Leviticus 5:4
“ਜਾਂ ਹੋ ਸੱਕਦਾ ਆਦਮੀ ਕੋਈ ਕਸਮ ਜਲਦੀ ਵਿੱਚ ਲੈ ਲਵੇ ਇਹ ਸਾਬਤ ਕਰਨ ਲਈ ਕਿ ਉਹ ਸੱਚ ਕਹਿ ਰਿਹਾ ਹੈ, ਭਾਵੇਂ ਨਤੀਜਾ ਚੰਗਾ ਹੋਵੇ ਜਾਂ ਬੁਰਾ, ਅਤੇ ਉਹ ਇਸ ਨੂੰ ਮਹਿਸੂਸ ਨਹੀਂ ਕਰਦਾ। ਜਦੋਂ ਉਹ ਮਹਿਸੂਸ ਕਰੇ ਕਿ ਉਸ ਨੇ ਕੀ ਕੀਤਾ ਹੈ, ਉਹ ਦੋਸ਼ੀ ਬਣ ਜਾਂਦਾ।
Leviticus 5:4 in Other Translations
King James Version (KJV)
Or if a soul swear, pronouncing with his lips to do evil, or to do good, whatsoever it be that a man shall pronounce with an oath, and it be hid from him; when he knoweth of it, then he shall be guilty in one of these.
American Standard Version (ASV)
Or if any one swear rashly with his lips to do evil, or to do good, whatsoever it be that a man shall utter rashly with an oath, and it be hid from him; when he knoweth of it, then he shall be guilty in one of these `things'.
Bible in Basic English (BBE)
Or if anyone, without thought, takes an oath to do evil or to do good, whatever he says without thought, with an oath, having no knowledge of what he is doing; when it becomes clear to him, he will be responsible for any of these things.
Darby English Bible (DBY)
Or if any one swear, talking rashly with the lips, to do evil or to do good, in everything that a man shall say rashly with an oath, and it be hid from him, when he knoweth [it], then is he guilty in one of these.
Webster's Bible (WBT)
Or if a soul shall swear, pronouncing with his lips to do evil, or to do good, whatever it may be, that a man shall pronounce with an oath, and it be hid from him; when he knoweth of it, then he shall be guilty in one of these.
World English Bible (WEB)
"'Or if anyone swears rashly with his lips to do evil, or to do good, whatever it is that a man might utter rashly with an oath, and it is hidden from him; when he knows of it, then he shall be guilty of one of these.
Young's Literal Translation (YLT)
`Or when a person sweareth, speaking wrongfully with the lips to do evil, or to do good, even anything which man speaketh wrongfully with an oath, and it hath been hid from him; -- when he hath known then he hath been guilty of one of these;
| Or | א֣וֹ | ʾô | oh |
| if | נֶ֡פֶשׁ | nepeš | NEH-fesh |
| a soul | כִּ֣י | kî | kee |
| swear, | תִשָּׁבַע֩ | tiššābaʿ | tee-sha-VA |
| pronouncing | לְבַטֵּ֨א | lĕbaṭṭēʾ | leh-va-TAY |
| lips his with | בִשְׂפָתַ֜יִם | biśpātayim | vees-fa-TA-yeem |
| to do evil, | לְהָרַ֣ע׀ | lĕhāraʿ | leh-ha-RA |
| or | א֣וֹ | ʾô | oh |
| to do good, | לְהֵיטִ֗יב | lĕhêṭîb | leh-hay-TEEV |
| whatsoever | לְ֠כֹל | lĕkōl | LEH-hole |
| אֲשֶׁ֨ר | ʾăšer | uh-SHER | |
| man a that be it | יְבַטֵּ֧א | yĕbaṭṭēʾ | yeh-va-TAY |
| pronounce shall | הָֽאָדָ֛ם | hāʾādām | ha-ah-DAHM |
| with an oath, | בִּשְׁבֻעָ֖ה | bišbuʿâ | beesh-voo-AH |
| hid be it and | וְנֶעְלַ֣ם | wĕneʿlam | veh-neh-LAHM |
| from | מִמֶּ֑נּוּ | mimmennû | mee-MEH-noo |
| him; when he | וְהוּא | wĕhûʾ | veh-HOO |
| knoweth | יָדַ֥ע | yādaʿ | ya-DA |
| of guilty be shall he then it, | וְאָשֵׁ֖ם | wĕʾāšēm | veh-ah-SHAME |
| in one | לְאַחַ֥ת | lĕʾaḥat | leh-ah-HAHT |
| of these. | מֵאֵֽלֶּה׃ | mēʾēlle | may-A-leh |
Cross Reference
ਰਸੂਲਾਂ ਦੇ ਕਰਤੱਬ 23:12
ਕੁਝ ਯਹੂਦੀਆਂ ਨੇ ਪੌਲੁਸ ਨੂੰ ਮਾਰਨ ਦੀ ਵਿਉਂਤ ਬਣਾਈ ਅਗਲੇ ਦਿਨ ਦੀ ਸਵੇਰ ਕੁਝ ਯਹੂਦੀਆਂ ਨੇ ਪੌਲੁਸ ਦੇ ਵਿਰੁੱਧ ਸਾਜਿਸ਼ ਕੀਤੀ। ਉਨ੍ਹਾਂ ਨੇ ਆਪੋ ਵਿੱਚ ਹੀ ਮਤਾ ਪਕਾਇਆ ਕਿ ਜਦ ਤੱਕ ਉਹ ਪੌਲੁਸ ਨੂੰ ਮਾਰ ਨਾ ਮੁਕਾਉਣਗੇ ਉਹ ਕੁਝ ਵੀ ਨਹੀਂ ਖਾਣ ਪੀਣਗੇ।
ਮਰਕੁਸ 6:23
ਉਸ ਨੇ ਸੌਂਹ ਖਾਕੇ ਉਸ ਨਾਲ ਇਕਰਾਰ ਕੀਤਾ, “ਜੋ ਕੁਝ ਤੂੰ ਮੰਗੇਂਗੀ ਮੈਂ ਤੈਨੂੰ ਦੇਵਾਂਗਾ ਭਾਵੇਂ ਇਹ ਮੇਰਾ ਅੱਧਾ ਰਾਜ ਹੀ ਕਿਉਂ ਨਾ ਹੋਵੇ।”
੧ ਸਮੋਈਲ 25:22
ਪਰਮੇਸ਼ੁਰ ਮੈਨੂੰ ਉਸਤੋਂ ਵੀ ਵੱਧੇਰੇ ਸਜ਼ਾ ਦੇਵੇ ਜਿੰਨੀ ਉਸ ਨੇ ਮੇਰੇ ਦੁਸ਼ਮਣਾਂ ਨੂੰ ਦਿੱਤੀ ਹੈ ਜੇਕਰ ਮੈਂ ਉਸ ਦੇ ਪਰਿਵਾਰ ਦੇ ਇੱਕ ਵੀ ਸਦੱਸ ਨੂੰ ਇੱਕ ਰਾਤ ਲਈ ਵੀ ਜਿਉਣ ਦੇਵਾਂ।”
ਕਜ਼ਾૃ 11:31
ਤਾਂ ਮੈਂ ਉਹ ਪਹਿਲੀ ਚੀਜ਼ ਭੇਟ ਕਰਾਂਗਾ ਜਿਹੜੀ ਉਦੋਂ ਮੇਰੇ ਘਰ ਤੋਂ ਬਾਹਰ ਆਵੇਗੀ ਜਦੋਂ ਮੈਂ ਜਿੱਤ ਹਾਸਿਲ ਕਰਕੇ ਵਾਪਿਸ ਆਵਾਂਗਾ। ਮੈਂ ਇਸ ਨੂੰ ਯਹੋਵਾਹ ਅੱਗੇ ਹੋਮ ਦੀ ਭੇਟ ਚੜ੍ਹਾਵਾਂਗਾ।”
੨ ਸਲਾਤੀਨ 6:31
ਪਾਤਸ਼ਾਹ ਨੇ ਕਿਹਾ, “ਜੇ ਅੱਜ ਸ਼ਾਫ਼ਾਤ ਦੇ ਪੁੱਤਰ ਅਲੀਸ਼ਾ ਦਾ ਸਿਰ ਉਸ ਦੇ ਤਨ ਉੱਪਰੋ ਰਹਿ ਜਾਵੇ ਤਾਂ ਪਰਮੇਸ਼ੁਰ ਮੇਰੇ ਨਾਲ ਇਸ ਵਰਗਾ ਨਹੀਂ ਸਗੋਂ ਇਸ ਤੋਂ ਵੱਧ ਬੁਰਾ ਹਸ਼ਰ ਕਰੇ।”
ਜ਼ਬੂਰ 132:2
ਦਾਊਦ ਨੇ ਯਹੋਵਾਹ ਨਾਲ ਇਕਰਾਰ ਕੀਤਾ ਸੀ। ਦਾਊਦ ਨੇ ਯਾਕੂਬ ਦੇ ਪਰਮੇਸ਼ੁਰ ਨਾਲ ਖਾਸ ਇਕਰਾਰ ਕੀਤਾ ਸੀ।
ਵਾਈਜ਼ 5:2
ਆਪਣੇ ਮੂੰਹ ਨਾਲ ਰੁੱਖ੍ਖੇ ਨਾ ਹੋਵੋ, ਅਤੇ ਪਰਮੇਸ਼ੁਰ ਅੱਗੇ ਆਪਣੇ ਦਿਲ ਨੂੰ ਰੁੱਖਾ ਨਾ ਬੋਲਣ ਦੇਵੋ। ਕਿਉਂ ਕਿ ਪਰਮੇਸ਼ੁਰ ਸਵਰਗ ਵਿੱਚ ਹੈ ਅਤੇ ਤੁਸੀਂ ਧਰਤੀ ਉੱਤੇ ਹੋ। ਇਸੇ ਲਈ, ਆਪਣੇ ਸ਼ਬਦਾਂ ਨੂੰ ਘਟਾਵੋ।
ਹਿਜ਼ ਕੀ ਐਲ 17:18
ਪਰ ਯਹੂਦਾਹ ਦਾ ਰਾਜਾ ਬਚਕੇ ਨਿਕਲ ਸੱਕੇਗਾ। ਕਿਉਂ? ਕਿਉਂ ਕਿ ਉਸ ਨੇ ਆਪਣੇ ਇਕਰਾਰਨਾਮੇ ਨੂੰ ਅੱਖੋਁ ਪਰੋਖੇ ਕੀਤਾ। ਉਸ ਨੇ ਨਬੂਕਦਨੱਸਰ ਨਾਲ ਕੀਤਾ ਇਕਰਾਰਨਾਮਾ ਤੋੜਿਆ।”
ਮੱਤੀ 14:7
ਤਾਂ ਹੇਰੋਦੇਸ ਨੇ ਸੌਂਹ ਖਾਕੇ ਉਸ ਨੂੰ, ਜੋ ਕੁਝ ਵੀ ਉਹ ਮੰਗੇ, ਦੇਣ ਦਾ ਇਕਰਾਰ ਕੀਤਾ।
ਮੱਤੀ 14:9
ਹੇਰੋਦੇਸ ਉਦਾਸ ਹੋ ਗਿਆ, ਪਰ ਆਪਣੀਆਂ ਸੌਹਾਂ ਦੇ ਕਾਰਣ ਅਤੇ ਉਨ੍ਹਾਂ ਲੋਕਾਂ ਦੇ ਕਾਰਣ, ਜਿਹੜੇ ਉਸ ਦੇ ਨਾਲ ਬੈਠੇ ਹੋਏ ਸਨ, ਉਸ ਨੇ ਹੁਕਮ ਦਿੱਤਾ ਕਿ ਉਸਦੀ ਬੇਨਤੀ ਤੁਰੰਤ ਪੂਰੀ ਕੀਤੀ ਜਾਵੇ।
੨ ਸਮੋਈਲ 21:7
ਪਰ ਪਾਤਸ਼ਾਹ ਨੇ ਯੋਨਾਥਾਨ ਦੇ ਪੁੱਤਰ ਨੂੰ ਬਚਾਅ ਲਿਆ ਜਿਸ ਦਾ ਨਾਂ ਮਫ਼ੀਬੋਸ਼ਥ ਸੀ। ਯੋਨਾਥਾਨ ਸਾਊਲ ਦਾ ਪੁੱਤਰ ਸੀ ਪਰ ਦਾਊਦ ਨੇ ਯੋਨਾਥਾਨ ਅੱਗੇ ਯਹੋਵਾਹ ਦਾ ਨਾਂ ਲੈ ਕੇ ਸੌਂਹ ਖਾਧੀ ਸੀ, ਇਸ ਲਈ ਪਾਤਸ਼ਾਹ ਉਸ ਨੂੰ ਚੋਟ ਪਹੁੰਚਾਣਾ ਨਹੀਂ ਚਾਹੁੰਦਾ ਸੀ।
੧ ਸਮੋਈਲ 24:21
ਹੁਣ ਮੇਰੇ ਨਾਲ ਸੌਂਹ ਚੁੱਕ। ਯਹੋਵਾਹ ਦੇ ਨਾਉਂ ਦੀ ਸੌਂਹ ਚੁੱਕ ਕਿ ਤੂੰ ਮੇਰੇ ਪਿੱਛੇ ਮੇਰੇ ਉੱਤਰਾਧਿਕਾਰੀਆਂ ਦਾ ਨਾਸ਼ ਨਹੀਂ ਕਰੇਂਗਾ ਅਤੇ ਮੇਰੇ ਨਾਮ ਅਤੇ ਮੇਰੇ ਪਿਉ ਦੀ ਅੰਸ਼ ਨੂੰ ਖਤਮ ਨਹੀਂ ਕਰੇਂਗਾ।”
ਗਿਣਤੀ 30:6
“ਕੋਈ ਔਰਤ ਸ਼ਾਇਦ ਯਹੋਵਾਹ ਨੂੰ ਕੁਝ ਖਾਸ ਦੇਣ ਦਾ ਇਕਰਾਰ ਕਰੇ, ਅਤੇ ਸ਼ਾਇਦ ਉਸਤੋਂ ਬਾਦ ਉਸਦਾ ਵਿਆਹ ਹੋ ਜਾਵੇ।
ਗਿਣਤੀ 30:8
ਪਰ ਜੇ ਪਤੀ ਉਸ ਦੇ ਇਕਰਾਰ ਬਾਰੇ ਸੁਣਦਾ ਹੈ ਅਤੇ ਉਸ ਨੂੰ ਆਪਣਾ ਇਕਰਾਰ ਪੂਰਾ ਕਰਨ ਬਾਰੇ ਇਨਕਾਰ ਕਰ ਦਿੰਦਾ ਹੈ ਤਾਂ ਪਤਨੀ ਨੂੰ ਉਹ ਗੱਲ ਕਰਨ ਦੀ ਲੋੜ ਨਹੀਂ ਜਿਸਦਾ ਉਸ ਨੇ ਇਕਰਾਰ ਕੀਤਾ ਸੀ। ਉਸ ਦੇ ਪਤੀ ਨੇ ਇਕਰਾਰ ਨੂੰ ਤੋੜਿਆ-ਉਸ ਨੇ ਉਸ ਨੂੰ ਉਹ ਗੱਲ ਨਹੀਂ ਕਰਨ ਦਿੱਤੀ ਜਿਸਦਾ ਉਸ ਨੇ ਇਕਰਾਰ ਕੀਤਾ ਸੀ। ਇਸ ਲਈ ਯਹੋਵਾਹ ਉਸ ਨੂੰ ਮਾਫ਼ ਕਰ ਦੇਵੇਗਾ।
ਯਸ਼ਵਾ 2:14
ਉਨ੍ਹਾਂ ਆਦਮੀਆਂ ਨੇ ਉਸ ਨੂੰ ਯਕੀਨ ਦਿਵਾਇਆ, “ਅਸੀਂ ਤੁਹਾਡੀਆਂ ਜ਼ਿੰਦਗੀਆਂ ਖਾਤਰ ਆਪਣੀਆਂ ਜ਼ਿੰਦਗੀਆਂ ਦੇ ਦੇਵਾਂਗੇ ਜੇਕਰ ਤੂੰ ਕਿਸੇ ਨੂੰ ਨਾ ਦੱਸੇ ਕਿ ਅਸੀਂ ਕੀ ਕਰ ਰਹੇ ਹਾਂ। ਫ਼ੇਰ, ਜਦੋਂ ਯਹੋਵਾਹ ਸਾਨੂੰ ਸਾਡੀ ਧਰਤੀ ਦੇਵੇਗਾ, ਅਸੀਂ ਤੁਹਾਡੇ ਲਈ ਚੰਗੇ ਹੋਵਾਂਗੇ। ਤੂੰ ਸਾਡੇ ਉੱਤੇ ਭਰੋਸਾ ਕਰ ਸੱਕਦੀ ਹੈ।”
ਯਸ਼ਵਾ 9:15
ਯਹੋਸ਼ੁਆ ਉਨ੍ਹਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕਰਨ ਲਈ ਰਾਜ਼ੀ ਹੋ ਗਿਆ। ਉਹ ਉਨ੍ਹਾਂ ਨੂੰ ਜਿਉਂਦੇ ਛੱਡਣ ਲਈ ਮੰਨ ਗਿਆ। ਇਸਰਾਏਲ ਦੇ ਲੋਕ ਵੀ ਯਹੋਸ਼ੁਆ ਦੇ ਇਸ ਇਕਰਾਰ ਨਾਲ ਸਹਿਮਤ ਹੋ ਗਏ।
ਕਜ਼ਾૃ 9:19
ਇਸ ਲਈ ਜੇ ਤੁਸੀਂ ਅੱਜ ਯਰੁੱਬਆਲ ਅਤੇ ਉਸ ਦੇ ਪਰਿਵਾਰ ਨਾਲ ਪੂਰੀ ਤਰ੍ਹਾਂ ਵਫ਼ਾਦਾਰ ਰਹੇ ਹੋ, ਤਾਂ ਮੈਨੂੰ ਉਮੀਦ ਹੈ ਕਿ ਤੁਸੀਂ ਅਬੀਮਲਕ ਨਾਲ ਵੀ ਆਪਣੇ ਰਾਜੇ ਵਜੋਂ ਖੁਸ਼ ਹੋ। ਅਤੇ ਮੈਨੂੰ ਉਮੀਦ ਹੈ ਕਿ ਉਹ ਵੀ ਤੁਹਾਡੇ ਨਾਲ ਪ੍ਰਸੰਨ ਹੋਵੇਗਾ।
ਕਜ਼ਾૃ 21:7
ਅਸੀਂ ਯਹੋਵਾਹ ਅੱਗੇ ਇਕਰਾਰ ਕੀਤਾ ਹੈ। ਅਸੀਂ ਇਕਰਾਰ ਕਰਦੇ ਹਾਂ ਕਿ ਆਪਣੀਆਂ ਧੀਆਂ ਨੂੰ ਬਿਨਯਾਮੀਨ ਦੇ ਆਦਮੀਆਂ ਨਾਲ ਵਿਆਹ ਨਹੀਂ ਕਰਨ ਦਿਆਂਗੇ। ਅਸੀਂ ਇਸ ਗੱਲ ਦਾ ਪੱਕ ਕਿਵੇਂ ਕਰਾਂਗੇ ਕਿ ਬਿਨਯਾਮੀਨ ਦੇ ਆਦਮੀਆਂ ਨੂੰ ਪਤਨੀਆਂ ਮਿਲਣ?”
ਕਜ਼ਾૃ 21:18
ਪਰ ਅਸੀਂ ਆਪਣੀਆਂ ਧੀਆਂ ਨੂੰ ਬਿਨਯਾਮੀਨ ਦੇ ਆਦਮੀਆਂ ਨਾਲ ਸ਼ਾਦੀ ਕਰਨ ਦੀ ਇਜਾਜ਼ਤ ਨਹੀਂ ਦੇ ਸੱਕਦੇ। ਅਸੀਂ ਇਸ ਗੱਲ ਦਾ ਇਕਰਾਰ ਕੀਤਾ ਹੈ ਉਸ ਬੰਦੇ ਦਾ ਬੁਰਾ ਹੋਵੇਗਾ ਜਿਹੜਾ ਕਿਸੇ ਬਿਨਯਾਮੀਨ ਦੇ ਆਦਮੀ ਨੂੰ ਪਤਨੀ ਦੇਵੇਗਾ।
੧ ਸਮੋਈਲ 1:11
ਉਸ ਨੇ ਪਰਮੇਸ਼ੁਰ ਨੂੰ ਖਾਸ ਬਚਨ ਦਿੱਤਾ ਅਤੇ ਕਿਹਾ, “ਹੇ ਸਰਬ ਸ਼ਕਤੀਮਾਨ ਯਹੋਵਾਹ! ਵੇਖ ਮੈਂ ਕਿੰਨੀ ਉਦਾਸ ਹਾਂ? ਮੈਨੂੰ ਚੇਤੇ ਰੱਖੀਂ! ਮੈਨੂੰ ਭੁੱਲ ਨਾ ਜਾਵੀਂ! ਜੇਕਰ ਤੂੰ ਮੇਰੇ ਘਰ ਪੁੱਤਰ ਬਖਸ਼ੀਸ਼ ਕਰੇ ਤਾਂ ਉਸ ਨੂੰ ਮੈਂ ਤੇਰੇ ਹਵਾਲੇ ਕਰ ਦੇਵਾਂਗੀ। ਉਹ ਨਜ਼ੀਰੀ ਹੋਵੇਗਾ। ਉਹ ਸੋਮਰਸ ਜਾਂ ਤੇਜ਼ ਸ਼ਰਾਬ ਵੀ ਨਹੀਂ ਪੀਵੇਗਾ ਅਤੇ ਨਾ ਹੀ ਕੋਈ ਸਿਰ ਦੇ ਵਾਲ ਮੁੰਨੇਗਾ।”
੧ ਸਮੋਈਲ 14:24
ਸ਼ਾਊਲ ਦਾ ਇੱਕ ਹੋਰ ਭੁੱਲ ਕਰਨਾ ਪਰ ਸ਼ਾਊਲ ਨੇ ਉਸ ਦਿਨ ਇੱਕ ਬਹੁਤ ਵੱਡੀ ਗਲਤੀ ਕੀਤੀ। ਇਸਰਾਏਲੀ ਉਸ ਦਿਨ ਥੱਕੇ ਹੋਏ ਅਤੇ ਭੁੱਖੇ-ਭਾਣੇ ਸਨ ਉਹ ਬੜੇ ਔਖੇ ਹੋਏ ਕਿਉਂਕਿ ਸ਼ਾਊਲ ਨੇ ਲੋਕਾਂ ਨੂੰ ਸੌਂਹ ਚੁਕਾ ਕੇ ਇਹ ਆਖਿਆ ਸੀ ਕਿ, “ਜਿਹੜਾ ਮਨੁੱਖ ਅੱਜ ਸ਼ਾਮ ਤੀਕ ਭੋਜਨ ਖਾਵੇ, ਜਦ ਤੱਕ ਕਿ ਮੈਂ ਆਪਣੇ ਦੁਸ਼ਮਣਾਂ ਨੂੰ ਹਰਾ ਨਾ ਦੇਵਾਂ, ਤਾਂ ਉਸ ਆਦਮੀ ਨੂੰ ਸਜ਼ਾ ਮਿਲੇਗੀ।” ਇਸ ਲਈ ਕਿਸੇ ਵੀ ਇਸਰਾਏਲੀ ਸਿਪਾਹੀ ਨੇ ਭੋਜਨ ਨਾ ਕੀਤਾ।
ਅਹਬਾਰ 27:2
“ਇਸਰਾਲਏਲ ਦੇ ਲੋਕਾਂ ਨੂੰ ਆਖ; ਜੇਕਰ ਕੋਈ ਵਿਅਕਤੀ ਯਹੋਵਾਹ ਨੂੰ ਇੱਕ ਵਿਅਕਤੀ ਨੂੰ ਅਰਪਨ ਕਰਨ ਦੀ ਖਾਸ ਸੌਂਹ ਖਾਂਦਾ ਹੈ, ਤਾਂ ਜਾਜਕ ਨੂੰ ਉਸ ਵਿਅਕਤੀ ਦੀ ਕੀਮਤ ਨਿਰਧਾਰਿਤ ਕਰਨੀ ਚਾਹੀਦੀ ਹੈ।