ਮੱਤੀ 27:5
ਤਾਂ ਯਹੂਦਾ ਨੇ ਉਹ ਚਾਂਦੀ ਦੇ ਸਿੱਕੇ ਮੰਦਰ ਵਿੱਚ ਸੁੱਟ ਦਿੱਤੇ ਅਤੇ ਵਾਪਸ ਮੁੜਕੇ ਖੁਦ ਨੂੰ ਫ਼ਾਹਾ ਲਾ ਲਿਆ।
And | καὶ | kai | kay |
he cast down | ῥίψας | rhipsas | REE-psahs |
the | τὰ | ta | ta |
pieces of silver | ἀργύρια | argyria | ar-GYOO-ree-ah |
in | ἐν | en | ane |
the | τῷ | tō | toh |
temple, | ναῷ | naō | na-OH |
and departed, | ἀνεχώρησεν | anechōrēsen | ah-nay-HOH-ray-sane |
and | καὶ | kai | kay |
went | ἀπελθὼν | apelthōn | ah-pale-THONE |
and hanged himself. | ἀπήγξατο | apēnxato | ah-PAYNG-ksa-toh |
Cross Reference
ਅੱਯੂਬ 2:9
ਅੱਯੂਬ ਦੀ ਪਤਨੀ ਨੇ ਉਸ ਨੂੰ ਆਖਿਆ, “ਕੀ ਤੂੰ ਹਾਲੇਁ ਵੀ ਪਰਮੇਸ਼ੁਰ ਦਾ ਵਫਾਦਾਰ ਹੈ? ਤੂੰ ਪਰਮੇਸ਼ੁਰ ਨੂੰ ਸਰਾਪਕੇ ਮਰਦਾ ਕਿਉਂ ਨਹੀਂ।”
੨ ਸਮੋਈਲ 17:23
ਅਹੀਥੋਫ਼ਲ ਦਾ ਖੁਦਕੁਸ਼ੀ ਕਰਨਾ ਜਦੋਂ ਅਹੀਥੋਫ਼ਲ ਨੇ ਵੇਖਿਆ ਕਿ ਇਸਰਾਏਲੀਆਂ ਨੇ ਉਸਦੀ ਸਲਾਹ ਨੂੰ ਨਹੀਂ ਮੰਨਿਆ ਤਾਂ ਉਸ ਨੇ ਆਪਣੇ ਖੋਤੇ ਨੂੰ ਕਸਿਆ ਅਤੇ ਆਪਣੇ ਖੋਤੇ ਤੇ ਕਾਠੀ ਪਾਕੇ ਉਸ ਉੱਪਰ ਚੜ੍ਹ ਕੇ ਆਪਣੇ ਸ਼ਹਿਰ ਵਿੱਚ ਆਪਣੇ ਘਰ ਨੂੰ ਵਾਪਸ ਮੁੜ ਗਿਆ। ਉਸ ਨੇ ਆਪਣੇ ਪਰਿਵਾਰ ਨੂੰ ਸੁਧਾਰ ਕੇ ਆਪਣੇ ਆਪਨੂੰ ਫ਼ਾਹਾ ਦੇ ਦਿੱਤਾ। ਜਦੋਂ ਅਹੀਥੋਫ਼ਲ ਮਰ ਗਿਆ ਤਾਂ ਲੋਕਾਂ ਨੇ ਉਸ ਨੂੰ ਉਸ ਦੇ ਪਿਤਾ ਦੀ ਸਮਾਧ ਵਿੱਚ ਹੀ ਦੱਬ ਦਿੱਤਾ।
ਰਸੂਲਾਂ ਦੇ ਕਰਤੱਬ 1:18
(ਯਹੂਦਾ ਨੂੰ ਇਸ ਦੁਸ਼ਟ ਕਰਨੀ ਵਾਸਤੇ ਧਨ ਦਿੱਤਾ ਗਿਆ ਸੀ, ਅਤੇ ਉਸ ਨੇ ਇਸ ਧਨ ਨਾਲ ਇੱਕ ਖੇਤ ਖਰੀਦਿਆ। ਪਰ ਯਹੂਦਾ ਸਿਰ ਪਰਨੇ ਡਿੱਗਿਆ ਉਸਦਾ ਸਰੀਰ ਫ਼ਟਕੇ ਪਾਟ ਗਿਆ, ਉਸ ਦੀਆਂ ਸਾਰੀਆਂ ਆਂਤੜੀਆਂ ਬਾਹਰ ਨਿਕਲ ਆਈਆਂ।
ਲੋਕਾ 1:21
ਬਾਹਰ ਲੋਕ ਅਜੇ ਵੀ ਜ਼ਕਰਯਾਹ ਦਾ ਇੰਤਜ਼ਾਰ ਕਰ ਰਹੇ ਸਨ। ਉਹ ਹੈਰਾਨ ਸਨ ਕਿ ਉਸ ਨੇ ਮੰਦਰ ਅੰਦਰ ਇੰਨਾ ਸਮਾਂ ਲਾਇਆ।
ਲੋਕਾ 1:9
ਜਦੋਂ ਉਸ ਦੇ ਸਮੂਹ ਦੀ ਵਾਰੀ ਆਈ, ਤਾਂ ਉਸ ਨੂੰ ਰਿਵਾਜ਼ ਦੇ ਮੁਤਾਬਿਕ ਪਰਚੀਆਂ ਪਾਕੇ ਪ੍ਰਭੂ ਦੇ ਮੰਦਰ ਵਿੱਚ ਜਾਕੇ ਧੂਪ ਧੁਖਾਉਣ ਲਈ ਚੁਣਿਆ ਗਿਆ ਸੀ।
ਜ਼ਬੂਰ 55:23
ਹੇ ਪਰਮੇਸ਼ੁਰ, ਆਪਣੇ ਕਰਾਰ ਦੇ ਮੁਤਾਬਕ, ਤੂੰ ਉਨ੍ਹਾਂ ਝੂਠਿਆਂ ਅਤੇ ਕਾਤਲਾਂ ਨੂੰ ਉਨ੍ਹਾਂ ਦੀ ਅੱਧੀ ਜ਼ਿੰਦਗੀ ਮੁੱਕਣ ਤੋਂ ਵੀ ਪਹਿਲਾਂ ਹੀ ਕਬਰਾਂ ਵਿੱਚ ਭੇਜ। ਜਿੱਥੇ ਤੱਕ ਮੇਰਾ ਸਵਾਲ ਹੈ ਮੈਨੂੰ ਤੇਰੇ ਉੱਤੇ ਭਰੋਸਾ ਹੈ ਕਿ ਤੂੰ ਮੈਨੂੰ ਬਚਾਵੇਗਾ।
ਅੱਯੂਬ 7:15
ਇਸ ਲਈ ਮੈਂ ਜਿਉਂਦੇ ਰਹਿਣ ਨਾਲੋਂ ਗਲ ਘੁਟ ਕੇ ਮਰ ਜਾਣ ਨੂੰ ਤਰਜੀਹ ਦਿੰਦਾ ਹਾਂ।
੧ ਸਲਾਤੀਨ 16:18
ਜਦ ਜ਼ਿਮਰੀ ਨੇ ਵੇਖਿਆ ਕਿ ਸ਼ਹਿਰ ਤੇ ਉਨ੍ਹਾਂ ਕਬਜ਼ਾ ਕਰ ਲਿਆ ਹੈ ਤਾਂ ਉਸ ਨੇ ਪਾਤਸ਼ਾਹ ਦੇ ਮਹਿਲ ਦੇ ਕਿਲੇ ਵਿੱਚ ਜਾਕੇ, ਮਹਿਲ ਨੂੰ ਅੱਗ ਲਾਕੇ ਆਪਣੇ ਆਪ ਨੂੰ ਸਾੜ ਲਿਆ।
੧ ਸਮੋਈਲ 31:4
ਸ਼ਾਊਲ ਨੇ ਆਪਣੇ ਸੇਵਕ ਜਿਸਨੇ ਉਸ ਦੇ ਸ਼ਸਤਰ ਚੁੱਕੇ ਹੋਏ ਸਨ ਉਸ ਨੂੰ ਆਖਿਆ, “ਆਪਣੀ ਤਲਵਾਰ ਕੱਢ ਮੈਨੂੰ ਵੱਢ ਸੁੱਟ। ਫ਼ਿਰ ਉਹ ਅਸੁੰਨਤੀਏ ਮੈਨੂੰ ਦੁੱਖ ਦੇਕੇ ਮੇਰਾ ਮਖੌਲ ਨਾ ਉਡਾਉਣਗੇ।” ਪਰ ਸ਼ਾਊਲ ਦਾ ਸਹਾਇਕ ਇਸ ਕੰਮੋਂ ਡਰ ਗਿਆ ਅਤੇ ਉਸ ਨੇ ਮਾਰਨ ਤੋਂ ਇਨਕਾਰ ਕਰ ਦਿੱਤਾ। ਸ਼ਾਊਲ ਨੇ ਆਪਣੀ ਤਲਵਾਰ ਖੁਦ ਕੱਢੀ ਅਤੇ ਆਪਣੇ-ਆਪ ਨੂੰ ਵੱਢ ਸੁੱਟਿਆ।
ਕਜ਼ਾૃ 9:54
ਅਬੀਮਲਕ ਨੇ ਛੇਤੀ ਨਾਲ ਉਸ ਨੌਕਰ ਨੂੰ, ਜਿਹੜਾ ਉਸ ਦੇ ਹਥਿਆਰ ਚੁੱਕੀ ਖਲੋਤਾ ਸੀ, ਆਖਿਆ, “ਆਪਣੀ ਤਲਵਾਰ ਸੂਤ ਲੈ ਅਤੇ ਮੈਨੂੰ ਮਾਰਦੇ। ਮੈਂ ਚਾਹੁੰਦਾ ਹਾਂ ਕਿ ਮੈਨੂੰ ਮਾਰ ਦੇਵੇਂ ਤਾਂ ਜੋ ਲੋਕ ਮੈਨੂੰ ਇਹ ਨਾ ਆਖਣ, ‘ਇੱਕ ਔਰਤ ਨੇ ਅਬੀਮਲਕ ਨੂੰ ਮਾਰ ਦਿੱਤਾ।’” ਇਸ ਲਈ ਨੌਕਰ ਨੇ ਅਬੀਮਲਕ ਉੱਪਰ ਤਲਵਾਰ ਦਾ ਵਾਰ ਕੀਤਾ ਅਤੇ ਅਬੀਮਲਕ ਮਰ ਗਿਆ।