ਮੱਤੀ 1:2 in Punjabi

ਪੰਜਾਬੀ ਪੰਜਾਬੀ ਬਾਈਬਲ ਮੱਤੀ ਮੱਤੀ 1 ਮੱਤੀ 1:2

Matthew 1:2
ਅਬਰਾਹਾਮ ਇਸਹਾਕ ਦਾ ਪਿਤਾ ਸੀ। ਇਸਹਾਕ ਯਾਕੂਬ ਦਾ ਪਿਤਾ ਸੀ। ਯਾਕੂਬ ਯਹੂਦਾਹ ਅਤੇ ਉਸ ਦੇ ਭਰਾਵਾਂ ਦਾ ਪਿਤਾ ਸੀ।

Matthew 1:1Matthew 1Matthew 1:3

Matthew 1:2 in Other Translations

King James Version (KJV)
Abraham begat Isaac; and Isaac begat Jacob; and Jacob begat Judas and his brethren;

American Standard Version (ASV)
Abraham begat Isaac; and Isaac begat Jacob; and Jacob begat Judah and his brethren;

Bible in Basic English (BBE)
The son of Abraham was Isaac; and the son of Isaac was Jacob; and the sons of Jacob were Judah and his brothers;

Darby English Bible (DBY)
Abraham begat Isaac; and Isaac begat Jacob, and Jacob begat Juda and his brethren;

World English Bible (WEB)
Abraham became the father of Isaac. Isaac became the father of Jacob. Jacob became the father of Judah and his brothers.

Young's Literal Translation (YLT)
Abraham begat Isaac, and Isaac begat Jacob, and Jacob begat Judah and his brethren,

Abraham
Ἀβραὰμabraamah-vra-AM
begat
ἐγέννησενegennēsenay-GANE-nay-sane

τὸνtontone
Isaac;
Ἰσαάκ·isaakee-sa-AK
and
Ἰσαὰκisaakee-sa-AK
Isaac
δὲdethay
begat
ἐγέννησενegennēsenay-GANE-nay-sane

τὸνtontone
Jacob;
Ἰακώβ·iakōbee-ah-KOVE
and
Ἰακὼβiakōbee-ah-KOVE
Jacob
δὲdethay
begat
ἐγέννησενegennēsenay-GANE-nay-sane

τὸνtontone
Judas
Ἰούδανioudanee-OO-thahn
and
καὶkaikay
his
τοὺςtoustoos

ἀδελφοὺςadelphousah-thale-FOOS
brethren;
αὐτοῦautouaf-TOO

Cross Reference

ਰਸੂਲਾਂ ਦੇ ਕਰਤੱਬ 7:8
“ਅਤੇ ਪਰਮੇਸ਼ੁਰ ਨੇ ਉਸ ਦੇ ਨਾਲ ਇੱਕ ਕਰਾਰ ਕੀਤਾ ਤੇ ਉਸ ਕਰਾਰ ਦਾ ਨਿਸ਼ਾਨ ਸੁੰਨਤ ਸੀ। ਇਸ ਲਈ ਜਦੋਂ ਅਬਰਾਹਾਮ ਦੇ ਘਰ ਮੁੰਡਾ ਪੈਦਾ ਹੋਇਆ, ਅੱਠਵੇਂ ਦਿਨ ਹੀ ਉਸ ਨੇ ਮੁੰਡੇ ਦੀ ਸੁੰਨਤ ਕਰ ਦਿੱਤੀ। ਅਬਰਾਹਾਮ ਦੇ ਪੁੱਤਰ ਦਾ ਨਾਂ ਇਸਹਾਕ ਰੱਖਿਆ ਗਿਆ। ਇਸਹਾਕ ਨੇ ਵੀ ਆਪਣੇ ਪੁੱਤਰ ਯਾਕੂਬ ਦੀ ਸੁੰਨਤ ਕਰਵਾਈ ਅਤੇ ਯਾਕੂਬ ਨੇ ਵੀ ਆਪਣੇ ਪੁੱਤਰਾਂ ਨਾਲ ਉਵੇਂ ਹੀ ਕੀਤਾ। ਅੱਗੇ ਜਾਕੇ ਇਹ ਪੁੱਤਰ ਸਾਡੇ ਬਾਰ੍ਹਾਂ ਵੰਸ਼ਾਂ ਦੇ ਪੂਰਵਜ਼ ਬਣੇ।

ਪੈਦਾਇਸ਼ 25:26
ਜਦੋਂ ਦੂਸਰਾ ਬੱਚਾ ਜੰਮਿਆ ਤਾਂ ਉਸ ਨੇ ਏਸਾਓ ਦੀ ਅੱਡੀ ਨੂੰ ਘੁੱਟਕੇ ਫ਼ੜਿਆ ਹੋਇਆ ਸੀ। ਇਸ ਲਈ ਉਸ ਬੱਚੇ ਦਾ ਨਾਮ ਯਾਕੂਬ ਰੱਖਿਆ ਗਿਆ। ਉਦੋਂ ਇਸਹਾਕ 60 ਵਰ੍ਹਿਆ ਦਾ ਸੀ ਜਦੋਂ ਯਾਕੂਬ ਅਤੇ ਏਸਾਓ ਜੰਮੇ।

੧ ਤਵਾਰੀਖ਼ 1:34
ਸਾਰਾਹ ਦੇ ਪੁੱਤਰ ਅਬਰਾਹਾਮ ਇਸਹਾਕ ਦਾ ਪਿਤਾ ਸੀ ਅਤੇ ਇਸਹਾਕ ਦੇ ਪੁੱਤਰ ਏਸਾਓ ਅਤੇ ਇਸਰਾਏਲ ਸਨ।

੧ ਤਵਾਰੀਖ਼ 2:1
ਇਸਰਾਏਲ ਦੇ ਪੁੱਤਰ ਇਸਰਾਏਲ ਦੇ ਪੁੱਤਰ ਸਨ-ਰਊਬੇਨ, ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਜ਼ਬੁਲੂਨ,

੧ ਤਵਾਰੀਖ਼ 5:1
ਰਊਬੇਨ ਦੇ ਉੱਤਰਾਧਿਕਾਰੀ ਇਸਰਾਏਲ ਦਾ ਪਹਿਲੋਠਾ ਪੁੱਤਰ ਰਊਬੇਨ ਸੀ। ਰਊਬੇਨ ਨੂੰ ਪਹਿਲੋਠਾ ਪੁੱਤਰ ਹੋਣ ਕਰਕੇ ਵਿਸੇਸ ਅਧਿਕਾਰ ਮਿਲਣੇ ਚਾਹੀਦੇ ਸਨ ਪਰ ਉਸ ਨੇ ਆਪਣੇ ਪਿਤਾ ਦੀ ਬੀਵੀ ਨਾਲ ਸੰਭੋਗ ਕੀਤਾ ਇਸ ਲਈ ਉਸ ਨੂੰ ਉਸ ਦੇ ਹੱਕ ਤੋਂ ਵਾਂਝਾ ਕਰਕੇ ਉਹ ਹੱਕ ਯੂਸੁਫ਼ ਦੇ ਪੁੱਤਰਾਂ ਨੂੰ ਦਿੱਤੇ ਗਏ। ਰਊਬੇਨ ਦਾ ਨਾਂ ਇਉਂ ਕੁਲ ਪੱਤ੍ਰੀ ਵਿੱਚ ਪਹਿਲੋਠੇ ਕਰਕੇ ਨਹੀਂ ਗਿਣਿਆ ਜਾਂਦਾ। ਯਹੂਦਾਹ ਆਪਣੇ ਭਰਾਵਾਂ ਤੋਂ ਵੱਧ ਸ਼ਕਤੀਸ਼ਾਲੀ ਹੋਇਆ। ਇਸ ਕਰਕੇ ਉਸ ਦੇ ਘਰਾਣੇ ਦੇ ਲੋਕ ਆਗੂ ਬਣੇ। ਪਰ ਯੂਸੁਫ਼ ਦੇ ਘਰਾਣੇ ਨੂੰ ਹੋਰ ਹੱਕ ਪ੍ਰਾਪਤ ਸਨ ਜਿਹੜੇ ਕਿ ਸਭ ਤੋਂ ਵੱਡੇ ਪੁੱਤਰ ਨੂੰ ਪ੍ਰਾਪਤ ਸਨ। ਰਊਬੇਨ ਦੇ ਪੁੱਤਰਾਂ ਦੇ ਨਾਂ ਹਨੋਕ, ਫ਼ੱਲੂ, ਹਸਰੋਨ ਅਤੇ ਕਰਮੀ ਸਨ।

ਯਸਈਆਹ 41:8
ਸਿਰਫ਼ ਯਹੋਵਾਹ ਹੀ ਸਾਨੂੰ ਬਚਾ ਸੱਕਦਾ ਹੈ ਯਹੋਵਾਹ ਆਖਦਾ ਹੈ: “ਇਸਰਾਏਲ, ਤੂੰ ਮੇਰਾ ਸੇਵਕ ਹੈ। ਯਾਕੂਬ ਤੈਨੂੰ ਮੈਂ ਚੁਣਿਆ ਸੀ। ਤੂੰ ਅਬਰਾਹਾਮ ਦੇ ਪਰਿਵਾਰ ਵਿੱਚੋਂ ਹੈਂ। ਅਤੇ ਮੈਂ ਅਬਰਾਹਾਮ ਨੂੰ ਪਿਆਰ ਕਰਦਾ ਸਾਂ।

ਯਸਈਆਹ 51:2
ਅਬਰਾਹਾਮ ਤੁਹਾਡਾ ਪਿਤਾ ਹੈ ਅਤੇ ਤੁਹਾਨੂੰ ਉਸ ਵੱਲ ਦੇਖਣਾ ਚਾਹੀਦਾ ਹੈ। ਤੁਹਾਨੂੰ ਸਰਾਹ ਵੱਲ ਦੇਖਣਾ ਚਾਹੀਦਾ ਹੈ-ਉਹ ਔਰਤ ਜਿਸਨੇ ਤੁਹਾਨੂੰ ਜਨਮ ਦਿੱਤਾ ਸੀ। ਅਬਰਾਹਾਮ ਇੱਕਲਾ ਸੀ ਜਦੋਂ ਮੈਂ ਉਸ ਨੂੰ ਬੁਲਾਇਆ ਸੀ। ਫ਼ੇਰ ਮੈਂ ਉਸ ਨੂੰ ਅਸੀਸ ਦਿੱਤੀ, ਤੇ ਉਸ ਨੇ ਵੱਡੇ ਪਰਿਵਾਰ ਦੀ ਸ਼ੁਰੂਆਤ ਕੀਤੀ। ਅਨੇਕਾਂ ਲੋਕ ਉਸਤੋਂ ਪੈਦਾ ਹੋਏ।”

ਇਬਰਾਨੀਆਂ 11:11
ਅਬਰਾਹਾਮ ਬੱਚਾ ਪ੍ਰਾਪਤ ਕਰਨ ਲਈ ਬਹੁਤ ਬਿਰਧ ਹੋ ਚੁੱਕਿਆ ਸੀ। ਸਾਰਾਹ ਵੀ ਬੱਚੇ ਦੇ ਕਾਬਿਲ ਨਹੀਂ ਸੀ। ਪਰ ਅਬਰਾਹਾਮ ਨੂੰ ਪਰਮੇਸ਼ੁਰ ਵਿੱਚ ਨਿਹਚਾ ਸੀ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਔਲਾਦ ਪੈਦਾ ਕਰਨ ਦੇ ਯੋਗ ਬਣਾਇਆ। ਇਹ ਇਸ ਲਈ ਹੋਇਆ ਕਿਉਂਕਿ ਅਬਰਾਹਾਮ ਨੂੰ ਭਰੋਸਾ ਸੀ ਕਿ ਪਰਮੇਸ਼ੁਰ ਉਹ ਕਰ ਸੱਕਦਾ ਹੈ ਜਿਸਦਾ ਉਸ ਨੇ ਵਾਇਦਾ ਕੀਤਾ ਸੀ।

ਇਬਰਾਨੀਆਂ 11:17
ਪਰਮੇਸ਼ੁਰ ਨੇ ਅਬਰਾਹਾਮ ਦੀ ਨਿਹਚਾ ਨੂੰ ਪਰੱਖਿਆ। ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ ਕਿ ਉਸ ਨੂੰ ਇਸਹਾਕ ਦੀ ਬਲੀ ਚੜ੍ਹਾਉਣੀ ਚਾਹੀਦੀ ਹੈ। ਅਬਰਾਹਾਮ ਨੇ ਹੁਕਮ ਮੰਨਿਆ ਕਿਉਂਕਿ ਉਸ ਨੂੰ ਉਸ ਵਿੱਚ ਨਿਹਚਾ ਸੀ। ਅਬਰਾਹਾਮ ਕੋਲ ਪਹਿਲਾਂ ਹੀ ਪਰਮੇਸ਼ੁਰ ਦੇ ਵਾਇਦੇ ਸਨ। ਅਤੇ ਪਰਮੇਸ਼ੁਰ ਨੇ ਅਬਰਾਹਾਮ ਨੂੰ ਪਹਿਲਾਂ ਹੀ ਆਖ ਦਿੱਤਾ ਸੀ, “ਇਹ ਇਸਹਾਕ ਹੀ ਹੈ ਜਿਸਦੇ ਰਾਹੀਂ ਤੇਰੀ ਔਲਾਦ ਪੈਦਾ ਹੋਵੇਗੀ।” ਪਰ ਅਬਰਾਹਾਮ ਆਪਣੇ ਇੱਕਲੌਤੇ ਪੁੱਤਰ ਇਸਹਾਕ ਦੀ ਬਲੀ ਦੇਣ ਲਈ ਤਿਆਰ ਸੀ। ਅਬਰਾਹਾਮ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਹ ਨਿਹਚਾਵਾਨ ਸੀ।

ਪਰਕਾਸ਼ ਦੀ ਪੋਥੀ 7:5
ਯਹੂਦਾਹ ਦੇ ਪਰਿਵਾਰ ਸਮੂਹ ਵਿੱਚੋਂ 12,000 ਰਊਬੇਨ ਦੇ ਪਰਿਵਾਰ ਸਮੂਹ ਵਿੱਚੋਂ 12,000 ਗਾਦ ਦੇ ਪਰਿਵਾਰ ਸਮੂਹ ਵਿੱਚੋਂ 12,000

੧ ਤਵਾਰੀਖ਼ 1:28
ਅਬਰਾਹਾਮ ਦਾ ਘਰਾਣਾ ਅਬਰਾਹਾਮ ਦੇ ਪੁੱਤਰ ਸਨ ਇਸਹਾਕ ਅਤੇ ਇਸ਼ਮਾਏਲ।

ਯਸ਼ਵਾ 24:2
ਫ਼ੇਰ ਯਹੋਸ਼ੁਆ ਨੇ ਸਾਰੇ ਲੋਕਾਂ ਨਾਲ ਗੱਲ ਕੀਤੀ ਅਤੇ ਆਖਿਆ, “ਮੈਂ ਤੁਹਾਨੂੰ ਉਹੋ ਕੁਝ ਦੱਸ ਰਿਹਾ ਹਾਂ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਤੁਹਾਨੂੰ ਆਖਦਾ ਹੈ: ‘ਬਹੁਤ ਸਮਾਂ ਪਹਿਲਾਂ, ਤੁਹਾਡੇ ਪੁਰਖੇ ਤੇਰਹ, ਅਬਰਾਹਾਮ ਅਤੇ ਨਾਹੋਰ ਦੇ ਪਿਤਾ ਸਮੇਤ ਫ਼ਰਾਤ ਨਦੀ ਦੇ ਪਰਲੇ ਕੰਢੇ ਰਹਿੰਦੇ ਸਨ। ਉਨ੍ਹਾਂ ਨੇ ਹੋਰਨਾ ਦੇਵਤਿਆਂ ਦੀ ਉਪਾਸਨਾ ਕੀਤੀ।

ਪੈਦਾਇਸ਼ 49:8
ਯਹੂਦਾਹ “ਯਹੂਦਾਹ, ਤੇਰੇ ਭਰਾ ਤੇਰੀ ਉਸਤਤਿ ਕਰਨਗੇ। ਤੂੰ ਆਪਣੇ ਦੁਸ਼ਮਣਾ ਨੂੰ ਹਰਾ ਦੇਵੇਗਾ। ਤੇਰੇ ਭਰਾ ਤੇਰੇ ਅੱਗੇ ਝੁਕਣਗੇ।

ਪੈਦਾਇਸ਼ 21:2
ਸਾਰਾਹ ਗਰਭਵਤੀ ਹੋਈ ਅਤੇ ਉਸ ਨੇ ਅਬਰਾਹਾਮ ਦੀ ਬਿਰਧ ਅਵਸਥਾ ਵਿੱਚ ਉਸ ਲਈ ਇੱਕ ਪੁੱਤਰ ਜੰਮਿਆ। ਇਹ ਸਾਰੀਆਂ ਗੱਲਾਂ ਪਰਮੇਸ਼ੁਰ ਦੇ ਐਲਾਨ ਕੀਤੇ ਬਿਲਕੁਲ ਸਹੀ ਸਮੇਂ ਤੇ ਵਾਪਰੀਆਂ।

ਪੈਦਾਇਸ਼ 29:32
ਲੇਆਹ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਇਸਦਾ ਨਾਮ ਰਊਬੇਨ ਰੱਖਿਆ। ਲੇਆਹ ਨੇ ਇਸਦਾ ਇਹ ਨਾਮ ਇਸ ਲਈ ਰੱਖਿਆ ਕਿਉਂਕਿ ਉਸ ਨੇ ਆਖਿਆ, “ਯਹੋਵਾਹ ਨੇ ਮੇਰੀਆਂ ਮੁਸ਼ਕਿਲਾਂ ਦੇਖ ਲਈਆਂ ਹਨ। ਮੇਰਾ ਪਤੀ ਮੈਨੂੰ ਪਿਆਰ ਨਹੀਂ ਕਰਦਾ। ਇਸ ਲਈ ਸ਼ਾਇਦ ਹੁਣ ਮੇਰਾ ਪਤੀ ਮੈਨੂੰ ਪਿਆਰ ਕਰੇ।”

ਪੈਦਾਇਸ਼ 30:5
ਬਿਲਹਾਹ ਗਰਭਵਤੀ ਹੋ ਗਈ ਅਤੇ ਯਾਕੂਬ ਨੂੰ ਇੱਕ ਪੁੱਤਰ ਦਿੱਤਾ।

ਪੈਦਾਇਸ਼ 35:16
ਜਨਮ ਦੇਣ ਤੋਂ ਬਾਦ ਰਾਖੇਲ ਦੀ ਮੌਤ ਯਾਕੂਬ ਅਤੇ ਉਸ ਦੇ ਟੋਲੇ ਨੇ ਬੈਤਏਲ ਛੱਡ ਦਿੱਤਾ। ਜਦੋਂ ਹਾਲੇ ਉਹ ਅਫ਼ਰਾਥ (ਬੈਤਲਹਮ) ਤੋਂ ਥੋੜੀ ਜਿਹੀ ਦੂਰੀ ਤੇ ਹੀ ਸਨ, ਰਾਖੇਲ ਨੇ ਜਨਮ ਦੇਣਾ ਸ਼ੁਰੂ ਕਰ ਦਿੱਤਾ ਅਤੇ ਉਸ ਨੂੰ ਸਖ਼ਤ ਗਰਭ ਪੀੜਾਂ ਹੋਣ ਲੱਗ ਪਈਆਂ।

ਪੈਦਾਇਸ਼ 46:8
ਯਾਕੂਬ ਦਾ ਪਰਿਵਾਰ ਇਸਰਾਏਲ ਦੇ ਪੁੱਤਰਾਂ ਅਤੇ ਉਸ ਦੇ ਪਰਿਵਾਰ ਵਾਲੇ ਜਿਹੜੇ ਉਸ ਦੇ ਨਾਲ ਮਿਸਰ ਵਿੱਚ ਗਏ, ਉਨ੍ਹਾਂ ਦੇ ਨਾਮ ਇਹ ਹਨ: ਰਊਬੇਨ ਯਾਕੂਬ ਦਾ ਪਹਿਲਾ ਪੁੱਤਰ ਸੀ।

ਇਬਰਾਨੀਆਂ 7:14
ਕਿਉਂਕਿ ਇਹ ਸਪੱਸ਼ਟ ਹੈ ਕਿ ਸਾਡਾ ਪ੍ਰਭੂ ਯਹੂਦਾਹ ਦੇ ਘਰਾਣੇ ਵਿੱਚੋਂ ਸੀ ਅਤੇ ਮੂਸਾ ਇਸ ਘਰਾਣੇ ਵਿੱਚੋਂ ਜਾਜਕਾਂ ਬਾਰੇ ਕਦੇ ਕੁਝ ਨਹੀਂ ਬੋਲਿਆ।

ਰੋਮੀਆਂ 9:7
ਅਤੇ ਨਾ ਹੀ ਅਬਰਾਹਾਮ ਦੀ ਸਾਰੀ ਉਲਾਦ ਪਰਮੇਸ਼ੁਰ ਦੇ ਸੱਚੇ ਬੱਚੇ ਹਨ। ਇਹੀ ਸੀ ਜੋ ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ: “ਸਿਰਫ਼ ਇਸਹਾਕ ਹੀ ਤੇਰਾ ਪੁੱਤਰ ਨੇਮਕ ਹੋਵੇਗਾ।”

ਲੋਕਾ 3:33
ਨਹਸ਼ੋਨ ਅੰਮੀਨਾਦਾਬ ਦਾ ਪੁੱਤਰ ਸੀ ਅਤੇ ਉਹ ਅਰਨੀ ਦਾ। ਅਰਨੀ ਹਸਰੋਨ ਦਾ ਅਤੇ ਹਸਰੋਨ ਪਰਸ ਦਾ ਪੁੱਤਰ ਸੀ ਅਤੇ ਪਰਸ ਯਹੂਦਾਹ ਦਾ।

ਮਲਾਕੀ 1:2
ਪਰਮੇਸ਼ੁਰ ਨੂੰ ਇਸਰਾਏਲ ਪਿਆਰਾ ਹੈ ਯਹੋਵਾਹ ਨੇ ਆਖਿਆ, “ਮੈਂ ਤੁਹਾਨੂੰ ਪਿਆਰ ਕਰਦਾ ਹਾਂ।” ਪਰ ਤੁਸੀਂ ਕਿਹਾ, “ਕੀ ਸਬੂਤ ਹੈ ਕਿ ਤੂੰ ਸਾਨੂੰ ਪਿਆਰ ਕਰਦਾ ਹੈਂ?” ਯਹੋਵਾਹ ਨੇ ਆਖਿਆ, “ਕੀ ਇਹ ਠੀਕ ਹੈ ਕਿ ਏਸਾਓ ਯਾਕੂਬ ਦਾ ਭਰਾ ਸੀ? ਠੀਕ ਹੈ ਨਾ? ਪਰ ਮੈਂ ਯਾਕੂਬ ਨੂੰ ਚੁਣਿਆ।

ਖ਼ਰੋਜ 1:2
ਰਊਬੇਨ, ਸਿਮਓਨ, ਲੇਵੀ, ਯਹੂਦਾਹ,