Luke 1:7
ਪਰ ਜ਼ਕਰਯਾਹ ਅਤੇ ਇਲੀਸਬਤ ਦੇ ਕੋਈ ਔਲਾਦ ਨਹੀਂ ਸੀ। ਇਲੀਸਬਤ ਬਾਂਝ ਸੀ ਅਤੇ ਉਹ ਦੋਵੇਂ ਵੱਡੀ ਉਮਰ ਦੇ ਸਨ।
Luke 1:7 in Other Translations
King James Version (KJV)
And they had no child, because that Elisabeth was barren, and they both were now well stricken in years.
American Standard Version (ASV)
And they had no child, because that Elisabeth was barren, and they both were `now' well stricken in years.
Bible in Basic English (BBE)
And they were without children, because Elisabeth had never given birth, and they were at that time very old.
Darby English Bible (DBY)
And they had no child, because Elizabeth was barren, and they were both advanced in years.
World English Bible (WEB)
But they had no child, because Elizabeth was barren, and they both were well advanced in years.
Young's Literal Translation (YLT)
and they had no child, because that Elisabeth was barren, and both were advanced in their days.
| And | καὶ | kai | kay |
| they | οὐκ | ouk | ook |
| had | ἦν | ēn | ane |
| no | αὐτοῖς | autois | af-TOOS |
| child, | τέκνον | teknon | TAY-knone |
| that because | καθότι | kathoti | ka-THOH-tee |
| ἡ | hē | ay | |
| Elisabeth | Ἐλισάβετ | elisabet | ay-lee-SA-vate |
| was | ἦν | ēn | ane |
| barren, | στεῖρα | steira | STEE-ra |
| and | καὶ | kai | kay |
| they | ἀμφότεροι | amphoteroi | am-FOH-tay-roo |
| both | προβεβηκότες | probebēkotes | proh-vay-vay-KOH-tase |
| were | ἐν | en | ane |
| stricken well now | ταῖς | tais | tase |
| in | ἡμέραις | hēmerais | ay-MAY-rase |
| αὐτῶν | autōn | af-TONE | |
| years. | ἦσαν | ēsan | A-sahn |
Cross Reference
ਇਬਰਾਨੀਆਂ 11:11
ਅਬਰਾਹਾਮ ਬੱਚਾ ਪ੍ਰਾਪਤ ਕਰਨ ਲਈ ਬਹੁਤ ਬਿਰਧ ਹੋ ਚੁੱਕਿਆ ਸੀ। ਸਾਰਾਹ ਵੀ ਬੱਚੇ ਦੇ ਕਾਬਿਲ ਨਹੀਂ ਸੀ। ਪਰ ਅਬਰਾਹਾਮ ਨੂੰ ਪਰਮੇਸ਼ੁਰ ਵਿੱਚ ਨਿਹਚਾ ਸੀ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਔਲਾਦ ਪੈਦਾ ਕਰਨ ਦੇ ਯੋਗ ਬਣਾਇਆ। ਇਹ ਇਸ ਲਈ ਹੋਇਆ ਕਿਉਂਕਿ ਅਬਰਾਹਾਮ ਨੂੰ ਭਰੋਸਾ ਸੀ ਕਿ ਪਰਮੇਸ਼ੁਰ ਉਹ ਕਰ ਸੱਕਦਾ ਹੈ ਜਿਸਦਾ ਉਸ ਨੇ ਵਾਇਦਾ ਕੀਤਾ ਸੀ।
ਪੈਦਾਇਸ਼ 18:11
ਅਬਰਾਹਾਮ ਅਤੇ ਸਾਰਾਹ ਬਹੁਤ ਬਿਰਧ ਸਨ। ਸਾਰਾਹ ਬੱਚੇ ਜਣਨ ਦੀ ਉਮਰ ਟੱਪ ਚੁੱਕੀ ਸੀ।
੧ ਸਮੋਈਲ 1:2
ਅਲਕਾਨਾਹ ਦੀਆਂ ਦੋ ਬੀਵੀਆਂ ਸਨ। ਇੱਕ ਦਾ ਨਾਮ ਹੰਨਾਹ ਅਤੇ ਦੂਜੀ ਦਾ ਨਾਮ ਪਨਿੰਨਾਹ ਸੀ। ਪਨਿੰਨਾਹ ਦੇ ਘਰ ਉਲਾਦ ਸੀ ਪਰ ਹੰਨਾਹ ਦੇ ਘਰ ਕੋਈ ਸੰਤਾਨ ਨਹੀਂ ਸੀ।
ਪੈਦਾਇਸ਼ 25:21
ਇਸਹਾਕ ਦੀ ਪਤਨੀ ਬਾਂਝ ਸੀ। ਇਸ ਲਈ ਇਸਹਾਕ ਨੇ ਆਪਣੀ ਪਤਨੀ ਲਈ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਯਹੋਵਾਹ ਨੇ ਇਸਹਾਕ ਦੀ ਪ੍ਰਾਰਥਨਾ ਸੁਣ ਲਈ। ਅਤੇ ਯਹੋਵਾਹ ਦੀ ਰਜ਼ਾ ਨਾਲ ਰਿਬਕਾਹ ਗਰਭਵਤੀ ਹੋ ਗਈ।
ਕਜ਼ਾૃ 13:2
ਉੱਥੇ ਸਾਰਾਹ ਸ਼ਹਿਰ ਦਾ ਇੱਕ ਬੰਦਾ ਸੀ। ਉਸ ਬੰਦੇ ਦਾ ਨਾਮ ਮਾਨੋਆਹ ਸੀ। ਉਹ ਦਾਨ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਮਾਨੋਆਹ ਦੀ ਇੱਕ ਪਤਨੀ ਸੀ। ਪਰ ਉਸ ਦੇ ਕੋਈ ਔਲਾਦ ਨਹੀਂ ਸੀ।
ਪੈਦਾਇਸ਼ 17:17
ਅਬਰਾਹਾਮ ਨੇ ਧਰਤੀ ਤੇ ਝੁਕ ਕੇ ਸਿਜਦਾ ਕੀਤਾ ਇਹ ਦਰਸਾਉਣ ਲਈ ਕਿ ਉਹ ਪਰਮੇਸ਼ੁਰ ਦਾ ਆਦਰ ਕਰਦਾ ਸੀ। ਪਰ ਉਹ ਹੱਸ ਪਿਆ ਅਤੇ ਮਨ ਵਿੱਚ ਸੋਚਿਆ, “ਮੈਂ 100 ਵਰ੍ਹਿਆਂ ਦਾ ਹੋ ਗਿਆ ਹਾਂ। ਮੈਂ ਪੁੱਤਰ ਪੈਦਾ ਨਹੀਂ ਕਰ ਸੱਕਦਾ। ਅਤੇ ਸਾਰਾਹ 90 ਵਰ੍ਹਿਆਂ ਦੀ ਹੈ। ਉਹ ਬੱਚਾ ਪੈਦਾ ਨਹੀਂ ਕਰ ਸੱਕਦੀ।”
ਪੈਦਾਇਸ਼ 16:1
ਦਾਸੀ ਹਾਜਰਾ ਸਾਰਈ ਅਬਰਾਮ ਦੀ ਪਤਨੀ ਸੀ। ਉਸ ਦੇ ਅਤੇ ਅਬਰਾਮ ਦੇ ਉਲਾਦ ਨਹੀਂ ਹੋਈ। ਸਾਰਈ ਦੀ ਮਿਸਰ ਦੀ ਇੱਕ ਦਾਸੀ ਸੀ। ਉਸਦਾ ਨਾਮ ਹਾਜਰਾ ਸੀ।
ਰੋਮੀਆਂ 4:19
ਅਬਰਾਹਾਮ ਬਹੁਤ ਬਜ਼ੁਰਗ ਹੋ ਚੁੱਕਾ ਸੀ। ਤਕਰੀਬਨ ਸੌ ਵਰ੍ਹਿਆਂ ਦਾ। ਉਹ ਬਹੁਤ ਚੰਗੀ ਤਰ੍ਹਾਂ ਜਾਣਦਾ ਸੀ ਕਿ ਉਸ ਲਈ ਔਲਾਦ ਪੈਦਾ ਕਰਨਾ ਸੰਭਵ ਨਹੀਂ ਸੀ। ਸਾਰਾਹ ਵੀ ਬੱਚੇ ਨੂੰ ਜਨਮ ਦੇਣ ਤੋਂ ਅਸਮਰਥ ਸੀ। ਪਰ ਪਰਮੇਸ਼ੁਰ ਵਿੱਚ ਉਸਦੀ ਨਿਹਚਾ ਕਮਜ਼ੋਰ ਨਾ ਹੋਈ।
੨ ਸਲਾਤੀਨ 4:14
ਤਾਂ ਅਲੀਸ਼ਾ ਨੇ ਗੇਹਾਜੀ ਨੂੰ ਕਿਹਾ, “ਤਾਂ ਫ਼ਿਰ ਇਸ ਲਈ ਕੀ ਕੀਤਾ ਜਾਵੇ?” ਗੇਹਾਜੀ ਨੇ ਆਖਿਆ, “ਮੈਂ ਜਾਣਦਾ ਹਾਂ ਕਿ ਇਸ ਔਰਤ ਦਾ ਕੋਈ ਪੁੱਤਰ ਨਹੀਂ ਹੈ ਤੇ ਇਸਦਾ ਪਤੀ ਕਾਫ਼ੀ ਬਿਰਧ ਹੋ ਚੁੱਕਾ ਹੈ।”
੧ ਸਲਾਤੀਨ 1:1
ਅਦੋਨੀਯਾਹ ਰਾਜਾ ਬਨਣਾ ਚਾਹੁੰਦਾ ਦਾਊਦ ਪਾਤਸ਼ਾਹ ਬਹੁਤ ਬੁੱਢਾ ਸੀ, ਉਸ ਦੇ ਨੌਕਰ ਉਸ ਨੂੰ ਚਾਦਰਾਂ ਨਾਲ ਢੱਕ ਕੇ ਰੱਖਦੇ ਪਰ ਉਸ ਨੂੰ ਨਿੱਘ ਨਾ ਮਹਿਸੂਸ ਹੁੰਦਾ।
੧ ਸਮੋਈਲ 1:5
ਅਲਕਾਨਾਹ ਹੰਨਾਹ ਨੂੰ ਵੀ ਭੋਜਨ ਦਾ ਬਰਾਬਰ ਦਾ ਹਿੱਸਾ ਦਿੰਦਾ। ਭਾਵੇਂ ਹੰਨਾਹ ਦੇ ਕੋਈ ਸੰਤਾਨ ਨਹੀਂ ਸੀ ਪਰ ਉਹ ਬਰਾਬਰ ਦਾ ਉਨ੍ਹਾਂ ਦਾ ਹਿੱਸਾ ਵੀ ਹੰਨਾਹ ਨੂੰ ਦਿੰਦਾ, ਇਹ ਉਹ ਇਸ ਲਈ ਕਰਦਾ ਕਿਉਂਕਿ ਉਹ ਸੱਚਮੁੱਚ ਆਪਣੀ ਪਤਨੀ ਹੰਨਾਹ ਨਾਲ ਪਿਆਰ ਕਰਦਾ ਸੀ।
ਪੈਦਾਇਸ਼ 30:1
ਰਾਖੇਲ ਨੇ ਦੇਖਿਆ ਕਿ ਉਹ ਯਾਕੂਬ ਨੂੰ ਕੋਈ ਸੰਤਾਨ ਨਹੀਂ ਦੇ ਰਹੀ ਸੀ। ਰਾਖੇਲ ਆਪਣੀ ਭੈਣ ਲੇਆਹ ਨਾਲ ਈਰਖਾ ਕਰਨ ਲਗੀ। ਇਸ ਲਈ ਰਾਖੇਲ ਨੇ ਯਾਕੂਬ ਨੂੰ ਆਖਿਆ, “ਮੈਨੂੰ ਬੱਚੇ ਦਿਉ ਨਹੀਂ ਤਾਂ ਮੈਂ ਮਰ ਜਾਵਾਂਗੀ!”
ਪੈਦਾਇਸ਼ 15:2
ਪਰ ਅਬਰਾਮ ਨੇ ਆਖਿਆ, “ਯਹੋਵਾਹ ਪਰਮੇਸ਼ੁਰ, ਇੱਥੇ ਕੋਈ ਵੀ ਅਜਿਹੀ ਸ਼ੈਅ ਨਹੀਂ ਜਿਹੜੀ ਮੈਨੂੰ ਦੇ ਸੱਕੇ ਅਤੇ ਜਿਹੜੀ ਮੈਨੂੰ ਖੁਸ਼ੀ ਦੇ ਸੱਕੇ। ਕਿਉਂਕਿ ਮੇਰਾ ਕੋਈ ਪੁੱਤਰ ਨਹੀਂ। ਇਸ ਲਈ ਮੇਰਾ ਦਮਿਸੱਕ ਵਾਲਾ ਗੁਲਾਮ, ਅਲੀਅਜ਼ਰ ਮੇਰੀ ਮੌਤ ਤੋਂ ਬਾਦ ਮੇਰੀਆਂ ਸਾਰੀਆਂ ਚੀਜ਼ਾਂ ਦਾ ਵਾਰਿਸ ਹੋਵੇਗਾ।”