ਮੀਕਾਹ 1:7
ਇਸਦੇ ਸਾਰੇ ਪੱਥਰ ਦੇ ਬੁੱਤ ਤੋਂੜੇ ਜਾਣਗੇ। ਇਸਦੇ ਮੰਦਰ ਦੀਆਂ ਸਾਰੀਆਂ ਸੁਗਾਤਾਂ ਅੱਗ ਵਿੱਚ ਸਾੜੀਆਂ ਜਾਣਗੀਆਂ। ਮੈਂ ਉਸ ਦੇ ਸਾਰੇ ਝੂਠੇ ਦੇਵਤਿਆਂ ਨੂੰ ਤਬਾਹ ਕਰ ਦਿਆਂਗਾ। ਕਿਉਂ ਕਿ ਸਾਮਰਿਯਾ ਵੇਸ਼ਵਾਵਾਂ ਦੀਆਂ ਤਨਖਾਹਾਂ ਲੈ ਕੇ ਅਮੀਰ ਬਣ ਗਿਆ। ਇਸ ਲਈ ਉਨ੍ਹਾਂ ਲੋਕਾਂ ਤੋਂ ਸਾਰੀਆਂ ਚੀਜ਼ਾਂ ਲੈ ਲਈਆਂ ਜਾਣਗੀਆਂ ਜੋ ਮੇਰੇ ਨਾਲ ਵਫ਼ਾਦਾਰ ਨਹੀਂ ਹਨ।
And all | וְכָל | wĕkāl | veh-HAHL |
the graven images | פְּסִילֶ֣יהָ | pĕsîlêhā | peh-see-LAY-ha |
pieces, to beaten be shall thereof | יֻכַּ֗תּוּ | yukkattû | yoo-KA-too |
all and | וְכָל | wĕkāl | veh-HAHL |
the hires | אֶתְנַנֶּ֙יהָ֙ | ʾetnannêhā | et-na-NAY-HA |
burned be shall thereof | יִשָּׂרְפ֣וּ | yiśśorpû | yee-sore-FOO |
with the fire, | בָאֵ֔שׁ | bāʾēš | va-AYSH |
and all | וְכָל | wĕkāl | veh-HAHL |
idols the | עֲצַבֶּ֖יהָ | ʿăṣabbêhā | uh-tsa-BAY-ha |
thereof will I lay | אָשִׂ֣ים | ʾāśîm | ah-SEEM |
desolate: | שְׁמָמָ֑ה | šĕmāmâ | sheh-ma-MA |
for | כִּ֠י | kî | kee |
gathered she | מֵאֶתְנַ֤ן | mēʾetnan | may-et-NAHN |
it of the hire | זוֹנָה֙ | zônāh | zoh-NA |
harlot, an of | קִבָּ֔צָה | qibbāṣâ | kee-BA-tsa |
and they shall return | וְעַד | wĕʿad | veh-AD |
to | אֶתְנַ֥ן | ʾetnan | et-NAHN |
the hire | זוֹנָ֖ה | zônâ | zoh-NA |
of an harlot. | יָשֽׁוּבוּ׃ | yāšûbû | ya-SHOO-voo |
Cross Reference
ਹੋ ਸੀਅ 2:12
ਮੈਂ ਉਸ ਦੇ ਅੰਗੂਰੀ ਅਤੇ ਅੰਜੀਰ ਦੇ ਦ੍ਰੱਖਤ ਉਜਾੜ ਦੇਵਾਂਗਾ। ਕਿਉਂ ਜੋ ਉਸ ਨੇ ਕਿਹਾ ਸੀ, ‘ਮੇਰੇ ਪ੍ਰੇਮੀਆਂ ਨੇ ਮੈਨੂੰ ਇਹ ਸਭ ਕੁਝ ਬਖਸ਼ਿਆ ਹੈ।’ ਪਰ ਮੈਂ ਉਸ ਦੇ ਬਾਗ਼ਾਂ ਨੂੰ ਜੰਗਲਾਂ ’ਚ ਮੋੜ ਦੇਵਾਂਗਾ ਜਿਨ੍ਹਾਂ ਨੂੰ ਜੰਗਲੀ ਜਾਨਵਰ ਆਕੇ ਖਾਣਗੇ।
ਅਸਤਸਨਾ 23:18
ਮਰਦ ਜਾਂ ਔਰਤ ਵੇਸਵਾ ਦੇ ਕਮਾਏ ਹੋਏ ਧੰਨ ਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ ਦੇ ਖਾਸ ਸਥਾਨ ਉੱਤੇ ਨਹੀਂ ਲਿਆਉਣਾ ਚਾਹੀਦਾ। ਕੋਈ ਬੰਦਾ ਉਸ ਧੰਨ ਨੂੰ ਉਨ੍ਹਾਂ ਚੀਜ਼ਾਂ ਲਈ ਨਹੀਂ ਵਰਤ ਸੱਕਦਾ ਜਿਹੜੀਆਂ ਉਸ ਨੇ ਯਹੋਵਾਹ ਨੂੰ ਦੇਣ ਦਾ ਇਕਰਾਰ ਕੀਤਾ ਸੀ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਜਿਨਸੀ ਪਾਪ ਲਈ ਆਪਣੇ ਜਿਸਮਾ ਦਾ ਵਪਾਰ ਕਰਦੇ ਹਨ।
ਪਰਕਾਸ਼ ਦੀ ਪੋਥੀ 18:12
ਉਹ ਸੋਨਾ, ਚਾਂਦੀ, ਜਵਾਹਰ, ਮੋਤੀ, ਕੀਮਤੀ ਵਸਤਰ, ਬੈਂਗਣੀ ਕੱਪੜਾ, ਰੇਸ਼ਮ, ਸ਼ਨੀਲ, ਹਰ ਤਰ੍ਹਾਂ ਦੇ ਚਕੋਤਰੇ ਦੀ ਲੱਕੜ ਅਤੇ ਹਾਥੀ ਦੰਦ ਤੋਂ ਬਣੀਆਂ ਕਈ ਪ੍ਰਕਾਰ ਦੀਆਂ ਵਸਤੂਆਂ, ਪਿੱਤਲ, ਲੋਹਾ ਅਤੇ ਸੰਗਮਰਮਰ ਵੇਚਦੇ ਸਨ।
ਪਰਕਾਸ਼ ਦੀ ਪੋਥੀ 18:9
“ਧਰਤੀ ਦੇ ਉਹ ਰਾਜੇ ਜਿਨ੍ਹਾਂ ਨੇ ਉਸ ਨਾਲ ਜਿਨਸੀ ਪਾਪ ਕੀਤੇ ਅਤੇ ਉਸ ਨਾਲ ਉਸਦੀ ਐਸ਼ੋ ਅਰਾਮ ਦੀ ਜ਼ਿੰਦਗੀ ਸਾਂਝੀ ਕੀਤੀ ਸੀ, ਉਹ ਉਸ ਦੇ ਬਲਣ ਦਾ ਧੂੰਆਂ ਦੇਖਣਗੇ। ਫ਼ਿਰ ਉਹ ਰਾਜੇ ਉਸਦੀ ਮੌਤ ਕਾਰਣ ਰੋਣਗੇ ਅਤੇ ਉਦਾਸ ਹੋ ਜਾਣਗੇ।
ਪਰਕਾਸ਼ ਦੀ ਪੋਥੀ 18:3
ਧਰਤੀ ਦੇ ਸਾਰੇ ਲੋਕਾਂ ਨੇ ਉਸ ਦੇ ਜਿਨਸੀ ਪਾਪਾਂ ਅਤੇ ਪਰਮੇਸ਼ੁਰ ਦੇ ਗੁੱਸੇ ਦੀ ਮੈਅ ਪੀਤੀ ਹੈ। ਧਰਤੀ ਦੇ ਰਾਜਿਆਂ ਨੇ ਉਸ ਨਾਲ ਜਿਨਸੀ ਪਾਪ ਕੀਤੇ, ਅਤੇ ਧਰਤੀ ਦੇ ਵਪਾਰੀ ਉਸ ਦੇ ਐਸ਼ ਭਰੇ ਜੀਵਨ ਰਾਹੀਂ ਅਮੀਰ ਬਣ ਗਏ।”
ਯਵਾਐਲ 3:3
ਉਨ੍ਹਾਂ ਨੇ ਮੇਰੇ ਲੋਕਾਂ ਲਈ ਗੁਣੇ ਪਾਏ ਅਤੇ ਇੱਕ ਵੇਸਵਾ ਖਰੀਦਣ ਲਈ ਮੁੰਡੇ ਨੂੰ ਅਤੇ ਮੈਅ ਖਰੀਦਣ ਲਈ ਕੁੜੀ ਨੂੰ ਵੇਚ ਦਿੱਤਾ।
ਹੋ ਸੀਅ 10:5
ਸਾਮਰਿਯਾ ਦੇ ਲੋਕ ਬੈਤ-ਆਵਨ ਦੇ ਵੱਛਿਆਂ ਦੀ ਉਪਾਸਨਾ ਕਰਦੇ ਹਨ। ਉਹ ਲੋਕ ਰੋਣਗੇ ਅਤੇ ਸੋਗ ਕਰਨਗੇ। ਜਿਨ੍ਹਾਂ ਜਾਜਕਾਂ ਨੇ ਉਸ ਬੁੱਤ ਦੀ ਖੂਬਸੂਰਤੀ ਤੇ ਆਨੰਦ ਮਾਣਿਆ, ਉਹ ਵੀ ਸੋਗ ਮਨਾਉਣਗੇ, ਕਿਉਂ ਕਿ ਇਹ ਉਨ੍ਹਾਂ ਤੋਂ ਲੈ ਲਿਆ ਗਿਆ ਹੈ।
ਹੋ ਸੀਅ 2:5
ਉਨ੍ਹਾਂ ਦੀ ਮਾਂ ਨੇ ਵੇਸਵਾਵਾਂ ਵਰਗਾ ਵਤੀਰਾ ਕੀਤਾ ਹੈ। ਅਤੇ ਉਸ ਨੂੰ ਆਪਣੀ ਕਰਨੀ ਤੇ ਸ਼ਰਮਸਾਰ ਹੋਣਾ ਚਾਹੀਦਾ ਹੈ। ਕਿਉਂ ਕਿ ਉਸ ਨੇ ਕਿਹਾ, ‘ਮੈਂ ਆਪਣੇ ਪ੍ਰੇਮੀਆਂ ਮਗਰ ਜਾਵਾਂਗੀ ਕਿਉਂ ਕਿ ਉਹ ਮੈਨੂੰ ਅੰਨ ਪਾਣੀ ਦਿੰਦੇ ਹਨ ਤੇ ਤਨ ਢੱਕਣ ਨੂੰ ਉੱਨ ਤੇ ਕੱਪੜੇ ਤੇ ਤੇਲ ਅਤੇ ਮੈਅ ਵੀ ਦਿੰਦੇ ਹਨ।’
ਯਰਮਿਆਹ 44:17
“ਅਸੀਂ ਅਕਾਸ਼ ਦੀ ਰਾਣੀ ਨੂੰ ਬਲੀਆਂ ਚੜ੍ਹਾਉਣ ਦਾ ਇਕਰਾਰ ਕੀਤਾ ਹੈ। ਅਤੇ ਅਸੀਂ ਹਰ ਉਹ ਗੱਲ ਕਰਾਂਗੇ ਜਿਸਦਾ ਅਸੀਂ ਇਕਰਾਰ ਕੀਤਾ ਹੈ। ਅਸੀਂ ਉਸਦੀ ਉਪਾਸਨਾ ਕਰਨ ਲਈ ਬਲੀਆਂ ਅਤੇ ਪੀਣ ਦੀਆਂ ਭੇਟਾਂ ਚੜ੍ਹਾਵਾਂਗੇ। ਅਸੀਂ ਅਤੀਤ ਵਿੱਚ ਇਸੇ ਤਰ੍ਹਾਂ ਕੀਤਾ ਸੀ। ਅਤੇ ਸਾਡੇ ਪੁਰਖਿਆਂ, ਸਾਡੇ ਰਾਜਿਆਂ ਅਤੇ ਸਾਡੇ ਅਧਿਕਾਰੀਆਂ ਨੇ ਵੀ ਅਤੀਤ ਵਿੱਚ ਇਵੇਂ ਹੀ ਕੀਤਾ ਸੀ। ਸਾਡੇ ਵਿੱਚੋਂ ਸਾਰਿਆਂ ਨੇ ਯਹੂਦਾਹ ਦੇ ਕਸਬਿਆਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਅੰਦਰ ਇਹੀ ਕੁਝ ਕੀਤਾ ਸੀ। ਉਸ ਸਮੇਂ ਜਦੋਂ ਅਸੀਂ ਅਕਾਸ਼ ਦੀ ਰਾਣੀ ਦੀ ਉਪਾਸਨਾ ਕਰਦੇ ਸੀ ਤਾਂ ਸਾਡੇ ਪਾਸ ਭੋਜਨ ਦੀ ਕਮੀ ਨਹੀਂ ਸੀ। ਅਸੀਂ ਸਫ਼ਲ ਸਾਂ। ਕੋਈ ਵੀ ਮਾੜੀ ਘਟਨਾ ਸਾਡੇ ਨਾਲ ਨਹੀਂ ਸੀ ਵਾਪਰੀ।
ਯਸਈਆਹ 27:9
ਯਾਕੂਬ ਦਾ ਦੋਸ਼ ਕਿਵੇਂ ਬਖਸ਼ਿਆ ਜਾਵੇਗਾ? ਕੀ ਵਾਪਰੇਗਾ ਤਾਂ ਜੋ ਉਸ ਦੇ ਪਾਪ ਦੂਰ ਕੀਤੇ ਜਾ ਸੱਕਣ? ਇਹ ਗੱਲਾਂ ਵਾਪਰਨਗੀਆਂ: ਜਗਵੇਦੀ ਦੇ ਪੱਥਰ ਚੂਰ-ਚੂਰ ਹੋ ਜਾਣਗੇ, ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਵਾਲੇ ਸਾਰੇ ਬੁੱਤ ਅਤੇ ਜਗਵੇਦੀਆਂ ਤਬਾਹ ਕੀਤੇ ਜਾਣਗੇ।
੨ ਤਵਾਰੀਖ਼ 34:6
ਯੋਸੀਯਾਹ ਨੇ ਮਨੱਸ਼ਹ, ਅਫ਼ਰਾਈਮ ਅਤੇ ਸ਼ਿਮਓਨ ਦੇ ਸ਼ਹਿਰਾਂ ਵਿੱਚ ਅਤੇ ਨਫ਼ਤਾਲੀ ਅਤੇ ਉਨ੍ਹਾਂ ਦੇ ਦੁਆਲੇ ਦਿਆਂ ਉਜਾੜਾਂ ਵਿੱਚ ਵੀ ਅਜਿਹਾ ਹੀ ਕੀਤਾ।
੨ ਤਵਾਰੀਖ਼ 31:1
ਪਾਤਸ਼ਾਹ ਹਿਜ਼ਕੀਯਾਹ ਸੁਧਾਰ ਕਰਦਾ ਹੈ ਜਦੋਂ ਪਸਹ ਦਾ ਪਰਬ ਸਮਾਪਤ ਹੋਇਆ ਤਾਂ ਸਾਰੇ ਇਸਰਾਏਲੀ ਜੋ ਹਾਜ਼ਰ ਸਨ, ਯਹੂਦਾਹ ਦੇ ਸ਼ਹਿਰਾਂ ਵਿੱਚ ਗਏ। ਅਤੇ ਉਨ੍ਹਾਂ ਸ਼ਹਿਰਾਂ ਵਿੱਚ ਜਿਹੜੇ ਪੱਥਰ ਦੇ ਬੁੱਤ ਦੇਵਤਿਆਂ ਦੇ ਬਣੇ ਹੋਏ ਸਨ ਉਨ੍ਹਾਂ ਨੇ ਚੂਰਾ-ਚੂਰਾ ਕਰ ਦਿੱਤੇ। ਉਨ੍ਹਾਂ ਲੋਕਾਂ ਨੇ ਅਸ਼ੀਰਾ ਦੇ ਥੰਮਾਂ ਨੂੰ ਵੀ ਢਾਹ ਸੁੱਟਿਆ। ਉੱਨ੍ਹਾਂ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਸ਼ਹਿਰਾਂ ਵਿੱਚੋਂ ਉਚਿਆਂ ਥਾਵਾਂ ਅਤੇ ਜਗਵੇਦੀਆਂ ਨੂੰ ਵੀ ਢਾਹ ਸੁੱਟਿਆ। ਲੋਕਾਂ ਨੇ ਅਫ਼ਰਈਮ ਅਤੇ ਮਨੱਸ਼ਹ ਦੇ ਸ਼ਹਿਰਾਂ ਵਿੱਚ ਵੀ ਅਜਿਹਾ ਹੀ ਕੀਤਾ। ਉਹ ਲੋਕ ਇਹ ਢਾਹਾ-ਢੁਹਾਈ ਤਦ ਤੀਕ ਕਰਦੇ ਰਹੇ ਜਦ ਤੀਕ ਸ਼ਹਿਰਾਂ ਵਿੱਚੋਂ ਝੂਠੇ ਦੇਵਤਿਆਂ ਦੀ ਉਪਾਸਨਾ ਦੇ ਥਾਵਾਂ ਨੂੰ ਉਨ੍ਹਾਂ ਖਤਮ ਨਾ ਕਰ ਦਿੱਤਾ। ਉਪਰੰਤ ਸਾਰੇ ਇਸਰਾਏਲੀ ਆਪਣੇ-ਆਪਣੇ ਸ਼ਹਿਰਾਂ ਵਿੱਚ ਆਪਣੇ ਘਰਾਂ ਨੂੰ ਪਰਤ ਗਏ।
੨ ਸਲਾਤੀਨ 23:14
ਯੋਸੀਯਾਹ ਪਾਤਸ਼ਾਹ ਨੇ ਸਾਰੇ ਯਾਦਗਾਰੀ ਥੰਮਾਂ ਨੂੰ ਟੁਕੜੇ-ਟੁਕੜੇ ਕਰ ਦਿੱਤਾ ਅਤੇ ਅਸ਼ੇਰਾ ਦੇ ਥੰਮ ਨੂੰ ਵੀ ਢਾਹ ਦਿੱਤਾ ਅਤੇ ਫ਼ਿਰ ਉਸ ਨੇ ਮੁਰਦਿਆਂ ਦੀਆਂ ਹੱਡੀਆਂ ਉਨ੍ਹਾਂ ਉੱਚਿਆਂ ਥਾਵਾਂ ਤੇ ਖਿਲਾਰ ਦਿੱਤੀਆਂ।
ਅਸਤਸਨਾ 9:21
ਮੈਂ ਉਹ ਭਿਆਨਕ ਚੀਜ਼, ਵੱਛੇ ਨੂੰ ਲਿਆ ਜਿਹੜਾ ਤੁਸੀਂ ਬਣਾਇਆ ਸੀ-ਅਤੇ ਇਸ ਨੂੰ ਅੱਗ ਵਿੱਚ ਸਾੜ ਦਿੱਤਾ। ਮੈਂ ਇਸਦੇ ਛੋਟੇ-ਛੋਟੇ ਟੁਕੜੇ ਕਰ ਦਿੱਤੇ ਅਤੇ ਉਨ੍ਹਾਂ ਨੂੰ ਗਰਦ ਵਿੱਚ ਮਿਲਾ ਦਿੱਤਾ। ਫ਼ੇਰ ਮੈਂ ਉਸ ਗਰਦ ਨੂੰ ਹੇਠਾ ਦਰਿਆ ਵਿੱਚ ਸੁੱਟ ਦਿੱਤਾ ਜੋ ਪਰਬਤ ਤੋਂ ਹੇਠਾਂ ਰੁੜ੍ਹ ਗਈ।
ਅਹਬਾਰ 26:30
ਮੈਂ ਤੁਹਾਡੀਆਂ ਉੱਚੀਆਂ ਥਾਵਾਂ ਨਸ਼ਟ ਕਰ ਦਿਆਂਗਾ ਅਤੇ ਤੁਹਾਡੀਆਂ ਧੂਪ ਦੀਆਂ ਜਗਵੇਦੀਆਂ ਚੀਰ ਸੁੱਟਾਂਗਾ। ਮੈਂ ਤੁਹਾਡੀਆਂ ਲਾਸ਼ਾਂ ਨੂੰ ਤੁਹਾਡੇ ਬੁੱਤਾਂ ਦੀਆਂ ਲਾਸ਼ਾਂ ਉੱਤੇ ਸੁੱਟ ਦਿਆਂਗਾ। ਤੁਸੀਂ ਮੇਰੇ ਲਈ ਬਹੁਤ ਘਿਰਣਾਯੋਗ ਹੋਵੋਂਗੇ।