Philemon 1:9
ਪਰ ਮੈਂ ਤੁਹਾਨੂੰ ਆਦੇਸ਼ ਨਹੀਂ ਦੇ ਰਿਹਾ, ਮੈਂ ਤੁਹਾਨੂੰ ਇਹ ਕਰਨ ਦੀ ਬੇਨਤੀ ਪਿਆਰ ਦੇ ਕਾਰਣ ਕਰ ਰਿਹਾ ਹਾਂ। ਮੈਂ ਪੌਲੁਸ ਹਾਂ ਮੈਂ ਹੁਣ ਬੁੱਢਾ ਹੋ ਗਿਆ ਹਾਂ। ਅਤੇ ਮੈਂ ਮਸੀਹ ਯਿਸੂ ਦਾ ਕੈਦੀ ਹਾਂ।
Philemon 1:9 in Other Translations
King James Version (KJV)
Yet for love's sake I rather beseech thee, being such an one as Paul the aged, and now also a prisoner of Jesus Christ.
American Standard Version (ASV)
yet for love's sake I rather beseech, being such a one as Paul the aged, and now a prisoner also of Christ Jesus:
Bible in Basic English (BBE)
Still, because of love, in place of an order, I make a request to you, I, Paul, an old man and now a prisoner of Christ Jesus:
Darby English Bible (DBY)
for love's sake I rather exhort, being such a one as Paul the aged, and now also prisoner of Jesus Christ.
World English Bible (WEB)
yet for love's sake I rather beg, being such a one as Paul, the aged, but also a prisoner of Jesus Christ.
Young's Literal Translation (YLT)
because of the love I rather entreat, being such an one as Paul the aged, and now also a prisoner of Jesus Christ;
| Yet for sake | διὰ | dia | thee-AH |
| τὴν | tēn | tane | |
| love's | ἀγάπην | agapēn | ah-GA-pane |
| rather I | μᾶλλον | mallon | MAHL-lone |
| beseech | παρακαλῶ | parakalō | pa-ra-ka-LOH |
| thee, being | τοιοῦτος | toioutos | too-OO-tose |
| one an such | ὢν | ōn | one |
| as | ὡς | hōs | ose |
| Paul | Παῦλος | paulos | PA-lose |
| the aged, | πρεσβύτης | presbytēs | prase-VYOO-tase |
| and | νυνὶ | nyni | nyoo-NEE |
| now | δὲ | de | thay |
| also | καὶ | kai | kay |
| a prisoner | δέσμιος | desmios | THAY-smee-ose |
| of Jesus | Ἰησοῦ· | iēsou | ee-ay-SOO |
| Christ. | Χριστοῦ | christou | hree-STOO |
Cross Reference
ਅਫ਼ਸੀਆਂ 4:1
ਸਰੀਰ ਦੀ ਏਕਤਾ ਮੈਂ ਕੈਦ ਵਿੱਚ ਹਾਂ ਕਿਉਂਕਿ ਮੈਂ ਪ੍ਰਭੂ ਨਾਲ ਸੰਬੰਧਿਤ ਹਾਂ। ਅਤੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕਾਂ ਵਜੋਂ ਚੁਣਿਆ। ਹੁਣ ਮੈਂ ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਵਾਂਗ ਰਹਿਣ ਲਈ ਬੇਨਤੀ ਕਰਦਾ ਹਾਂ।
ਰੋਮੀਆਂ 12:1
ਆਪਣਾ ਜੀਵਨ ਪਰਮੇਸ਼ੁਰ ਦੇ ਹਵਾਲੇ ਕਰੋ ਇਸ ਲਈ ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ੁਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਜੀਵਨ ਨੂੰ ਪਰਮੇਸ਼ੁਰ ਦੇ ਅੱਗੇ ਜਿਉਂਦੀ ਬਲੀ ਬਣਕੇ ਭੇਂਟ ਕਰੋ। ਇਹ ਭੇਂਟ ਸਿਰਫ਼ ਪਰਮੇਸ਼ੁਰ ਲਈ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਹੀ ਪ੍ਰਸੰਨ ਕਰਨ ਲਈ ਹੋਣੀ ਚਾਹੀਦੀ ਹੈ। ਆਪਣੇ ਆਪ ਦਾ ਇਹ ਬਲਿਦਾਨ ਤੁਹਾਡੀ ਪਰਮੇਸ਼ੁਰ ਦੀ ਆਤਮਕ ਉਪਾਸਨਾ ਹੈ।
੧ ਪਤਰਸ 2:11
ਪਰਮੇਸ਼ੁਰ ਲਈ ਜੀਉ ਮੇਰੇ ਪਿਆਰੇ ਮਿੱਤਰੋ, ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਅਤੇ ਪਰਦੇਸੀਆਂ ਵਰਗੇ ਹੋ। ਇਸ ਲਈ ਮੈਂ ਤਹਾਨੂੰ ਆਪਣੇ ਸਰੀਰਾਂ ਦੀਆਂ ਦੁਸ਼ਟ ਇੱਛਾਵਾਂ ਤੋਂ ਦੂਰ ਰਹਿਣ ਲਈ ਬੇਨਤੀ ਕਰਦਾ ਹਾਂ। ਇਹ ਇੱਛਾਵਾਂ ਤੁਹਾਡੀ ਰੂਹ ਦੇ ਖਿਲਾਫ਼ ਲੜਦੀਆਂ ਹਨ।
ਇਬਰਾਨੀਆਂ 13:19
ਅਤੇ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰੋ ਤਾਂ ਜੋ ਉਹ ਮੈਨੂੰ ਵਾਪਸ ਤੁਹਾਡੇ ਕੋਲ ਜਲਦੀ ਭੇਜੇ। ਇਹ ਗੱਲ ਮੈਂ ਕਿਸੇ ਵੀ ਹੋਰ ਚੀਜ਼ ਤੋਂ ਵੱਧ ਚਾਹੁੰਦਾ ਹਾਂ।
ਫ਼ਿਲੇਮੋਨ 1:1
ਯਿਸੂ ਮਸੀਹ ਦੇ ਕੈਦੀ ਪੌਲੁਸ ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ ਸ਼ੁਭਕਾਮਨਾਵਾਂ। ਸਾਡੇ ਪਿਆਰੇ ਮਿੱਤਰ ਅਤੇ ਸਹਿਕਰਮੀ ਫ਼ਿਲੇਮੋਨ ਨੂੰ।
ਅਫ਼ਸੀਆਂ 3:1
ਪੌਲੁਸ ਦਾ ਗੈਰ ਯਹੂਦੀਆਂ ਲਈ ਕਾਰਜ ਇਉਂ, ਮੈਂ, ਪੌਲੁਸ, ਮਸੀਹ ਯਿਸੂ ਦਾ ਇੱਕ ਕੈਦੀ ਹਾਂ। ਮੈਂ ਤੁਹਾਡੇ ਲੋਕਾਂ ਲਈ, ਜਿਹੜੇ ਯਹੂਦੀ ਨਹੀਂ ਹਨ, ਇੱਕ ਕੈਦੀ ਹਾਂ।
੨ ਕੁਰਿੰਥੀਆਂ 6:1
ਅਸੀਂ ਪਰਮੇਸ਼ੁਰ ਦੇ ਨਾਲ ਕੰਮ ਕਰਨ ਵਾਲੇ ਕਾਮੇ ਹਾਂ। ਇਸ ਲਈ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ। ਇਹ ਵੇਖਣਾ ਕਿ ਜਿਹੜੀ ਮਿਹਰ ਤੁਸੀਂ ਪਰਮੇਸ਼ੁਰ ਤੋਂ ਪ੍ਰਾਪਤ ਕਰਦੇ ਹੋ ਕਿਤੇ ਵਿਅਰਥ ਨਾ ਹੋ ਜਾਵੇ।
੨ ਕੁਰਿੰਥੀਆਂ 5:20
ਲਈ ਅਸੀਂ ਮਸੀਹ ਬਾਰੇ ਗੱਲ ਕਰਨ ਲਈ ਭੇਜੇ ਗਏ ਹਾਂ। ਇਹ ਇਸ ਤਰ੍ਹਾਂ ਹੈ ਜਿਵੇ ਪਰਮੇਸ਼ੁਰ ਸਾਡੇ ਰਾਹੀਂ ਲੋਕਾਂ ਨੂੰ ਸੱਦ ਰਿਹਾ ਹੈ। ਇਸ ਲਈ ਮਸੀਹ ਦੇ ਪੱਖੋਂ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ; ਪਰਮੇਸ਼ੁਰ ਨਾਲ ਸ਼ਾਂਤੀ ਬਣਾਓ।
ਯਸਈਆਹ 46:4
ਮੈਂ ਤੁਹਾਨੂੰ ਓਦੋਁ ਚੁੱਕਿਆ ਜਦੋਂ ਤੁਸੀਂ ਜੰਮੇ ਸੀ, ਅਤੇ ਮੈਂ ਤੁਹਾਨੂੰ ਉਦੋਂ ਵੀ ਚੁੱਕਾਂਗਾ ਜਦੋਂ ਤੁਸੀਂ ਬੁੱਢੇ ਹੋ ਜਾਵੋਗੇ। ਤੁਹਾਡੇ ਵਾਲ ਸਫ਼ੇਦ ਹੋ ਜਾਣਗੇ, ਅਤੇ ਮੈਂ ਫ਼ੇਰ ਵੀ ਤੁਹਾਨੂੰ ਚੁੱਕਾਂਗਾ, ਕਿਉਂਕਿ ਮੈਂ ਹੀ ਤੁਹਾਨੂੰ ਸਾਜਿਆ ਸੀ। ਮੈਂ ਤੁਹਾਨੂੰ ਚੁੱਕਦਾ ਰਹਾਂਗਾ ਅਤੇ ਮੈਂ ਤੁਹਾਨੂੰ ਬਚਾਵਾਂਗਾ।
ਅਮਸਾਲ 16:31
ਧੌਲੇ ਵਾਲ ਇੱਕ ਪਰਤਾਪ ਦਾ ਤਾਜ ਹਨ, ਇਹ ਧਰਮੀ ਜੀਵਨ ਦੁਆਰਾ ਤੋਂ ਮਿਲਦਾ ਹੈ।
ਜ਼ਬੂਰ 71:18
ਹੁਣ ਮੈਂ ਬੁੱਢਾ ਹਾਂ ਅਤੇ ਮੇਰੇ ਵਾਲ ਧੌਲੇ ਹਨ। ਪਰ ਹੇ ਪਰਮੇਸ਼ੁਰ ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਨਹੀਂ ਛੱਡੇਂਗਾ। ਮੈਂ ਤੁਹਾਡੀ ਸ਼ਕਤੀ ਅਤੇ ਮਹਾਨਤਾ ਬਾਰੇ ਹਰ ਨਵੀਂ ਪੀੜੀ ਨੂੰ ਦੱਸਾਂਗਾ।
ਜ਼ਬੂਰ 71:9
ਮੈਨੂੰ ਇਸ ਲਈ ਦੂਰ ਨਾ ਸੁੱਟੋ ਕਿ ਮੈਂ ਬੁੱਢਾ ਹਾਂ। ਮੈਨੂੰ ਉਦੋਂ ਛੱਡ ਕੇ ਨਾ ਜਾਉ ਜਦੋਂ ਮੈਂ ਕਮਜ਼ੋਰ ਹੋ ਰਿਹਾ ਹਾਂ।