Luke 12:14
ਪਰ ਯਿਸੂ ਨੇ ਉਸ ਨੂੰ ਕਿਹਾ, “ਹੇ ਆਦਮੀ, ਮੈਨੂੰ ਤੁਹਾਡਾ ਮੁਨਸਫ਼ ਜਾਂ ਫ਼ੈਸਲਾ ਕਰਨ ਵਾਲਾ ਕਿਸਨੇ ਬਣਾਇਆ ਹੈ?”
Luke 12:14 in Other Translations
King James Version (KJV)
And he said unto him, Man, who made me a judge or a divider over you?
American Standard Version (ASV)
But he said unto him, Man, who made me a judge or a divider over you?
Bible in Basic English (BBE)
But he said, Man, who made me a judge or a maker of decisions for you?
Darby English Bible (DBY)
But he said to him, Man, who established me [as] a judge or a divider over you?
World English Bible (WEB)
But he said to him, "Man, who made me a judge or an arbitrator over you?"
Young's Literal Translation (YLT)
And he said to him, `Man, who set me a judge or a divider over you?'
| And | ὁ | ho | oh |
| he | δὲ | de | thay |
| said | εἶπεν | eipen | EE-pane |
| unto him, | αὐτῷ | autō | af-TOH |
| Man, | Ἄνθρωπε | anthrōpe | AN-throh-pay |
| who | τίς | tis | tees |
| made | με | me | may |
| me | κατέστησεν | katestēsen | ka-TAY-stay-sane |
| a judge | δικαστὴν | dikastēn | thee-ka-STANE |
| or | ἢ | ē | ay |
| a divider | μεριστὴν | meristēn | may-rees-TANE |
| over | ἐφ' | eph | afe |
| you? | ὑμᾶς | hymas | yoo-MAHS |
Cross Reference
ਰੋਮੀਆਂ 9:20
ਉਹ ਨਾ ਪੁੱਛੋ। ਕਿਉਂਕਿ ਤੁਸੀਂ ਕੇਵਲ ਇਨਸਾਨ ਹੋ। ਇਨਸਾਨਾਂ ਨੂੰ ਪਰਮੇਸ਼ੁਰ ਨਾਲ ਬਹਿਸ ਕਰਨ ਦਾ ਹੱਕ ਨਹੀਂ ਹੈ। ਇੱਕ ਪ੍ਰਾਣੀ ਆਪਣੇ ਸਿਰਜਣ੍ਹਾਰ ਨੂੰ ਨਹੀਂ ਪੁੱਛ ਸੱਕਦਾ, “ਤੂੰ ਮੈਨੂੰ ਇੰਝ ਕਿਉਂ ਬਣਾਇਆ?”
ਰੋਮੀਆਂ 2:3
ਤੁਸੀਂ ਉਨ੍ਹਾਂ ਲੋਕਾਂ ਦਾ ਨਿਆਂ ਕਰਦੇ ਹੋ ਜੋ ਅਜਿਹੇ ਮੰਦੇ ਕਰਦੇ ਹਨ, ਪਰ ਤੁਸੀਂ ਖੁਦ ਵੀ ਉਹੀ ਗੱਲਾਂ ਕਰ ਰਹੇ ਹੋ। ਸੋ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਨਿਸ਼ਚਿਤ ਹੀ ਪਰਮੇਸ਼ੁਰ ਤੁਹਾਡਾ ਵੀ ਨਿਆਂ ਕਰੇਗਾ। ਉਦੋਂ ਤੁਸੀਂ ਨਹੀਂ ਬਚ ਸੱਕੋਂਗੇ।
ਰੋਮੀਆਂ 2:1
ਤੁਸੀਂ ਯਹੂਦੀ ਵੀ ਪਾਪੀ ਹੋ ਜੇ ਤੁਸੀਂ ਸੋਚਦੇ ਹੋ ਕਿ ਤੁਸੀਂ ਦੁਨੀਆਂ ਦਾ ਨਿਆਂ ਕਰ ਸੱਕਦੇ ਹੋ, ਤੁਸੀਂ ਗਲਤ ਕਰ ਰਹੇ ਹੋ। ਤੁਸੀਂ ਖੁਦ ਵੀ ਪਾਪ ਕਰਨ ਦੇ ਕਸੂਰਵਾਰ ਹੋ ਅਰ ਤੁਸੀਂ ਉਨ੍ਹਾਂ ਲੋਕਾਂ ਨੂੰ ਕਸੂਰਵਾਰ ਠਹਿਰਾਉਂਦੇ ਹੋ, ਪਰ ਖੁਦ ਵੀ ਉਹੀ ਕਰਦੇ ਹੋ, ਜੋ ਉਹ ਕਰਦੇ ਹਨ। ਇਸ ਲਈ ਜਦੋਂ ਤੁਸੀਂ ਦੂਜਿਆਂ ਦਾ ਦੋਸ਼ੀ ਹੋਣ ਦਾ ਨਿਆਂ ਕਰਦੇ ਹੋ ਅਸਲ ਵਿੱਚ ਤੁਸੀਂ ਆਪਣੇ ਆਪ ਦਾ ਦੋਸ਼ੀ ਹੋਣ ਦਾ ਨਿਆਂ ਕਰਦੇ ਹੋ।
ਖ਼ਰੋਜ 2:14
ਆਦਮੀ ਨੇ ਜਵਾਬ ਦਿੱਤਾ, “ਕੀ ਤੈਨੂੰ ਕਿਸੇ ਨੇ ਆਖਿਆ ਹੈ ਕਿ ਤੂੰ ਸਾਡਾ ਨਿਆਂਕਾਰ ਹੋਵੇਂ? ਨਹੀਂ। ਮੈਨੂੰ ਦੱਸ, ਕੀ ਤੂੰ ਮੈਨੂੰ ਉਸੇ ਤਰ੍ਹਾਂ ਮਾਰ ਦੇਵੇਂਗਾ ਜਿਵੇਂ ਕੱਲ ਤੂੰ ਮਿਸਰੀ ਨੂੰ ਮਾਰਿਆ ਸੀ?” ਤਾਂ ਮੂਸਾ ਡਰ ਗਿਆ। ਮੂਸਾ ਨੇ ਦਿਲ ਵਿੱਚ ਸੋਚਿਆ, “ਹੁਣ ਤਾਂ ਹਰ ਕੋਈ ਜਾਣਦਾ ਹੈ ਕਿ ਮੈਂ ਕੀ ਕੀਤਾ ਹੈ।”
ਯੂਹੰਨਾ 18:35
ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਪਰਧਾਨ ਜਾਜਕ ਤੈਨੂੰ ਮੇਰੇ ਕੋਲ ਲਿਆਏ ਹਨ। ਤੂੰ ਕੀ ਗਲਤ ਕੀਤਾ ਹੈ?”
ਯੂਹੰਨਾ 8:11
ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਸ਼੍ਰੀਮਾਨ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।” ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਰਨਾ ਨਹੀਂ ਕਰਦਾ। ਹੁਣ ਤੂੰ ਜਾ ਸੱਕਦੀ ਹੈਂ ਪਰ ਭਵਿੱਖ ਵਿੱਚ ਹੋਰ ਪਾਪ ਨਾ ਕਰੀਂ।”
ਯੂਹੰਨਾ 6:15
ਜਦੋਂ ਯਿਸੂ ਨੂੰ ਪਤਾ ਲੱਗਾ ਕਿ ਲੋਕ ਬਦੋ-ਬਦੀ ਉਸ ਨੂੰ ਆਪਣਾ ਬਾਦਸ਼ਾਹ ਬਨਾਉਣਾ ਚਾਹੁੰਦੇ ਹਨ। ਤਾਂ ਯਿਸੂ ਉੱਥੋਂ ਵਿਦਾ ਹੋਕੇ ਇੱਕਲਾ ਹੀ ਪਹਾੜਾਂ ਵੱਲ ਚੱਲਿਆ ਗਿਆ।
ਲੋਕਾ 22:58
ਕੁਝ ਦੇਰ ਬਾਦ ਇੱਕ ਹੋਰ ਆਦਮੀ ਨੇ ਪਤਰਸ ਵੱਲ ਵੇਖਿਆ ਅਤੇ ਕਿਹਾ, “ਤੂੰ ਵੀ ਉਨ੍ਹਾਂ ਵਿੱਚੋਂ ਇੱਕ ਹੈ।” ਪਰ ਪਤਰਸ ਨੇ ਆਖਿਆ, “ਹੇ ਮਨੁੱਖ। ਮੈਂ ਉਨ੍ਹਾਂ ਵਿੱਚੋਂ ਨਹੀਂ ਹਾਂ।”
ਲੋਕਾ 5:20
ਯਿਸੂ ਨੇ ਉਨ੍ਹਾਂ ਦਾ ਵਿਸ਼ਵਾਸ ਵੇਖਕੇ ਬਿਮਾਰ ਮਨੁੱਖ ਨੂੰ ਕਿਹਾ, “ਮਿੱਤਰ, ਤੇਰੇ ਪਾਪ ਬਖਸ਼ੇ ਗਏ ਹਨ।”
ਮੀਕਾਹ 6:8
ਹੇ ਆਦਮੀ, ਉਸ ਨੇ ਤੈਨੂੰ ਦੱਸਿਆ ਕਿ ਕੀ ਨੇਕ ਹੈ? ਯਹੋਵਾਹ ਨੇ ਤੈਨੂੰ ਪਹਿਲਾਂ ਹੀ ਦੱਸਿਆ ਕਿ ਉੱਸਨੂੰ ਤੈਥੋਂ ਕੀ ਚਾਹੀਦਾ: ਦੂਜੇ ਲੋਕਾਂ ਨਾਲ ਇਨਸਾਫ਼ ਕਰ, ਉਨ੍ਹਾਂ ਪਿਆਰ, ਦਯਾ ਤੇ ਨਿਮਰਤਾ ਦਰਸਾ। ਆਪਣੇ ਪਰਮੇਸ਼ੁਰ ਨਾਲ ਨਿਮਰਤਾ ਸਹਿਤ ਰਹਿ।