Cross Reference
ਪੈਦਾਇਸ਼ 4:25
ਆਦਮ ਤੇ ਹੱਵਾਹ ਦਾ ਇੱਕ ਹੋਰ ਪੁੱਤਰ ਆਦਮ ਨੇ ਫ਼ੇਰ ਹੱਵਾਹ ਨਾਲ ਜਿਨਸੀ ਰਿਸ਼ਤਾ ਜੋੜਿਆ। ਅਤੇ ਹੱਵਾਹ ਨੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ। ਉਨ੍ਹਾਂ ਨੇ ਇਸਦਾ ਨਾਮ ਸੇਥ ਰੱਖਿਆ। ਹੱਵਾਹ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਇੱਕ ਹੋਰ ਪੁੱਤਰ ਦਿੱਤਾ ਹੈ। ਕਇਨ ਨੇ ਹਾਬਲ ਨੂੰ ਮਾਰ ਦਿੱਤਾ ਸੀ, ਪਰ ਹੁਣ ਮੇਰੇ ਕੋਲ ਸੇਥ ਹੈ।”
ਪੈਦਾਇਸ਼ 1:26
ਫ਼ੇਰ ਪਰਮੇਸ਼ੁਰ ਨੇ ਆਖਿਆ, “ਆਓ ਹੁਣ ਆਦਮੀ ਦੀ ਸਾਜਣਾ ਕਰੀਏ। ਅਸੀਂ ਲੋਕਾਂ ਨੂੰ ਆਪਣੀ ਨਕਲ ਦੇ ਰੂਪ ਵਿੱਚ ਸਾਜਾਂਗੇ। ਲੋਕ ਸਾਡੇ ਵਰਗੇ ਹੋਣਗੇ। ਉਹ ਸਮੁੰਦਰ ਦੇ ਸਾਰੇ ਜੀਵਾਂ ਅਤੇ ਹਵਾ ਦੇ ਸਾਰੇ ਪੰਛੀਆਂ ਉੱਤੇ ਰਾਜ ਕਰਨਗੇ। ਉਹ ਸਾਰੇ ਵੱਡੇ ਜਾਨਵਰਾਂ ਅਤੇ ਧਰਤੀ ਉੱਤੇ ਰੀਂਗਣ ਵਾਲੇ ਸਾਰੇ ਛੋਟੇ ਜੀਵਾਂ ਉੱਤੇ ਰਾਜ ਕਰਨਗੇ।”
ਪੈਦਾਇਸ਼ 2:7
ਫ਼ੇਰ ਯਹੋਵਾਹ ਪਰਮੇਸ਼ੁਰ ਨੇ ਧਰਤੀ ਤੋਂ ਮਿੱਟੀ ਲਈ ਅਤੇ ਆਦਮ ਨੂੰ ਸਾਜਿਆ। ਯਹੋਵਾਹ ਨੇ ਆਦਮ ਦੇ ਨੱਕ ਵਿੱਚ ਜੀਵਨ ਦਾ ਸਾਹ ਫ਼ੂਕਿਆ, ਅਤੇ ਆਦਮ ਜਿਉਂਦਾ ਜੀਵ ਬਣ ਗਿਆ।
ਯਸਈਆਹ 64:8
ਪਰ ਯਹੋਵਾਹ ਜੀ, ਤੁਸੀਂ ਸਾਡੇ ਪਿਤਾ ਹੋ। ਅਸੀਂ ਮਿੱਟੀ ਵਾਂਗ ਹਾਂ ਅਤੇ ਤੁਸੀਂ ਕੁਂਭਕਾਰ ਹੋ। ਸਾਨੂੰ ਸਾਰਿਆਂ ਨੂੰ ਤੁਹਾਡੇ ਹੱਥਾਂ ਨੇ ਸਾਜਿਆ।
ਰਸੂਲਾਂ ਦੇ ਕਰਤੱਬ 17:26
ਪਰਮੇਸ਼ੁਰ ਨੇ ਇੱਕ ਮਨੁੱਖ, ਆਦਮ, ਦੀ ਰਚਨਾ ਕਰਕੇ ਅਨੇਕਾਂ ਲੋਕਾਂ ਦੀ ਸਿਰਜਣਾ ਕੀਤੀ। ਅਤੇ ਉਸ ਨੇ ਸਾਰੀਆਂ ਕੌਮਾਂ ਨੂੰ ਸਾਰੀ ਦੁਨੀਆਂ ਵਿੱਚ ਬਣਾਇਆ। ਪਰਮੇਸ਼ੁਰ ਨੇ ਨਿਸ਼ਚਿਤ ਕੀਤਾ ਕਿ ਹਰੇਕ ਕੌਮ ਨੂੰ ਕਿੰਨਾ ਚਿਰ ਮੌਜੂਦ ਰਹਿਣਾ ਚਾਹੀਦਾ ਹੈ ਅਤੇ ਇਸਤੋਂ ਵੀ ਚੰਗਾ ਕਿ ਕਿਸ ਖੇਤਰ ਵਿੱਚ ਰਹਿਣਾ ਚਾਹੀਦਾ ਹੈ।
੧ ਕੁਰਿੰਥੀਆਂ 15:45
ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: “ਪਹਿਲਾ ਮਨੁਖ ਜਿਉਂਦੀ ਹੋਂਦ ਬਣਿਆ” ਪਰ ਆਖਰੀ ਮਨੁਖ ਇੱਕ ਆਤਮਾ ਬਣ ਗਿਆ ਜੋ ਜੀਵਨ ਦਿੰਦਾ ਹੈ।
੧ ਕੁਰਿੰਥੀਆਂ 15:47
ਪਹਿਲਾਂ ਮਨੁਖ ਧਰਤੀ ਦੀ ਧੂੜ ਤੋਂ ਬਣਿਆ, ਦੂਸਰਾ ਮਨੁਖ ਸਵਰਗ ਤੋਂ ਆਇਆ।