Leviticus 2:14
ਪਹਿਲੀ ਉਪਜ ਦੇ ਅਨਾਜ ਦੀ ਭੇਟ “ਜਦੋਂ ਤੁਸੀਂ ਯਹੋਵਾਹ ਵਾਸਤੇ ਪਹਿਲੀ ਫ਼ਸਲ ਦੇ ਅਨਾਜ ਦੀ ਭੇਟ ਲੈ ਕੇ ਆਵੋ, ਤਾਂ ਤੁਹਾਨੂੰ ਅਨਾਜ ਦੀਆਂ ਭੁੰਨੀਆਂ ਹੋਈਆਂ ਬਾਲੀਆਂ ਲੈ ਕੇ ਆਉਣੀਆਂ ਚਾਹੀਦੀਆਂ ਹਨ। ਇਹ ਤਾਜੇ ਅਨਾਜ ਦੇ ਕੁੱਟੇ ਹੋਏ ਦਾਣੇ ਹੋਣੇ ਚਾਹੀਦੇ ਹਨ। ਇਹ ਤੁਹਾਡੀ ਪਹਿਲੀ ਫ਼ਸਲ ਦੇ ਅਨਾਜ ਦੀ ਭੇਟ ਹੋਵੇਗੀ।
Leviticus 2:14 in Other Translations
King James Version (KJV)
And if thou offer a meat offering of thy firstfruits unto the LORD, thou shalt offer for the meat offering of thy firstfruits green ears of corn dried by the fire, even corn beaten out of full ears.
American Standard Version (ASV)
And if thou offer a meal-offering of first-fruits unto Jehovah, thou shalt offer for the meal-offering of thy first-fruits grain in the ear parched with fire, bruised grain of the fresh ear.
Bible in Basic English (BBE)
And if you give a meal offering of first-fruits to the Lord, give, as your offering of first-fruits, new grain, made dry with fire, crushed new grain.
Darby English Bible (DBY)
And if thou present an oblation of thy first-fruits to Jehovah, thou shalt present as the oblation of thy first-fruits green ears of corn roasted in fire, corn beaten out of full ears.
Webster's Bible (WBT)
And if thou shalt offer a meat-offering of thy first-fruits to the LORD, thou shalt offer for the meat-offering of thy first-fruits, green ears of corn dried by the fire, even corn beaten out of full ears.
World English Bible (WEB)
"'If you offer a meal offering of first fruits to Yahweh, you shall offer for the meal offering of your first fruits grain in the ear parched with fire, bruised grain of the fresh ear.
Young's Literal Translation (YLT)
`And if thou bring near a present of first-ripe `fruits' to Jehovah, -- of green ears, roasted with fire, beaten out `corn' of a fruitful field thou dost bring near the present of thy first-ripe `fruits',
| And if | וְאִם | wĕʾim | veh-EEM |
| thou offer | תַּקְרִ֛יב | taqrîb | tahk-REEV |
| a meat offering | מִנְחַ֥ת | minḥat | meen-HAHT |
| firstfruits thy of | בִּכּוּרִ֖ים | bikkûrîm | bee-koo-REEM |
| unto the Lord, | לַֽיהוָ֑ה | layhwâ | lai-VA |
| offer shalt thou | אָבִ֞יב | ʾābîb | ah-VEEV |
| קָל֤וּי | qālûy | ka-LOO | |
| offering meat the for | בָּאֵשׁ֙ | bāʾēš | ba-AYSH |
| of thy firstfruits | גֶּ֣רֶשׂ | gereś | ɡEH-res |
| ears green | כַּרְמֶ֔ל | karmel | kahr-MEL |
| of corn dried | תַּקְרִ֕יב | taqrîb | tahk-REEV |
| fire, the by | אֵ֖ת | ʾēt | ate |
| even corn beaten | מִנְחַ֥ת | minḥat | meen-HAHT |
| out of full ears. | בִּכּוּרֶֽיךָ׃ | bikkûrêkā | bee-koo-RAY-ha |
Cross Reference
ਅਹਬਾਰ 23:10
“ਇਸਰਾਏਲ ਦੇ ਲੋਕਾਂ ਨੂੰ ਆਖ; ਤੁਸੀਂ ਉਸ ਧਰਤੀ ਵਿੱਚ ਦਾਖਲ ਹੋਵੋਂਗੇ ਜਿਹੜੀ ਮੈਂ ਤੁਹਾਨੂੰ ਦੇਵਾਂਗਾ। ਤੁਸੀਂ ਇਸਦੀ ਫ਼ਸਲ ਵੱਢੋਂਗੇ। ਉਸ ਸਮੇਂ ਤੁਹਾਨੂੰ ਆਪਣੀ ਫ਼ਸਲ ਦੀ ਪਹਿਲੀ ਭਰੀ ਜਾਜਕ ਕੋਲ ਲੈ ਕੇ ਆਉਣੀ ਚਾਹੀਦੀ ਹੈ।
ਪਰਕਾਸ਼ ਦੀ ਪੋਥੀ 14:4
ਇਹ 144,000 ਲੋਕ ਉਹੀ ਸਨ ਜਿਨ੍ਹਾਂ ਨੇ ਔਰਤਾਂ ਨਾਲ ਕੁਝ ਵੀ ਅਪਵਿੱਤਰ ਨਹੀਂ ਕੀਤਾ ਸੀ ਉਨ੍ਹਾਂ ਨੇ ਆਪਣੇ ਆਪ ਨੂੰ ਪਵਿੱਤਰ ਰੱਖਿਆ। ਉਹ ਜਿੱਥੇ ਕਿਤੇ ਵੀ ਲੇਲਾ ਜਾਂਦਾ ਉਸਦਾ ਪਿੱਛਾ ਕਰਦੇ, ਇਨ੍ਹਾਂ ਲੋਕਾਂ ਨੂੰ ਧਰਤੀ ਤੋਂ ਖਰੀਦਿਆ ਗਿਆ ਸੀ। ਇਹੀ ਪਹਿਲੇ ਲੋਕ ਸਨ ਜਿਹੜੇ ਪਰਮੇਸ਼ੁਰ ਅਤੇ ਲੇਲੇ ਨੂੰ ਅਰਪਣ ਕੀਤੇ ਗਏ ਸਨ।
੧ ਕੁਰਿੰਥੀਆਂ 15:20
ਪਰ ਇਹ ਸੱਚ ਹੈ ਕਿ ਮਸੀਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ; ਉਹ ਉਨ੍ਹਾਂ ਸਾਰੇ ਨਿਹਚਾਵਾਨਾਂ ਨਾਲੋਂ ਪਹਿਲਾਂ ਜਿਵਾਲਿਆ ਗਿਆ, ਜਿਹੜੇ ਮਰ ਚੁੱਕੇ ਹਨ।
ਮਲਾਕੀ 1:11
“ਸਾਰੀ ਦੁਨੀਆਂ ਵਿੱਚ ਮੇਰੇ ਨਾਂ ਦਾ ਆਦਰ ਹੁੰਦਾ ਹੈ ਅਤੇ ਸਾਰੀ ਦੁਨੀਆਂ ਦੇ ਦੁਆਲਿਓ ਲੋਕ ਮੇਰੇ ਲਈ ਵੱਧੀਆ ਤੋਹਫ਼ੇ ਲਿਆਉਂਦੇ ਹਨ। ਉਹ ਮੇਰੇ ਨਾਂ ਤੇ ਤੋਹਫ਼ੇ ਵਜੋਂ ਸੁਗੰਧਤ ਧੂਪਾਂ ਧੁਖਾਉਂਦੇ ਹਨ, ਕਿਉਂ ਕਿ ਉਨ੍ਹਾਂ ਸਾਰੇ ਲੋਕਾਂ ਲਈ ਮੇਰੇ ਨਾਂ ਦੀ ਮਹੱਤਾ ਹੈ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ।
ਯਸਈਆਹ 53:2
ਉਹ ਪਰਮੇਸ਼ੁਰ ਦੇ ਸਾਹਮਣੇ ਇੱਕ ਛੋਟੇ ਪੌਦੇ ਵਾਂਗ ਉਗਿਆ ਸੀ। ਉਹ ਖੁਸ਼ਕ ਧਰਤੀ ਉੱਤੇ ਉੱਗਣ ਵਾਲੀ ਜਢ਼ ਵਾਂਗ ਸੀ। ਉਹ ਮਹੱਤਵਪੂਰਣ ਦਿਖਾਈ ਨਹੀਂ ਦਿੰਦਾ ਸੀ। ਉਸਦਾ ਕੋਈ ਖਾਸ ਪਰਤਾਪ ਨਹੀਂ ਸੀ। ਜੇ ਅਸੀਂ ਉਸ ਵੱਲ ਦੇਖਦੇ ਤਾਂ ਸਾਨੂੰ ਕੋਈ ਅਜਿਹੀ ਖਾਸ ਗੱਲ ਨਹੀਂ ਦਿਖਾਈ ਨਹੀਂ ਸੀ ਦੇਣੀ ਜਿਹੜੀ ਉਸ ਨੂੰ ਸਾਡੀ ਨਜ਼ਰ ਵਿੱਚ ਪਸੰਦ ਕਰਨ ਯੋਗ ਬਣਾਉਂਦੀ ਹੋਵੇ।
ਅਮਸਾਲ 3:9
ਆਪਣੀ ਦੌਲਤ ਤੋਂ ਅਤੇ ਆਪਣੀਆਂ ਫ਼ਸਲਾਂ ਦੇ ਪਹਿਲੇ ਫ਼ਲਾਂ ਤੋਂ ਯਹੋਵਾਹ ਦਾ ਸਤਿਕਾਰ ਕਰੋ।
ਗਿਣਤੀ 28:2
“ਇਸਰਾਏਲ ਦੇ ਲੋਕਾਂ ਨੂੰ ਇਹ ਆਦੇਸ਼ ਦੇ। ਉਨ੍ਹਾਂ ਨੂੰ ਠੀਕ ਸਮੇਂ ਤੇ ਅਨਾਜ ਦੀਆਂ ਭੇਟਾਂ ਅਤੇ ਬਲੀਆਂ ਚੜ੍ਹਾਉਣ ਲਈ ਕਹਿ। ਉਹ ਮੇਰੇ ਲਈ ਸੁਗਾਤਾਂ ਹਨ। ਉਨ੍ਹਾਂ ਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।
੨ ਸਲਾਤੀਨ 4:42
ਅਲੀਸ਼ਾ ਦਾ ਨਬੀਆਂ ਦੇ ਟੋਲੇ ਨੂੰ ਭੋਜ ਕਰਾਉਣਾ ਬਆਲ ਸ਼ਲੀਸ਼ਾਹ ਤੋਂ ਇੱਕ ਮਨੁੱਖ ਆਪਣੇ ਖੇਤ ਦੀ ਪਹਿਲੀ ਫ਼ਸਲ ਵਿੱਚੋਂ ਜੌਆਂ ਦੀਆਂ ਰੋਟੀਆਂ ਦੇ 20 ਟੁਕੜੇ ਅਤੇ ਆਪਣੇ ਝੋਲੇ ਵਿੱਚ ਅਲੀਸ਼ਾ ਲਈ ਤਾਜ਼ਾ ਅਨਾਜ ਲਿਆਇਆ। ਤਦ ਅਲੀਸ਼ਾ ਨੇ ਕਿਹਾ, “ਇਹ ਭੋਜਨ ਲੋਕਾਂ ਵਿੱਚ ਵੰਡ ਦੇ, ਤਾਂ ਜੋ ਉਹ ਖਾ ਸੱਕਣ।”
ਅਸਤਸਨਾ 26:2
ਤੁਸੀਂ ਉਹ ਫ਼ਸਲਾਂ ਇਕੱਠੀਆਂ ਕਰੋਂਗੇ ਜਿਹੜੀਆਂ ਉਸ ਧਰਤੀ ਉੱਤੇ ਉੱਗਦੀਆਂ ਹਨ ਜਿਹੜੀ ਯਹੋਵਾਹ ਤੁਹਾਨੂੰ ਦੇ ਰਿਹਾ ਹੈ ਤੁਹਾਨੂੰ ਚਾਹੀਦਾ ਹੈ ਕਿ ਪਹਿਲੀ ਫ਼ਸਲ ਨੂੰ ਟੋਕਰਿਆਂ ਵਿੱਚ ਇਕੱਠੀ ਕਰ ਲਵੋ। ਫ਼ੇਰ ਆਪਣੀ ਫ਼ਸਲ ਦਾ ਪਹਿਲਾ ਹਿੱਸਾ ਉਸ ਥਾਂ ਲੈ ਜਾਵੋ ਜਿਸ ਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਆਪਣੇ ਨਾਮ ਦੀ ਰਿਹਾਇਸ਼ ਲਈ ਚੁਣਿਆ ਹੈ।
ਅਹਬਾਰ 23:20
“ਜਾਜਕ ਇਨ੍ਹਾਂ ਨੂੰ ਯਹੋਵਾਹ ਦੇ ਸਾਹਮਣੇ ਦੋ ਲੇਲਿਆਂ ਅਤੇ ਪਹਿਲੀ ਫ਼ਸਲ ਦੀ ਰੋਟੀ ਨਾਲ ਹਿਲਾਉਣ ਦੀ ਭੇਟ ਵਜੋਂ ਲਹਿਰਾਵੇਗਾ। ਇਹ ਯਹੋਵਾਹ ਲਈ ਪਵਿੱਤਰ ਹਨ। ਇਹ ਜਾਜਕ ਦੇ ਹੋਣਗੇ।
ਅਹਬਾਰ 23:14
ਜਿੰਨਾ ਚਿਰ ਤੁਸੀਂ ਇਹ ਸੁਗਾਤ ਯਹੋਵਾਹ ਲਈ ਨਹੀਂ ਲਿਆਉਂਦੇ, ਤੁਹਾਨੂੰ ਆਪਣੀ ਵਾਢੀ ਚੋਂ ਅਨਾਜ, ਰੋਟੀ ਜਾਂ ਫ਼ਲ ਨਹੀਂ ਖਾਣਾ ਚਾਹੀਦਾ। ਇਹ ਨੇਮ ਜਿੱਥੇ ਵੀ ਤੁਸੀਂ ਰਹੋਂ ਤੁਹਾਡੀਆਂ ਸਾਰੀਆਂ ਪੀੜੀਆਂ ਤਾਈਂ ਜਾਰੀ ਰਹੇਗਾ।
ਅਹਬਾਰ 22:29
“ਜੇ ਤੁਸੀਂ ਯਹੋਵਾਹ ਨੂੰ ਧੰਨਵਾਦ ਦੀ ਕੋਈ ਖਾਸ ਭੇਟ ਚੜ੍ਹਾਉਣੀ ਚਾਹੁੰਦੇ ਹੋ, ਤੁਹਾਨੂੰ ਇਸ ਨੂੰ ਪ੍ਰਵਾਨ ਕੀਤੇ ਜਾਣ ਲਈ ਇੰਝ ਕਰਨਾ ਚਾਹੀਦਾ।
ਪੈਦਾਇਸ਼ 4:3
ਪਹਿਲਾ ਕਤਲ ਵਾਢੀ ਦੇ ਸਮੇਂ, ਕਇਨ ਯਹੋਵਾਹ ਲਈ ਸੁਗਾਤ ਵਜੋਂ ਕੁਝ ਫ਼ਲ ਅਤੇ ਸਬਜ਼ੀਆਂ ਲੈ ਕੇ ਆਇਆ। ਕਇਨ ਉਸ ਭੋਜਨ ਦਾ ਕੁਝ ਹਿੱਸਾ ਲੈ ਕੇ ਆਇਆ ਜਿਹੜਾ ਉਸ ਨੇ ਧਰਤੀ ਤੇ ਉਗਾਇਆ ਸੀ। ਪਰ ਹਾਬਲ ਆਪਣੇ ਇੱਜੜ ਵਿੱਚੋਂ ਕੁਝ ਜਾਨਵਰ ਲੈ ਕੇ ਆਇਆ।