ਗਿਣਤੀ 6:27 in Punjabi

ਪੰਜਾਬੀ ਪੰਜਾਬੀ ਬਾਈਬਲ ਗਿਣਤੀ ਗਿਣਤੀ 6 ਗਿਣਤੀ 6:27

Numbers 6:27
ਫ਼ੇਰ ਯਹੋਵਾਹ ਨੇ ਆਖਿਆ, “ਇਸ ਤਰ੍ਹਾਂ, ਹਾਰੂਨ ਅਤੇ ਉਸ ਦੇ ਪੁੱਤਰ ਇਸਰਾਏਲ ਦੇ ਲੋਕਾਂ ਨੂੰ ਅਸੀਸਾਂ ਦੇਣ ਲਈ ਮੇਰੇ ਨਾਮ ਦੀ ਵਰਤੋਂ ਕਰਨਗੇ। ਅਤੇ ਮੈਂ ਉਨ੍ਹਾਂ ਨੂੰ ਅਸੀਸ ਦੇਵਾਂਗਾ।”

Numbers 6:26Numbers 6

Numbers 6:27 in Other Translations

King James Version (KJV)
And they shall put my name upon the children of Israel, and I will bless them.

American Standard Version (ASV)
So shall they put my name upon the children of Israel; and I will bless them.

Bible in Basic English (BBE)
So they will put my name on the children of Israel, and I will give them my blessing.

Darby English Bible (DBY)
And they shall put my name upon the children of Israel; and I will bless them.

Webster's Bible (WBT)
And they shall put my name upon the children of Israel, and I will bless them.

World English Bible (WEB)
"So they shall put my name on the children of Israel; and I will bless them."

Young's Literal Translation (YLT)
`And they have put My name upon the sons of Israel, and I -- I do bless them.'

And
they
shall
put
וְשָׂמ֥וּwĕśāmûveh-sa-MOO

אֶתʾetet
my
name
שְׁמִ֖יšĕmîsheh-MEE
upon
עַלʿalal
children
the
בְּנֵ֣יbĕnêbeh-NAY
of
Israel;
יִשְׂרָאֵ֑לyiśrāʾēlyees-ra-ALE
and
I
וַֽאֲנִ֖יwaʾănîva-uh-NEE
will
bless
אֲבָֽרְכֵֽם׃ʾăbārĕkēmuh-VA-reh-HAME

Cross Reference

੨ ਤਵਾਰੀਖ਼ 7:14
ਜੇਕਰ ਮੇਰੇ ਲੋਕ ਜੋ ਮੇਰੇ ਨਾਮ ਦੁਆਰਾ ਸਦਵਾਉਂਦੇ ਹਨ, ਨਿਮਰ ਬਣ ਜਾਣ ਅਤੇ ਪ੍ਰਾਰਥਨਾ ਕਰਨ ਅਤੇ ਮੇਰਾ ਇੰਤਜਾਰ ਕਰਨ ਅਤੇ ਆਪਣੀਆਂ ਮੰਦੀਆਂ ਕਰਨੀਆਂ ਤੋਂ ਹਟ ਜਾਣ, ਤਾਂ ਮੈਂ ਅਕਾਸ਼ ਵਿੱਚ ਉਨ੍ਹਾਂ ਨੂੰ ਸੁਣਾਂਗਾ ਅਤੇ ਮੈਂ ਉਨ੍ਹਾਂ ਦੇ ਪਾਪ ਮੁਆਫ਼ ਕਰ ਦਿਆਂਗਾ ਅਤੇ ਉਨ੍ਹਾਂ ਦੀ ਧਰਤੀ ਨੂੰ ਚੰਗਾ ਕਰ ਦਿਆਂਗਾ।

ਅਸਤਸਨਾ 28:10
ਫ਼ੇਰ ਉਸ ਧਰਤੀ ਉਤਲੇ ਲੋਕ ਦੇਖਣਗੇ ਕਿ ਤੁਸੀਂ ਯਹੋਵਾਹ ਦੇ ਹੋ ਅਤੇ ਉਹ ਤੁਹਾਡੇ ਪਾਸੋਂ ਡਰਨਗੇ।

ਦਾਨੀ ਐਲ 9:18
ਮੇਰੇ ਪਰਮੇਸ਼ੁਰ, ਮੇਰੀ ਗੱਲ ਸੁਣ! ਆਪਣੀਆਂ ਅੱਖਾਂ ਖੋਲ ਅਤੇ ਦੇਖ ਉਨ੍ਹਾਂ ਸਾਰੀਆਂ ਭਿਆਨਕ ਗੱਲਾਂ ਨੂੰ ਜਿਹੜੀਆਂ ਸਾਡੇ ਨਾਲ ਵਾਪਰਦੀਆਂ ਹਨ! ਦੇਖ ਕੀ ਵਾਪਰਿਆ ਹੈ ਉਸ ਸ਼ਹਿਰ ਨਾਲ ਜਿਸ ਨੂੰ ਤੇਰੇੇ ਨਾਮ ਨਾਲ ਬੁਲਾਇਆ ਜਾਂਦਾ ਹੈ। ਮੈਂ ਇਹ ਨਹੀਂ ਆਖ ਰਿਹਾ ਕਿ ਅਸੀਂ ਧਰਮੀ ਹਾਂ। ਇਹ ਇਸ ਲਈ ਨਹੀਂ ਹੈ ਕਿ ਮੈਂ ਇਹ ਚੀਜ਼ਾਂ ਮੰਗ ਰਿਹਾ ਹਾਂ। ਮੈਂ ਇਹ ਚੀਜ਼ਾਂ ਇਸ ਲਈ ਮੰਗ ਰਿਹਾ ਹਾਂ ਕਿਉਂ ਕਿ ਮੈਂ ਜਾਣਦਾ ਹਾਂ ਕਿ ਤੂੰ ਮਿਹਰਬਾਨ ਹੈਂ।

ਜ਼ਬੂਰ 115:12
ਯਹੋਵਾਹ ਅਸਾਂ ਨੂੰ ਚੇਤੇ ਕਰਦਾ ਹੈ। ਯਹੋਵਾਹ ਅਸਾਂ ਨੂੰ ਅਸੀਸ ਦੇਵੇਗਾ। ਯਹੋਵਾਹ ਇਸਰਾਏਲ ਨੂੰ ਅਸੀਸ ਦੇਵੇਗਾ। ਯਹੋਵਾਹ ਹਾਰੂਨ ਦੇ ਪਰਿਵਾਰ ਨੂੰ ਅਸੀਸ ਦੇਵੇਗਾ।

ਜ਼ਬੂਰ 5:12
ਹੇ ਯਹੋਵਾਹ, ਜਦੋਂ ਤੁਸੀਂ ਚੰਗੇ ਲੋਕਾਂ ਦਾ ਭਲਾ ਕਰਦੇ ਹੋਂ। ਤੁਸੀਂ ਇੱਕ ਢਾਲ ਦੀ ਤਰ੍ਹਾਂ ਉਨ੍ਹਾਂ ਦੀ ਰੱਖਿਆ ਕਰਦੇ ਹੋ।

੧ ਤਵਾਰੀਖ਼ 4:10
ਯਅਬੇਸ ਨੇ ਇਸਰਾਏਲ ਦੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਅਤੇ ਕਿਹਾ, “ਕਾਸ਼ ਕਿ ਤੂੰ ਮੈਨੂੰ ਸੱਚਮੁੱਚ ਵਰਦਾਨ ਦਿੰਦਾ ਅਤੇ ਮੇਰੀਆਂ ਹੱਦਾਂ ਨੂੰ ਵੱਧਾਉਂਦਾ। ਤੂੰ ਮੇਰੇ ਅੰਗ-ਸੰਗ ਰਹਿੰਦਾ ਅਤੇ ਮੈਨੂੰ ਬੁਰਿਆਈ ਤੋਂ ਬਚਾਉਂਦਾ ਤਾਂ ਜੋ ਮੈਨੂੰ ਕੋਈ ਦੁੱਖ ਨਾ ਦੇਵੇ।” ਅਤੇ ਪਰਮੇਸ਼ੁਰ ਨੇ ਉਸ ਦੀਆਂ ਬੇਨਤੀਆਂ ਪੂਰੀਆਂ ਕੀਤੀਆਂ।

ਗਿਣਤੀ 23:20
ਯਹੋਵਾਹ ਨੇ ਮੈਨੂੰ ਉਨ੍ਹਾਂ ਲੋਕਾਂ ਨੂੰ ਅਸੀਸ ਦੇਣ ਲਈ ਆਖਿਆ ਸੀ, ਯਹੋਵਾਹ ਨੇ ਉਨ੍ਹਾਂ ਨੂੰ ਅਸੀਸ ਦਿਤੀ, ਇਸ ਵਾਸਤੇ ਮੈਂ ਇਸ ਨੂੰ ਨਹੀਂ ਬਦਲ ਸੱਕਦਾ।

ਅਫ਼ਸੀਆਂ 1:3
ਮਸੀਹ ਵਿੱਚ ਆਤਮਕ ਅਸੀਸਾਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਪਰਮੇਸ਼ੁਰ ਦੀ ਉਸਤਤਿ ਕਰੋ। ਪਰਮੇਸ਼ੁਰ ਨੇ ਸਾਨੂੰ ਮਸੀਹ ਵਿੱਚ ਸਵਰਗ ਦੀ ਹਰ ਆਤਮਕ ਅਸੀਸ ਦਿੱਤੀ ਹੈ।

ਮੱਤੀ 28:19
ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਵਿੱਚ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਉ।

ਯਰਮਿਆਹ 14:9
ਤੁਸੀਂ ਉਸ ਆਦਮੀ ਵਰਗੇ ਲੱਗਦੇ ਹੋ, ਜਿਸ ਉੱਤੇ ਘਾਤ ਲਾਕੇ ਹਮਲਾ ਕੀਤਾ ਗਿਆ ਹੋਵੇ। ਤੁਸੀਂ ਉਸ ਫ਼ੌਜੀ ਵਰਗੇ ਜਾਪਦੇ ਹੋ ਜਿਸ ਕੋਲ ਕਿਸੇ ਨੂੰ ਬਚਾਉਣ ਦੀ ਸ਼ਕਤੀ ਨਹੀਂ। ਪਰ ਯਹੋਵਾਹ ਜੀ ਤੁਸੀਂ ਸਾਡੇ ਸੰਗ ਹੋ। ਅਸੀਂ ਤੁਹਾਡੇ ਨਾਮ ਨਾਲ ਸੱਦੇ ਜਾਂਦੇ ਹਾਂ, ਇਸ ਲਈ ਸਾਨੂੰ ਬੇਸਹਾਰਾ ਨਾ ਛੱਡੋ!”

ਯਸਈਆਹ 43:7
ਉਨ੍ਹਾਂ ਸਮੂਹ ਲੋਕਾਂ ਨੂੰ ਮੇਰੇ ਪਾਸ ਲਿਆਵੋ ਜਿਹੜੇ ਮੇਰੇ ਹਨ ਉਹ ਲੋਕ ਜਿਨ੍ਹਾਂ ਨੂੰ ਮੇਰਾ ਨਾਮ ਮਿਲਿਆ ਹੋਇਆ ਹੈ। ਮੈਂ ਉਨ੍ਹਾਂ ਲੋਕਾਂ ਨੂੰ ਆਪਣੇ ਲਈ ਸਾਜਿਆ ਸੀ। ਮੈਂ ਉਨ੍ਹਾਂ ਲੋਕਾਂ ਨੂੰ ਸਾਜਿਆ ਸੀ, ਅਤੇ ਉਹ ਮੇਰੇ ਹਨ।”

ਜ਼ਬੂਰ 67:7
ਪਰਮੇਸ਼ੁਰ ਸਾਨੂੰ ਅਸੀਸ ਦੇਵੇ। ਅਤੇ ਸਾਰੀ ਧਰਤੀ ਦੇ ਲੋਕ ਡਰਨ ਅਤੇ ਪਰਮੇਸ਼ੁਰ ਦਾ ਆਦਰ ਕਰਨ।

੨ ਸਮੋਈਲ 7:23
“ਇਸਰਾਏਲ ਵਰਗੇ ਲੋਕੀਂ ਸਾਰੀ ਕਾਇਨਾਤ ਵਿੱਚ ਨਹੀਂ ਹਨ। ਇਹ ਉਹ ਖਾਸ ਲੋਕ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਖੁਦ ਮਿਸਰ ਤੋਂ ਆਜ਼ਾਦ ਕਰਾਉਣ ਲਈ ਗਿਆ ਸੀ ਇਸਰਾਏਲ ਨੂੰ ਬਚਾਉਣ ਵਿੱਚ, ਯਹੋਵਾਹ ਨੇ ਮਹਾਨ ਅਤੇ ਭਿਆਨਕ ਗੱਲਾਂ ਕਰਕੇ ਆਪਣੇ ਆਪ ਨੂੰ ਇੱਕ ਨਾਂ ਦਿੱਤਾ। ਹੇ ਯਹੋਵਾਹ, ਤੂੰ ਆਪਣੀ ਧਰਤੀ ਅਤੇ ਆਪਣੇ ਲੋਕਾਂ ਖਾਤਰ ਜਿਨ੍ਹਾਂ ਨੂੰ ਤੂੰ ਮਿਸਰ ਤੋਂ ਆਜ਼ਾਦ ਕਰਵਾਇਆ ਸੀ ਅਤੇ ਉਨ੍ਹਾਂ ਦੇ ਦੇਵਤਿਆਂ ਸਾਹਮਣੇ ਭੈ-ਦਾਇੱਕ ਗੱਲਾਂ ਕੀਤੀਆਂ।

ਖ਼ਰੋਜ 34:5
ਜਦੋਂ ਮੂਸਾ ਪਰਬਤ ਉੱਤੇ ਸੀ, ਯਹੋਵਾਹ ਉਸ ਕੋਲ ਇੱਕ ਬੱਦਲ ਵਿੱਚ ਹੇਠਾਂ ਆਇਆ। ਯਹੋਵਾਹ ਓੱਥੇ ਮੂਸਾ ਦੇ ਨਾਲ ਖਲੋ ਗਿਆ, ਅਤੇ ਉਸ (ਯਹੋਵਾਹ) ਦਾ ਨਾਮ ਪੁਕਾਰਿਆ।

ਖ਼ਰੋਜ 6:3
ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਪ੍ਰਗਟ ਹੋਇਆ। ਉਨ੍ਹਾਂ ਨੇ ਮੈਨੂੰ ਅਲ ਸ਼ੱਦਾਈ ਬੁਲਾਇਆ, ਪਰ ਮੈਂ ਆਪਣੇ ਨਾਮ, ਯਾਹਵੇਹ ਤੋਂ ਉਨ੍ਹਾਂ ਨੂੰ ਜਾਣੂ ਨਹੀਂ ਕਰਵਾਇਆ।

ਖ਼ਰੋਜ 3:13
ਤਾਂ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਪਰ ਜੇ ਮੈਂ ਇਸਰਾਏਲ ਦੇ ਲੋਕਾਂ ਕੋਲ ਜਾਵਾਂ ਤੇ ਉਨ੍ਹਾਂ ਨੂੰ ਆਖਾਂ, ‘ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਮੈਨੂੰ ਭੇਜਿਆ ਹੈ।’ ਤਾਂ ਲੋਕ ਪੁੱਛਣਗੇ, ‘ਉਸਦਾ ਕੀ ਨਾਮ ਹੈ?’ ਮੈਂ ਉਨ੍ਹਾਂ ਨੂੰ ਕੀ ਦੱਸਾਂ?”

ਪੈਦਾਇਸ਼ 32:29
ਫ਼ੇਰ ਯਾਕੂਬ ਨੇ ਉਸ ਨੂੰ ਪੁੱਛਿਆ, “ਕਿਰਪਾ ਕਰਕੇ ਮੈਨੂੰ ਆਪਣਾ ਨਾਮ ਦੱਸੋ।” ਪਰ ਉਸ ਆਦਮੀ ਨੇ ਆਖਿਆ, “ਤੂੰ ਮੇਰਾ ਨਾਮ ਕਿਉਂ ਪੁੱਛਦਾ ਹੈਂ?” ਉਸ ਸਮੇਂ ਉਸ ਆਦਮੀ ਨੇ ਯਾਕੂਬ ਨੂੰ ਅਸੀਸ ਦਿੱਤੀ।

ਪੈਦਾਇਸ਼ 32:26
ਫ਼ੇਰ ਆਦਮੀ ਨੇ ਯਾਕੂਬ ਨੂੰ ਆਖਿਆ, “ਮੈਨੂੰ ਜਾਣਦੇ। ਸੂਰਜ ਨਿਕਲ ਰਿਹਾ ਹੈ।” ਪਰ ਯਾਕੂਬ ਨੇ ਆਖਿਆ, “ਮੈਂ ਤੈਨੂੰ ਨਹੀਂ ਜਾਣ ਦਿਆਂਗਾ। ਤੂੰ ਮੈਨੂੰ ਅਸੀਸ ਦੇ।”

ਪੈਦਾਇਸ਼ 12:2
ਮੈਂ ਤੇਰੇ ਵਿੱਚੋਂ ਇੱਕ ਮਹਾਨ ਕੌਮ ਉਸਾਰਾਂਗਾ। ਮੈਂ ਤੈਨੂੰ ਅਸੀਸ ਦੇਵਾਂਗਾ ਅਤੇ ਤੇਰਾ ਨਾਮ ਮਸ਼ਹੂਰ ਕਰ ਦਿਆਂਗਾ। ਲੋਕੀਂ ਤੇਰਾ ਨਾਮ ਹੋਰਨਾਂ ਲੋਕਾਂ ਨੂੰ ਅਸੀਸ ਦੇਣ ਲਈ ਵਰਤਣਗੇ।