ਯਸ਼ਵਾ 4:24 in Punjabi

ਪੰਜਾਬੀ ਪੰਜਾਬੀ ਬਾਈਬਲ ਯਸ਼ਵਾ ਯਸ਼ਵਾ 4 ਯਸ਼ਵਾ 4:24

Joshua 4:24
ਯਹੋਵਾਹ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਇਸ ਧਰਤੀ ਦੇ ਸਾਰੇ ਲੋਕਾਂ ਨੂੰ ਪਤਾ ਲੱਗ ਜਾਵੇ ਕਿ ਯਹੋਵਾਹ ਬਹੁਤ ਸ਼ਕਤੀਸ਼ਾਲੀ ਹੈ ਅਤੇ ਤੁਸੀਂ ਹਮੇਸ਼ਾ ਉਸ ਤੋਂ ਡਰੋ।”

Joshua 4:23Joshua 4

Joshua 4:24 in Other Translations

King James Version (KJV)
That all the people of the earth might know the hand of the LORD, that it is mighty: that ye might fear the LORD your God for ever.

American Standard Version (ASV)
that all the peoples of the earth may know the hand of Jehovah, that it is mighty; that ye may fear Jehovah your God for ever.

Bible in Basic English (BBE)
So that all the peoples of the earth may see that the hand of the Lord is strong; and that they may go in fear of the Lord your God for ever.

Darby English Bible (DBY)
that all peoples of the earth might know the hand of Jehovah, that it is mighty; that ye might fear Jehovah your God continually.

Webster's Bible (WBT)
That all the people of the earth might know the hand of the LORD that it is mighty: that ye might fear the LORD your God for ever.

World English Bible (WEB)
that all the peoples of the earth may know the hand of Yahweh, that it is mighty; that you may fear Yahweh your God forever.

Young's Literal Translation (YLT)
so that all the people of the land do know the hand of Jehovah that it `is' strong, so that ye have reverenced Jehovah your God all the days.'

That
לְ֠מַעַןlĕmaʿanLEH-ma-an
all
דַּ֜עַתdaʿatDA-at
the
people
כָּלkālkahl
of
the
earth
עַמֵּ֤יʿammêah-MAY
know
might
הָאָ֙רֶץ֙hāʾāreṣha-AH-RETS

אֶתʾetet
the
hand
יַ֣דyadyahd
of
the
Lord,
יְהוָ֔הyĕhwâyeh-VA
that
כִּ֥יkee
it
חֲזָקָ֖הḥăzāqâhuh-za-KA
is
mighty:
הִ֑יאhîʾhee
that
לְמַ֧עַןlĕmaʿanleh-MA-an
ye
might
fear
יְרָאתֶ֛םyĕrāʾtemyeh-ra-TEM

אֶתʾetet
the
Lord
יְהוָ֥הyĕhwâyeh-VA
your
God
אֱלֹֽהֵיכֶ֖םʾĕlōhêkemay-loh-hay-HEM
for
ever.
כָּלkālkahl

הַיָּמִֽים׃hayyāmîmha-ya-MEEM

Cross Reference

ਜ਼ਬੂਰ 89:13
ਹੇ ਪਰਮੇਸ਼ੁਰ, ਤੁਹਾਡੇ ਕੋਲ ਸ਼ਕਤੀ ਹੈ। ਤੁਹਾਡੀ ਸ਼ਕਤੀ ਮਹਾਨ ਹੈ। ਤੁਹਾਡੀ ਜਿੱਤ ਹੈ।

ਖ਼ਰੋਜ 14:31
ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦੀ ਮਹਾਨ ਸ਼ਕਤੀ ਉਦੋਂ ਦੇਖੀ ਜਦੋਂ ਉਸ ਨੇ ਮਿਸਰੀਆਂ ਨੂੰ ਹਰਾਇਆ। ਇਸ ਲਈ ਲੋਕ ਯਹੋਵਾਹ ਤੋਂ ਡਰਦੇ ਅਤੇ ਉਸਦਾ ਆਦਰ ਕਰਦੇ ਸਨ। ਉਨ੍ਹਾਂ ਨੇ ਯਹੋਵਾਹ ਅਤੇ ਉਸ ਦੇ ਸੇਵਕ ਮੂਸਾ ਵਿੱਚ ਭਰੋਸਾ ਕਰਨਾ ਸ਼ੁਰੂ ਕਰ ਦਿੱਤਾ।

ਖ਼ਰੋਜ 15:16
ਉਹ ਲੋਕ ਡਰ ਨਾਲ ਭਰ ਜਾਣਗੇ ਜਦੋਂ ਉਹ ਤੇਰੀ ਤਾਕਤ ਦੇਖਣਗੇ। ਉਹ ਯਹੋਵਾਹ ਦੇ ਲੋਕਾਂ, ਤੇਰੇ ਚੁਣੇ ਹੋਏ ਲੋਕਾਂ ਦੇ ਲੰਘ ਜਾਣ ਤੀਕ ਚੱਟਾਨ ਵਾਂਗ ਖਾਮੋਸ਼ ਰਹਿਣਗੇ।

੧ ਸਲਾਤੀਨ 8:42

੨ ਸਲਾਤੀਨ 19:19
ਇਸ ਲਈ ਹੁਣ ਯਹੋਵਾਹ ਸਾਡੇ ਪਰਮੇਸ਼ੁਰ, ਹੁਣ ਸਾਨੂੰ ਅੱਸ਼ੂਰ ਦੇ ਪਾਤਸ਼ਾਹ ਤੋਂ ਬਚਾਅ, ਸਾਡੀ ਰੱਖਿਆ ਕਰ। ਫ਼ਿਰ ਧਰਤੀ ਦੇ ਸਾਰੇ ਰਾਜ ਇਹ ਜਾਣ ਜਾਣਗੇ ਕਿ ਤੂੰ ਯਹੋਵਾਹ ਹੀ ਸਿਰਫ਼ ਇੱਕ ਪਰਮੇਸ਼ੁਰ ਹੈ।”

੧ ਤਵਾਰੀਖ਼ 29:12
ਅਮੀਰੀ ਅਤੇ ਆਦਰ ਤੈਥੋਂ ਆਉਂਦਾ ਹੈ। ਤੂੰ ਹਰ ਜਗ੍ਹਾ ਰਾਜ ਕਰਦਾ। ਸ਼ਕਤੀ ਅਤੇ ਜ਼ੋਰ ਸਭ ਤੇਰੇ ਹੱਥੀਂ ਹੈ। ਕਿਸੇ ਨੂੰ ਓੁੱਚਾ ਕਰਨਾ ਜਾਂ ਵਡਿਆਉਣਾ ਤੇਰੇ ਹੀ ਹੱਥ ਹੈ!

ਜ਼ਬੂਰ 106:8
ਪਰ ਪਰਮੇਸ਼ੁਰ ਨੇ ਆਪਣੇ ਨਾਮ ਸਦਕਾ ਸਾਡੇ ਪੁਰਖਿਆਂ ਨੂੰ ਬਚਾ ਲਿਆ। ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੀ ਮਹਾਨ ਸ਼ਕਤੀ ਦਰਸਾਉਣ ਲਈ ਬਚਾ ਲਿਆ।

ਅਸਤਸਨਾ 6:2
ਤੁਹਾਨੂੰ ਅਤੇ ਤੁਹਾਡੇ ਵਾਰਸਾਂ ਨੂੰ, ਜਿੰਨਾ ਚਿਰ ਤੁਸੀਂ ਜਿਉਂਦੇ ਹੋ, ਯਹੋਵਾਹ, ਆਪਣੇ ਪਰਮੇਸ਼ੁਰ, ਦੀ ਇੱਜ਼ਤ ਕਰਨੀ ਚਾਹੀਦੀ ਹੈ। ਤੁਹਾਨੂੰ ਉਸ ਦੇ ਸਾਰੇ ਕਾਨੂੰਨਾ ਅਤੇ ਹੁਕਮਾਂ ਦਾ ਪਾਲਣ ਕਰਨਾ ਚਾਹੀਦਾ ਹੈ ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਉਸ ਨਵੀਂ ਧਰਤੀ ਵਿੱਚ ਲੰਮੀ ਉਮਰ ਭੋਗੋਂਗੇ।

ਦਾਨੀ ਐਲ 6:26
ਮੈਂ ਇੱਕ ਨਵਾਂ ਕਨੂੰਨ ਬਣਾ ਰਿਹਾ ਹਾਂ। ਇਹ ਕਨੂੰਨ ਮੇਰੇ ਰਾਜ ਦੇ ਹਰ ਹਿੱਸੇ ਦੇ ਲੋਕਾਂ ਲਈ ਹੈ। ਤੁਹਾਨੂੰ ਸਾਰਿਆਂ ਨੂੰ ਦਾਨੀਏਲ ਦੇ ਪਰਮੇਸ਼ੁਰ ਦਾ ਭੈ ਅਤੇ ਆਦਰ ਕਰਨਾ ਚਾਹੀਦਾ ਹੈ। ਦਾਨੀਏਲ ਦਾ ਪਰਮੇਸ਼ੁਰ ਹੈ ਇੱਕ ਜੀਵਤ ਪਰਮੇਸ਼ੁਰ। ਸਦਾ ਜੀਵਤ ਹੈ ਪਰਮੇਸ਼ੁਰ! ਤਬਾਹ ਨਹੀਂ ਹੋਵੇਗਾ ਉਸਦਾ ਰਾਜ ਕਦੇ ਵੀ। ਉਸਦਾ ਸ਼ਾਸਨ ਅੰਤ ਤੀਕ ਜਾਰੀ ਰਹੇਗਾ।

ਦਾਨੀ ਐਲ 4:34
ਫ਼ੇਰ ਉਸ ਸਮੇਂ ਦੇ ਅੰਤ ਉੱਤੇ, ਮੈਂ, ਨਬੂਕਦਨੱਸਰ ਨੇ ਅਕਾਸ਼ ਵੱਲ ਦੇਖਿਆ। ਅਤੇ ਮੇਰੀ ਬੋਧ-ਸ਼ਕਤੀ ਮੇਰੇ ਕੋਲ ਵਾਪਸ ਪਰਤ ਆਈ। ਫ਼ੇਰ ਮੈਂ ਅੱਤ ਮਹਾਨ ਪਰਮੇਸ਼ੁਰ ਦੀ ਉਸਤਤ ਕੀਤੀ। ਮੈਂ ਉਸ, ਸਦਾ ਰਹਿਣ ਵਾਲੇ ਨੂੰ, ਆਦਰ ਅਤੇ ਪਰਤਾਪ ਦਿੱਤਾ। ਹਕੂਮਤ ਕਰਦਾ ਹੈ ਪਰਮੇਸ਼ੁਰ ਸਦਾ ਲਈ! ਬਣੀ ਰਹਿੰਦੀ ਹੈ ਬਾਦਸ਼ਾਹੀ ਉਸਦੀ ਪੀੜੀਆਂ ਤੀਕ।

ਦਾਨੀ ਐਲ 3:26
ਫ਼ੇਰ ਨਬੂਕਦਨੱਸਰ ਬਲਦੀ ਹੋਈ ਭਠ੍ਠੀ ਦੇ ਮੂੰਹ ਕੋਲ ਗਿਆ। ਉਸ ਨੇ ਉੱਚੀ ਆਵਾਜ਼ ਵਿੱਚ ਆਖਿਆ, “ਸ਼ਦਰਕ, ਮੇਸ਼ਕ ਅਤੇ ਅਬਦ-ਨਗੋ, ਬਾਹਰ ਆ ਜਾਓ! ਅੱਤ ਮਹਾਨ ਪਰੇਮਸ਼ੁਰ ਦੇ ਸੇਵਕੋ ਇੱਥੇ ਆ ਜਾਓ!” ਇਸ ਲਈ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਅੱਗ ਤੋਂ ਬਾਹਰ ਆ ਗਏ।

ਖ਼ਰੋਜ 20:20
ਤਾਂ ਮੂਸਾ ਨੇ ਲੋਕਾਂ ਨੂੰ ਆਖਿਆ, “ਡਰੋ ਨਾ। ਯਹੋਵਾਹ ਤੁਹਾਨੂੰ ਪਰੱਖਣ ਲਈ ਆਇਆ ਹੈ ਅਤੇ ਉਹ ਚਾਹੁੰਦਾ ਹੈ ਕਿ ਤੁਸੀਂ ਉਸਦੀ ਇੱਜ਼ਤ ਕਰੋ ਤਾਂ ਜੋ ਤੁਸੀਂ ਪਾਪ ਨਾ ਕਰੋ।”

ਅਸਤਸਨਾ 28:10
ਫ਼ੇਰ ਉਸ ਧਰਤੀ ਉਤਲੇ ਲੋਕ ਦੇਖਣਗੇ ਕਿ ਤੁਸੀਂ ਯਹੋਵਾਹ ਦੇ ਹੋ ਅਤੇ ਉਹ ਤੁਹਾਡੇ ਪਾਸੋਂ ਡਰਨਗੇ।

੧ ਸਮੋਈਲ 17:46
ਅਤੇ ਅੱਜ ਹੀ ਯਹੋਵਾਹ ਤੈਨੂੰ ਮੇਰੇ ਹੱਥ ਕਰ ਦੇਵੇਗਾ। ਮੈਂ ਤੈਨੂੰ ਮਾਰ ਸੁੱਟਾਂਗਾ। ਅੱਜ ਮੈਂ ਤੇਰੇ ਸ਼ਰੀਰ ਦੇ ਟੋਟੇ ਕਰਕੇ ਕਾਵਾਂ ਅਤੇ ਕੁੱਤਿਆਂ ਨੂੰ ਪਾਵਾਂਗਾ। ਮੈਂ ਤੇਰਾ ਸਿਰ ਵੱਢ ਸੁੱਟਾਂਗਾ ਅਤੇ ਉਸ ਨੂੰ ਪਰਿੰਦਿਆਂ-ਦਰਿੰਦਿਆਂ ਅੱਗੇ ਸੁੱਟਾਂਗਾ। ਅਤੇ ਅੱਜ ਹੀ ਫ਼ਲਿਸਤੀਆਂ ਦੇ ਦਲਾਂ ਦੀਆਂ ਲੋਥਾਂ ਪੌਣਾਂ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਨੂੰ ਦੇਵਾਂਗਾ ਤਾਂ ਜੋ ਸਾਰੀ ਦੁਨੀਆ ਜਾਣ ਜਾਵੇ ਕਿ ਸਿਰਾਏਲ ਵਿੱਚ ਇੱਕ ਪਰਮੇਸ਼ੁਰ ਹੈ।

੨ ਸਲਾਤੀਨ 5:15
ਫ਼ਿਰ ਨਅਮਾਨ ਤੇ ਉਸਦੀ ਸਾਰੀ ਟੋਲੀ ਪਰਮੇਸ਼ੁਰ ਦੇ ਮਨੁੱਖ ਕੋਲ ਫ਼ਿਰ ਮੁੜ ਆਏ ਤੇ ਉਸ ਨੇ ਅਲੀਸ਼ਾ ਦੇ ਅੱਗੇ ਖਲੋ ਕੇ ਕਿਹਾ, “ਵੇਖ! ਮੈਂ ਜਾਣਦਾ ਹਾਂ ਕਿ ਇਸਰਾਏਲ ਦੀ ਧਰਤੀ ਤੋਂ ਸਿਵਾਏ ਹੋਰ ਸਾਰੀ ਧਰਤੀ ਤੇ ਕਿਤੇ ਵੀ ਪਰਮੇਸ਼ੁਰ ਨਹੀਂ ਹੈ। ਇਸ ਲਈ ਕਿਰਪਾ ਕਰਕੇ ਮੇਰੀ ਇਹ ਭੇਂਟ ਸਵੀਕਾਰ ਕਰ।”

ਜ਼ਬੂਰ 76:6
ਯਾਕੂਬ ਦਾ ਪਰਮੇਸ਼ੁਰ ਉਨ੍ਹਾਂ ਸਿਪਾਹੀਆਂ ਉੱਤੇ ਗੱਜਿਆ, ਅਤੇ ਉਹ ਸਾਰੀ ਫ਼ੌਜ ਆਪਣੇ ਰੱਥਾਂ ਅਤੇ ਘੋੜਿਆਂ ਨਾਲ ਮੁਰਦਾ ਹੋ ਡਿੱਗੀ।

ਜ਼ਬੂਰ 89:7
ਪਰਮੇਸ਼ੁਰ ਇੱਕ ਸਾਥ ਪਵਿੱਤਰ ਇਕੱਠ ਕਰੇਗਾ। ਉਹ ਦੂਤ ਉਸ ਦੇ ਚਾਰ-ਚੁਫ਼ੇਰੇ ਹਨ। ਉਹ ਉਸਤੋਂ ਡਰਦੇ ਹਨ ਅਤੇ ਉਸਦਾ ਆਦਰ ਕਰਦੇ ਹਨ। ਅਤੇ ਉਹ ਉਸ ਦੇ ਅੱਗੇ ਸ਼ਰਧਾ ਵਿੱਚ ਖੜਦੇ ਹਨ।

ਯਰਮਿਆਹ 10:6
ਯਹੋਵਾਹ ਜੀ, ਇੱਥੇ ਤੁਹਾਡਾ ਜਿਹਾ ਕੋਈ ਨਹੀਂ! ਤੁਸੀਂ ਮਹਾਨ ਹੋ। ਤੁਹਾਡਾ ਨਾਮ ਮਹਾਨ ਅਤੇ ਸ਼ਕਤੀਸ਼ਾਲੀ ਹੈ!

ਯਰਮਿਆਹ 32:40
“‘ਮੈਂ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨਾਲ ਇੱਕ ਇਕਰਾਰਨਾਮਾ ਕਰਾਂਗਾ। ਇਹ ਇਕਰਾਰਨਾਮਾ ਹਮੇਸ਼ਾ ਰਹੇਗਾ। ਇਸ ਇਕਰਾਰਨਾਮੇ ਵਿੱਚ, ਮੈਂ ਕਦੇ ਵੀ ਉਨ੍ਹਾਂ ਲੋਕਾਂ ਤੋਂ ਮੂੰਹ ਨਹੀਂ ਮੋੜਾਂਗਾ। ਮੈਂ ਹਮੇਸ਼ਾ ਉਨ੍ਹਾਂ ਨਾਲ ਨੇਕੀ ਕਰਾਂਗਾ। ਮੈਂ ਉਨ੍ਹਾਂ ਅੰਦਰ ਲੋਚਾ ਪੈਦਾ ਕਰਾਂਗਾ ਕਿ ਮੇਰੀ ਇੱਜ਼ਤ ਕਰਨ। ਫ਼ੇਰ ਉਹ ਕਦੇ ਵੀ ਮੇਰੇ ਕੋਲੋਂ ਮੂੰਹ ਨਹੀਂ ਮੋੜਨਗੇ।

ਖ਼ਰੋਜ 9:16
ਪਰ ਮੈਂ ਤੈਨੂੰ ਇੱਥੇ ਕਿਸੇ ਕਾਰਣ ਰੱਖਿਆ ਹੈ। ਮੈਂ ਤੈਨੂੰ ਇੱਥੇ ਇਸ ਲਈ ਰੱਖਿਆ ਹੈ ਤਾਂ ਜੋ ਮੈਂ ਤੈਨੂੰ ਆਪਣੀ ਸ਼ਕਤੀ ਦਿਖਾ ਸੱਕਾਂ। ਫ਼ੇਰ ਸਾਰੀ ਦੁਨੀਆਂ ਦੇ ਲੋਕ ਮੇਰੇ ਬਾਰੇ ਜਾਣ ਲੈਣਗੇ।