ਗਿਣਤੀ 28:2 in Punjabi

ਪੰਜਾਬੀ ਪੰਜਾਬੀ ਬਾਈਬਲ ਗਿਣਤੀ ਗਿਣਤੀ 28 ਗਿਣਤੀ 28:2

Numbers 28:2
“ਇਸਰਾਏਲ ਦੇ ਲੋਕਾਂ ਨੂੰ ਇਹ ਆਦੇਸ਼ ਦੇ। ਉਨ੍ਹਾਂ ਨੂੰ ਠੀਕ ਸਮੇਂ ਤੇ ਅਨਾਜ ਦੀਆਂ ਭੇਟਾਂ ਅਤੇ ਬਲੀਆਂ ਚੜ੍ਹਾਉਣ ਲਈ ਕਹਿ। ਉਹ ਮੇਰੇ ਲਈ ਸੁਗਾਤਾਂ ਹਨ। ਉਨ੍ਹਾਂ ਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।

Numbers 28:1Numbers 28Numbers 28:3

Numbers 28:2 in Other Translations

King James Version (KJV)
Command the children of Israel, and say unto them, My offering, and my bread for my sacrifices made by fire, for a sweet savor unto me, shall ye observe to offer unto me in their due season.

American Standard Version (ASV)
Command the children of Israel, and say unto them, My oblation, my food for my offerings made by fire, of a sweet savor unto me, shall ye observe to offer unto me in their due season.

Bible in Basic English (BBE)
Give orders to the children of Israel and say to them, Let it be your care to give me my offerings at their regular times, the food of the offerings made by fire to me for a sweet smell.

Darby English Bible (DBY)
Command the children of Israel, and say unto them, My offering, my bread for my offerings by fire of sweet odour to me, shall ye take heed to present to me at their set time.

Webster's Bible (WBT)
Command the children of Israel, and say to them, My offering, and my bread for my sacrifices made by fire, for a sweet savor to me, shall ye observe to offer to me in their due season.

World English Bible (WEB)
Command the children of Israel, and tell them, My offering, my food for my offerings made by fire, of a sweet savor to me, shall you observe to offer to me in their due season.

Young's Literal Translation (YLT)
`Command the sons of Israel, and thou hast said unto them, My offering, My bread for My fire-offerings, My sweet fragrance, ye take heed to bring near to Me in its appointed season.

Command
צַ֚וṣǎwtsahv

אֶתʾetet
the
children
בְּנֵ֣יbĕnêbeh-NAY
Israel,
of
יִשְׂרָאֵ֔לyiśrāʾēlyees-ra-ALE
and
say
וְאָֽמַרְתָּ֖wĕʾāmartāveh-ah-mahr-TA
unto
אֲלֵהֶ֑םʾălēhemuh-lay-HEM

them,
אֶתʾetet
My
offering,
קָרְבָּנִ֨יqorbānîkore-ba-NEE
and
my
bread
לַחְמִ֜יlaḥmîlahk-MEE
fire,
by
made
sacrifices
my
for
לְאִשַּׁ֗יlĕʾiššayleh-ee-SHAI
for
a
sweet
רֵ֚יחַrêaḥRAY-ak
savour
נִֽיחֹחִ֔יnîḥōḥînee-hoh-HEE
observe
ye
shall
me,
unto
תִּשְׁמְר֕וּtišmĕrûteesh-meh-ROO
to
offer
לְהַקְרִ֥יבlĕhaqrîbleh-hahk-REEV
due
their
in
me
unto
season.
לִ֖יlee
בְּמֽוֹעֲדֽוֹ׃bĕmôʿădôbeh-MOH-uh-DOH

Cross Reference

ਅਹਬਾਰ 3:11
ਜਾਜਕ ਨੂੰ ਇਨ੍ਹਾਂ ਨੂੰ ਅੱਗ ਉੱਤੇ ਸਾੜਨਾ ਚਾਹੀਦਾ ਹੈ। ਇਹ ਅੱਗ ਦੁਆਰਾ ਯਹੋਵਾਹ ਨੂੰ ਭੋਜਨ ਦੀ ਭੇਟ ਹੈ।

ਪੈਦਾਇਸ਼ 8:21
ਯਹੋਵਾਹ ਨੇ ਇਨ੍ਹਾਂ ਬਲੀਆਂ ਦੀ ਸੁਗੰਧ ਲਈ ਅਤੇ ਇਸ ਨਾਲ ਪ੍ਰਸੰਨ ਹੋ ਗਿਆ। ਯਹੋਵਾਹ ਨੇ ਮਨ ਵਿੱਚ ਆਖਿਆ, “ਮੈਂ ਫ਼ੇਰ ਕਦੇ ਵੀ ਲੋਕਾਂ ਨੂੰ ਸਜ਼ਾ ਦੇਣ ਲਈ ਧਰਤੀ ਨੂੰ ਸਰਾਪ ਨਹੀਂ ਦੇਵਾਂਗਾ। ਜਵਾਨੀ ਵੇਲੇ ਤੋਂ ਲੋਕ ਮੰਦੇ ਹੁੰਦੇ ਹਨ। ਇਸ ਲਈ ਮੈਂ ਫ਼ੇਰ ਕਦੇ ਵੀ ਧਰਤੀ ਉੱਤੇ ਰਹਿਣ ਵਾਲੇ ਜੀਵਾਂ ਨੂੰ ਇਸ ਤਰ੍ਹਾਂ ਤਬਾਹ ਨਹੀਂ ਕਰਾਂਗਾ ਜਿਵੇਂ ਹੁਣੇ ਕੀਤਾ ਹੈ।

ਜ਼ਬੂਰ 81:3
ਮਸਿਆ ਅਤੇ ਪੁੰਨਿਆ ਦੇ ਤਿਉਹਾਰਾਂ ਵੇਲੇ ਤੁਰ੍ਹੀਆਂ ਵਜਾਉ ਜਦੋਂ ਸਾਡੀਆਂ ਛੁੱਟੀਆਂ ਸ਼ੁਰੂ ਹੁੰਦੀਆਂ ਹਨ।

ਹਿਜ਼ ਕੀ ਐਲ 16:19
ਮੈਂ ਤੈਨੂੰ ਰੋਟੀ, ਸ਼ਹਿਦ ਅਤੇ ਤੇਲ ਦਿੱਤਾ ਸੀ। ਪਰ ਤੂੰ ਉਹ ਭੋਜਨ ਆਪਣੇ ਬੁੱਤਾਂ ਨੂੰ ਚੜ੍ਹਾ ਦਿੱਤਾ। ਤੂੰ ਉਨ੍ਹਾਂ ਨੂੰ ਆਪਣੇ ਝੂਠੇ ਦੇਵਤਿਆਂ ਨੂੰ ਪ੍ਰਸੰਨ ਕਰਨ ਲਈ ਮਿੱਠੀ ਸੁਗੰਧ ਵਜੋਂ ਪੇਸ਼ ਕਰ ਦਿੱਤਾ। ਤੂੰ ਉਨ੍ਹਾਂ ਝੂਠੇ ਦੇਵਤਿਆਂ ਨਾਲ ਵੀ ਵੇਸਵਾ ਵਾਲਾ ਵਿਹਾਰ ਕੀਤਾ!” ਯਹੋਵਾਹ ਮੇਰੇ ਪ੍ਰਭੂ, ਨੇ ਇਹ ਗੱਲਾਂ ਆਖੀਆਂ।

ਹਿਜ਼ ਕੀ ਐਲ 20:41
ਫ਼ੇਰ ਮੈਂ ਤੁਹਾਡੀਆਂ ਬਲੀਆਂ ਦੀ ਮਿੱਠੀ ਸੁਗੰਧ ਤੋਂ ਪ੍ਰਸੰਨ ਹੋਵਾਂਗਾ। ਇਹ ਗੱਲ ਉਦੋਂ ਵਾਪਰੇਗੀ ਜਦੋਂ ਮੈਂ ਤੁਹਾਨੂੰ ਵਾਪਸ ਲਿਆਵਾਂਗਾ। ਮੈਂ ਤੁਹਾਨੂੰ ਬਹੁਤ ਸਾਰੀਆਂ ਕੌਮਾਂ ਅੰਦਰ ਖਿੰਡਾ ਦਿੱਤਾ ਸੀ। ਪਰ ਮੈਂ ਤੁਹਾਨੂੰ ਇਕੱਠਿਆਂ ਕਰਾਂਗਾ ਅਤੇ ਤੁਹਾਨੂੰ ਮੁੜਕੇ ਆਪਣੇ ਖਾਸ ਬੰਦੇ ਬਣਾ ਲਵਾਂਗਾ। ਅਤੇ ਉਹ ਸਾਰੀਆਂ ਕੌਮਾਂ ਇਸ ਨੂੰ ਦੇਖਣਗੀਆਂ।

ਮਲਾਕੀ 1:7
ਯਹੋਵਾਹ ਨੇ ਕਿਹਾ, “ਤੁਸੀਂ ਮੇਰੀ ਜਗਵੇਦੀ ਤੇ ਅਪਵਿੱਤਰ ਰੋਟੀ ਲਿਆਉਂਦੇ ਹੋ। ਪਰ ਤੁਸੀਂ ਕਿਹਾ, “ਕਿਹੜੀ ਚੀਜ਼ ਭਲਾ ਰੋਟੀ ਨੂੰ ਅਪਵਿੱਤਰ ਤੇ ਗੰਦੀ ਬਣਾਉਂਦੀ ਹੈ?” ਯਹੋਵਾਹ ਨੇ ਆਖਿਆ, “ਤੁਸੀਂ ਮੇਰੀ ਮੇਜ਼ (ਜਗਵੇਦੀ) ਦਾ ਆਦਰ ਨਹੀਂ ਕਰਦੇ।

ਮਲਾਕੀ 1:12
“ਪਰ ਤੁਸੀਂ ਦਰਸਾਉਂਦੇ ਹੋ ਕਿ ਤੁਸੀਂ ਬਿਲਕੁਲ ਮੇਰੇ ਨਾਂ ਦਾ ਆਦਰ ਨਹੀਂ ਕਰਦੇ। ਯਹੋਵਾਹ ਦੀ ਜਗਵੇਦੀ ਅਪਵਿੱਤਰ ਹੈ ਅਤੇ ਇਸਦੀਆਂ ਬਲੀਆਂ ਅਪਮਾਨਜਨਕ ਹਨ ਆਖਕੇ ਇਸਦੀ ਨਖੇਧੀ ਕਰਦੇ ਹੋ।

੨ ਕੁਰਿੰਥੀਆਂ 2:15
ਸਾਡੀ ਪਰਮੇਸ਼ੁਰ ਨੂੰ ਭੇਟ ਇਹ ਹੈ। ਅਸੀਂ ਲੋਕਾਂ ਵਿੱਚ ਮਸੀਹ ਦੀ ਮਿੱਠੀ ਸੁਗੰਧ ਹਾਂ ਜਿਹੜੇ ਬਚਾਏ ਜਾ ਰਹੇ ਹਨ ਅਤੇ ਉਨ੍ਹਾਂ ਲੋਕਾਂ ਵਿੱਚ ਵੀ ਜਿਹੜੇ ਗੁਆਚੇ ਹੋਏ ਹਨ।

ਅਫ਼ਸੀਆਂ 5:2
ਇਸ ਲਈ ਪਰਮੇਸ਼ੁਰ ਵਾਂਗ ਬਣਨ ਦੀ ਕੋਸ਼ਿਸ਼ ਕਰੋ। ਪ੍ਰੇਮ ਦਾ ਜੀਵਨ ਜੀਓ। ਹੋਰਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮਸੀਹ ਨੇ ਤੁਹਾਨੂੰ ਪਿਆਰ ਕੀਤਾ। ਮਸੀਹ ਨੇ ਆਪਣੇ ਆਪ ਨੂੰ ਸਾਡੇ ਲਈ ਕੁਰਬਾਨ ਕੀਤਾ ਸੀ। ਉਹ ਪਰਮੇਸ਼ੁਰ ਨੂੰ ਚੜ੍ਹਾਈ ਗਈ ਚੰਗੀ ਸੁਗੰਧ ਅਤੇ ਇੱਕ ਕੁਰਬਾਨੀ ਸੀ।

ਫ਼ਿਲਿੱਪੀਆਂ 4:18
ਮੇਰੇ ਕੋਲ ਸਭ ਕੁਝ ਜ਼ਰੂਰਤ ਤੋਂ ਵੱਧ ਹੈ। ਜਿਹੜੇ ਦਾਨ ਤੁਸੀਂ ਇਪਾਫ਼ਰੋਦੀਤੁਸ ਰਾਹੀਂ ਭੇਜੇ ਉਨ੍ਹਾਂ ਮੇਰੀਆਂ ਸਾਰੀਆਂ ਲੋੜਾਂ ਦਾ ਪੂਰੀ ਤਰ੍ਹਾਂ ਖਿਆਲ ਰੱਖਿਆ। ਤੁਹਾਡੀ ਦਾਤ ਪਰਮੇਸ਼ੁਰ ਨੂੰ ਚੜ੍ਹਾਈ ਸੁਗੰਧਿਤ ਬਲੀ ਵਰਗੀ ਹੈ। ਪਰਮੇਸ਼ੁਰ ਨੇ ਇਸ ਨੂੰ ਪ੍ਰਵਾਨ ਕੀਤਾ ਅਤੇ ਉਹ ਇਸ ਨਾਲ ਪ੍ਰਸੰਨ ਹੈ।

ਗਿਣਤੀ 15:24
ਇਸ ਲਈ, ਜੇਕਰ ਕੋਈ ਅਨਜਾਣੇ ਹੀ ਗਲਤੀ ਕਰਦਾ ਹੈ ਜਾਂ ਇਨ੍ਹਾਂ ਸਾਰੀਆਂ ਬਿਧੀਆਂ ਦੀ ਪਾਲਣਾ ਕਰਨੀ ਭੁੱਲ ਜਾਂਦਾ, ਉਸ ਨੂੰ ਕੀ ਕਰਨਾ ਚਾਹੀਦਾ ਹੈ? ਜੇ ਇਸਰਾਏਲ ਦੇ ਸਾਰੇ ਲੋਕਾਂ ਨੇ ਇਹ ਗਲਤੀ ਕੀਤੀ ਹੈ, ਤਾਂ ਉਨ੍ਹਾਂ ਸਾਰਿਆਂ ਨੂੰ ਇਕੱਠੇ ਹੋਕੇ ਯਹੋਵਾਹ ਨੂੰ ਹੋਮ ਦੀ ਭੇਟ ਵਜੋਂ ਇੱਕ ਵਹਿੜਕਾ ਚੜ੍ਹਾਉਣਾ ਚਾਹੀਦਾ ਹੈ। ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਇਹ ਵੀ ਚੇਤੇ ਰੱਖੋ ਕਿ ਬਲਦ ਦੀ ਭੇਟ ਦੇ ਨਾਲ ਅਨਾਜ ਅਤੇ ਪੀਣ ਦੀ ਭੇਟ ਅਤੇ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਦੇਣਾ ਹੈ।

ਗਿਣਤੀ 15:7
ਤੁਹਾਨੂੰ ਪੀਣ ਦੀ ਭੇਟ ਵਜੋਂ 1 1/4 ਕੁਆਟਰ ਮੈਅ ਵੀ ਦੇਣੀ ਚਾਹੀਦੀ ਹੈ। ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।

ਗਿਣਤੀ 15:3
ਤੁਹਾਨੂੰ ਅਵੱਸ਼ ਹੀ ਯਹੋਵਾਹ ਨੂੰ ਅੱਗ ਦੁਆਰਾ ਭੇਟਾ ਚੜ੍ਹਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਸੀਂ ਹੋਮ ਦੀਆਂ ਭੇਟਾ, ਸੁੱਖ-ਸਾਂਦ ਦੀਆਂ ਭੇਟਾ, ਖਾਸ ਇਕਰਾਰਾ, ਖਾਸ ਸੁਗਾਤਾ, ਅਤੇ ਆਪਣੇ ਪਰਬਾ ਵਾਲੇ ਦਿਨਾ ਦੀਆਂ ਬਲੀਆਂ ਲਈ ਆਪਣੀਆਂ ਗਊਆਂ, ਭੇਡਾਂ ਅਤੇ ਬੱਕਰੀਆਂ ਦੀ ਵਰਤੋਂ ਕਰੋਂਗੇ।

ਖ਼ਰੋਜ 29:18
ਫ਼ੇਰ ਹਰ ਚੀਜ਼ ਨੂੰ ਜਗਵੇਦੀ ਉੱਤੇ ਸਾੜ ਦੇਣਾ। ਇਹ ਹੋਮ ਦੀ ਭੇਟ ਹੈ, ਅੱਗ ਦੁਆਰਾ ਚੜ੍ਹਾਈ ਗਈ ਭੇਟ, ਯਹੋਵਾਹ ਦੇ ਅੱਗੇ ਪ੍ਰਸੰਨ ਕਰਨ ਵਾਲੀ ਸੁਗੰਧ।

ਅਹਬਾਰ 1:9
ਜਾਜਕਾਂ ਨੂੰ ਚਾਹੀਦਾ ਹੈ ਕਿ ਜਾਨਵਰ ਦੀਆਂ ਲੱਤਾਂ ਅਤੇ ਉਸ ਦੇ ਅੰਦਰਲੇ ਹਿਸਿਆਂ ਨੂੰ ਪਾਣੀ ਨਾਲ ਧੋ ਲਵੇ। ਫ਼ੇਰ ਜਾਜਕ ਨੂੰ ਜਾਨਵਰ ਦੇ ਸਾਰੇ ਅੰਗ ਭੇਟ ਕਰ ਦੇਣੇ ਚਾਹੀਦੇ ਹਨ ਉਸ ਨੂੰ ਚਾਹੀਦਾ ਹੈ ਕਿ ਜਾਨਵਰ ਦੇ ਸਾਰੇ ਹਿਸਿਆਂ ਨੂੰ ਜਗਵੇਦੀ ਉੱਤੇ ਸਾੜ ਦੇਵੇ। ਇਹ ਹੋਮ ਦੀ ਭੇਟਾ ਹੈ, ਅੱਗ ਨਾਲ ਦਿੱਤੀ ਹੋਈ ਆਹੂਤੀ। ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।

ਅਹਬਾਰ 1:13
ਜਾਜਕਾਂ ਨੂੰ ਜਾਨਵਰ ਦੀਆਂ ਲੱਤਾਂ ਅਤੇ ਉਸ ਦੇ ਅੰਦਰੂਨੀ ਹਿਸਿਆਂ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ। ਫ਼ੇਰ ਜਾਜਕ ਨੂੰ ਜਾਨਵਰ ਦੇ ਸਾਰੇ ਅੰਗ ਭੇਟ ਕਰ ਦੇਣੇ ਚਾਹੀਦੇ ਹਨ। ਉਸ ਨੂੰ ਜਗਵੇਦੀ ਉੱਤੇ ਜਾਨਵਰ ਨੂੰ ਸਾੜ ਦੇਣਾ ਚਾਹੀਦਾ ਹੈ। ਇਹ ਹੋਮ ਦੀ ਭੇਟਾ ਹੈ, ਅੱਗ ਨਾਲ ਦਿੱਤੀ ਹੋਈ ਬਲੀ ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।

ਅਹਬਾਰ 1:17
ਫ਼ੇਰ ਉਸ ਪੰਛੀ ਨੂੰ ਇਸ ਦੇ ਪਰਾਂ ਤੋਂ ਫ਼ੜਕੇ ਪਾੜ ਦੇਣ ਚਾਹੀਦਾ ਹੈ, ਪਰ ਉਸ ਨੂੰ ਪੰਛੀ ਨੂੰ ਦੋ ਹਿਸਿਆਂ ਵਿੱਚ ਨਹੀਂ ਵੰਡਣਾ ਚਾਹੀਦਾ। ਉਸ ਨੂੰ ਪੰਛੀ ਨੂੰ ਜਗਵੇਦੀ ਉੱਤੇ ਬਲਦੀ ਹੋਈ ਲੱਕੜ ਤੇ ਸਾੜ ਦੇਣਾ ਚਾਹੀਦਾ। ਇਹ ਹੋਮ ਦੀ ਭੇਟ ਹੈ। ਅੱਗ ਦੁਆਰਾ ਚੜ੍ਹਾਇਆ ਗਿਆ ਚੜ੍ਹਾਵਾ ਅਤੇ ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।

ਅਹਬਾਰ 21:6
ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਲਈ ਪਵਿੱਤਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਦੇ ਨਾਮ ਦਾ ਨਿਰਾਦਰ ਨਹੀਂ ਕਰਨਾ ਚਾਹੀਦਾ ਕਿਉਂਕਿ ਉਹ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਵੇ (ਉਨ੍ਹਾਂ ਦੇ ਪਰਮੇਸ਼ੁਰ ਦਾ ਭੋਜਨ) ਚੜ੍ਹਾਉਂਦੇ ਹਨ। ਇਸ ਲਈ ਉਨ੍ਹਾਂ ਨੂੰ ਪਵਿੱਤਰ ਹੋਣਾ ਚਾਹੀਦਾ ਹੈ।

ਅਹਬਾਰ 21:8
ਤੁਹਾਨੂੰ ਜਾਜਕ ਨਾਲ ਨਾਪਾਕ ਤਰੀਕੇ ਨਾਲ ਪੇਸ਼ ਨਹੀਂ ਆਉਣਾ ਚਾਹੀਦਾ। ਕਿਉਂਕਿ ਉਹ ਤੁਹਾਡੇ ਪਰਮੇਸ਼ੁਰ ਦਾ ਭੋਜਨ ਹਾਜ਼ਰ ਕਰਦਾ ਹੈ, ਅਤੇ ਮੈਂ ਪਵਿੱਤਰ ਹਾਂ। ਮੈਂ ਯਹੋਵਾਹ ਹਾਂ ਅਤੇ ਮੈਂ ਤੁਹਾਨੂੰ ਪਵਿੱਤਰ ਬਣਾਉਂਦਾ ਹਾਂ।

ਗਿਣਤੀ 9:2
“ਇਸਰਾਏਲ ਦੇ ਲੋਕਾਂ ਨੂੰ ਆਖੋ ਕਿ ਉਹ ਪਸਾਹ ਦਾ ਚੁਣੇ ਹੋਏ ਸਮੇਂ ਜਸ਼ਨ ਮਨਾਉਣ।

ਗਿਣਤੀ 9:7
ਉਨ੍ਹਾਂ ਲੋਕਾਂ ਨੇ ਮੂਸਾ ਨੂੰ ਆਖਿਆ, “ਅਸੀਂ ਇੱਕ ਮੁਰਦਾ ਜਿਸਮ ਨੂੰ ਛੂਹ ਲਿਆ ਹੈ ਅਤੇ ਅਪਵਿੱਤਰ ਹੋ ਗਏ ਸਾਂ। ਜਾਜਕਾਂ ਨੇ ਸਾਨੂੰ ਚੁਣੇ ਹੋਏ ਸਮੇਂ ਯਹੋਵਾਹ ਨੂੰ ਸੁਗਾਤਾ ਦੇਣ ਤੋਂ ਰੋਕਿਆ। ਇਸ ਲਈ ਅਸੀਂ ਇਸਰਾਏਲ ਦੇ ਹੋਰਨਾਂ ਲੋਕਾਂ ਨਾਲ ਪਸਾਹ ਦਾ ਜਸ਼ਨ ਨਹੀਂ ਮਨਾ ਸੱਕਦੇ! ਸਾਨੂੰ ਕੀ ਕਰਨਾ ਚਾਹੀਦਾ ਹੈ?”

ਗਿਣਤੀ 9:13
ਪਰ ਕੋਈ ਵੀ ਬੰਦਾ ਜਿਹੜਾ ਸਹੀ ਸਮੇਂ ਪਸਾਹ ਦਾ ਜਸ਼ਨ ਮਨਾ ਸੱਕਦਾ ਹੈ ਉਸ ਨੂੰ ਅਜਿਹਾ ਅਵੱਸ਼ ਕਰਨਾ ਚਾਹੀਦਾ ਹੈ। ਜੇ ਉਹ ਪਵਿੱਤਰ ਹੈ ਅਤੇ ਸਫ਼ਰ ਉੱਤੇ ਨਹੀਂ ਹੈ। ਤਾਂ ਉਸ ਲਈ ਕੋਈ ਬਹਾਨਾ ਨਹੀਂ ਹੈ ਜੇ ਉਹ ਬੰਦਾ ਸਹੀ ਸਮੇਂ ਪਸਾਹ ਦਾ ਜਸ਼ਨ ਨਹੀਂ ਮਨਾਉਂਦਾ ਤਾਂ ਉਸ ਨੂੰ ਉਸ ਦੇ ਲੋਕਾਂ ਨਾਲੋਂ ਅਵੱਸ਼ ਹੀ ਵੱਖ ਕਰ ਦੇਣਾ ਚਾਹੀਦਾ ਹੈ। ਉਹ ਦੋਸ਼ੀ ਹੈ। ਅਤੇ ਉਸ ਨੂੰ ਅਵੱਸ਼ ਸਜ਼ਾ ਮਿਲਣੀ ਚਾਹੀਦੀ ਹੈ! ਕਿਉਂਕਿ ਉਸ ਨੇ ਯਹੋਵਾਹ ਨੂੰ ਆਪਣੀ ਸੁਗਾਤ ਸਹੀ ਸਮੇਂ ਨਹੀਂ ਦਿੱਤੀ।

ਖ਼ਰੋਜ 23:15
ਪਹਿਲੀ ਛੁੱਟੀ ‘ਪਤੀਰੀ ਰੋਟੀ ਦਾ ਪਰਬ’ ਹੋਵੇਗੀ। ਇਹ ਉਸੇ ਤਰ੍ਹਾਂ ਹੈ ਜਿਵੇਂ ਮੈਂ ਹੁਕਮ ਦਿੱਤਾ ਸੀ। ਇਸ ਵੇਲੇ ਤੁਸੀਂ ਪਤੀਰੀ ਰੋਟੀ ਖਾਵੋਂਗੇ। ਇਹ ਸੱਤ ਦਿਨਾਂ ਤੱਕ ਜਾਰੀ ਰਹੇਗੀ। ਇਹ ਤੁਸੀਂ ਅਬੀਬ ਦੇ ਮਹੀਨੇ ਦੌਰਾਨ ਕਰੋਂਗੇ, ਕਿਉਂਕਿ ਇਹੀ ਉਹ ਸਮਾਂ ਸੀ ਜਦੋਂ ਤੁਸੀਂ ਮਿਸਰ ਤੋਂ ਬਾਹਰ ਆਏ। ਉਸ ਸਮੇਂ ਹਰ ਬੰਦਾ ਮੇਰੇ ਲਈ ਬਲੀ ਲੈ ਕੇ ਆਵੇਗਾ।