ਲੋਕਾ 20:9
ਪਰਮੇਸ਼ੁਰ ਆਪਣਾ ਪੁੱਤਰ ਭੇਜਦਾ ਫਿਰ ਯਿਸੂ ਨੇ ਲੋਕਾਂ ਨੂੰ ਇਹ ਉਦਾਹਰਣ ਦਿੱਤੀ: “ਇੱਕ ਆਦਮੀ ਨੇ ਅੰਗੂਰਾਂ ਦਾ ਬਾਗ ਲਾਇਆ ਅਤੇ ਕੁਝ ਕਿਸਾਨਾਂ ਨੂੰ ਠੇਕੇ ਤੇ ਦੇ ਦਿੱਤਾ, ਅਤੇ ਲੰਬੇ ਸਮੇਂ ਲਈ ਕਿਸੇ ਦੂਰ ਦੇਸ਼ ਨੂੰ ਚੱਲਿਆ ਗਿਆ।
Then | Ἤρξατο | ērxato | ARE-ksa-toh |
began he | δὲ | de | thay |
to speak | πρὸς | pros | prose |
to | τὸν | ton | tone |
the | λαὸν | laon | la-ONE |
people | λέγειν | legein | LAY-geen |
this | τὴν | tēn | tane |
parable; | παραβολὴν | parabolēn | pa-ra-voh-LANE |
A | ταύτην· | tautēn | TAF-tane |
certain | Ἄνθρωπός | anthrōpos | AN-throh-POSE |
man | τις | tis | tees |
planted | ἐφύτευσεν | ephyteusen | ay-FYOO-tayf-sane |
a vineyard, | ἀμπελῶνα | ampelōna | am-pay-LOH-na |
and | καὶ | kai | kay |
let forth | ἐξέδοτο | exedoto | ayks-A-thoh-toh |
it | αὐτὸν | auton | af-TONE |
to husbandmen, | γεωργοῖς | geōrgois | gay-ore-GOOS |
and | καὶ | kai | kay |
country far a into went | ἀπεδήμησεν | apedēmēsen | ah-pay-THAY-may-sane |
for a long | χρόνους | chronous | HROH-noos |
time. | ἱκανούς | hikanous | ee-ka-NOOS |
Cross Reference
ਮਰਕੁਸ 12:1
ਪਰਮੇਸ਼ੁਰ ਆਪਣਾ ਪੁੱਤਰ ਭੇਜਦਾ ਹੈ ਯਿਸੂ ਲੋਕਾਂ ਨੂੰ ਦ੍ਰਿਸ਼ਟਾਤਾਂ ਵਿੱਚ ਸਮਝਾਉਣ ਲੱਗਾ ਅਤੇ ਆਖਿਆ, “ਇੱਕ ਆਦਮੀ ਨੇ ਅੰਗੂਰਾਂ ਦਾ ਬਾਗ ਲਗਾਇਆ। ਉਸ ਨੇ ਬਾਗ ਦੇ ਆਲੇ-ਦੁਆਲੇ ਬਾੜ ਕੀਤੀ, ਅਤੇ ਰਸ ਪ੍ਰਾਪਤ ਕਰਨ ਲਈ ਇੱਕ ਚੁਬੱਚਾ ਕੱਢਿਆ ਅਤੇ ਇੱਕ ਬੁਰਜ ਉਸਾਰਿਆ। ਉਹ ਆਦਮੀ ਇਹ ਬਾਗ ਕਿਰਾਏ ਤੇ ਕਿਸਾਨਾਂ ਦੇ ਹੱਥ ਸੌਂਪਕੇ ਖੁਦ ਯਾਤਰਾ ਤੇ ਚੱਲਾ ਗਿਆ।
ਮੱਤੀ 21:33
ਪਰਮੇਸ਼ੁਰ ਆਪਣਾ ਪੁੱਤਰ ਭੇਜਦਾ ਹੈ “ਇੱਕ ਹੋਰ ਦ੍ਰਿਸ਼ਟਾਂਤ ਸੁਣੋ: ਇੱਕ ਜ਼ਿਮੀਦਾਰ ਸੀ। ਉਸ ਨੇ ਇੱਕ ਅੰਗੂਰਾਂ ਦਾ ਬਾਗ ਲਾਇਆ। ਉਸ ਨੇ ਖੇਤ ਦੇ ਚੁਫ਼ੇਰੇ ਵਾੜ ਕਰ ਦਿੱਤੀ ਅਤੇ ਉਸ ਨੇ ਰਸ ਵਾਸਤੇ ਇੱਕ ਚੁਬੱਚਾ ਕੱਢਿਆ। ਫ਼ਿਰ ਉਸ ਆਦਮੀ ਨੇ ਉੱਥੇ ਇੱਕ ਬੁਰਜ ਉਸਾਰਿਆ ਅਤੇ ਉਸ ਨੂੰ ਕਿਸਾਨਾਂ ਦੇ ਹੱਥ ਸੌਂਪਕੇ ਖੁਦ ਪਰਦੇਸ ਚੱਲਿਆ ਗਿਆ।
ਯਸਈਆਹ 5:1
ਇਸਰਾਏਲ, ਪਰਮੇਸ਼ੁਰ ਦਾ ਖਾਸ ਬਾਗ਼ ਹੁਣ, ਮੈਂ ਆਪਣੇ ਮਿੱਤਰ (ਪਰਮੇਸ਼ੁਰ) ਵਾਸਤੇ ਇੱਕ ਗੀਤ ਗਾਵਾਂਗਾ। ਇਹ ਗੀਤ ਉਸ ਪਿਆਰ ਲਈ ਹੈ ਜਿਹੜਾ ਮੇਰਾ ਮਿੱਤਰ ਆਪਣੇ ਅੰਗੂਰਾਂ ਦੇ ਬਾਗ਼ (ਇਸਰਾਏਲ) ਲਈ ਰੱਖਦਾ ਹੈ। ਬਹੁਤ ਉਪਜਾਉ ਖੇਤ ਅੰਦਰ ਮੇਰੇ ਮਿੱਤਰ ਦਾ ਇੱਕ ਅੰਗੂਰਾਂ ਦਾ ਬਾਗ਼ ਹੈ।
ਗ਼ਜ਼ਲ ਅਲਗ਼ਜ਼ਲਾਤ 8:11
ਉਹ ਬੋਲਦਾ ਹੈ ਬਆਲ-ਹਮੋਨ ਵਿੱਚ ਅੰਗੂਰਾਂ ਦਾ ਇੱਕ ਬਾਗ਼ ਸੀ ਜੋ ਸੁਲੇਮਾਨ ਦਾ ਸੀ। ਉਸ ਨੇ ਬਾਗ਼ ਨੂੰ ਰਾਖਿਆਂ ਨੂੰ ਕਿਰਾਏ ਤੇ ਦੇ ਦਿੱਤਾ। ਅਤੇ ਹਰ ਆਦਮੀ ਨੇ ਇਸਦੇ ਫ਼ਲ ਲਈ 1,000 ਚਾਂਦੀ ਦੇ ਸਿੱਕੇ ਲਿਆਉਣੇ ਸੀ।
੧ ਕੁਰਿੰਥੀਆਂ 3:6
ਮੈਂ ਬੀਜ਼ ਬੀਜਿਆ ਸੀ ਅਤੇ ਅਪੁੱਲੋਸ ਨੇ ਇਸ ਨੂੰ ਪਾਣੀ ਨਾਲ ਸਿੰਜਿਆ। ਪਰ ਇਹ ਤਾਂ ਪਰਮੇਸ਼ੁਰ ਹੀ ਸੀ ਜਿਸਨੇ ਬੀਜ਼ ਨੂੰ ਉਗਾਇਆ।
ਯੂਹੰਨਾ 15:1
ਯਿਸੂ ਅੰਗੂਰਾਂ ਦੀ ਵੇਲ ਹੈ ਯਿਸੂ ਨੇ ਆਖਿਆ, “ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ।
ਲੋਕਾ 19:12
ਯਿਸੂ ਜਾਣਦਾ ਸੀ ਕਿ ਲੋਕ ਇੰਝ ਸੋਚ ਰਹੇ ਹਨ ਤਾਂ ਇਸ ਆਧਾਰ ਤੇ ਉਸ ਨੇ ਲੋਕਾਂ ਨੂੰ ਇੱਕ ਦ੍ਰਿਸ਼ਟਾਂਤ ਸੁਣਾਇਆ, “ਇੱਕ ਸ਼ਹਿਜ਼ਾਦਾ ਕਿਸੇ ਦੂਰ ਦੇਸ਼ ਜਾਣ ਲਈ ਤਿਆਰ ਹੋ ਰਿਹਾ ਸੀ, ਜਿੱਥੇ ਉਸ ਨੂੰ ਰਾਜਾ ਬਣਾ ਦਿੱਤਾ ਜਾਣਾ ਸੀ ਅਤੇ ਫ਼ੇਰ ਉਸ ਨੇ ਆਪਣੇ ਦੇਸ਼ ਵਾਪਸ ਆਉਣਾ ਸੀ।
ਮੱਤੀ 25:14
ਤਿੰਨ ਨੋਕਰਾਂ ਬਾਰੇ ਦ੍ਰਿਸ਼ਟਾਂਤ “ਸਵਰਗ ਦਾ ਰਾਜ ਕਿਸੇ ਵਿਅਕਤੀ ਦੇ ਵਿਦੇਸ਼ ਜਾਣ ਵਰਗਾ ਹੈ। ਵਿਦਾ ਹੋਣ ਤੋਂ ਪਹਿਲਾਂ, ਉਸ ਨੇ ਆਪਣੇ ਨੋਕਰਾਂ ਨੂੰ ਸੱਦਿਆ ਅਤੇ ਆਪਣੀ ਜਾਇਦਾਦ ਉਨ੍ਹਾਂ ਨੂੰ ਸੌਂਪ ਦਿੱਤੀ।
ਯਰਮਿਆਹ 2:21
ਯਹੂਦਾਹ, ਮੈਂ ਤੈਨੂੰ ਖਾਸ ਅੰਗੂਰੀ ਵੇਲ ਵਾਂਗ ਬੀਜਿਆ ਸੀ। ਤੁਸੀਂ ਸਾਰੇ ਹੀ ਚੰਗੇ ਬੀਜ ਵਰਗੇ ਸੀ। ਤੁਸੀਂ ਵੱਖਰੀ ਵੇਲ ਕਿਵੇਂ ਬਣ ਗਏ ਜਿਹੜੀ ਮੰਦੇ ਫ਼ਲ ਉਗਾਉਂਦੀ ਹੈ?
ਜ਼ਬੂਰ 80:8
ਅਤੀਤ ਵਿੱਚ ਤੁਸੀਂ ਸਾਡੇ ਨਾਲ ਬਹੁਤ ਮਹੱਤਵਪੂਰਣ ਬੂਟੇ ਵਰਗਾ ਵਿਹਾਰ ਕੀਤਾ ਸੀ। ਤੁਸੀਂ ਆਪਣੀ “ਵੇਲ” ਨੂੰ ਮਿਸਰ ਤੋਂ ਬਾਹਰ ਲਿਆਂਦਾ ਸੀ। ਤੁਸੀਂ ਹੋਰਾਂ ਲੋਕਾਂ ਨੂੰ ਇਹ ਧਰਤੀ ਛੱਡਣ ਲਈ ਮਜ਼ਬੂਰ ਕਰ ਦਿੱਤਾ ਸੀ। ਅਤੇ ਆਪਣੀ “ਵੇਲ” ਨੂੰ ਇੱਥੇ ਬੀਜ ਦਿੱਤਾ ਸੀ।
ਅਸਤਸਨਾ 17:8
ਕਚਿਹਰੀ ਦੇ ਮੁਸ਼ਕਿਲ ਫ਼ੈਸਲੇ “ਹੋ ਸੱਕਦਾ ਹੈ ਕਿ ਕਿਸੇ ਸਮੱਸਿਆ ਦਾ ਕਚਿਹਰੀ ਵਿੱਚ ਨਿਆਂ ਕਰਨਾ ਬਹੁਤ ਮੁਸ਼ਕਿਲ ਹੋਵੇ। ਇਹ ਕਤਲ, ਕੋਈ ਲੜਾਈ ਵੀ ਹੋ ਸੱਕਦੀ ਹੈ ਜਿਸ ਵਿੱਚ ਕੋਈ ਜ਼ਖਮੀ ਹੋ ਗਿਆ ਹੋਵੇ, ਜਾਂ ਇਹ ਦੋ ਲੋਕਾਂ ਵਿੱਚਕਾਰ ਦਲੀਲਬਾਜ਼ੀ ਵੀ ਹੋ ਸੱਕਦੀ ਹੈ। ਜਦੋਂ ਅਜਿਹੀਆਂ ਸਮੱਸਿਆਵਾਂ ਤੁਹਾਡੇ ਨਗਰਾਂ ਵਿੱਚ ਉੱਠਣ, ਤੁਹਾਡੇ ਨਿਆਂਕਾਰ, ਨਿਆਂ ਕਰਨ ਵਿੱਚ ਦਿੱਕਤ ਮਹਿਸੂਸ ਕਰਨ ਕਿ ਕੀ ਠੀਕ ਹੈ। ਫ਼ੇਰ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੁਆਰਾ ਚੁਣੀ ਹੋਈ ਜਗ਼੍ਹਾ ਉੱਤੇ ਜਾਣਾ ਚਾਹੀਦਾ ਹੈ।
ਅਸਤਸਨਾ 16:18
ਲੋਕਾਂ ਵਾਸਤੇ ਨਿਆਂਕਾਰ ਅਤੇ ਅਧਿਕਾਰੀ “ਹਰ ਉਸ ਨਗਰ ਵਿੱਚ, ਜਿਹੜਾ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਵੇਗਾ, ਕੁਝ ਲੋਕਾਂ ਨੂੰ ਆਪਣੇ ਪਰਿਵਾਰਾਂ ਲਈ ਨਿਆਂਕਾਰਾਂ ਅਤੇ ਅਧਿਕਾਰੀਆਂ ਵਜੋਂ ਚੁਣੋ। ਹਰ ਪਰਿਵਾਰ-ਸਮੂਹ ਨੂੰ ਅਜਿਹਾ ਕਰਨਾ ਚਾਹੀਦਾ ਹੈ। ਅਤੇ ਉਹ ਸਾਰੇ ਲੋਕ ਜੋ ਨਿਆਂ ਕਰਨ, ਨਿਰਪੱਖ ਹੋਣੇ ਚਾਹੀਦੇ ਹਨ।
ਅਸਤਸਨਾ 1:15
“ਇਸ ਲਈ ਮੈਂ ਤੁਹਾਡੇ ਪਰਿਵਾਰ-ਸਮੂਹਾਂ ਵਿੱਚੋਂ ਚੁਣੇ ਹੋਏ ਸਿਆਣੇ ਅਤੇ ਅਨੁਭਵੀ ਲੋਕਾਂ ਨੂੰ ਲਿਆ ਅਤੇ ਮੈਂ ਉਨ੍ਹਾਂ ਨੂੰ ਤੁਹਾਡੇ ਆਗੂ ਥਾਪ ਦਿੱਤਾ। ਇਸ ਤਰ੍ਹਾਂ ਨਾਲ ਮੈਂ ਤੁਹਾਨੂੰ 1,000 ਲੋਕਾਂ ਦੇ ਆਗੂ, 100 ਲੋਕਾਂ ਦੇ ਆਗੂ, 50 ਲੋਕਾਂ ਦੇ ਆਗੂ ਅਤੇ 10 ਲੋਕਾਂ ਦੇ ਆਗੂ ਦਿੱਤੇ। ਮੈਂ ਤੁਹਾਨੂੰ ਤੁਹਾਡੇ ਹਰੇਕ ਪਰਿਵਾਰ-ਸਮੂਹ ਲਈ ਅਧਿਕਾਰੀ ਦਿੱਤੇ।