Mark 10:4
ਫ਼ਰੀਸੀਆਂ ਨੇ ਕਿਹਾ, “ਮੂਸਾ ਨੇ ਤਾਂ ਪਰਵਾਨਗੀ ਦਿੱਤੀ ਹੈ ਕਿ ਕੋਈ ਵੀ ਮਨੁੱਖ ਆਪਣੀ ਪਤਨੀ ਨੂੰ ਤਲਾਕਨਾਮਾ ਲਿਖਕੇ ਤਲਾਕ ਦੇ ਸੱਕਦਾ ਹੈ।”
Mark 10:4 in Other Translations
King James Version (KJV)
And they said, Moses suffered to write a bill of divorcement, and to put her away.
American Standard Version (ASV)
And they said, Moses suffered to write a bill of divorcement, and to put her away.
Bible in Basic English (BBE)
And they said to him, Moses let us give her a statement in writing, and be free from her.
Darby English Bible (DBY)
And they said, Moses allowed to write a bill of divorce, and to put away.
World English Bible (WEB)
They said, "Moses allowed a certificate of divorce to be written, and to divorce her."
Young's Literal Translation (YLT)
and they said, `Moses suffered to write a bill of divorce, and to put away.'
| And | οἱ | hoi | oo |
| they | δὲ | de | thay |
| said, | εἶπον, | eipon | EE-pone |
| Moses | Μωσῆς | mōsēs | moh-SASE |
| suffered | Ἐπέτρεψεν | epetrepsen | ape-A-tray-psane |
| to write | βιβλίον | biblion | vee-VLEE-one |
| bill a | ἀποστασίου | apostasiou | ah-poh-sta-SEE-oo |
| of divorcement, | γράψαι | grapsai | GRA-psay |
| and | καὶ | kai | kay |
| to put away. | ἀπολῦσαι | apolysai | ah-poh-LYOO-say |
Cross Reference
ਅਸਤਸਨਾ 24:1
“ਹੋ ਸੱਕਦਾ ਹੈ ਕੋਈ ਬੰਦਾ ਕਿਸੇ ਔਰਤ ਨਾਲ ਸ਼ਾਦੀ ਕਰੇ ਅਤੇ ਬਾਦ ਵਿੱਚ ਉਸ ਨੂੰ ਉਸ ਦੇ ਬਾਰੇ ਕਿਸੇ ਅਜਿਹੀ ਗੁਪਤ ਗੱਲ ਦਾ ਪਤਾ ਲੱਗੇ ਜਿਸ ਨੂੰ ਉਹ ਪਸੰਦ ਨਹੀਂ ਕਰਦਾ। ਜੇ ਉਹ ਬੰਦਾ ਉਸ ਨਾਲ ਪ੍ਰਸੰਨ ਨਹੀਂ ਹੈ ਤਾਂ ਉਸ ਨੂੰ ਤਲਾਕ ਦੇ ਕਾਗਜ਼ ਤਿਆਰ ਕਰਕੇ ਉਸ ਨੂੰ ਦੇਣੇ ਚਾਹੀਦੇ ਹਨ। ਫ਼ੇਰ ਉਸ ਨੂੰ ਆਪਣੇ ਘਰ ਤੋਂ ਬਾਹਰ ਭੇਜ ਦੇਣਾ ਚਾਹੀਦਾ ਹੈ।
ਮੱਤੀ 5:31
ਯਿਸੂ ਦਾ ਤਲਾਕ ਬਾਰੇ ਉਪਦੇਸ਼ “ਇਹ ਵੀ ਆਖਿਆ ਗਿਆ ਹੈ, ‘ਜਿਹੜਾ ਵਿਅਕਤੀ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਉਹ ਉਸ ਨੂੰ ਤਲਾਕਨਾਮਾ ਲਿਖਕੇ ਦੇਵੇ।’
ਯਸਈਆਹ 50:1
ਇਸਰਾਏਲ ਨੂੰ ਉਸ ਦੇ ਗੁਨਾਹ ਕਾਰਣ ਸਜ਼ਾ ਮਿਲੀ ਯਹੋਵਾਹ ਆਖਦਾ ਹੈ, “ਇਸਰਾਏਲ ਦੇ ਲੋਕੋ, ਤੁਸੀਂ ਆਖਦੇ ਹੋ ਕਿ ਮੈਂ ਤੁਹਾਡੀ ਮਾਤਾ, ਯਰੂਸ਼ਲਮ ਨੂੰ ਤਲਾਕ ਦੇ ਦਿੱਤਾ ਹੈ। ਪਰ ਉਹ ਕਾਨੂੰਨੀ ਪਰਚਾ ਕਿੱਥੋ ਹੈ ਜਿਹੜਾ ਸਾਬਤ ਕਰਦਾ ਹੈ ਕਿ ਮੈਂ ਉਸ ਨੂੰ ਤਲਾਕ ਦੇ ਦਿੱਤਾ ਹੈ? ਮੇਰੇ ਬਚਿਓ, ਕੀ ਮੈਂ ਕਿਸੇ ਦਾ ਕਰਜ਼ਾ ਦੇਣਾ ਸੀ? ਕੀ ਮੈਂ ਕਰਜ਼ਾ ਦੇਣ ਲਈ ਕੁਝ ਵੇਚ ਦਿੱਤਾ? ਨਹੀਂ! ਤੁਸੀਂ ਇਸ ਲਈ ਵੇਚੇ ਗਏ ਸੀ ਕਿਉਂ ਕਿ ਤੁਸੀਂ ਮੰਦੇ ਕੰਮ ਕੀਤੇ ਸਨ। ਤੁਹਾਡੀ ਮਾਤਾ, ਯਰੂਸ਼ਲਮ ਨੂੰ ਤੁਹਾਡੇ ਮੰਦੇ ਕੰਮਾਂ ਕਾਰਣ ਦੂਰ ਭੇਜਿਆ ਗਿਆ ਸੀ, ਜਿਹੜੇ ਤੁਸੀਂ ਕੀਤੇ ਸਨ।
ਯਰਮਿਆਹ 3:1
“ਜੋ ਕੋਈ ਬੰਦਾ ਆਪਣੀ ਪਤਨੀ ਨੂੰ ਤਲਾਕ ਦਿੰਦਾ, ਅਤੇ ਉਹ ਉਸ ਨੂੰ ਛੱਡ ਦਿੰਦੀ ਹੈ ਅਤੇ ਉਹ ਕਿਸੇ ਹੋਰ ਨਾਲ ਵਿਆਹ ਕਰ ਲੈਂਦੀ ਹੈ, ਕੀ ਉਹ ਬੰਦਾ ਫ਼ੇਰ ਵੀ ਆਪਣੀ ਪਤਨੀ ਵੱਲ ਆ ਸੱਕਦਾ ਹੈ? ਨਹੀਂ! ਜੇ ਉਹ ਬੰਦਾ ਉਸ ਔਰਤ ਕੋਲ ਵਾਪਸ ਜਾਂਦਾ ਹੈ, ਤਾਂ ਉਹ ਜ਼ਮੀਨ ਪਰਦੂਸ਼ਿਤ ਹੋ ਜਾਵੇਗੀ। ਯਹੂਦਾਹ, ਤੂੰ ਆਪਣੇ ਅਨੇਕਾਂ ਪ੍ਰੇਮੀਆਂ ਨਾਲ ਵੇਸਵਾ ਵਰਗਾ ਵਿਹਾਰ ਕੀਤਾ ਸੀ। ਅਤੇ ਹੁਣ ਤੂੰ ਮੇਰੇ ਕੋਲ ਵਾਪਸ ਆਉਣਾ ਚਾਹੁੰਦਾ ਹੈਂ!” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
ਮੱਤੀ 1:19
ਮਰਿਯਮ ਦਾ ਪਤੀ ਯੂਸੁਫ਼ ਇੱਕ ਚੰਗਾ ਮਨੁੱਖ ਸੀ। ਉਹ ਇਹ ਨਹੀਂ ਚਾਹੁੰਦਾ ਸੀ ਕਿ ਉਹ ਮਰਿਯਮ ਨੂੰ ਲੋਕਾਂ ਸਾਹਮਣੇ ਕਲੰਕਨ ਪਰਗਟ ਕਰੇ। ਤਾਂ ਉਸ ਨੇ ਉਸ ਨੂੰ ਚੁੱਪ-ਚਾਪ ਛੱਡ ਦੇਣ ਦੀ ਸੋਚੀ।
ਮੱਤੀ 19:7
ਉਨ੍ਹਾਂ ਨੇ ਉਸ ਨੂੰ ਆਖਿਆ, “ਫ਼ੇਰ ਮੂਸਾ ਨੇ ਆਦਮੀ ਨੂੰ ਤਿਆਗ ਪੱਤਰ ਰਾਹੀਂ ਤਲਾਕ ਦੇਣ ਦੀ ਆਗਿਆ ਕਿਉਂ ਦਿੱਤੀ ਹੈ।”