Luke 1:68
“ਉਸਤਤਿ ਹੋਵੇ ਇਸਰਾਏਲ ਦੇ ਪ੍ਰਭੂ ਦੀ, ਕਿਉਂ ਜੋ ਉਹ ਆਪਣੇ ਲੋਕਾਂ ਦੀ ਮਦਦ ਕਰਨ ਲਈ ਆਇਆ ਹੈ ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ।
Luke 1:68 in Other Translations
King James Version (KJV)
Blessed be the Lord God of Israel; for he hath visited and redeemed his people,
American Standard Version (ASV)
Blessed `be' the Lord, the God of Israel; For he hath visited and wrought redemption for his people,
Bible in Basic English (BBE)
Praise be to the Lord, the God of Israel, for he has come to his people and made them free,
Darby English Bible (DBY)
Blessed be [the] Lord the God of Israel, because he has visited and wrought redemption for his people,
World English Bible (WEB)
"Blessed be the Lord, the God of Israel, For he has visited and worked redemption for his people;
Young's Literal Translation (YLT)
`Blessed `is' the Lord, the God of Israel, Because He did look upon, And wrought redemption for His people,
| Blessed | Εὐλογητὸς | eulogētos | ave-loh-gay-TOSE |
| be the Lord | κύριος | kyrios | KYOO-ree-ose |
| ὁ | ho | oh | |
| God | θεὸς | theos | thay-OSE |
| τοῦ | tou | too | |
| of Israel; | Ἰσραήλ | israēl | ees-ra-ALE |
| for | ὅτι | hoti | OH-tee |
| he hath visited | ἐπεσκέψατο | epeskepsato | ape-ay-SKAY-psa-toh |
| and | καὶ | kai | kay |
| redeemed | ἐποίησεν | epoiēsen | ay-POO-ay-sane |
| λύτρωσιν | lytrōsin | LYOO-troh-seen | |
| his | τῷ | tō | toh |
| λαῷ | laō | la-OH | |
| people, | αὐτοῦ | autou | af-TOO |
Cross Reference
ਲੋਕਾ 7:16
ਸਭ ਲੋਕ ਡਰ ਨਾਲ ਭਰ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੇ “ਇੱਕ ਵੱਡਾ ਨਬੀ ਸਾਡੇ ਕੋਲ ਆਇਆ ਹੈ।” ਅਤੇ ਉਨ੍ਹਾਂ ਕਿਹਾ, “ਪਰਮੇਸ਼ੁਰ ਖੁਦ ਆਪਣੇ ਲੋਕਾਂ ਦੀ ਮਦਦ ਕਰਨ ਲਈ ਆਇਆ ਹੈ।”
ਜ਼ਬੂਰ 106:48
ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੂੰ ਅਸੀਸ ਦੇਵੋ। ਪਰਮੇਸ਼ੁਰ ਸਦਾ ਰਿਹਾ ਅਤੇ ਸਦਾ ਹੀ ਉਹ ਰਹੇਗਾ। ਅਤੇ ਸਮੂਹ ਲੋਕਾਂ ਨੇ ਆਖਿਆ, “ਆਮੀਨ!” ਯਹੋਵਾਹ ਦੀ ਉਸਤਤਿ ਕਰੋ।
ਜ਼ਬੂਰ 41:13
ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਕਰੋ। ਉਹ ਸਦਾ ਸੀ, ਅਤੇ ਸਦਾ ਵਾਸਤੇ ਹੀ ਰਹੇਗਾ। ਆਮੀਨ ਫੇਰ ਆਮੀਨ।।
ਜ਼ਬੂਰ 111:9
ਪਰਮੇਸ਼ੁਰ ਨੇ ਕਿਸੇ ਨੂੰ ਆਪਣੇ ਬੰਦਿਆਂ ਨੂੰ ਬਚਾਉਣ ਲਈ ਭੇਜਿਆ। ਪਰਮੇਸ਼ੁਰ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਜਿਹੜਾ ਸਦਾ ਲਈ ਜਾਰੀ ਰਹੇਗਾ। ਪਰਮੇਸ਼ੁਰ ਦਾ ਨਾਮ ਮਹਾਨ ਅਤੇ ਪਵਿੱਤਰ ਹੈ।
੧ ਸਲਾਤੀਨ 1:48
ਅਤੇ ਆਖਿਆ, ‘ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਉਸਤਤ ਕਰੋ, ਜਿਸਨੇ ਅੱਜ ਦੇ ਦਿਨ ਮੇਰੇ ਪੁੱਤਰ ਨੂੰ ਮੇਰੇ ਸਿੰਘਾਸਣ ਤੇ ਬਿਠਾਇਆ ਅਤੇ ਮੈਨੂੰ ਇਹ ਸਭ ਕੁਝ ਵੇਖਣ ਲਈ ਜਿਉਂਦਾ ਰੱਖਿਆ।’”
੧ ਤਵਾਰੀਖ਼ 29:10
ਦਾਊਦ ਦੀ ਖੂਬਸੂਰਤ ਪ੍ਰਾਰਥਨਾ ਤਦ ਦਾਊਦ ਨੇ ਹਾਜ਼ਿਰ ਲੋਕਾਂ ਦੇ ਸਾਹਮਣੇ ਯਹੋਵਾਹ ਦੀ ਉਸਤਤਿ ਵਿੱਚ ਆਖਿਆ: “ਹੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਤੇਰੀ ਸਦਾ ਲਈ ਉਸਤਤ ਹੋਵੇ!
ਖ਼ਰੋਜ 4:31
ਲੋਕਾਂ ਨੇ ਵਿਸ਼ਵਾਸ ਕਰ ਲਿਆ ਕਿ ਪਰਮੇਸ਼ੁਰ ਨੇ ਹੀ ਮੂਸਾ ਨੂੰ ਭੇਜਿਆ ਸੀ। ਇਸਰਾਏਲ ਦੇ ਲੋਕ ਜਾਣਦੇ ਸਨ ਕਿ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਮੁਸੀਬਤਾਂ ਦੇਖ ਲਈਆਂ ਸਨ ਅਤੇ ਉਹ ਉਨ੍ਹਾਂ ਦੀ ਮਦਦ ਕਰਨ ਲਈ ਆ ਗਿਆ ਸੀ। ਇਸ ਲਈ ਉਨ੍ਹਾਂ ਨੇ ਮੱਥਾ ਟੇਕਿਆ ਅਤੇ ਪਰਮੇਸ਼ੁਰ ਦੀ ਉਪਾਸਨਾ ਕੀਤੀ।
੧ ਪਤਰਸ 1:3
ਜਿਉਂਦੀ ਆਸ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਦੀ ਉਸਤਤਿ ਹੋਵੇ। ਪਰਮੇਸ਼ੁਰ ਬਹੁਤ ਮਿਹਰਬਾਨ ਹੈ ਅਤੇ ਉਸਦੀ ਮਿਹਰ ਕਾਰਣ ਹੀ ਸਾਨੂੰ ਨਵਾਂ ਜੀਵਨ ਮਿਲਿਆ ਹੈ। ਇਹ ਨਵੀਂ ਜ਼ਿੰਦਗੀ ਸਾਡੇ ਲਈ ਯਿਸੂ ਮਸੀਹ ਦੇ ਮੌਤ ਤੋਂ ਜਿਵਾਲਣ ਰਾਹੀਂ ਜਿਉਂਦੀ ਆਸ ਲੈ ਕੇ ਆਈ ਹੈ।
ਅਫ਼ਸੀਆਂ 1:7
ਮਸੀਹ ਦੇ ਨਮਿੱਤ ਸਾਨੂੰ ਉਸ ਦੇ ਲਹੂ ਰਾਹੀਂ ਅਜ਼ਾਦੀ ਦਿੱਤੀ ਗਈ ਸੀ। ਸਾਡੇ ਕੋਲ ਪਰਮੇਸ਼ੁਰ ਦੀ ਅਪਾਰ ਕਿਰਪਾ ਦੁਆਰਾ ਆਪਣੇ ਪਾਪਾਂ ਦੀ ਮਾਫ਼ੀ ਹੈ।
ਅਫ਼ਸੀਆਂ 1:3
ਮਸੀਹ ਵਿੱਚ ਆਤਮਕ ਅਸੀਸਾਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਪਰਮੇਸ਼ੁਰ ਦੀ ਉਸਤਤਿ ਕਰੋ। ਪਰਮੇਸ਼ੁਰ ਨੇ ਸਾਨੂੰ ਮਸੀਹ ਵਿੱਚ ਸਵਰਗ ਦੀ ਹਰ ਆਤਮਕ ਅਸੀਸ ਦਿੱਤੀ ਹੈ।
ਲੋਕਾ 19:44
ਉਹ ਤੈਨੂੰ ਅਤੇ ਤੇਰੇ ਲੋਕਾਂ ਨੂੰ ਨਸ਼ਟ ਕਰ ਦੇਣਗੇ। ਉਹ ਇੱਕ ਪੱਥਰ ਨੂੰ ਦੂਜੇ ਪੱਥਰ ਉੱਤੇ ਟਿਕਿਆ ਨਹੀਂ ਰਹਿਣ ਦੇਣਗੇ। ਇਹ ਸਭ ਇਸ ਲਈ ਵਾਪਰੇਗਾ ਕਿਉਂਕਿ ਜਦੋਂ ਪਰਮੇਸ਼ੁਰ ਤੈਨੂੰ ਬਚਾਉਣ ਲਈ ਆਇਆ ਤੂੰ ਉਸ ਨੂੰ ਮਹਿਸੂਸ ਨਾ ਕੀਤਾ।”
ਲੋਕਾ 2:38
ਉਸੇ ਵਕਤ ਉਹ ਅੰਦਰ ਆਈ ਅਤੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੀ। ਉਸ ਨੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਬਾਲਕ ਬਾਰੇ ਦੱਸਿਆ ਜੋ ਪਰਮੇਸ਼ੁਰ ਦੇ ਇੰਤਜ਼ਾਰ ਵਿੱਚ ਸਨ, ਕਿ ਉਹ ਆਕੇ ਯਰੂਸ਼ਲਮ ਦਾ ਛੁਟਕਾਰਾ ਕਰੇ।
ਜ਼ਬੂਰ 72:17
ਰਾਜਾ ਸਦਾ ਲਈ ਪ੍ਰਸਿਧ ਹੋਵੇ। ਲੋਕ ਉਸਦਾ ਨਾਮ ਓਨਾ ਚਿਰ ਚੇਤੇ ਰੱਖਣ ਜਿੰਨਾ ਚਿਰ ਸੂਰਜ ਚਮਕਦਾ। ਲੋਕ ਉਸ ਦੇ ਨਾਮ ਨੂੰ ਇੱਕ ਅਸੀਸ ਵਾਂਗ ਇਸਤੇਮਾਲ ਕਰਦੇ ਰਹਿਣ। ਉਹ ਉਸ ਦੇ ਕਾਰਣ ਆਪਣੇ-ਆਪ ਨੂੰ ਖੁਸ਼-ਕਿਸਮਤ ਸਮਝਣ।
੧ ਤਵਾਰੀਖ਼ 29:20
ਉਪਰੰਤ ਦਾਊਦ ਨੇ ਸਾਰੇ ਇਕੱਠੇ ਹੋਏ ਲੋਕਾਂ ਨੂੰ ਉਸ ਭੀੜ ਨੂੰ ਆਖਿਆ, “ਹੁਣ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤ ਕਰੋ।” ਤਾਂ ਸਭ ਲੋਕਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਉਸਤਤਿ ਕੀਤੀ। ਅਤੇ ਆਪਣੇ ਸਿਰ ਝੁਕਾਅ ਕੇ ਯਹੋਵਾਹ ਅਤੇ ਪਾਤਸ਼ਾਹ ਨੂੰ ਆਪਣਾ ਆਦਰ ਦਰਸਾਇਆ।
ਖ਼ਰੋਜ 3:16
ਯਹੋਵਾਹ ਨੇ ਇਹ ਵੀ ਆਖਿਆ, “ਜਾਹ ਅਤੇ ਲੋਕਾਂ ਦੇ ਬਜ਼ੁਰਗਾਂ ਨੂੰ ਇੱਕਸਾਥ ਇਕੱਠਿਆਂ ਕਰ ਅਤੇ ਉਨ੍ਹਾਂ ਨੂੰ ਦੱਸ, ‘ਯਾਹਵੇਹ, ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ, ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਮੈਨੂੰ ਪ੍ਰਗਟ ਹੋਇਆ ਅਤੇ ਉਸ ਨੇ ਆਖਿਆ; ਮੈਂ ਤੁਹਾਡੇ ਅਤੇ ਉਨ੍ਹਾਂ ਗੱਲਾਂ ਵੱਲ ਧਿਆਨ ਦਿੱਤਾ ਹੈ ਜੋ ਤੁਹਾਡੇ ਨਾਲ ਮਿਸਰ ਵਿੱਚ ਵਾਪਰ ਰਹੀਆਂ ਹਨ।
ਪੈਦਾਇਸ਼ 14:20
ਅਤੇ ਅਸੀਂ ਸਰਬ ਉੱਚ ਪਰਮੇਸ਼ੁਰ ਦੀ ਉਸਤਤ ਕਰਦੇ ਹਾਂ। ਪਰਮੇਸ਼ੁਰ ਨੇ ਤੇਰੇ ਦੁਸ਼ਮਣਾਂ ਨੂੰ ਹਰਾਉਣ ਵਿੱਚ ਤੇਰੀ ਸਹਾਇਤਾ ਕੀਤੀ।” ਫ਼ੇਰ ਅਬਰਾਮ ਨੇ ਮਲਕਿ-ਸਿਦਕ ਨੂੰ ਜੰਗ ਵਿੱਚ ਜਿੱਤੀ ਹੋਈ ਹਰ ਚੀਜ਼ ਦਾ ਦਸਵੰਧ ਕੱਢ ਕੇ ਦਿੱਤਾ।
ਪੈਦਾਇਸ਼ 9:26
ਨੂਹ ਨੇ ਇਹ ਵੀ ਆਖਿਆ, “ਸ਼ੇਮ ਦੇ ਯਹੋਵਾਹ ਪਰਮੇਸ਼ੁਰ ਨੂੰ ਅਸੀਸ ਦਿਓ! ਕਨਾਨ ਸ਼ੇਮ ਦਾ ਗੁਲਾਮ ਹੋ ਜਾਵੇ।