Job 31:30
ਮੈਂ ਕਦੇ ਵੀ ਆਪਣੇ ਦੁਸ਼ਮਣਾਂ ਨੂੰ ਸਰਾਪ ਦੇਣ ਦਾ, ਅਤੇ ਉਨ੍ਹਾਂ ਦੇ ਮਰਨ ਦੀ ਲੋਚਾ ਕਰਨ ਦਾ, ਪਾਪ ਆਪਣੇ ਮੁਖ ਨੂੰ ਨਹੀਂ ਕਰਨ ਦਿੱਤਾ।
Job 31:30 in Other Translations
King James Version (KJV)
Neither have I suffered my mouth to sin by wishing a curse to his soul.
American Standard Version (ASV)
(Yea, I have not suffered by mouth to sin By asking his life with a curse);
Bible in Basic English (BBE)
(For I did not let my mouth give way to sin, in putting a curse on his life;)
Darby English Bible (DBY)
(Neither have I suffered my mouth to sin by asking his life with a curse;)
Webster's Bible (WBT)
Neither have I suffered my mouth to sin by wishing a curse to his soul.
World English Bible (WEB)
(Yes, I have not allowed my mouth to sin By asking his life with a curse);
Young's Literal Translation (YLT)
Yea, I have not suffered my mouth to sin, To ask with an oath his life.
| Neither | וְלֹא | wĕlōʾ | veh-LOH |
| have I suffered | נָתַ֣תִּי | nātattî | na-TA-tee |
| my mouth | לַחֲטֹ֣א | laḥăṭōʾ | la-huh-TOH |
| sin to | חִכִּ֑י | ḥikkî | hee-KEE |
| by wishing | לִשְׁאֹ֖ל | lišʾōl | leesh-OLE |
| a curse | בְּאָלָ֣ה | bĕʾālâ | beh-ah-LA |
| to his soul. | נַפְשֽׁוֹ׃ | napšô | nahf-SHOH |
Cross Reference
੧ ਪਤਰਸ 3:9
ਜਿਹੜਾ ਤੁਹਾਡੇ ਨਾਲ ਬੁਰਾ ਕਰਦਾ ਹੈ ਬਦਲੇ ਵਿੱਚ ਉਸ ਦੇ ਨਾਲ ਬੁਰਾ ਨਾ ਕਰੋ। ਜਾਂ ਜਿਹੜਾ ਤੁਹਾਨੂੰ ਮੰਦਾ ਬੋਲਦਾ ਹੈ ਬਦਲੇ ਵਿੱਚ ਉਸ ਨਾਲ ਮੰਦਾ ਨਾ ਬੋਲੋ। ਪਰ ਉਸ ਵਿਅਕਤੀ ਨੂੰ ਅਸੀਸ ਦਿਉ ਕਿਉਂਕਿ ਤੁਸੀਂ ਵੀ ਪਰਮੇਸ਼ੁਰ ਦੁਆਰਾ ਅਸੀਸਾਂ ਪ੍ਰਾਪਤ ਕਰਨ ਲਈ ਸੱਦੇ ਗਏ ਸੀ।
ਰੋਮੀਆਂ 12:14
ਉਨ੍ਹਾਂ ਲੋਕਾਂ ਨੂੰ ਵੀ ਚੰਗੀਆਂ ਗੱਲਾਂ ਹੀ ਆਖੋ ਜੋ ਤੁਹਾਡੇ ਨਾਲ ਮਾੜਾ ਸਲੂਕ ਕਰਨ, ਅਤੇ ਉਨ੍ਹਾਂ ਨੂੰ ਸਰਾਪ ਨਾ ਦਿਉ।
੧ ਪਤਰਸ 2:22
“ਉਸ ਨੇ ਕੋਈ ਵੀ ਪਾਪ ਨਹੀਂ ਕੀਤਾ, ਅਤੇ ਨਾਹੀ ਉਸ ਨੇ ਕਦੇ ਕੋਈ ਝੂਠ ਬੋਲਿਆ।”
ਯਾਕੂਬ 3:9
ਅਸੀਂ ਆਪਣੀ ਜ਼ੁਬਾਨ ਨੂੰ ਪ੍ਰਭੂ ਅਤੇ ਪਿਤਾ ਦੀ ਉਸਤਤਿ ਕਰਨ ਲਈ ਵਰਤਦੇ ਹਾਂ ਅਤੇ ਅਸੀਂ ਇਸ ਨੂੰ ਲੋਕਾਂ ਨੂੰ ਸ਼ਰਾਪ ਦੇਣ ਲਈ ਵੀ ਵਰਤਦੇ ਹਾਂ। ਪਰਮੇਸ਼ੁਰ ਨੇ ਇਨ੍ਹਾਂ ਲੋਕਾਂ ਨੂੰ ਆਪਣੇ ਵਰਗਾ ਬਣਾਇਆ ਹੈ।
ਯਾਕੂਬ 3:6
ਜ਼ੁਬਾਨ ਅੱਗ ਦੀ ਤਰ੍ਹਾਂ ਹੈ। ਇਹ ਸਾਡੇ ਸਰੀਰ ਦੇ ਅੰਗਾਂ ਵਿੱਚਕਾਰ ਬਦੀ ਦੀ ਦੁਨੀਆਂ ਹੈ। ਕਿਵੇਂ? ਜ਼ੁਬਾਨ ਆਪਣੀ ਬਦੀ ਨੂੰ ਸਾਡੇ ਸਾਰੇ ਸਰੀਰ ਵਿੱਚ ਫ਼ੈਲਾ ਦਿੰਦੀ ਹੈ। ਇਹ ਅਜਿਹੀ ਅੱਗ ਲਾਉਂਦੀ ਹੈ ਜਿਹੜੀ ਸਾਡੇ ਸਾਰੇ ਜੀਵਨ ਉੱਤੇ ਅਸਰ ਪਾਉਂਦੀ ਹੈ। ਜ਼ੁਬਾਨ ਅੱਗ ਨਰਕ ਤੋਂ ਹਾਸਿਲ ਕਰਦੀ ਹੈ।
ਮੱਤੀ 12:36
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰੇਕ ਅਕਾਰਥ ਗੱਲ ਲਈ, ਜੋ ਮਨੁੱਖ ਬੋਲਣਗੇ ਨਿਆਂ ਦੇ ਦਿਨ ਉਸਦਾ ਹਿਸਾਬ ਦੇਣਗੇ।
ਮੱਤੀ 5:43
ਸਭ ਲੋਕਾਂ ਨੂੰ ਪਿਆਰ ਕਰੋ “ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਤੁਸੀਂ ਆਪਣੇ ਗੁਆਂਢੀ ਨਾਲ ਵੀ ਪਿਆਰ ਕਰੋ ਅਤੇ ਆਪਣੇ ਵੈਰੀ ਨਾਲ ਵੈਰ ਰੱਖੋ।’
ਮੱਤੀ 5:22
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਕੋਈ ਤੁਹਾਡਾ ਭਰਾ ਹੈ। ਕਿਸੇ ਦੂਸਰੇ ਵਿਅਕਤੀ ਤੇ ਕ੍ਰੋਧ ਨਾ ਕਰੋ। ਜੇਕਰ ਤੂੰ ਦੂਸਰੇ ਵਿਅਕਤੀ ਤੇ ਕ੍ਰੋਧ ਕਰੇਂਗਾ, ਤਾਂ ਤੇਰਾ ਨਿਆਂ ਯਹੂਦੀ ਅਦਾਲਤ ਵਿੱਚ ਕੀਤਾ ਜਾਵੇਗਾ। ਜੇਕਰ ਤੂੰ ਕਿਸੇ ਨੂੰ ਗਾਲ੍ਹ ਕੱਢਦਾ ਹੈਂ, ਤਾਂ ਤੇਰਾ ਨਿਰਨਾ ਯਹੂਦੀ ਸਭਾ ਦੁਆਰਾ ਕੀਤਾ ਜਾਵੇਗਾ। ਅਤੇ ਜੇਕਰ ਤੂੰ ਦੂਸਰੇ ਵਿਅਕਤੀ ਨੂੰ ਮੂਰਖ ਕਹਿੰਦਾ ਹੈ, ਤਾਂ ਤੈਨੂੰ ਨਰਕ ਦੀ ਅੱਗ ਦੇ ਖਤਰੇ ਦਾ ਸਾਹਮਣਾ ਕਰਨਾ ਪਵੇਗਾ।
ਵਾਈਜ਼ 5:6
ਇਸ ਲਈ, ਆਪਣੇ ਸ਼ਬਦਾਂ ਨਾਲ ਆਪਣੇ-ਆਪ ਨੂੰ ਦੋਸ਼ੀ ਨਾ ਬਣਾਓ। ਜਾਜਕ ਨੂੰ ਇਹ ਨਾ ਆਖੋ, “ਜੋ ਮੈਂ ਆਖਿਆ ਸੀ ਮੇਰਾ ਮਤਲਬ ਉਹ ਨਹੀਂ ਸੀ!” ਪਰਮੇਸ਼ੁਰ ਨੂੰ ਗੁੱਸਾ ਕਿਉਂ ਆਵੇ ਜਦੋਂ ਉਹ ਤੁਹਾਨੂੰ ਸੁਣਦਾ, ਅਤੇ ਉਸ ਸਾਰੇ ਕੁਝ ਨੂੰ ਤਬਾਹ ਕਰ ਦੇਵੇ ਜਿਸ ਲਈ ਤੁਸੀਂ ਕੰਮ ਕਰ ਰਹੇ ਸੀ।
ਵਾਈਜ਼ 5:2
ਆਪਣੇ ਮੂੰਹ ਨਾਲ ਰੁੱਖ੍ਖੇ ਨਾ ਹੋਵੋ, ਅਤੇ ਪਰਮੇਸ਼ੁਰ ਅੱਗੇ ਆਪਣੇ ਦਿਲ ਨੂੰ ਰੁੱਖਾ ਨਾ ਬੋਲਣ ਦੇਵੋ। ਕਿਉਂ ਕਿ ਪਰਮੇਸ਼ੁਰ ਸਵਰਗ ਵਿੱਚ ਹੈ ਅਤੇ ਤੁਸੀਂ ਧਰਤੀ ਉੱਤੇ ਹੋ। ਇਸੇ ਲਈ, ਆਪਣੇ ਸ਼ਬਦਾਂ ਨੂੰ ਘਟਾਵੋ।
ਖ਼ਰੋਜ 23:4
“ਜੇ ਤੁਹਾਨੂੰ ਕੋਈ ਗੁਆਚਿਆ ਹੋਇਆ ਬਲਦ ਜਾਂ ਖੋਤਾ ਨਜ਼ਰ ਆਵੇ ਤਾਂ ਤੁਹਾਨੂੰ ਇਸਦੇ ਮਾਲਕ ਨੂੰ ਵਪਸ ਕਰ ਦੇਣਾ ਚਾਹੀਦਾ ਹੈ। ਤੁਹਾਨੂੰ ਅਜਿਹਾ ਹੀ ਕਰਨਾ ਚਾਹੀਦਾ ਹੈ ਭਾਵੇਂ ਮਾਲਕ ਤੁਹਾਡਾ ਦੁਸ਼ਮਣ ਹੀ ਕਿਉਂ ਨਾ ਹੋਵੇ।