Nahum 3:6
ਮੈਂ ਤੇਰੇ ਤੇ ਚਿਕੱੜ ਸੁੱਟਾਂਗਾ ਮੈਂ ਤੇਰੇ ਨਾਲ ਨਫ਼ਰਤ ਭਰਿਆ ਸਲੂਕ ਕਰਾਂਗਾ ਲੋਕ ਤੇਰੇ ਵੱਲ ਵੇਖਕੇ ਤੇਰਾ ਮਜ਼ਾਕ ਉਡਾਉਣਗੇ।
Nahum 3:6 in Other Translations
King James Version (KJV)
And I will cast abominable filth upon thee, and make thee vile, and will set thee as a gazingstock.
American Standard Version (ASV)
And I will cast abominable filth upon thee, and make thee vile, and will set thee as a gazing-stock.
Bible in Basic English (BBE)
I will make you completely disgusting and full of shame, and will put you up to be looked at by all.
Darby English Bible (DBY)
And I will cast abominable filth upon thee, and make thee vile, and will set thee as a gazing stock.
World English Bible (WEB)
I will throw abominable filth on you, and make you vile, and will set you a spectacle.
Young's Literal Translation (YLT)
And I have cast upon thee abominations, And dishonoured thee, and made thee as a sight.
| And I will cast | וְהִשְׁלַכְתִּ֥י | wĕhišlaktî | veh-heesh-lahk-TEE |
| abominable filth | עָלַ֛יִךְ | ʿālayik | ah-LA-yeek |
| upon | שִׁקֻּצִ֖ים | šiqquṣîm | shee-koo-TSEEM |
| vile, thee make and thee, | וְנִבַּלְתִּ֑יךְ | wĕnibbaltîk | veh-nee-bahl-TEEK |
| and will set | וְשַׂמְתִּ֖יךְ | wĕśamtîk | veh-sahm-TEEK |
| thee as a gazingstock. | כְּרֹֽאִי׃ | kĕrōʾî | keh-ROH-ee |
Cross Reference
ਮਲਾਕੀ 2:9
“ਤੁਸੀਂ ਮੇਰੇ ਪਾਏ ਰਾਹ ਤੇ ਨਾ ਤੁਰੇ। ਤੁਸੀਂ ਮੇਰੀ ਬਿਵਸਬਾ ਨੂੰ ਨਾ ਮੰਨਿਆ। ਇਸ ਲਈ ਮੈਂ ਤੁਹਾਨੂੰ ਨਖਿੱਧ ਕਰਾਰ ਦਿੰਦਾ ਹਾਂ-ਅਤੇ ਲੋਕ ਤੁਹਾਡਾ ਆਦਰ ਨਾ ਕਰਨਗੇ।”
ਯਰਮਿਆਹ 51:37
ਬਾਬਲ ਬਰਬਾਦ ਇਮਾਰਤਾਂ ਦਾ ਢੇਰ ਬਣ ਜਾਵੇਗਾ। ਬਾਬਲ ਅਵਾਰਾ ਕੁਤਿਆਂ ਦੇ ਰਹਿਣ ਦੀ ਥਾਂ ਬਣ ਜਾਵੇਗਾ। ਲੋਕ ਮਲਬੇ ਦੇ ਢੇਰਾਂ ਨੂੰ ਦੇਖਣਗੇ ਅਤੇ ਹੈਰਾਨ ਹੋਣਗੇ। ਲੋਕੀਂ ਆਪਣੇ ਸਿਰ ਹਿਲਾਉਣਗੇ, ਜਦੋਂ ਉਹ ਬਾਬਲ ਬਾਰੇ ਸੋਚਣਗੇ। ਬਾਬਲ ਅਜਿਹੀ ਥਾਂ ਬਣ ਜਾਵੇਗਾ, ਜਿੱਥੇ ਕੋਈ ਵੀ ਬੰਦਾ ਨਹੀਂ ਰਹੇਗਾ।
ਅੱਯੂਬ 9:31
ਪਰਮੇਸ਼ੁਰ ਮੈਨੂੰ ਚਿਕੱੜ ਵਾਲੇ ਟੋਏ ਵਿੱਚ ਧੱਕ ਦੇਵੇਗਾ। ਫ਼ੇਰ ਮੇਰੇ ਬਸਤਰ ਵੀ ਮੈਨੂੰ ਨਫ਼ਰਤ ਕਰਨਗੇ।
ਇਬਰਾਨੀਆਂ 10:33
ਕਈ ਵਾਰੀ ਲੋਕਾਂ ਨੇ ਤੁਹਾਨੂੰ ਨਫ਼ਰਤ ਭਰੀਆਂ ਗੱਲਾਂ ਆਖੀਆਂ ਅਤੇ ਬਹੁਤ ਸਾਰੇ ਲੋਕਾਂ ਸਾਹਮਣੇ ਤੁਹਾਨੂੰ ਸਤਾਇਆ। ਅਤੇ ਕਈ ਵਾਰੀ ਤੁਸੀਂ ਹੋਰਾਂ ਲੋਕਾਂ ਦੀ ਸਹਾਇਤਾ ਕੀਤੀ ਜਿਨ੍ਹਾਂ ਨਾਲ ਕਦੇ ਇਸੇ ਤਰ੍ਹਾਂ ਦਾ ਵਿਹਾਰ ਕੀਤਾ ਗਿਆ ਸੀ।
੧ ਕੁਰਿੰਥੀਆਂ 4:9
ਪਰ ਮੈਨੂੰ ਜਾਪਦਾ ਹੈ ਕਿ ਪਰਮੇਸ਼ੁਰ ਨੇ ਮੈਨੂੰ ਅਤੇ ਹੋਰਨਾਂ ਰਸੂਲਾਂ ਨੂੰ ਆਖਰੀ ਮੁਕਾਮ ਦਿੱਤਾ ਹੈ। ਅਸੀਂ ਵੀ ਮੌਤ ਦੀ ਹੋਣੀ ਭੋਗਣ ਵਾਲੇ ਮਨੁੱਖਾਂ ਵਰਗੇ ਹਾਂ ਜਿਹੜੇ ਦੁਨੀਆਂ, ਦੂਤਾ ਅਤੇ ਮਨੁੱਖਾਂ ਸਾਹਮਣੇ ਤਮਾਸ਼ੇ ਵਰਗੇ ਹਨ।
ਨਾ ਹੋਮ 1:14
ਅੱਸ਼ੂਰ ਦੇ ਪਾਤਸ਼ਾਹ, ਯਹੋਵਾਹ ਨੇ ਤੈਨੂੰ ਇਹ ਸੰਦੇਸ਼ ਦਿੱਤਾ ਹੈ: “ਤੇਰਾ ਨਾਉਂ ਜਾਰੀ ਰੱਖਣ ਲਈ ਤੇਰਾ ਕੋਈ ਉੱਤਰਾਧਿਕਾਰੀ ਨਹੀਂ ਹੋਵੇਗਾ। ਮੈਂ ਤੇਰੇ ਦੇਵਤਿਆਂ ਦੇ ਮੰਦਰ ਵਿੱਚ ਉਕਰੇ ਹੋਏ ਬੁੱਤਾਂ ਅਤੇ ਧਾਤ ਦੀਆਂ ਮੂਰਤਾਂ ਨੂੰ ਤੋੜ ਦਿਆਂਗਾ। ਮੈਂ ਤੇਰੀ ਕਬਰ ਤਿਆਰ ਕਰ ਰਿਹਾ ਹਾਂ ਕਿਉਂ ਜੋ ਤੇਰਾ ਅੰਤ ਨੇੜੇ ਆ ਰਿਹਾ ਹੈ।”
ਅੱਯੂਬ 30:8
ਉਹ ਨਿਕੰਮੇ ਲੋਕਾਂ ਦਾ ਟੋਲਾ ਹਨ ਜਿਨ੍ਹਾਂ ਦੇ ਕੋਈ ਨਾਮ ਨਹੀਂ, ਜਿਨ੍ਹਾਂ ਨੂੰ ਆਪਣੇ ਹੀ ਦੇਸ ਵਿੱਚੋਂ ਧਕਿਆ ਗਿਆ ਸੀ।
ਯਹੂ ਦਾਹ 1:7
ਸਦੂਮ ਅਤੇ ਅਮੂਰਾਹ ਦੇ ਸ਼ਹਿਰ ਨੂੰ ਵੀ ਚੇਤੇ ਕਰੋ ਅਤੇ ਉਨ੍ਹਾਂ ਦੇ ਆਲੇ ਦੁਆਲੇ ਦੇ ਬਾਕੀ ਸ਼ਹਿਰਾਂ ਨੂੰ ਵੀ। ਉਹ ਵੀ ਉਨ੍ਹਾਂ ਦੂਤਾਂ ਵਾਂਗ ਹੀ ਹਨ। ਉਹ ਸ਼ਹਿਰ ਜਿਨਸੀ ਗੁਨਾਹ ਅਤੇ ਹੋਰ ਮੰਦੇ ਕੰਮਾਂ ਨਾਲ ਭਰੇ ਹੋਏ ਸਨ। ਉਹ ਸਦੀਵੀ ਅੱਗ ਦੀ ਸਜ਼ਾ ਭੁਗਤ ਰਹੇ ਹਨ। ਉਨ੍ਹਾਂ ਦੀ ਸਜ਼ਾ ਸਾਡੇ ਲਈ ਇੱਕ ਮਿਸਾਲ ਹੈ।
੧ ਕੁਰਿੰਥੀਆਂ 4:13
ਲੋਕੀਂ ਸਾਡੇ ਬਾਰੇ ਮੰਦੀਆਂ ਗੱਲਾਂ ਬੋਲਦੇ ਹਨ, ਪਰ ਅਸੀਂ ਉਨ੍ਹਾਂ ਨੂੰ ਨਿਮ੍ਰਤਾ ਨਾਲ ਪੇਸ਼ ਆਉਂਦੇ ਹਾਂ। ਇਸ ਵੇਲੇ ਵੀ ਲੋਕੀਂ ਸਾਨੂੰ ਧਰਤੀ ਦੀ ਧੂੜ ਅਤੇ ਗੰਦਗੀ ਵਾਂਗ ਸਮਝਦੇ ਹਨ।
ਮਲਾਕੀ 2:2
ਜੇਕਰ ਤੁਸੀਂ ਮੇਰੇ ਨਾਉਂ ਦਾ ਆਦਰ ਨਹੀਂ ਕਰੋਂਗੇ ਤਾਂ ਮੈਂ ਤੁਹਾਨੂੰ ਅਤੇ ਤੁਹਾਡੀਆਂ ਬਰਕਤਾਂ ਨੂੰ ਸਰਾਪ ਦੇਵਾਂਗਾ। ਤੁਸੀਂ ਅਸੀਸ ਮੰਗੋਂਗੇ ਤੇ ਤੁਹਾਨੂੰ ਸਰਾਪ ਮਿਲੇਗਾ ਕਿਉਂ ਕਿ ਤੁਸੀਂ ਮੇਰੇ ਨਾਉਂ ਦੀ ਇੱਜ਼ਤ ਨਹੀਂ ਕੀਤੀ। ਜੇ ਤੁਸੀਂ ਪ੍ਰਸੰਸਾ ਨਾ ਕਰੋਂਗੇ ਤਾਂ ਮੈਂ ਤੁਹਾਡੇ ਤੇ ਕਰੋਪੀ ਲਿਆਵਾਂਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫੁਰਮਾਇਆ।
ਸਫ਼ਨਿਆਹ 2:15
ਨੀਨਵਾਹ ਹੁਣ ਇੰਨਾ ਹਂਕਾਰਿਆ, ਖੁਸ਼ ਅਤੇ ਨਿਸ਼ਚਿੰਤ ਸ਼ਹਿਰ ਹੈ। ਲੋਕ ਸਮਝਦੇ ਹਨ ਕਿ ਉਹ ਇੱਥੇ ਸੁਰੱਖਿਅਤ ਹਨ ਤੇ ਉਹ ਨੀਨਵਾਹ ਨੂੰ ਦੁਨੀਆਂ ਵਿੱਚ ਸਭ ਤੋਂ ਮਹਾਨ ਅਸਥਾਨ ਸਮਝਦੇ ਹਨ। ਪਰ ਇਹ ਸ਼ਹਿਰ ਵੀ ਨਾਸ ਹੋ ਜਾਵੇਗਾ। ਇਹ ਅਜਿਹੀ ਵੀਰਾਨ ਥਾਂ ਬਣ ਜਾਵੇਗੀ ਜਿੱਥੇ ਸਿਰਫ਼ ਜੰਗਲੀ ਜਾਨਵਰ ਹੀ ਰਹਿਣਗੇ। ਜਿਹੜੇ ਲੋਕ ਇੱਥੋਂ ਲੰਘਣਗੇ ਸੀਟੀਆਂ ਮਾਰਨਗੇ ਅਤੇ ਬੇ-ਯਕੀਨੀ ਭੈ ਵਿੱਚ ਆਪਣੇ ਸਿਰ ਹਿਲਾਉਣਗੇ ਜਦੋਂ ਉਹ ਵੇਖਣਗੇ। ਕਿ ਇਹ ਸ਼ਹਿਰ ਕਿੰਨੀ ਬੁਰੀ ਤਰ੍ਹਾਂ ਤਬਾਹ ਕੀਤਾ ਗਿਆ।
ਨੂਹ 3:16
ਯਹੋਵਾਹ ਨੇ ਮੇਰੇ ਦੰਦਾਂ ਤੋਂ ਰੋੜ ਚਬਵਾਏ। ਉਸ ਨੇ ਮੈਨੂੰ ਧੂੜ ਅੰਦਰ ਮਿੱਧ ਦਿੱਤਾ।
ਯਸਈਆਹ 14:16
ਲੋਕ ਤੇਰੇ ਵੱਲ ਦੇਖਦੇ ਹਨ ਅਤੇ ਤੇਰੇ ਬਾਰੇ ਸੋਚਦੇ ਹਨ। ਉਹ ਦੇਖਦੇ ਹਨ ਕਿ ਤੂੰ ਤਾਂ ਬਸ ਮੁਰਦਾ ਜਿਸਮ ਹੀ ਹੈਂ, ਤੇ ਲੋਕ ਆਖਦੇ ਨੇ, “ਕੀ ਇਹ ਉਹੀ ਬੰਦਾ ਹੈ ਜਿਸਨੇ ਧਰਤੀ ਦੀਆਂ ਸਾਰੀਆਂ ਰਾਜਧਾਨੀਆਂ ਨੂੰ ਭੈਭੀਤ ਕੀਤਾ ਸੀ?
ਜ਼ਬੂਰ 38:5
ਮੇਰੇ ਜ਼ਖਮਾਂ ਵਿੱਚ ਪਾਕ ਪੈ ਗਈ ਹੈ, ਅਤੇ ਸੜਿਆਂਦ ਆਉਂਦੀ ਹੈ। ਕਿਉਂਕਿ ਮੈਂ ਇੱਕ ਮੂਰੱਖਮਈ ਗੱਲ ਕੀਤੀ।
ਅੱਯੂਬ 30:19
ਪਰਮੇਸ਼ੁਰ ਨੇ ਮੈਨੂੰ ਗਾਰੇ ਅੰਦਰ ਸੁੱਟ ਦਿੱਤਾ ਸੀ ਤੇ ਮੈਂ ਧੂੜ ਅਤੇ ਰਾਖ ਵਰਗਾ ਬਣ ਗਿਆ।