ਯੂਹੰਨਾ 12:41 in Punjabi

ਪੰਜਾਬੀ ਪੰਜਾਬੀ ਬਾਈਬਲ ਯੂਹੰਨਾ ਯੂਹੰਨਾ 12 ਯੂਹੰਨਾ 12:41

John 12:41
ਯਸਾਯਾਹ ਨੇ ਇਹ ਇਸ ਲਈ ਆਖਿਆ ਕਿਉਂਕਿ ਉਸ ਨੇ ਉਸ ਦੀ ਮਹਿਮਾ ਵੇਖੀ ਸੀ। ਇਸ ਲਈ ਉਸ ਨੇ ਉਸ ਬਾਰੇ ਇਹ ਕਿਹਾ।

John 12:40John 12John 12:42

John 12:41 in Other Translations

King James Version (KJV)
These things said Esaias, when he saw his glory, and spake of him.

American Standard Version (ASV)
These things said Isaiah, because he saw his glory; and he spake of him.

Bible in Basic English (BBE)
(Isaiah said these words because he saw his glory. His words were about him.)

Darby English Bible (DBY)
These things said Esaias because he saw his glory and spoke of him.

World English Bible (WEB)
Isaiah said these things when he saw his glory, and spoke of him.

Young's Literal Translation (YLT)
these things said Isaiah, when he saw his glory, and spake of him.

These
things
ταῦταtautaTAF-ta
said
εἶπενeipenEE-pane
Esaias,
Ἠσαΐαςēsaiasay-sa-EE-as
when
ὅτεhoteOH-tay
saw
he
εἶδενeidenEE-thane
his
τὴνtēntane
glory,
δόξανdoxanTHOH-ksahn
and
αὐτοῦautouaf-TOO
spake
καὶkaikay
of
ἐλάλησενelalēsenay-LA-lay-sane
him.
περὶperipay-REE
αὐτοῦautouaf-TOO

Cross Reference

ਯਸਈਆਹ 6:9
ਫ਼ੇਰ ਯਹੋਵਾਹ ਨੇ ਆਖਿਆ, “ਜਾਓ ਅਤੇ ਲੋਕਾਂ ਨੂੰ ਇਹ ਦੱਸੋ: ‘ਧਿਆਨ ਨਾਲ ਸੁਣੋ, ਪਰ ਸਮਝੋ ਨਾ! ਧਿਆਨ ਨਾਲ ਦੇਖੋ, ਪਰ ਸਿੱਖੋ ਨਾ!’

ਯਸਈਆਹ 6:1
ਪਰਮੇਸ਼ੁਰ ਯਸਾਯਾਹ ਨੂੰ ਨਬੀ ਬਣਾਉਂਦਾ ਹੈ ਜਿਸ ਸਾਲ ਰਾਜਾ ਉਜ਼ੀਯ੍ਯਾਹ ਮਰਿਆ ਸੀ, ਮੈਂ ਆਪਣੇ ਪ੍ਰਭੂ ਨੂੰ ਦੇਖਿਆ ਸੀ। ਉਹ ਬਹੁਤ ਉੱਚੀ ਬਾਵੇਂ ਬੜੇ ਅਦਭੁਤ ਤਖਤ ਉੱਤੇ ਬੈਠਾ ਸੀ। ਉਸਦਾ ਲੰਮਾ ਚੋਲਾ ਮੰਦਰ ਵਿੱਚ ਫ਼ੈਲਿਆ ਹੋਇਆ ਸੀ।

ਇਬਰਾਨੀਆਂ 1:3
ਪੁੱਤਰ ਪਰਮੇਸ਼ੁਰ ਦੀ ਮਹਿਮਾ ਨੂੰ ਦਰਸ਼ਾਉਂਦਾ ਹੈ। ਉਹ ਪਰਮੇਸ਼ੁਰ ਦੇ ਸੁਭਾ ਦੀ ਸੰਪੂਰਣ ਨਕਲ ਹੈ। ਪੁੱਤਰ ਆਪਣੇ ਸ਼ਕਤੀ ਸ਼ਾਲੀ ਆਦੇਸ਼ ਰਾਹੀਂ ਹਰ ਚੀਜ਼ ਨੂੰ ਬੰਨ੍ਹ ਕੇ ਰੱਖਦਾ ਹੈ। ਪੁੱਤਰ ਨੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਸਾਫ਼ ਕਰ ਦਿੱਤਾ। ਫ਼ੇਰ ਉਹ ਸਵਰਗ ਵਿੱਚ ਰਹਿਣ ਵਾਲੇ ਮਹਾਂ ਪੁਰੱਖ ਦੇ ਸੱਜੇ ਹੱਥ ਬੈਠ ਗਿਆ।

ਯੂਹੰਨਾ 1:18
ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਪਰ ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੇ ਸੱਜੇ ਪਾਸੇ ਹੈ ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ।

ਯੂਹੰਨਾ 1:14
ਸ਼ਬਦ ਮਨੁੱਖ ਬਣ ਗਿਆ ਅਤੇ ਸਾਡੇ ਵਿੱਚ ਰਿਹਾ। ਅਸੀਂ ਉਸਦੀ ਮਹਿਮਾ ਦੇਖੀ। ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਨਾਲ ਸੰਬੰਧਿਤ ਹੈ। ਇਹ ਸ਼ਬਦ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।

ਪਰਕਾਸ਼ ਦੀ ਪੋਥੀ 19:10
ਫ਼ੇਰ ਮੈਂ ਉਪਾਸਨਾ ਕਰਨ ਲਈ ਦੂਤ ਦੇ ਚਰਨਾਂ ਤੇ ਨਿਉਂ ਗਿਆ। ਪਰ ਦੂਤ ਨੇ ਮੈਨੂੰ ਆਖਿਆ, “ਮੇਰੀ ਉਪਾਸਨਾ ਨਾ ਕਰ। ਮੈਂ ਤਾਂ ਤੁਹਾਡੇ ਅਤੇ ਤੁਹਾਡੇ ਭਰਾਵਾਂ ਵਾਂਗ ਹੀ ਇੱਕ ਸੇਵਕ ਹਾਂ ਜਿਨ੍ਹਾਂ ਪਾਸ ਯਿਸੂ ਦਾ ਸੱਚ ਹੈ। ਇਸ ਲਈ ਉਪਾਸਨਾ ਪਰਮੇਸ਼ੁਰ ਦੀ ਕਰੋ। ਕਿਉਂਕਿ ਯਿਸੂ ਦਾ ਸੱਚ ਅਗੰਮ ਵਾਕ ਦਾ ਆਤਮਾ ਹੈ।”

੧ ਪਤਰਸ 1:11
ਇਨ੍ਹਾਂ ਨਬੀਆਂ ਵਿੱਚ ਮਸੀਹ ਦਾ ਆਤਮਾ ਸੀ। ਆਤਮਾ ਨੇ ਉਨ੍ਹਾਂ ਨੂੰ ਉਨ੍ਹਾਂ ਸਾਰੇ ਦੁੱਖਾਂ ਬਾਰੇ ਦੱਸਿਆ ਜੋ ਯਿਸੂ ਨੂੰ ਭੋਗਣੇ ਪੈਣਗੇ ਅਤੇ ਉਸ ਮਹਿਮਾ ਬਾਰੇ ਵੀ ਜੋ ਇਨ੍ਹਾਂ ਦੁੱਖਾਂ ਤੋਂ ਬਾਅਦ ਆਵੇਗੀ। ਨਬੀਆਂ ਨੇ ਉਹ ਸਮਝਣ ਦੀ ਕੋਸ਼ਿਸ਼ ਕੀਤੀ ਜੋ ਆਤਮਾ ਉਨ੍ਹਾਂ ਨੂੰ ਦਰਸ਼ਾ ਰਿਹਾ ਸੀ, ਯਾਨੀ ਕਿ, ਇਹ ਘਟਨਾਵਾਂ ਕਦੋਂ ਘਟਣਗੀਆਂ ਅਤੇ ਉਸ ਸਮੇਂ ਦੁਨੀਆਂ ਕਿਵੇਂ ਦੀ ਹੋਵੇਗੀ।

੨ ਕੁਰਿੰਥੀਆਂ 4:6
ਇੱਕ ਵਾਰੀ ਪਰਮੇਸ਼ੁਰ ਨੇ ਆਖਿਆ ਸੀ, “ਚਾਨਣ ਨੂੰ ਹਨੇਰੇ ਤੋਂ ਬਾਹਰ ਚਮਕਣ ਦਿਉ।” ਅਤੇ ਇਹ ਓਹੀ ਪਰਮੇਸ਼ੁਰ ਹੈ ਜਿਸਨੇ ਸਾਡੇ ਹਿਰਦਿਆਂ ਵਿੱਚ ਜੋਤ ਜਗਾਈ ਹੈ। ਉਸ ਨੇ ਸਾਨੂੰ ਪਰਮੇਸ਼ੁਰ ਦੀ ਮਹਿਮਾ ਤੋਂ ਜਾਣੂ ਕਰਵਾਇਆ ਜਿਹੜੀ ਮਸੀਹ ਹੈ ਅਤੇ ਇਸ ਨੂੰ ਸਾਨੂੰ ਦਿੱਤਾ।

ਰਸੂਲਾਂ ਦੇ ਕਰਤੱਬ 10:43
ਹਰ ਉਹ ਮਨੁੱਖ ਜਿਹੜਾ ਯਿਸੂ ਵਿੱਚ ਨਿਹਚਾ ਰੱਖਦਾ ਹੈ ਉਸ ਨੂੰ ਮੁਆਫ਼ ਕੀਤਾ ਜਾਵੇਗਾ। ਯਿਸੂ ਦੇ ਨਾਂ ਤੇ ਉਸ ਦੇ ਪਾਪ ਖਿਮਾ ਕੀਤੇ ਜਾਣਗੇ। ਸਭ ਨਬੀ ਇਸ ਗੱਲ ਦੀ ਸਾਖੀ ਦਿੰਦੇ ਹਨ।”

ਯੂਹੰਨਾ 14:9
ਯਿਸੂ ਨੇ ਆਖਿਆ, “ਫਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹਾਲੇ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਨਾ, ‘ਸਾਨੂੰ ਪਿਤਾ ਦੇ ਦਰਸ਼ਨ ਕਰਵਾ?’

ਯੂਹੰਨਾ 5:39
ਤੁਸੀਂ ਇਹ ਸੋਚਕੇ ਪੋਥੀਆਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੋਥੀਆਂ ਮੇਰੇ ਬਾਰੇ ਸਾਖੀ ਦਿੰਦੀਆਂ ਹਨ!

ਲੋਕਾ 24:27
ਫ਼ਿਰ ਯਿਸੂ ਨੇ ਮੁੱਢੋਂ ਮੂਸਾ ਅਤੇ ਹੋਰ ਸਭਨਾਂ ਨਬੀਆਂ ਤੋਂ, ਜੋ ਕੁਝ ਵੀ ਪੋਥੀਆਂ ਵਿੱਚ ਉਸ ਬਾਰੇ ਲਿਖਿਆ ਸੀ, ਵਰਨਣ ਕਰਨਾ ਸ਼ੁਰੂ ਕਰ ਦਿੱਤਾ।

ਖ਼ਰੋਜ 33:18
ਤਾਂ ਮੂਸਾ ਨੇ ਆਖਿਆ, “ਹੁਣ ਕਿਰਪਾ ਕਰਕੇ ਮੈਨੂੰ ਆਪਣਾ ਪਰਤਾਪ ਦਰਸਾਉ।”