ਲੋਕਾ 1:8 in Punjabi

ਪੰਜਾਬੀ ਪੰਜਾਬੀ ਬਾਈਬਲ ਲੋਕਾ ਲੋਕਾ 1 ਲੋਕਾ 1:8

Luke 1:8
ਜ਼ਕਰਯਾਹ ਆਪਣੇ ਸਮੂਹ ਲਈ ਮੰਦਰ ਵਿੱਚ ਜਾਜਕ ਦੇ ਤੌਰ ਤੇ ਕਾਰਜ ਕਰਦਾ ਸੀ। ਉਹ ਉੱਥੇ ਪਰਮੇਸ਼ੁਰ ਨੂੰ ਸੇਵਾ ਭੇਟ ਕਰਨ ਲਈ ਉਪਸਥਿਤ ਸੀ।

Luke 1:7Luke 1Luke 1:9

Luke 1:8 in Other Translations

King James Version (KJV)
And it came to pass, that while he executed the priest's office before God in the order of his course,

American Standard Version (ASV)
Now it came to pass, while he executed the priest's office before God in the order of his course,

Bible in Basic English (BBE)
Now it came about that in his turn he was acting as priest before God,

Darby English Bible (DBY)
And it came to pass, as he fulfilled his priestly service before God in the order of his course,

World English Bible (WEB)
Now it happened, while he executed the priest's office before God in the order of his division,

Young's Literal Translation (YLT)
And it came to pass, in his acting as priest, in the order of his course before God,

And
Ἐγένετοegenetoay-GAY-nay-toh
it
came
to
pass,
δὲdethay
while
that
ἐνenane
he
τῷtoh
executed
the
priest's
ἱερατεύεινhierateueinee-ay-ra-TAVE-een
office
αὐτὸνautonaf-TONE
before
ἐνenane

τῇtay
God
τάξειtaxeiTA-ksee
in
τῆςtēstase
the
ἐφημερίαςephēmeriasay-fay-may-REE-as
order
αὐτοῦautouaf-TOO
of
his
ἔναντιenantiANE-an-tee

τοῦtoutoo
course,
θεοῦtheouthay-OO

Cross Reference

੨ ਤਵਾਰੀਖ਼ 8:14
ਸੁਲੇਮਾਨ ਨੇ ਆਪਣੇ ਪਿਤਾ ਦਾਊਦ ਦੀਆਂ ਹਿਦਾਇਤਾਂ ਨੂੰ ਮੰਨਿਆ। ਉਸ ਨੇ ਜਾਜਕਾਂ ਦੇ ਸਮੂਹ ਉਨ੍ਹਾਂ ਦੀ ਸੇਵਾ ਅਨੁਸਾਰ ਅਤੇ ਲੇਵੀਆਂ ਦੇ ਸਮੂਹ ਉਨ੍ਹਾਂ ਦੀਆਂ ਜੁੰਮੇਵਾਰੀਆਂ ਅਨੁਸਾਰ ਚੁਣੇ ਤਾਂ ਜੋ ਉਹ ਜਾਜਕਾਂ ਦੇ ਸਾਹਮਣੇ ਹਰ ਰੋਜ਼ ਉਸਤਤ ਅਤੇ ਸੇਵਾ ਕਰਨ ਅਤੇ ਦਰਬਾਨਾਂ ਨੂੰ ਵੀ ਉਨ੍ਹਾਂ ਦੀਆਂ ਵਾਰੀਆਂ ਮੁਤਾਬਕ ਹਰ ਫ਼ਾਟਕ ਉੱਪਰ ਰੱਖਵਾਲੀ ਲਈ ਲਾਇਆ ਕਿਉਂ ਕਿ ਇਸੇ ਢੰਗ ਨਾਲ ਪਰਮੇਸ਼ੁਰ ਦੇ ਮਨੁੱਖ ਦਾਊਦ ਨੇ ਹਿਦਾਇਤ ਕੀਤੀ ਸੀ।

੧ ਤਵਾਰੀਖ਼ 24:19
ਇਹ ਸਾਰੇ ਸਮੂਹ ਯਹੋਵਾਹ ਦੇ ਮੰਦਰ ਦੀ ਸੇਵਾ ਸੰਭਾਲ ਕਰਨ ਲਈ ਚੁਣੇ ਗਏ। ਇਨ੍ਹਾਂ ਨੇ ਮੰਦਰ ਦੀ ਸੇਵਾ ਲਈ ਹਾਰੂਨ ਦੇ ਹੁਕਮਾਂ ਦਾ ਪਾਲਣ ਕੀਤਾ ਜਿਹੜੇ ਕਿ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਹਾਰੂਨ ਨੂੰ ਦਿੱਤੇ ਸਨ।

੨ ਤਵਾਰੀਖ਼ 31:2
ਜਾਜਕਾਂ ਅਤੇ ਲੇਵੀਆਂ ਨੂੰ ਦਲਾਂ ਵਿੱਚ ਵੰਡਿਆਂ ਗਿਆ ਅਤੇ ਹਰ ਦਲ ਦਾ ਆਪੋ-ਆਪਣਾ ਕੰਮ ਸੀ ਜਿਹੜਾ ਉਨ੍ਹਾਂ ਨੂੰ ਸੌਂਪਿਆ ਗਿਆ। ਤਾਂ ਪਾਤਸ਼ਾਹ ਨੇ ਇਨ੍ਹਾਂ ਦਲਾਂ ਨੂੰ ਮੁੜ ਤੋਂ ਆਪੋ-ਆਪਣਾ ਕਾਰਜ ਸ਼ੁਰੂ ਕਰਨ ਨੂੰ ਕਿਹਾ। ਤਾਂ ਜਾਜਕਾਂ ਅਤੇ ਲੇਵੀਆਂ ਨੇ ਮੁੜ ਤੋਂ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦਾ ਕਾਰਜ ਸ਼ੁਰੂ ਕੀਤਾ। ਅਤੇ ਲੇਵੀਆਂ ਨੇ ਮੰਦਰ ਵਿੱਚਲੀ ਸੇਵਾ, ਗਾਉਣ-ਵਜਾਉਣ ਅਤੇ ਪਰਮੇਸ਼ੁਰ ਦੇ ਜਸ ਦਾ ਗਾਨ ਯਹੋਵਾਹ ਦੇ ਭਵਨ ਤੋਂ ਫਾਟਕਾਂ ਤੀਕ ਦਾ ਕਾਰਜ ਸ਼ੁਰੂ ਕੀਤਾ।

ਲੋਕਾ 1:5
ਜ਼ਕਰਯਾਹ ਅਤੇ ਇਲੀਸਬਤ ਉਨ੍ਹਾਂ ਦਿਨਾਂ ਵਿੱਚ ਜਦੋਂ ਹੇਰੋਦੇਸ ਯਹੂਦਿਯਾ ਵਿੱਚ ਰਾਜ ਕਰਦਾ ਸੀ, ਉੱਥੇ ਜ਼ਕਰਯਾਹ ਨਾਉਂ ਦਾ ਇੱਕ ਜਾਜਕ ਸੀ। ਉਹ ਅਬੀਯਾਹ ਦੇ ਜਾਜਕ ਸਮੂਹ ਵਿੱਚੋਂ ਸੀ ਅਤੇ ਉਸਦੀ ਪਤਨੀ ਦਾ ਨਾਉਂ ਇਲੀਸਬਤ ਸੀ ਅਤੇ ਉਹ ਹਾਰੂਨ ਦੇ ਖਾਨਦਾਨ ਵਿੱਚੋਂ ਸੀ।

ਅਜ਼ਰਾ 6:18
ਜਿਵੇਂ ਮੂਸਾ ਦੀ ਪੋਥੀ ਵਿੱਚ ਲਿਖਿਆ ਹੈ ਉਵੇਂ ਹੀ ਉਨ੍ਹਾਂ ਨੇ ਜਾਜਕਾਂ ਨੂੰ ਉਨ੍ਹਾਂ ਦੇ ਟੋਲਿਆਂ ਅਨੁਸਾਰ ਅਤੇ ਲੇਵੀਆਂ ਨੂੰ ਉਨ੍ਹਾਂ ਦੇ ਟੋਲਿਆਂ ਮੁਤਾਬਕ ਯਰੂਸ਼ਲਮ ਵਿੱਚ ਪਰਮੇਸ਼ੁਰ ਦੀ ਉਪਾਸਨਾ ਲਈ ਚੁਣਿਆ।

੨ ਤਵਾਰੀਖ਼ 31:19
ਕੁਝ ਹਾਰੂਨ ਦੇ ਉੱਤਰਾਧਿਕਾਰੀਆਂ, ਜਾਜਕਾਂ ਦੇ ਸ਼ਹਿਰਾਂ ਕੋਲ ਖੇਤ ਸਨ ਜਿੱਥੇ ਕਿ ਲੇਵੀ ਰਹਿ ਰਹੇ ਸਨ ਅਤੇ ਕੁਝ ਹਾਰੂਨ ਦੇ ਉੱਤਰਾਧਿਕਾਰੀ ਸ਼ਹਿਰਾਂ ਵਿੱਚ ਵੀ ਰਹਿੰਦੇ ਸਨ। ਕਈਆਂ ਆਦਮੀਆਂ ਦੇ ਨਾਉਂ ਦਸ ਦਿੱਤੇ ਗਏ ਕਿ ਉਸ ਹਰ ਸ਼ਹਿਰ ਵਿੱਚ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਵੀ ਇਸ ਢੇਰ ਦਾ ਹਿੱਸਾ ਮਿਲੇ। ਤਾਂ ਉਨ੍ਹਾਂ ਸਾਰੇ ਆਦਮੀਆਂ ਅਤੇ ਉਨ੍ਹਾਂ ਸਾਰੇ ਮਨੁੱਖਾਂ ਜਿਨ੍ਹਾਂ ਦਾ ਲੇਵੀਆਂ ਦੇ ਘਰਾਣੇ ਦੇ ਇਤਹਾਸ ਵਿੱਚ ਨਾਂ ਅੰਕਿਤ ਸੀ, ਨੂੰ ਇਸ ਢੇਰ ਦਾ ਹਿੱਸਾ ਪ੍ਰਾਪਤ ਹੋਇਆ।

੨ ਤਵਾਰੀਖ਼ 11:14
ਲੇਵੀ ਆਪਣੀ ਜ਼ਮੀਨ ਅਤੇ ਖੇਤ ਮਲਕੀਅਤਾਂ ਛੱਡ ਕੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆ ਗਏ। ਲੇਵੀਆਂ ਨੇ ਇੰਝ ਇਸ ਲਈ ਕੀਤਾ ਕਿਉਂ ਕਿ ਯਾਰਾਬੁਆਮ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਨੂੰ ਯਹੋਵਾਹ ਦੇ ਜਾਜਕ ਬਣਨ ਤੋਂ ਵਰਜਿਆ ਸੀ।

੧ ਤਵਾਰੀਖ਼ 24:2
ਪਰ ਨਾਦਾਬ ਅਤੇ ਅਬੀਹੂ ਬੇਔਲਾਦੇ ਹੀ ਆਪਣੇ ਪਿਤਾ ਦੇ ਮਰਨ ਤੋਂ ਵੀ ਪਹਿਲਾਂ ਹੀ ਮਰ ਗਏ। ਇਸ ਲਈ ਅਲਆਜ਼ਾਰ ਅਤੇ ਈਥਾਮਾਰ ਨੇ ਜਾਜਕ ਦੇ ਰੂਪ ’ਚ ਕੰਮ ਕੀਤਾ।

ਗਿਣਤੀ 18:7
ਪਰ, ਹਾਰੂਨ ਸਿਰਫ਼ ਤੂੰ ਅਤੇ ਤੇਰੇ ਪੁੱਤਰ ਹੀ ਜਾਜਕ ਵਜੋਂ ਸੇਵਾ ਕਰਨ। ਸਿਰਫ਼ ਤੁਸੀਂ ਹੀ ਹੋ ਜਿਹੜੇ ਜਗਵੇਦੀ ਦੇ ਨੇੜੇ ਜਾ ਸੱਕਦੇ ਹੋ। ਸਿਰਫ਼ ਤੁਸੀਂ ਹੀ ਹੋ ਜਿਹੜੇ ਪਰਦੇ ਅੰਦਰ ਅੱਤ ਪਾਵਨ ਸਥਾਨ ਵਿੱਚ ਜਾ ਸੱਕਦੇ ਹੋ। ਮੈਂ ਤੁਹਾਨੂੰ ਇੱਕ ਸੁਗਾਤ ਦੇ ਰਿਹਾ ਹਾਂ-ਤੁਹਾਡੀ ਜਾਜਕ ਵਜੋਂ ਸੇਵਾ ਨੂੰ। ਹੋਰ ਕੋਈ ਵੀ ਜਿਹੜਾ ਮੇਰੇ ਪਵਿੱਤਰ ਸਥਾਨ ਦੇ ਨੇੜੇ ਆਵੇਗਾ, ਅਵੱਸ਼ ਮਾਰਿਆ ਜਾਏਗਾ।”

ਖ਼ਰੋਜ 30:30
“ਹਾਰੂਨ ਅਤੇ ਉਸ ਦੇ ਪੁੱਤਰਾਂ ਉੱਪਰ ਇਹ ਤੇਲ ਮਸਹ ਕਰੀਂ। ਇਹ ਦਰਸਾਵੇਗਾ ਕਿ ਉਹ ਖਾਸ ਤਰ੍ਹਾਂ ਨਾਲ ਮੇਰੀ ਸੇਵਾ ਕਰਦੇ ਹਨ ਅਤੇ ਉਹ ਜਾਜਕਾਂ ਵਜੋਂ ਮੇਰੀ ਸੇਵਾ ਕਰ ਸੱਕਦੇ ਹਨ।

ਖ਼ਰੋਜ 29:44
“ਇਸ ਤਰ੍ਹਾਂ ਮੈਂ ਮੰਡਲੀ ਵਾਲੇ ਤੰਬੂ ਨੂੰ ਪਵਿੱਤਰ ਬਣਾ ਦਿਆਂਗਾ। ਅਤੇ ਮੈਂ ਜਗਵੇਦੀ ਨੂੰ ਪਵਿੱਤਰ ਬਣਾ ਦਿਆਂਗਾ। ਅਤੇ ਮੈਂ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਪਵਿੱਤਰ ਬਣਾ ਦਿਆਂਗਾ। ਤਾਂ ਜੋ ਉਹ ਜਾਜਕਾਂ ਵਜੋਂ ਮੇਰੀ ਸੇਵਾ ਕਰ ਸੱਕਣ।

ਖ਼ਰੋਜ 29:9
ਫ਼ੇਰ ਉਨ੍ਹਾਂ ਦੀਆਂ ਕਮਰਾਂ ਦੁਆਲੇ ਪੇਟੀਆਂ ਬੰਨ੍ਹਣੀਆਂ। ਉਨ੍ਹਾਂ ਨੂੰ ਪਹਿਨਣ ਲਈ ਖਾਸ ਟੋਪੀਆਂ ਦੇਣੀਆਂ। ਉਸ ਸਮੇਂ ਉਹ ਜਾਜਕ ਬਨਣਾ ਸ਼ੁਰੂ ਹੋ ਜਾਣਗੇ। ਉਹ ਉਸ ਖਾਸ ਨੇਮ ਦੇ ਅਧੀਨ ਜਾਜਕ ਹੋਣਗੇ ਜਿਹੜਾ ਹਮੇਸ਼ਾ ਰਹੇਗਾ। ਇਹੀ ਉਹ ਤਰੀਕਾ ਹੈ ਜਿਸ ਨਾਲ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਜਾਜਕ ਥਾਪੇਂਗਾ।

ਖ਼ਰੋਜ 29:1
ਜਾਜਕਾਂ ਨੂੰ ਥਾਪਣ ਦੀ ਰਸਮ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਹੁਣ ਮੈਂ ਤੈਨੂੰ ਦੱਸਾਂਗਾ ਕਿ ਹਾਰੂਨ ਅਤੇ ਉਸ ਦੇ ਪੁੱਤਰ ਜਾਜਕਾਂ ਵਜੋਂ ਖਾਸ ਢੰਗ ਨਾਲ ਮੇਰੀ ਸੇਵਾ ਕਰਦੇ ਹਨ, ਦਰਸਾਉਣ ਲਈ ਤੈਨੂੰ ਕੀ ਕਰਨਾ ਚਾਹੀਦਾ ਹੈ। ਇੱਕ ਜਵਾਨ ਵਹਿੜਕਾ ਅਤੇ ਦੋ ਜਵਾਨ ਭੇਡੂ ਲਵੀਂ ਜਿਨ੍ਹਾਂ ਵਿੱਚ ਕੋਈ ਨੁਕਸ ਨਾ ਹੋਵੇ।

ਖ਼ਰੋਜ 28:41
ਆਪਣੇ ਭਰਾ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਬਸਤਰ ਪਹਿਨਾਓ। ਫ਼ੇਰ ਉਨ੍ਹਾਂ ਨੂੰ ਜਾਜਕ ਬਨਾਉਣ ਲਈ ਉਨ੍ਹਾਂ ਉੱਪਰ ਖਾਸ ਤੇਲ ਦਾ ਛਿੜਕਾਉ ਕਰੋ। ਇਹ ਉਨ੍ਹਾਂ ਨੂੰ ਪਵਿੱਤਰ ਬਣਾ ਦੇਵੇਗਾ। ਅਤੇ ਉਹ ਜਾਜਕਾਂ ਵਜੋਂ ਮੇਰੀ ਸੇਵਾ ਕਰਨਗੇ।

ਖ਼ਰੋਜ 28:1
ਜਾਜਕਾਂ ਲਈ ਕੱਪੜੇ ਯਹੋਵਾਹ ਨੇ ਮੂਸਾ ਨੂੰ ਆਖਿਆ, “ਆਪਣੇ ਭਰਾ ਹਾਰੂਨ ਅਤੇ ਉਸ ਦੇ ਪੁੱਤਰਾਂ ਨਾਦਾਬ, ਅਬੀਹੂ, ਅਲਆਜਾਰ ਅਤੇ ਈਥਾਮਾਰ ਨੂੰ ਆਖ ਕਿ ਉਹ ਇਸਰਾਏਲ ਦੇ ਲੋਕਾਂ ਤੋਂ ਤੇਰੇ ਕੋਲ ਆਉਣ। ਇਹ ਆਦਮੀ ਮੇਰੇ ਲਈ ਜਾਜਕਾਂ ਵਜੋਂ ਸੇਵਾ ਕਰਨਗੇ।