ਲੋਕਾ 9:3
ਅਤੇ ਉਸ ਨੇ ਰਸੂਲਾਂ ਨੂੰ ਆਖਿਆ, “ਜਦੋਂ ਤੁਸੀਂ ਸਫ਼ਰ ਕਰੋ ਤਾਂ ਰਾਹ ਲਈ ਕੁਝ ਨਾ ਲਵੋ, ਨਾ ਕੋਈ ਸੋਟੀ, ਨਾ ਝੋਲਾ ਨਾ ਰੋਟੀ ਅਤੇ ਨਾ ਹੀ ਪੈਸੇ। ਸਿਰਫ਼ ਜੋ ਕੱਪੜੇ ਤੁਸੀਂ ਪਾਏ ਹੋਏ ਹਨ ਉਹੀ ਸਫ਼ਰ ਵਿੱਚ ਲੈ ਕੇ ਜਾਵੋ।
And | καὶ | kai | kay |
he said | εἶπεν | eipen | EE-pane |
unto | πρὸς | pros | prose |
them, | αὐτούς | autous | af-TOOS |
Take | Μηδὲν | mēden | may-THANE |
nothing | αἴρετε | airete | A-ray-tay |
for | εἰς | eis | ees |
your | τὴν | tēn | tane |
journey, | ὁδόν | hodon | oh-THONE |
neither | μήτε | mēte | MAY-tay |
staves, | ῥάβδους, | rhabdous | RAHV-thoos |
nor | μήτε | mēte | MAY-tay |
scrip, | πήραν | pēran | PAY-rahn |
neither | μήτε | mēte | MAY-tay |
bread, | ἄρτον | arton | AR-tone |
neither | μήτε | mēte | MAY-tay |
money; | ἀργύριον | argyrion | ar-GYOO-ree-one |
neither | μήτε | mēte | MAY-tay |
have | ἀνὰ | ana | ah-NA |
two | δύο | dyo | THYOO-oh |
coats | χιτῶνας | chitōnas | hee-TOH-nahs |
apiece. | ἔχειν | echein | A-heen |
Cross Reference
ਲੋਕਾ 22:35
ਬਿਪਤਾ ਲਈ ਤਿਆਰ ਰਹੋ ਤਦ ਯਿਸੂ ਨੇ ਰਸੂਲਾਂ ਨੂੰ ਆਖਿਆ, “ਮੈਂ ਤੁਹਾਨੂੰ ਲੋਕਾਂ ਨੂੰ ਪ੍ਰਚਾਰ ਦੇਣ ਲਈ ਭੇਜਿਆ। ਮੈਂ ਤੁਹਾਨੂੰ ਬਿਨਾ ਪੈਸੇ, ਥੈਲੇ ਅਤੇ ਜੁਤਿਆਂ ਦੇ ਭੇਜ ਦਿੱਤਾ। ਪਰ ਕੀ ਤੁਹਾਨੂੰ ਕਿਸੇ ਚੀਜ਼ ਦੀ ਜ਼ਰੂਰਤ ਆਈ?” ਰਸੂਲਾਂ ਨੇ ਆਖਿਆ, “ਨਹੀਂ।”
੨ ਤਿਮੋਥਿਉਸ 2:4
ਇੱਕ ਸਿਪਾਹੀ ਆਪਣੇ ਸੈਨਾਪਤੀ ਨੂੰ ਖੁਸ਼ ਕਰਨਾ ਚਾਹੁੰਦਾ ਹੈ। ਇਸੇ ਲਈ ਉਹ ਸਿਪਾਹੀ ਆਪਣਾ ਸਮਾਂ ਉਨ੍ਹਾਂ ਗੱਲਾਂ ਵਿੱਚ ਨਹੀਂ ਲਾਉਂਦਾ ਜਿਨ੍ਹਾਂ ਵਿੱਚ ਬਹੁਤ ਹੋਰ ਲੋਕ ਲਾਉਂਦੇ ਹਨ।
ਲੋਕਾ 10:4
ਆਪਣੇ ਨਾਲ ਕੋਈ ਪੈਸਾ, ਥੈਲਾ, ਜਾਂ ਜੁੱਤੇ ਵਗੈਰਾ ਨਾ ਲੈਣਾ ਅਤੇ ਨਾ ਹੀ ਰਾਹ ਜਾਂਦੇ ਲੋਕਾਂ ਨਾਲ ਗੱਲੀ ਲੱਗਣਾ।
ਲੋਕਾ 12:28
ਪਰਮੇਸ਼ੁਰ ਤਾਂ ਖੇਤ ਵਿੱਚਲੇ ਘਾਹ ਨੂੰ ਵੀ ਇਉਂ ਪਹਿਰਾਵਾ ਦਿੰਦਾ ਹੈ, ਉਹ ਘਾਹ ਜਿਹੜਾ ਅੱਜ ਜਿਉਂਦਾ ਹੈ ਅਤੇ ਕੱਲ ਭਠੀ ਵਿੱਚ ਮੱਚ ਜਾਣਾ ਹੈ। ਤਾਂ ਹੇ ਥੋੜੀ ਪਰਤੀਤ ਵਾਲੇ ਲੋਕੋ, ਕੀ ਉਹ ਤੁਹਾਨੂੰ ਉਨ੍ਹਾਂ ਨਾਲੋਂ ਵੱਧੇਰੇ ਨਹੀਂ ਸਜਾਵੇਗਾ।
ਲੋਕਾ 12:22
ਪਰਮੇਸ਼ੁਰ ਦਾ ਰਾਜ ਪਹਿਲਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਆਖਦਾ ਹਾਂ ਕਿ ਤੁਹਾਨੂੰ ਜਿਉਂਣ ਲਈ ਜੋ ਖਾਣ ਦੀ ਲੋੜ ਹੈ ਤੁਸੀਂ ਉਸਦੀ ਚਿੰਤਾ ਨਾ ਕਰੋ ਅਤੇ ਨਾ ਹੀ ਸਰੀਰ ਢੱਕਣ ਲਈ ਕੱਪੜਿਆਂ ਦੀ ਫ਼ਿਕਰ ਕਰੋ।
ਲੋਕਾ 5:29
ਲੇਵੀ ਨੇ ਆਪਣੇ ਘਰ ਵਿੱਚ ਯਿਸੂ ਲਈ ਇੱਕ ਵੱਡੀ ਦਾਵਤ ਦਾ ਇੰਤਜਾਮ ਕੀਤਾ। ਖਾਣੇ ਦੀ ਮੇਜ ਤੇ ਕਾਫ਼ੀ ਸਾਰੇ ਮਸੂਲੀਏ ਅਤੇ ਕੁਝ ਹੋਰ ਵੀ ਲੋਕ ਇੱਕਤਰ ਹੋਏ ਸਨ।
ਲੋਕਾ 3:11
ਉਸ ਨੇ ਉੱਤਰ ਦਿੱਤਾ, “ਜੇਕਰ ਕਿਸੇ ਕੋਲ ਦੋ ਕਮੀਜ਼ਾਂ ਹਨ, ਤਾਂ ਉਸ ਨੂੰ ਉਨ੍ਹਾਂ ਨਾਲ ਸਾਂਝਿਆਂ ਕਰਨ ਦਿਉ ਜਿਸ ਕੋਲ ਇੱਕ ਵੀ ਨਹੀਂ ਹੈ। ਅਤੇ ਜੇਕਰ ਕਿਸੇ ਕੋਲ ਭੋਜਨ ਹੈ ਤਾਂ ਉਸ ਨੂੰ ਉਨ੍ਹਾਂ ਲੋਕਾਂ ਨਾਲ ਸਾਂਝਾ ਕਰਨ ਦਿਉ ਜਿਨ੍ਹਾਂ ਕੋਲ ਨਹੀਂ ਹੈ।”
ਮਰਕੁਸ 6:8
ਅਤੇ ਆਪਣੇ ਚੇਲਿਆਂ ਨੂੰ ਇਹ ਆਖਿਆ, “ਆਪਣੇ ਸਫ਼ਰ ਵਿੱਚ ਸਿਵਾਇ ਇੱਕ ਲਾਠੀ ਦੇ ਹੋਰ ਕੁਝ ਨਾ ਲੈ ਕੇ ਜਾਣਾ। ਨਾ ਕੋਈ ਰੋਟੀ, ਨਾ ਥੈਲਾ ਨਾ ਹੀ ਆਪਣੀਆਂ ਜੇਬਾਂ ਵਿੱਚ ਕੋਈ ਪੈਸਾ ਲੈ ਕੇ ਜਾਣਾ।
ਮੱਤੀ 10:9
ਆਪਣੇ ਕਮਰ ਕਸਿਆਂ ਵਿੱਚ ਸੋਨਾ, ਚਾਂਦੀ ਨਾ ਤਾਂਬਾ ਕੁਝ ਵੀ ਨਾ ਲਿਓ।
ਜ਼ਬੂਰ 37:3
ਜੇ ਤੁਸੀਂ ਯਹੋਵਾਹ ਵਿੱਚ ਯਕੀਨ ਰੱਖਦੇ ਹੋ ਅਤੇ ਚੰਗੇ ਕਾਰੇ ਕਰਦੇ ਹੋ, ਤੁਸੀਂ ਧਰਤੀ ਉੱਤੇ ਜੀਵੋਂਗੇ ਅਤੇ ਉਨ੍ਹਾਂ ਵਿਭਿੰਨ ਚੀਜ਼ਾਂ ਨਾਲ ਆਨੰਦਿਤ ਹੋ ਜਾਵੋਂਗੇ ਜੋ ਉਹ ਦਿੰਦਾ ਹੈ।