱਚੋਂ ਹਨ। ਪਰ ਜਿਵੇਂ ਉਹ ਸੋਚਦੇ ਹਨ ਉਹ ਸਿਆਣੇ ਨਹੀਂ ਹਨ।”
ਯਸਈਆਹ 29:14
ਇਸ ਲਈ ਮੈਂ ਸ਼ਕਤੀਸ਼ਾਲੀ ਅਤੇ ਅਦਭੁਤ ਗੱਲਾਂ ਕਰ-ਕਰਕੇ ਹੈਰਾਨ ਕਰਦਾ ਰਹਾਂਗਾ। ਉਨ੍ਹਾਂ ਦੇ ਸਿਆਣੇ ਬੰਦੇ ਆਪਣੀ ਸਿਆਣਪ ਗੁਆ ਲੈਣਗੇ। ਉਨ੍ਹਾਂ ਦੇ ਸਿਆਣੇ ਬੰਦੇ ਸਮਝ ਨਹੀਂ ਸੱਕਣਗੇ।”
ਯਸਈਆਹ 41:25
ਯਹੋਵਾਹ ਸਾਬਤ ਕਰਦਾ ਹੈ ਓਹੀ ਇੱਕੋ ਇੱਕ ਪਰਮੇਸ਼ੁਰ ਹੈ “ਉੱਤਰ ਵਿੱਚ ਮੈਂ ਇੱਕ ਬੰਦੇ ਨੂੰ ਜਗਾਇਆ। ਉਹ ਪੂਰਬ ਵੱਲੋਂ, ਜਿੱਥੇ ਸੂਰਜ ਉੱਗਦਾ, ਆ ਰਿਹਾ ਹੈ। ਉਹ ਮੇਰੇ ਨਾਮ ਦੀ ਉਪਾਸਨਾ ਕਰਦਾ ਹੈ। ਉਹ ਬੰਦਾ ਜਿਹੜਾ ਭਾਂਡੇ ਘੜਦਾ ਹੈ, ਗਿੱਲੀ ਮਿੱਟੀ ਨੂੰ ਮਿੱਧਦਾ ਹੈ।” ਇਸੇ ਤਰ੍ਹਾਂ ਹੀ, ਇਹ ਖਾਸ ਬੰਦਾ ਰਾਜਿਆਂ ਨੂੰ ਮਿੱਧੇਗਾ।
ਯਸਈਆਹ 44:25
ਨਕਲੀ ਨਬੀ ਝੂਠ ਬੋਲਦੇ ਹਨ, ਪਰ ਯਹੋਵਾਹ ਉਨ੍ਹਾਂ ਦੇ ਝੂਠ ਨੂੰ ਗ਼ਲਤ ਸਿੱਧ ਕਰ ਦਿੰਦਾ ਹੈ। ਯਹੋਵਾਹ ਜਾਦੂ ਟੂਣੇ ਕਰਨ ਵਾਲੇ ਲੋਕਾਂ ਨੂੰ ਮੂਰਖ ਬਣਾ ਦਿੰਦਾ ਹੈ। ਯਹੋਵਾਹ ਸਿਆਣਿਆਂ ਨੂੰ ਉਲਝਣ ਵਿੱਚ ਪਾ ਦਿੰਦਾ ਹੈ। ਉਹ ਸੋਚਦੇ ਹਨ ਕਿ ਉਹ ਬਹੁਤ ਕੁਝ ਜਾਣਦੇ ਹਨ ਪਰ ਯਹੋਵਾਹ ਉਨ੍ਹਾਂ ਨੂੰ ਮੂਰੱਖਾਂ ਵਰਗੇ ਬਣਾ ਦਿੰਦਾ ਹੈ।
ਯਸਈਆਹ 47:13
ਤੇਰੇ ਸਲਾਹਕਾਰ ਬਹੁਤ-ਬਹੁਤ ਹਨ। ਕੀ ਤੂੰ ਉਨ੍ਹਾਂ ਦੀਆਂ ਦਿੱਤੀਆਂ ਸਲਾਹਾਂ ਤੋਂ ਬਕੱ ਗਈ ਹੈਂ? ਤਾਂ ਫ਼ੇਰ ਆਪਣੇ ਬੰਦਿਆਂ ਨੂੰ ਭੇਜ ਜੋ ਤਾਰਿਆਂ ਦਾ ਹਿਸਾਬ ਲਾਉਂਦੇ ਨੇ। ਉਹ ਦੱਸ ਸੱਕਦੇ ਨੇ ਕਿ ਮਹੀਨਾ ਕਦੋਂ ਸ਼ੁਰੂ ਹੁੰਦਾ ਹੈ। ਇਸ ਲਈ ਸ਼ਾਇਦ ਉਹ ਦੱਸ ਸੱਕਣ ਕਦੋਂ ਤੇਰੀਆਂ ਮੁਸੀਬਤਾਂ ਆਉਣਗੀਆਂ।
ਯਸਈਆਹ 66:16
ਯਹੋਵਾਹ ਲੋਕਾਂ ਬਾਰੇ ਨਿਆਂ ਕਰੇਗਾ। ਫ਼ੇਰ ਯਹੋਵਾਹ ਲੋਕਾਂ ਨੂੰ ਅੱਗ ਨਾਲ ਅਤੇ ਆਪਣੀ ਤਲਵਾਰ ਨਾਲ ਤਬਾਹ ਕਰ ਦੇਵੇਗਾ। ਯਹੋਵਾਹ ਬਹੁਤ ਸਾਰੇ ਲੋਕਾਂ ਨੂੰ ਤਬਾਹ ਕਰ ਦੇਵੇਗਾ।
ਯਰਮਿਆਹ 8:9
ਇਹ “ਸਿਆਣੇ ਲੋਕ” ਫ਼ਂਦੇ ਵਿੱਚ ਫ਼ਸ ਚੁੱਕੇ ਹਨ। ਉਹ ਡਰ ਗਏ ਹਨ ਅਤੇ ਸ਼ਰਮਸਾਰ ਹੋ ਗਏ ਹਨ। ਇਨ੍ਹਾਂ “ਸਿਆਣੇ ਲੋਕਾਂ” ਨੇ ਯਹੋਵਾਹ ਦੀ ਬਿਵਸਬਾ ਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ, ਇਸ ਲਈ ਉਹ ਸੱਚੀਁ ਹੀ ਸਿਆਣੇ ਨਹੀਂ ਹਨ।
ਯਰਮਿਆਹ 10:7
ਪਰਮੇਸ਼ੁਰ ਜੀ, ਹਰ ਬੰਦੇ ਨੂੰ ਤੁਹਾਡਾ ਆਦਰ ਕਰਨਾ ਚਾਹੀਦਾ ਹੈ। ਤੁਸੀਂ ਸਾਰੀਆਂ ਕੌਮਾਂ ਦੇ ਸ਼ਹਿਨਸ਼ਾਹ ਹੋ। ਤੁਸੀਂ ਉਨ੍ਹਾਂ ਦੇ ਆਦਰ ਦੇ ਅਧਿਕਾਰੀ ਹੋ। ਹੋਰਨਾਂ ਕੌਮਾਂ ਅੰਦਰ ਬਹੁਤ ਸਿਆਣੇ ਲੋਕ ਹਨ। ਪਰ ਉਨ੍ਹਾਂ ਵਿੱਚੋਂ ਤੁਹਾਡੇ ਜਿਹਾ ਸਿਆਣਾ ਕੋਈ ਨਹੀਂ।
ਅਹਬਾਰ 26:25
ਤੁਸੀਂ ਮੇਰਾ ਇਕਰਾਰਨਾਮਾ ਤੋੜਿਆ ਹੋਵੇਗਾ, ਇਸ ਲਈ ਮੈਂ ਤੁਹਾਨੂੰ ਸਜ਼ਾ ਦਿਆਂਗਾ। ਮੈਂ ਤੁਹਾਡੇ ਖਿਲਾਫ਼ ਫ਼ੌਜਾਂ ਲਿਆਵਾਂਗਾ। ਤੁਸੀਂ ਸੁਰੱਖਿਆ ਲਈ ਆਪਣੇ ਸ਼ਹਿਰਾਂ ਅੰਦਰ ਵੜ ਜਾਵੋਂਗੇ। ਪਰ ਮੈਂ ਤੁਹਾਡੇ ਅੰਦਰ ਬਿਮਾਰੀਆਂ ਫ਼ੈਲਾਵਾਂਗਾ। ਅਤੇ ਤੁਹਾਡੇ ਦੁਸ਼ਮਣ ਤੁਹਾਨੂੰ ਹਰਾ ਦੇਣਗੇ।