Leviticus 20:8
ਮੇਰੇ ਕਾਨੂੰਨਾਂ ਨੂੰ ਚੇਤੇ ਰੱਖੋ ਅਤੇ ਮੰਨੋ। ਮੈਂ ਯਹੋਵਾਹ ਹਾਂ ਅਤੇ ਮੈਂ ਤੁਹਾਨੂੰ ਪਵਿੱਤਰ ਬਣਾਉਂਦਾ ਹਾਂ।
Leviticus 20:8 in Other Translations
King James Version (KJV)
And ye shall keep my statutes, and do them: I am the LORD which sanctify you.
American Standard Version (ASV)
And ye shall keep my statutes, and do them: I am Jehovah who sanctifieth you.
Bible in Basic English (BBE)
And keep my rules and do them: I am the Lord, who make you holy.
Darby English Bible (DBY)
And ye shall observe my statutes, and do them: I am Jehovah who hallow you.
Webster's Bible (WBT)
And ye shall keep my statutes, and do them: I am the LORD who sanctify you.
World English Bible (WEB)
You shall keep my statutes, and do them. I am Yahweh who sanctifies you.
Young's Literal Translation (YLT)
and ye have kept My statutes and have done them; I `am' Jehovah, sanctifying you.
| And ye shall keep | וּשְׁמַרְתֶּם֙ | ûšĕmartem | oo-sheh-mahr-TEM |
| אֶת | ʾet | et | |
| my statutes, | חֻקֹּתַ֔י | ḥuqqōtay | hoo-koh-TAI |
| do and | וַֽעֲשִׂיתֶ֖ם | waʿăśîtem | va-uh-see-TEM |
| them: I | אֹתָ֑ם | ʾōtām | oh-TAHM |
| am the Lord | אֲנִ֥י | ʾănî | uh-NEE |
| which sanctify | יְהוָ֖ה | yĕhwâ | yeh-VA |
| you. | מְקַדִּשְׁכֶֽם׃ | mĕqaddiškem | meh-ka-deesh-HEM |
Cross Reference
ਖ਼ਰੋਜ 31:13
“ਇਸਰਾਏਲ ਦੇ ਲੋਕਾਂ ਨੂੰ ਇਹ ਆਖੀਂ; ‘ਤੁਹਾਨੂੰ ਮੇਰੇ ਆਰਾਮ ਦੇ ਖਾਸ ਦਿਨਾਂ ਦੀਆਂ ਬਿਧੀਆਂ ਦੀ ਜ਼ਰੂਰ ਪਾਲਣਾ ਕਰਨੀ ਚਾਹੀਦੀ ਹੈ। ਤੁਹਾਨੂੰ ਇਹ ਗੱਲ ਇਸ ਲਈ ਜ਼ਰੂਰ ਕਰਨੀ ਚਾਹੀਦੀ ਹੈ ਕਿਉਂਕਿ ਇਹ ਤੁਹਾਡੇ ਅਤੇ ਮੇਰੇ ਵਿੱਚਕਾਰ ਸਾਰੀਆਂ ਪੀੜੀਆਂ ਲਈ ਇੱਕ ਸੰਕੇਤ ਹੋਣਗੇ। ਇਹ ਤੁਹਾਨੂੰ ਦਰਸਾਉਣਗੇ ਕਿ ਮੈਂ, ਯਹੋਵਾਹ ਨੇ, ਤੁਹਾਨੂੰ ਆਪਣੇ ਖਾਸ ਬੰਦੇ ਬਣਾਇਆ ਹੈ।
ਹਿਜ਼ ਕੀ ਐਲ 37:28
ਅਤੇ ਹੋਰਨਾਂ ਕੌਮਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ ਅਤੇ ਉਹ ਜਾਣ ਲੈਣਗੇ ਕਿ ਮੈਂ ਇਸਰਾਏਲ ਨੂੰ, ਉਨ੍ਹਾਂ ਦਰਮਿਆਨ ਸਦਾ ਲਈ ਆਪਣਾ ਪਵਿੱਤਰ ਸਥਾਨ ਰੱਖਕੇ, ਆਪਣੇ ਖਾਸ ਬੰਦੇ ਬਣਾਉਂਦਾ ਹਾਂ।’”
ਅਹਬਾਰ 21:8
ਤੁਹਾਨੂੰ ਜਾਜਕ ਨਾਲ ਨਾਪਾਕ ਤਰੀਕੇ ਨਾਲ ਪੇਸ਼ ਨਹੀਂ ਆਉਣਾ ਚਾਹੀਦਾ। ਕਿਉਂਕਿ ਉਹ ਤੁਹਾਡੇ ਪਰਮੇਸ਼ੁਰ ਦਾ ਭੋਜਨ ਹਾਜ਼ਰ ਕਰਦਾ ਹੈ, ਅਤੇ ਮੈਂ ਪਵਿੱਤਰ ਹਾਂ। ਮੈਂ ਯਹੋਵਾਹ ਹਾਂ ਅਤੇ ਮੈਂ ਤੁਹਾਨੂੰ ਪਵਿੱਤਰ ਬਣਾਉਂਦਾ ਹਾਂ।
ਪਰਕਾਸ਼ ਦੀ ਪੋਥੀ 22:14
“ਉਹ ਲੋਕ ਜਿਨ੍ਹਾਂ ਨੇ ਆਪਣੇ ਚੋਲੇ ਧੋਤੇ ਹਨ, ਸੁਭਾਗੇ ਹੋਣਗੇ। ਉਨ੍ਹਾਂ ਨੂੰ ਜੀਵਨ ਦੇ ਰੁੱਖ ਦਾ ਫ਼ਲ ਖਾਣ ਦਾ ਇਖਤਿਆਰ ਹੋਵੇਗਾ। ਉਹ ਬੂਹਿਆਂ ਰਾਹੀਂ ਸ਼ਹਿਰ ਵਿੱਚ ਦਾਖਿਲ ਹੋਣਗੇ।
ਯਾਕੂਬ 1:22
ਉਹੀ ਕਰੋ ਜੋ ਪਰਮੇਸ਼ੁਰ ਦੀ ਸਿੱਖਿਆ ਆਖਦੀ ਹੈ। ਸਿਰਫ਼ ਸੁਣੋ ਹੀ ਨਾ ਅਤੇ ਅਮਲ ਵੀ ਕਰੋ। ਕਿਉਂ? ਕਿਉਂਕਿ ਜਦੋਂ ਤੁਸੀਂ ਬੈਠੇ ਬੈਠੇ ਸੁਣਦੇ ਹੀ ਰਹਿੰਦੇ ਹੋ ਤਾਂ ਤੁਸੀਂ ਆਪਣੇ ਆਪ ਨੂੰ ਮੂਰਖ ਬਣਾ ਰਹੇ ਹੁੰਦੇ ਹੋ।
੨ ਥੱਸਲੁਨੀਕੀਆਂ 2:13
ਤੁਹਾਨੂੰ ਮੁਕਤੀ ਲਈ ਚੁਣਿਆ ਗਿਆ ਹੈ ਭਰਾਵੋ ਅਤੇ ਭੈਣੋ, ਪ੍ਰਭੂ ਤੁਹਾਨੂੰ ਪਿਆਰ ਕਰਦਾ ਹੈ। ਪਰਮੇਸ਼ੁਰ ਨੇ ਸ਼ੁਰੂ ਤੋਂ ਹੀ ਤੁਹਾਨੂੰ ਬਚਾਉਣ ਲਈ ਚੁਣ ਲਿਆ ਸੀ, ਇਸ ਲਈ ਸਾਨੂੰ ਹਮੇਸ਼ਾ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ। ਜਿਹੜਾ ਆਤਮਾ ਤੁਹਾਨੂੰ ਪਵਿੱਤਰ ਬਣਾਉਂਦਾ ਹੈ ਉਸ ਕਰਕੇ ਅਤੇ ਤੁਹਾਡੇ ਸੱਚ ਤੇ ਵਿਸ਼ਵਾਸ ਕਰਨ ਕਰਕੇ, ਤੁਹਾਨੂੰ ਬਚਾ ਲਿਆ ਗਿਆ ਹੈ।
੧ ਥੱਸਲੁਨੀਕੀਆਂ 5:23
ਅਸੀ ਪ੍ਰਾਰਥਨਾ ਕਰਦੇ ਹਾਂ ਕਿ ਅਮਨ ਦਾ ਪਰਮੇਸ਼ੁਰ ਖੁਦ ਤੁਹਾਨੂੰ ਉਸੇ ਦਾ ਹੋਣ ਲਈ ਪਵਿੱਤਰ ਬਣਾਵੋ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਹਾਡਾ ਆਤਮਾ ਅਤੇ ਜੀਵਨ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਤੱਕ ਸੁੱਰੱਖਿਅਤ ਅਤੇ ਦੋਸ਼ ਰਹਿਤ ਰਹਿਣ।
੧ ਕੁਰਿੰਥੀਆਂ 1:30
ਪਰਮੇਸ਼ੁਰ ਨੇ ਹੀ ਤੁਹਾਨੂੰ ਮਸੀਹ ਯਿਸੂ ਦੇ ਅੰਗ ਬਣਾਇਆ ਹੈ। ਮਸੀਹ ਸਾਡੇ ਲਈ ਪਰਮੇਸ਼ੁਰ ਵੱਲੋਂ ਮਿਲੀ ਬੁੱਧ ਹੈ। ਮਸੀਹ ਦੇ ਕਾਰਣ ਹੀ ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ, ਅਤੇ ਆਪਣੇ ਪਾਪਾਂ ਤੋਂ ਮੁਕਤ ਹਾਂ। ਮਸੀਹ ਦੇ ਕਾਰਣ ਹੀ ਅਸੀਂ ਪਵਿੱਤਰ ਹਾਂ।
ਯੂਹੰਨਾ 13:17
ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਖੁਸ਼ ਹੋਵੋਂਗੇ।
ਮੱਤੀ 12:50
ਕਿਉਂਕਿ ਜੋ ਕੋਈ ਵੀ ਮੇਰੇ ਸੁਰਗੀ ਪਿਤਾ ਦੀ ਇੱਛਾ ਪੂਰੀ ਕਰਦਾ ਹੈ ਉਹੀ ਮੇਰਾ ਭਰਾ, ਭੈਣ ਅਤੇ ਮਾਤਾ ਹੈ।”
ਮੱਤੀ 7:24
ਸਿਆਣਾ ਮਨੁੱਖ ਅਤੇ ਮੂਰਖ ਮਨੁੱਖ “ਹਰੇਕ ਮਨੁੱਖ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਇਨ੍ਹਾਂ ਉੱਤੇ ਚੱਲਦਾ ਹੈ ਉਹ ਉਸ ਬੁੱਧਿਮਾਨ ਵਰਗਾ ਜਾਣਿਆ ਜਾਵੇਗਾ ਜਿਸਨੇ ਚੱਟਾਨ ਉੱਤੇ ਆਪਣਾ ਘਰ ਬਣਾਇਆ।
ਮੱਤੀ 5:19
“ਜੇਕਰ ਕੋਈ ਵਿਅਕਤੀ ਅਣਆਗਿਆਕਾਰੀ ਹੈ ਅਤੇ ਦੂਜਿਆਂ ਨੂੰ ਵੀ ਆਗਿਆ ਨਾ ਮੰਨਣ ਦਾ ਉਪਦੇਸ਼ ਦਿੰਦਾ ਹੈ, ਤਾਂ ਉਹ ਸਵਰਗ ਦੇ ਰਾਜ ਵਿੱਚ ਸਭ ਤੋਂ ਘੱਟ ਮਹੱਤਵਪੂਰਣ ਹੋਵੇਗਾ। ਪਰ ਜਿਹੜਾ ਕੋਈ ਹੁਕਮਾਂ ਨੂੰ ਮੰਨੇਗਾ ਅਤੇ ਹੋਰਾਂ ਨੂੰ ਦੱਸੇਗਾ ਉਹ ਸਵਰਗ ਦੇ ਰਾਜ ਵਿੱਚ ਮਹਾਨ ਹੋਵੇਗਾ।
ਹਿਜ਼ ਕੀ ਐਲ 20:12
ਮੈਂ ਉਨ੍ਹਾਂ ਨੂੰ ਆਰਾਮ ਕਰਨ ਦੇ ਖਾਸ ਦਿਨਾਂ ਬਾਰੇ ਵੀ ਦੱਸ ਦਿੱਤਾ ਸੀ। ਉਹ ਖਾਸ ਦਿਨ ਮੇਰੇ ਅਤੇ ਉਨ੍ਹਾਂ ਦੇ ਦਰਮਿਆਨ ਖਾਸ ਨਿਸ਼ਾਨ ਸਨ। ਉਨ੍ਹਾਂ ਨੇ ਦਰਸਾਇਆ ਕਿ ਮੈਂ ਯਹੋਵਾਹ ਹਾਂ ਅਤੇ ਉਨ੍ਹਾਂ ਨੂੰ ਆਪਣੇ ਲਈ ਖਾਸ ਬਣਾ ਰਿਹਾ ਸਾਂ।
ਅਹਬਾਰ 19:37
“ਤੁਹਾਨੂੰ ਮੇਰੇ ਸਾਰੇ ਨੇਮ ਤੇ ਅਸੂਲ ਚੇਤੇ ਰੱਖਣੇ ਚਾਹੀਦੇ ਹਨ। ਅਤੇ ਤੁਹਾਨੂੰ ਉਨ੍ਹਾਂ ਨੂੰ ਮੰਨਣਾ ਚਾਹੀਦਾ ਹੈ। ਮੈਂ ਯਹੋਵਾਹ ਹਾਂ।”
ਅਹਬਾਰ 18:4
ਤੁਹਾਨੂੰ ਮੇਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਮੰਨਣਾ ਚਾਹੀਦਾ ਹੈ! ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।