Luke 20:22
ਤੁਸੀਂ ਸਾਨੂੰ ਇਹ ਦੱਸੋ ਕਿ ਕੀ ਕੈਸਰ ਨੂੰ ਮਸੂਲ ਦੇਣਾ ਠੀਕ ਹੈ ਕਿ ਗਲਤ?”
Luke 20:22 in Other Translations
King James Version (KJV)
Is it lawful for us to give tribute unto Caesar, or no?
American Standard Version (ASV)
Is it lawful for us to give tribute unto Caesar, or not?
Bible in Basic English (BBE)
Is it right for us to make payment of taxes to Caesar or not?
Darby English Bible (DBY)
Is it lawful for us to give tribute to Caesar, or not?
World English Bible (WEB)
Is it lawful for us to pay taxes to Caesar, or not?"
Young's Literal Translation (YLT)
Is it lawful to us to give tribute to Caesar or not?'
| Is it lawful | ἔξεστιν | exestin | AYKS-ay-steen |
| for us | ἡμῖν | hēmin | ay-MEEN |
| give to | Καίσαρι | kaisari | KAY-sa-ree |
| tribute | φόρον | phoron | FOH-rone |
| unto Caesar, | δοῦναι | dounai | THOO-nay |
| or | ἢ | ē | ay |
| no? | οὔ | ou | oo |
Cross Reference
ਅਸਤਸਨਾ 17:15
ਜਦੋਂ ਅਜਿਹਾ ਵਾਪਰੇ, ਤੁਸੀਂ ਉਸ ਰਾਜੇ ਦੀ ਚੋਣ ਕਰਨੀ ਜਿਸ ਨੂੰ ਯਹੋਵਾਹ ਤੁਹਾਡੇ ਉੱਤੇ ਸ਼ਾਸਨ ਕਰਨ ਲਈ ਚੁਣੇ। ਉਹ ਰਾਜਾ ਤੁਹਾਡੇ ਆਪਣੇ ਲੋਕਾਂ ਵਿੱਚੋਂ ਹੀ ਹੋਣਾ ਚਾਹੀਦਾ ਹੈ। ਤੁਹਾਨੂੰ ਕਿਸੇ ਅਜਨਬੀ ਨੂੰ ਆਪਣਾ ਰਾਜਾ ਨਹੀਂ ਬਨਾਉਣਾ ਚਾਹੀਦਾ।
ਮਰਕੁਸ 12:14
ਤਾਂ ਫ਼ਰੀਸੀ ਅਤੇ ਹੇਰੋਦੀਆਂ ਨੇ ਉਸ ਕੋਲ ਜਾਕੇ ਆਖਿਆ, “ਗੁਰੂ ਜੀ! ਅਸੀਂ ਜਾਣਦੇ ਹਾਂ ਕਿ ਤੂੰ ਇੱਕ ਇਮਾਨਦਾਰ ਆਦਮੀ ਹੈ ਅਤੇ ਲੋਕ ਤੇਰੇ ਬਾਰੇ ਕੀ ਆਖਦੇ ਹਨ। ਤੂੰ ਕਿਸੇ ਗੱਲੋਂ ਵੀ ਨਹੀਂ ਘਬਰਾਉਂਦਾ। ਤੇਰੇ ਅੱਗੇ ਸਾਰੇ ਮਨੁੱਖ ਬਰਾਬਰ ਹਨ ਅਤੇ ਤੂੰ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦੱਸਦਾ ਹੈਂ। ਤੂੰ ਸਾਨੂੰ ਇਹ ਦੱਸ ਕਿ ਕੀ ਕੈਸਰ ਨੂੰ ਮਹਿਸੂਲ ਦੇਣਾ ਯੋਗ ਹੈ ਕਿ ਨਹੀਂ? ਸਾਨੂੰ ਉਸ ਨੂੰ ਮਹਿਸੂਲ ਦੇਣਾ ਚਾਹੀਦਾ ਹੈ ਜਾਂ ਨਹੀਂ?”
ਮੱਤੀ 22:17
ਸੋ ਸਾਨੂੰ ਦੱਸੋ ਕਿ ਤੁਸੀਂ ਕੀ ਸੋਚਦੇ ਹੋ ਕੀ ਕੈਸਰ ਨੂੰ ਮਸੂਲ ਦੇਣਾ ਨਿਆਂ ਅਨੁਸਾਰ ਹੈ ਜਾਂ ਨਹੀਂ?”
ਮੱਤੀ 17:25
ਪਤਰਸ ਨੇ ਉੱਤਰ ਦਿੱਤਾ, “ਹਾਂ, ਯਿਸੂ ਮਸੂਲ ਦਿੰਦਾ ਹੈ।” ਜਦੋਂ ਪਤਰਸ ਘਰ ਅੰਦਰ ਆਇਆ, ਉਸ ਦੇ ਬੋਲਣ ਤੋਂ ਪਹਿਲਾਂ, ਯਿਸੂ ਬੋਲਿਆ ਅਤੇ ਉਸ ਨੂੰ ਪੁੱਛਿਆ, “ਸ਼ਮਊਨ, ਤੂੰ ਕੀ ਸੋਚਦਾ ਹੈਂ? ਧਰਤੀ ਦੇ ਰਾਜੇ ਕਿਨ੍ਹਾਂ ਤੋਂ ਕਰ ਅਤੇ ਮਸੂਲ ਵਸੂਲਦੇ ਹਨ। ਆਪਣੇ ਲੋਕਾਂ ਤੋਂ ਜਾਂ ਦੂਸਰਿਆਂ ਤੋਂ?”
ਨਹਮਿਆਹ 9:37
ਇਸ ਧਰਤੀ ਦੀ ਮਿੱਟੀ ਬੜੀ ਉਪਜਾਉ ਹੈ ਪਰ ਅਸੀਂ ਪਾਪ ਕੀਤੇ ਹਨ। ਅਤੇ ਜਿਹੜੇ ਰਾਜੇ ਤੂੰ ਸਾਡੇ ਉੱਪਰ ਨਿਯੁਕਤ ਕੀਤੇ ਇਹ ਫ਼ਸ਼ਲ ਉਨ੍ਹਾਂ ਨੂੰ ਚਲੀ ਗਈ। ਉਹੀ ਪਾਤਸ਼ਾਹ ਸਾਡੇ ਸਰੀਰਾਂ ਅਤੇ ਸਾਡੇ ਪਸ਼ੂਆਂ ਤੇ ਸ਼ਾਸਨ ਕਰਦੇ ਹਨ। ਉਹ ਆਪਣੀ ਮਨ ਮਰਜ਼ੀ ਕਰਦੇ ਹਨ ਤੇ ਹੁਣ ਅਸੀਂ ਬੜੀ ਮੁਸੀਬਤ ਵਿੱਚ ਹਾਂ।
ਨਹਮਿਆਹ 5:4
ਅਤੇ ਕੁਝ ਹੋਰ ਲੋਕ ਇਹ ਵੀ ਆਖ ਰਹੇ ਸਨ, “ਸਾਨੂੰ ਆਪਣੇ ਖੇਤਾਂ ਤੇ ਅੰਗੂਰਾਂ ਦੇ ਬਾਗ਼ਾਂ ਤੋਂ ਪਾਤਸ਼ਾਹ ਦਾ ਕਰ ਵੀ ਚੁਕਾਣਾ ਹੋਵੇਗਾ ਜੋ ਕਿ ਅਸੀਂ ਦੇਣ ਤੋਂ ਅਸਮਰੱਥ ਹਾਂ, ਸੋ ਇਸ ਕਰ ਨੂੰ ਅਦਾਅ ਕਰਨ ਲਈ ਵੀ ਸਾਨੂੰ ਪੈਸਾ ਉਧਾਰ ਚੁੱਕਣਾ ਪਵੇਗਾ।
ਅਜ਼ਰਾ 9:7
ਅਸੀਂ ਆਪਣੇ ਪੁਰਖਿਆਂ ਦੇ ਸਮੇਂ ਤੋਂ ਲੈ ਕੇ ਹੁਣ ਤੀਕ ਸਾਡੇ ਕੀਤੇ ਪਾਪਾਂ ਦੇ ਦੋਸ਼ੀ ਹਾਂ ਅਤੇ ਇਸ ਕਾਰਣ ਸਾਨੂੰ, ਸਾਡੇ ਪਾਤਸ਼ਾਹ ਅਤੇ ਸਾਡੇ ਜਾਜਕਾਂ ਨੂੰ ਦੰਡ ਮਿਲਿਆ। ਵਿਦੇਸ਼ੀ ਪਾਤਸ਼ਾਹਾਂ ਨੇ ਸਾਨੂੰ ਬੇਇੱਜ਼ਤ ਕੀਤਾ ਹੈ। ਉਨ੍ਹਾਂ ਨੇ ਸਾਡੇ ਤੇ ਹਮਲਾ ਕੀਤਾ, ਸਾਨੂੰ ਲੁੱਟਿਆ, ਅਤੇ ਸਾਡੇ ਲੋਕਾਂ ਨੂੰ ਗੁਲਾਮ ਬਣਾ ਲਿਆ। ਇੰਝ ਅਜੇ ਤੀਕ ਹੁੰਦਾ ਆ ਰਿਹਾ ਹੈ।
ਅਜ਼ਰਾ 4:19
ਮੈਂ ਆਪਣੇ ਤੋਂ ਪਹਿਲੇ ਪਾਤਸ਼ਾਹ ਦੀਆਂ ਲਿਖੇਤਾਂ ਦੀ ਖੋਜ ਪੜਤਾਲ ਕਰਨ ਦਾ ਹੁਕਮ ਦਿੱਤਾ ਤਾਂ ਜੋ ਲਿਖਤਾਂ ਪ੍ਰਪਾਤ ਹੋਈਆਂ ਉਸ ਤੋਂ ਇਹ ਪਤਾ ਲੱਗਾ ਕਿ ਯਰੂਸ਼ਲਮ ਦੇ ਵਿਰੋਧ ਦਾ ਇੱਕ ਲੰਬਾ ਇਤਹਾਸ ਹੈ ਜੋ ਕਿ ਪਾਤਸ਼ਾਹ ਦੇ ਵਿਰੋਧ ਵਿੱਚ ਹੈ ਯਰੂਸ਼ਲਮ ਅਜਿਹਾ ਥਾਂ ਹੈ ਜਿੱਥੇ ਵਿਰੋਧ-ਰੋਹ ਤੇ ਫਸਾਦ ਅਕਸਰ ਹੁੰਦੇ ਆਏ ਹਨ।
ਅਜ਼ਰਾ 4:13
ਅਤੇ ਪਾਤਸ਼ਾਹ, ਤੈਨੂੰ ਇਹ ਵੀ ਪਤਾ ਹੋਣਾ ਚਾਹੀਦਾ ਹੈ ਕਿ ਜੇਕਰ ਸ਼ਹਿਰ ਦੁਬਾਰਾ ਉਸਾਰਿਆ ਗਿਆ ਅਤੇ ਇਸ ਦੀਆਂ ਕੰਧਾ ਪੂਰੀਆਂ ਕੀਤੀਆਂ ਗਈਆਂ ਤਾਂ ਇੱਥੋਂ ਦੇ ਲੋਕ ਆਪਣੇ ਕਰ, ਦਾਨ ਅਤੇ ਫ਼ਰਜ਼ੀ ਕਰ ਦੇਣੇ ਬੰਦ ਕਰ ਦੇਣਗੇ ਅਤੇ ਪਾਤਸ਼ਾਹ ਇਹ ਸਾਰੀ ਆਮਦਨੀ ਗੁਆ ਲਵੇਗਾ।
ਰਸੂਲਾਂ ਦੇ ਕਰਤੱਬ 5:37
ਬਾਅਦ ਵਿੱਚ, ਮਰਦੁਮਸ਼ੁਮਾਰੀ ਦੇ ਸਮੇਂ ਗਲੀਲੀ ਤੋਂ ਯਹੂਦਾ ਆਇਆ ਅਤੇ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਪਿੱਛੇ ਲਾ ਲਿਆ। ਉਹ ਵੀ ਮਾਰਿਆ ਗਿਆ ਅਤੇ ਜਿੰਨੇ ਉਸ ਨੂੰ ਮੰਨਦੇ ਸਨ ਸਭ ਇੱਧਰ-ਉੱਧਰ ਖਿੱਲਰ ਗਏ।