Proverbs 11:23
ਇੱਕ ਸੱਜਣ ਆਦਮੀ ਦੀਆਂ ਉਮੀਦਾਂ ਚੰਗਿਆਈ ’ਚ ਖਤਮ ਹੁੰਦੀਆਂ ਹਨ, ਪਰ ਇੱਕ ਬਦ ਆਦਮੀ ਦੀਆਂ ਉਮੀਦਾਂ ਉਸ ਨੂੰ ਮੁਸੀਬਤ ਵਿੱਚ ਪਾ ਦਿੰਦੀਆਂ ਹਨ।
Proverbs 11:23 in Other Translations
King James Version (KJV)
The desire of the righteous is only good: but the expectation of the wicked is wrath.
American Standard Version (ASV)
The desire of the righteous is only good; `But' the expectation of the wicked is wrath.
Bible in Basic English (BBE)
The desire of the upright man is only for good, but wrath is waiting for the evil-doer.
Darby English Bible (DBY)
The desire of the righteous is only good; the expectation of the wicked is wrath.
World English Bible (WEB)
The desire of the righteous is only good. The expectation of the wicked is wrath.
Young's Literal Translation (YLT)
The desire of the righteous `is' only good, The hope of the wicked `is' transgression.
| The desire | תַּאֲוַ֣ת | taʾăwat | ta-uh-VAHT |
| of the righteous | צַדִּיקִ֣ים | ṣaddîqîm | tsa-dee-KEEM |
| is only | אַךְ | ʾak | ak |
| good: | ט֑וֹב | ṭôb | tove |
| expectation the but | תִּקְוַ֖ת | tiqwat | teek-VAHT |
| of the wicked | רְשָׁעִ֣ים | rĕšāʿîm | reh-sha-EEM |
| is wrath. | עֶבְרָֽה׃ | ʿebrâ | ev-RA |
Cross Reference
ਰੋਮੀਆਂ 2:8
ਪਰ ਕੁਝ ਲੋਕ ਸੁਆਰਥੀ ਹਨ ਅਤੇ ਉਹ ਸੱਚ ਨੂੰ ਮੰਨਣ ਤੋਂ ਇਨਕਾਰੀ ਹਨ। ਉਹ ਲੋਕ ਦੁਸ਼ਟਤਾ ਦੇ ਰਾਹ ਦਾ ਅਨੁਸਰਣ ਕਰਦੇ ਹਨ। ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦੇਵੇਗਾ ਤੇ ਆਪਣਾ ਕਰੋਧ ਵਿਖਾਵੇਗਾ।
ਅਮਸਾਲ 10:28
ਧਰਮੀ ਬੰਦੇ ਦੀ ਆਸ ਖੁਸ਼ੀ ਲਿਆਉਂਦੀ ਹੈ। ਪਰ ਦੁਸ਼ਟ ਲੋਕਾਂ ਦੀਆਂ ਆਸਾਂ ਬਰਬਾਦ ਕੀਤੀਆਂ ਜਾਣਗੀਆਂ।
ਇਬਰਾਨੀਆਂ 10:27
ਜੇ ਅਸੀਂ ਪਾਪ ਕਰਦੇ ਰਹਿੰਦੇ ਹਾਂ ਤਾਂ ਸਾਡੇ ਕੋਲ ਇਸ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਕਿ ਅਸੀਂ ਹਸ਼ਰ ਦੇ ਨਿਆਂ ਤੋਂ ਡਰੀਏ ਅਤੇ ਉਸ ਕਹਿਰੀ ਅੱਗ ਤੋਂ ਡਰੀਏ ਜਿਹੜੀ ਉਨ੍ਹਾਂ ਸਾਰੇ ਲੋਕਾਂ ਨੂੰ ਫ਼ਨਾਹ ਕਰ ਦੇਵੇਗੀ ਜਿਹੜੇ ਪਰਮੇਸ਼ੁਰ ਦੇ ਵਿਰੁੱਧ ਜਿਉਂਦੇ ਹਨ।
ਮੱਤੀ 5:6
ਉਹ ਵਡਭਾਗੇ ਹਨ ਜਿਹੜੇ ਧਰਮ ਦੇ ਭੁੱਖੇ ਤੇ ਤਿਹਾਏ ਹਨ ਕਿਉਂਕਿ ਉਹ ਰਜਾਏ ਜਾਣਗੇ।
ਯਰਮਿਆਹ 17:16
ਯਹੋਵਾਹ ਜੀ, ਮੈਂ ਤੁਹਾਡੇ ਕੋਲੋਂ ਨਹੀਂ ਭਜਿਆ ਸਾਂ। ਮੈਂ ਤੁਹਾਡੇ ਰਾਹ ਉੱਤੇ ਚੱਲਿਆ ਸਾਂ। ਮੈਂ ਓਸੇ ਤਰ੍ਹਾਂ ਦਾ ਅਯਾਲੀ ਬਣ ਗਿਆ, ਜਿਹੜਾ ਤੁਸੀਂ ਚਾਹੁੰਦੇ ਸੀ। ਮੈਂ ਨਹੀਂ ਚਾਹੁੰਦਾ ਸਾਂ ਕਿ ਭਿਆਨਕ ਦਿਨ ਆਵੇ। ਯਹੋਵਾਹ ਜੀ, ਤੁਸੀਂ ਉਨ੍ਹਾਂ ਗੱਲਾਂ ਬਾਰੇ ਜਾਣਦੇ ਹੋ, ਜੋ ਮੈਂ ਆਖੀਆਂ। ਤੁਸੀਂ ਸਭ ਕੁਝ ਦੇਖਦੇ ਹੋ, ਜੋ ਵਾਪਰ ਰਿਹਾ ਹੈ।
ਯਸਈਆਹ 26:9
ਮੇਰੀ ਰੂਹ ਰਾਤ ਵੇਲੇ, ਤੁਹਾਡਾ ਸੰਗ ਚਾਹੁੰਦੀ ਹੈ। ਅਤੇ ਮੇਰਾ ਆਤਮਾ ਹਰ ਨਵੇਂ ਦਿਨ ਦੀ ਸਵੇਰ ਨੂੰ ਤੁਹਾਡੇ ਨਾਲ ਹੋਣਾ ਚਾਹੁੰਦਾ ਹੈ। ਜਦੋਂ ਤੁਹਾਡਾ ਇਨਸਾਫ਼ ਕਰਨ ਦਾ ਢੰਗ ਧਰਤੀ ਉੱਤੇ ਆਵੇਗਾ ਲੋਕ ਜਿਉਣ ਦਾ ਸਹੀ ਢੰਗ ਸਿੱਖ ਜਾਣਗੇ।
ਅਮਸਾਲ 11:7
ਜਦੋਂ ਕੋਈ ਦੁਸ਼ਟ ਆਦਮੀ ਮਰਦਾ ਹੈ, ਉਸ ਨੂੰ ਕੋਈ ਉਮੀਦ ਨਹੀਂ ਹੁੰਦੀ, ਜੋ ਉਮੀਦਾਂ ਉਸ ਨੂੰ ਆਪਣੀ ਸ਼ਕਤੀ ਉੱਤੇ ਸਨ ਬੇਕਾਰ ਹਨ।
ਜ਼ਬੂਰ 119:10
ਮੈਂ ਪਰਮੇਸ਼ੁਰ ਦੀ ਸੱਚੇ ਦਿਲੋ ਸੇਵਾ ਕਰਨ ਦੀ ਕੋਸ਼ਿਸ਼ ਕਰਦਾ ਹਾਂ। ਹੇ ਪਰਮੇਸ਼ੁਰ, ਤੁਹਾਡੇ ਆਦੇਸ਼ਾ ਨੂੰ ਮੰਨਣ ਵਿੱਚ ਮੇਰੀ ਮਦਦ ਕਰੋ।
ਜ਼ਬੂਰ 119:5
ਜੇ ਮੈਂ ਸਦਾ ਤੁਹਾਡੇ ਆਦੇਸ਼ਾਂ ਨੂੰ ਮੰਨਾਗਾ, ਯਹੋਵਾਹ।
ਜ਼ਬੂਰ 39:7
ਇਸੇ ਲਈ, ਮੇਰੇ ਮਾਲਕ, ਮੇਰੇ ਕੋਲ ਕੀ ਆਸ ਹੈ? ਤੁਸੀਂ ਹੀ ਮੇਰੀ ਆਸ ਹੋ।
ਜ਼ਬੂਰ 37:4
ਯਹੋਵਾਹ ਦੀ ਸੇਵਾ ਕਰਦਿਆਂ ਖੁਸ਼ੀ ਅਨੁਭਵ ਕਰੋ, ਅਤੇ ਉਹ ਤੁਹਾਡੀਆਂ ਮੁਰਾਦਾਂ ਪੂਰੀਆਂ ਕਰੇਗਾ।
ਜ਼ਬੂਰ 27:4
ਯਹੋਵਾਹ ਤੋਂ ਮੈਂ ਇੱਕੋ ਚੀਜ਼ ਮੰਗਦਾ ਹਾਂ, ਮੈਨੂੰ ਸਾਰੀ ਉਮਰ ਆਪਣੇ ਮੰਦਰ ਵਿੱਚ ਬੈਠਣ ਦੇ, ਤਾਂ ਜੋ ਮੈਂ ਯਹੋਵਾਹ ਦੀ ਸੁੰਦਰਤਾ ਵੇਖ ਸੱਕਾਂ। ਅਤੇ ਉਸਦਾ ਮਹਿਲ ਵੇਖ ਸੱਕਾਂ।
ਜ਼ਬੂਰ 10:17
ਪਰਮੇਸ਼ੁਰ, ਤੁਸੀਂ ਸੁਣਿਆ ਹੈ ਕਿ ਉਹ ਮਸੱਕੀਨ ਲੋਕ ਕੀ ਚਾਹੁੰਦੇ ਹਨ। ਉਨ੍ਹਾਂ ਦੀਆਂ ਪ੍ਰਾਰਥਨਾ ਸੁਣ ਤੇ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰੋ।