ਲੋਕਾ 1:47 in Punjabi

ਪੰਜਾਬੀ ਪੰਜਾਬੀ ਬਾਈਬਲ ਲੋਕਾ ਲੋਕਾ 1 ਲੋਕਾ 1:47

Luke 1:47
“ਮੇਰਾ ਆਤਮਾ ਪ੍ਰਭੂ ਦੀ ਉਸਤਤਿ ਕਰਦਾ ਹੈ ਮੇਰਾ ਦਿਲ ਬੜਾ ਖੁਸ਼ ਹੈ ਕਿਉਂਕਿ ਪਰਮੇਸ਼ੁਰ ਮੇਰਾ ਮੁਕਤੀਦਾਤਾ ਹੈ।

Luke 1:46Luke 1Luke 1:48

Luke 1:47 in Other Translations

King James Version (KJV)
And my spirit hath rejoiced in God my Saviour.

American Standard Version (ASV)
And my spirit hath rejoiced in God my Saviour.

Bible in Basic English (BBE)
My spirit is glad in God my Saviour.

Darby English Bible (DBY)
and my spirit has rejoiced in God my Saviour.

World English Bible (WEB)
My spirit has rejoiced in God my Savior,

Young's Literal Translation (YLT)
And my spirit was glad on God my Saviour,

And
καὶkaikay
my
ἠγαλλίασενēgalliasenay-gahl-LEE-ah-sane

τὸtotoh
spirit
πνεῦμάpneumaPNAVE-MA
hath
rejoiced
μουmoumoo
in
ἐπὶepiay-PEE

τῷtoh
God
θεῷtheōthay-OH
my
τῷtoh

σωτῆρίsōtērisoh-TAY-REE
Saviour.
μουmoumoo

Cross Reference

੧ ਤਿਮੋਥਿਉਸ 1:1
ਮਸੀਹ ਯਿਸੂ ਦੇ ਰਸੂਲ, ਪੌਲੁਸ ਵੱਲੋਂ ਸ਼ੁਭਕਾਮਨਾਵਾਂ। ਮੈਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੇ ਆਦੇਸ਼ ਅਤੇ ਸਾਡੀ ਆਸ ਮਸੀਹ ਯਿਸੂ ਵੱਲੋਂ ਰਸੂਲ ਹਾਂ।

ਤੀਤੁਸ 2:10
ਉਨ੍ਹਾਂ ਨੂੰ ਆਪਣੇ ਮਾਲਕਾਂ ਦੀ ਕੋਈ ਚੀਜ਼ ਚੋਰੀ ਨਹੀਂ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਸਬੂਤ ਦੇਣਾ ਚਾਹੀਦਾ ਹੈ ਕਿ ਉਹ ਪੂਰੀ ਤਰ੍ਹਾਂ ਭਰੋਸੇਮੰਦ ਹਨ। ਗੁਲਾਮਾਂ ਨੂੰ ਇਹ ਗੱਲਾਂ ਆਪਣੇ ਸਭ ਕੰਮਾ ਵਿੱਚ ਕਰਨੀਆਂ ਚਾਹੀਦੀਆਂ ਹਨ ਤਾਂ, ਉਹ ਸਾਬਤ ਕਰ ਸੱਕਦੇ ਹਨ ਕਿ ਪਰਮੇਸ਼ੁਰ, ਸਾਡੇ ਮੁਕਤੀਦਾਤਾ, ਦੇ ਉਪਦੇਸ਼ ਚੰਗੇ ਹਨ।

ਜ਼ਬੂਰ 35:9
ਫ਼ੇਰ ਮੈਂ ਯਹੋਵਾਹ ਵਿੱਚ ਆਨੰਦ ਮਾਣਾਂਗਾ। ਮੈਂ ਖੁਸ਼ ਹੋਵਾਂਗਾ ਜਦੋਂ ਉਸ ਨੇ ਮੈਨੂੰ ਬਚਾਉਂਦਾ ਹੈ।

੧ ਤਿਮੋਥਿਉਸ 2:3
ਇਹ ਚੰਗਾ ਹੈ, ਅਤੇ ਇਹ ਪਰਮੇਸ਼ੁਰ ਸਾਡੇ ਮੁਕਤੀ ਦਾਤਾ ਨੂੰ ਪ੍ਰਸੰਨ ਕਰਦਾ ਹੈ।

ਤੀਤੁਸ 3:4
ਫ਼ੇਰ ਪਰਮੇਸ਼ੁਰ, ਸਾਡੇ ਮੁਕਤੀਦਾਤਾ, ਨੇ ਆਪਣੀ ਦਯਾ ਅਤੇ ਪ੍ਰੇਮ ਦਰਸ਼ਾਇਆ।

ਤੀਤੁਸ 2:13
ਉਦੋਂ ਜਦੋਂ ਕਿ ਅਸੀਂ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਆਮਦ ਦਾ ਇੰਤਜ਼ਾਰ ਕਰ ਰਹੇ ਸਾਂ, ਸਾਨੂੰ ਇਸੇ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ। ਉਹ ਸਾਡੀ ਮਹਾਨ ਆਸ ਹੈ ਅਤੇ ਉਹ ਮਹਿਮਾ ਨਾਲ ਆਵੇਗਾ।

ਤੀਤੁਸ 1:3
ਸਹੀ ਸਮੇਂ ਤੇ, ਪਰਮੇਸ਼ੁਰ ਨੇ ਦੁਨੀਆਂ ਨੂੰ ਖੁਸ਼ਖਬਰੀ ਦੇ ਪ੍ਰਚਾਰ ਰਾਹੀਂ ਉਸ ਜੀਵਨ ਬਾਰੇ ਜਾਨਣ ਦਿੱਤਾ। ਪਰਮੇਸ਼ੁਰ ਨੇ ਇਹ ਕਾਰਜ ਮੈਨੂੰ ਸੌਂਪਿਆ। ਮੈਂ ਇਨ੍ਹਾਂ ਗੱਲਾਂ ਬਾਰੇ ਇਸ ਲਈ ਪ੍ਰਚਾਰ ਕੀਤਾ ਕਿਉਂਕਿ ਜੋ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦਾ ਆਦੇਸ਼ ਸੀ।

ਲੋਕਾ 2:11
ਖੁਸ਼ਖਬਰੀ ਇਹ ਹੈ ਕਿ ਅੱਜ ਦਾਊਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤੇ ਨੇ ਜਨਮ ਲਿਆ ਹੈ, ਜੋ ਮਸੀਹਾ ਪ੍ਰਭੂ ਹੈ।

ਜ਼ਿਕਰ ਯਾਹ 9:9
ਭਵਿੱਖ ਦਾ ਪਾਤਸ਼ਾਹ ਹੇ ਸੀਯੋਨ! ਖੁਸ਼ੀ ਮਨਾ! ਯਰੂਸ਼ਲਮ ਦੇ ਲੋਕੋ! ਖੁਸ਼ੀ ’ਚ ਲਲਕਾਰੋ! ਵੇਖੋ! ਤੁਹਾਡਾ ਪਾਤਸ਼ਾਹ ਤੁਹਾਡੇ ਵੱਲ ਆ ਰਿਹਾ ਹੈ! ਉਹ ਧਰਮੀ ਅਤੇ ਜੇਤੂ ਪਾਤਸ਼ਾਹ ਹੈ ਪਰ ਉਹ ਨਿਮਰਤਾ ਦਾ ਪੁੰਜ ਹੈ ਉਹ ਇੱਕ ਕੰਮ ਕਰਨ ਵਾਲੇ ਜਾਨਵਰ ਤੇ ਭਾਵ ਜਵਾਨ ਗਧੇ ਤੇ ਸਵਾਰ ਹੈ।

ਸਫ਼ਨਿਆਹ 3:14
ਖੁਸ਼ੀ ਦਾ ਗੀਤ ਹੇ ਯਰੂਸ਼ਲਮ! ਗਾ ਅਤੇ ਮੌਜ ਮਣਾ। ਹੇ ਇਸਰਾਏਲ, ਖੁਸ਼ੀ ’ਚ ਨਾਰਾ ਮਾਰ। ਯਰੂਸ਼ਲਮ, ਖੁਸ਼ ਹੋ ਅਤੇ ਮੌਜ ਕਰ।

ਹਬਕੋਕ 3:18
ਤਾਂ ਵੀ ਮੈਂ ਯਹੋਵਾਹ ਵਿੱਚ ਆਨੰਦ ਮਾਣਾਂਗਾ ਮੈਂ ਆਪਣੇ ਪਰਮੇਸ਼ੁਰ ਮੁਕਤੀ ਦਾਤੇ ਵਿੱਚ ਪ੍ਰਸੰਨ ਹੋਵਾਂਗਾ।

ਯਸਈਆਹ 45:21
ਇਨ੍ਹਾਂ ਲੋਕਾਂ ਨੂੰ ਆਖੋ ਕਿ ਮੇਰੇ ਕੋਲ ਆ ਜਾਣ। ਉਨ੍ਹਾਂ ਨੂੰ ਆਪਣਾ ਪੱਖ ਦੱਸਣ ਦਿਓ ਅਤੇ ਇਨ੍ਹਾਂ ਗੱਲਾਂ ਬਾਰੇ ਬਹਿਸ ਕਰਨ ਦਿਓ।) “ਬਹੁਤ ਚਿਰ ਪਹਿਲਾਂ ਵਾਪਰੀਆਂ ਗੱਲਾਂ ਬਾਰੇ ਤੁਹਾਨੂੰ ਕਿਸਨੇ ਦੱਸਿਆ? ੱਬਹੁਤ ਚਿਰ ਪਹਿਲਾਂ ਤੋਂ ਤੁਹਾਨੂੰ ਇਹ ਗੱਲਾਂ ਕੌਣ ਦਸਦਾ ਰਿਹਾ ਹੈ? ਮੈਂ, ਯਹੋਵਾਹ ਹੀ, ਉਹ ਹਾਂ ਜਿਸਨੇ ਇਹ ਗੱਲਾਂ ਆਖੀਆਂ। ਮੈਂ ਹੀ ਇੱਕੋ ਹੀ ਇੱਕ ਪਰਮੇਸ਼ੁਰ ਹਾਂ। ਕੀ ਇੱਥੇ ਮੇਰੇ ਵਰਗਾ ਕੋਈ ਹੋਰ ਪਰਮੇਸ਼ੁਰ ਹੈ? ਕੀ ਇੱਥੇ ਕੋਈ ਦੂਸਰਾ ਨੇਕ ਪਰਮੇਸ਼ੁਰ ਹੈ? ਕੀ ਇੱਥੇ ਕੋਈ ਹੋਰ ਪਰਮੇਸ਼ੁਰ ਹੈ ਜਿਹੜਾ ਆਪਣੇ ਬੰਦਿਆਂ ਨੂੰ ਬਚਾਉਂਦਾ ਹੈ? ਨਹੀਂ! ਇੱਥੇ ਕੋਈ ਹੋਰ ਪਰਮੇਸ਼ੁਰ ਨਹੀਂ ਹੈ!

ਯਸਈਆਹ 12:2
ਮੈਨੂੰ ਉਸ ਉੱਤੇ ਭਰੋਸਾ ਹੈ। ਮੈਂ ਭੈਭੀਤ ਨਹੀਂ ਹਾਂ। ਉਹ ਮੈਨੂੰ ਬਚਾਉਂਦਾ ਹੈ। ਯਹੋਵਾਹ ਯਾਹ ਮੇਰੀ ਸ਼ਕਤੀ ਹੈ। ਉਹ ਮੈਨੂੰ ਬਚਾਉਂਦਾ ਹੈ। ਅਤੇ ਮੈਂ ਉਸ ਬਾਰੇ ਉਸਤਤ ਦੇ ਗੀਤ ਗਾਉਂਦਾ ਹਾਂ।

ਯਹੂ ਦਾਹ 1:25
ਕੇਵਲ ਉਹ ਹੀ ਪਰਮੇਸ਼ੁਰ ਹੈ। ਉਹੀ ਹੈ ਜਿਹੜਾ ਸਾਨੂੰ ਬਚਾਉਂਦਾ ਹੈ। ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਭੂਤਕਾਲ, ਵਰਤਮਾਨ ਅਤੇ ਸਦੀਵੀ ਮਹਿਮਾ, ਮਹਾਨਤਾ, ਸ਼ਕਤੀ ਅਤੇ ਅਧਿਕਾਰ ਉਸੇ ਦਾ ਹੋਵੇ। ਆਮੀਨ।