Proverbs 11:4
ਜਦੋਂ ਪਰਮੇਸ਼ੁਰ ਲੋਕਾਂ ਦਾ ਨਿਆਂ ਕਰਦਾ ਹੈ, ਦੌਲਤ ਦਾ ਕੋਈ ਮੁੱਲ ਨਹੀਂ ਹੁੰਦਾ। ਪਰ ਨੇਕੀ ਤੁਹਾਨੂੰ ਮੌਤ ਤੋਂ ਬਚਾਉਂਦੀ ਹੈ।
Proverbs 11:4 in Other Translations
King James Version (KJV)
Riches profit not in the day of wrath: but righteousness delivereth from death.
American Standard Version (ASV)
Riches profit not in the day of wrath; But righteousness delivereth from death.
Bible in Basic English (BBE)
Wealth is of no profit in the day of wrath, but righteousness keeps a man safe from death.
Darby English Bible (DBY)
Wealth profiteth not in the day of wrath; but righteousness delivereth from death.
World English Bible (WEB)
Riches don't profit in the day of wrath, But righteousness delivers from death.
Young's Literal Translation (YLT)
Wealth profiteth not in a day of wrath, And righteousness delivereth from death.
| Riches | לֹא | lōʾ | loh |
| profit | יוֹעִ֣יל | yôʿîl | yoh-EEL |
| not | ה֭וֹן | hôn | hone |
| in the day | בְּי֣וֹם | bĕyôm | beh-YOME |
| wrath: of | עֶבְרָ֑ה | ʿebrâ | ev-RA |
| but righteousness | וּ֝צְדָקָ֗ה | ûṣĕdāqâ | OO-tseh-da-KA |
| delivereth | תַּצִּ֥יל | taṣṣîl | ta-TSEEL |
| from death. | מִמָּֽוֶת׃ | mimmāwet | mee-MA-vet |
Cross Reference
ਸਫ਼ਨਿਆਹ 1:18
ਉਨ੍ਹਾਂ ਦਾ ਸੋਨਾ-ਚਾਂਦੀ ਕਿਸੇ ਕੰਮ ਨਾ ਆਵੇਗਾ। ਉਸ ਵਕਤ ਯਹੋਵਾਹ ਬਹੁਤ ਕਰੋਧ ਵਿੱਚ ਅਤੇ ਬੇਚੈਨ ਹੋਵੇਗਾ। ਯਹੋਵਾਹ ਸਾਰੀ ਦੁਨੀਆਂ ਤਬਾਹ ਕਰ ਦੇਵੇਗਾ। ਉਹ ਧਰਤੀ ਉੱਪਰ ਹਰ ਚੀਜ਼ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦੇਵੇਗਾ।”
ਅਮਸਾਲ 10:2
ਬਦ ਅਮਲਾਂ ਨਾਲ ਕਮਾਈ ਗਈ ਦੌਲਤ ਦੀ ਕੋਈ ਕੀਮਤ ਨਹੀਂ, ਪਰ ਧਰਮੀਅਤਾ ਤੁਹਾਨੂੰ ਮੌਤ ਤੋਂ ਬਚਾ ਸੱਕਦੀ ਹੈ।
ਪੈਦਾਇਸ਼ 7:1
ਹੜ੍ਹ ਦਾ ਆਰੰਭ ਹੋਣਾ ਫ਼ੇਰ ਯਹੋਵਾਹ ਨੇ ਨੂਹ ਨੂੰ ਆਖਿਆ, “ਮੈਂ ਦੇਖਿਆ ਹੈ ਕਿ ਤੂੰ ਚੰਗਾ ਆਦਮੀ ਹੈਂ, ਇਸ ਸਮੇਂ ਦੇ ਮੰਦੇ ਲੋਕਾਂ ਵਿੱਚ ਰਹਿੰਦਾ ਹੋਇਆ ਵੀ। ਇਸ ਲਈ ਆਪਣੇ ਸਾਰੇ ਪਰਿਵਾਰ ਨੂੰ ਇਕੱਠਿਆਂ ਕਰਕੇ ਕਿਸ਼ਤੀ ਵਿੱਚ ਲੈ ਜਾ।
ਹਿਜ਼ ਕੀ ਐਲ 7:19
ਉਹ ਆਪਣੇ ਚਾਂਦੀ ਦੇ ਬੁੱਤਾਂ ਨੂੰ ਗਲੀਆਂ ਵਿੱਚ ਸੁੱਟ ਦੇਣਗੇ। ਉਹ ਆਪਣੀਆਂ ਸੋਨੇ ਦੀਆਂ ਮੂਰਤਾਂ ਨਾਲ ਕਿਸੇ ਨਾਪਾਕ ਔਰਤ ਵਰਗਾ ਵਿਹਾਰ ਕਰਨਗੇ। ਕਿਉਂ ਕਿ ਉਹ ਚੀਜ਼ਾਂ ਉਸ ਵੇਲੇ ਉਨ੍ਹਾਂ ਨੂੰ ਬਚਾਉਣ ਦੇ ਸਮਰੱਥ ਨਹੀਂ ਹੋਣਗੀਆਂ ਜਦੋਂ ਯਹੋਵਾਹ ਆਪਣਾ ਕਹਿਰ ਦਰਸਾਵੇਗਾ। ਉਹ ਚੀਜ਼ਾਂ ਉਸ ਜਾਲ ਤੋਂ ਇਲਾਵਾ ਕੁਝ ਨਹੀਂ ਹੋਣਗੀਆਂ ਜੋ ਉਨ੍ਹਾਂ ਦੇ ਪਤਨ ਦਾ ਕਾਰਣ ਬਣੀਆਂ। ਉਹ ਚੀਜ਼ਾਂ ਲੋਕਾਂ ਨੂੰ ਭੋਜਨ ਨਹੀਂ ਦੇਣਗੀਆਂ ਅਤੇ ਉਹ ਉਨ੍ਹਾਂ ਦੇ ਢਿੱਡਾਂ ਨੂੰ ਭੋਜਨ ਨਹੀਂ ਦੇ ਸੱਕਣਗੀਆਂ।
੧ ਤਿਮੋਥਿਉਸ 4:8
ਤੁਹਾਡੀ ਸਰੀਰਿਕ ਕਸਰਤ ਕਿਸੇ ਗੱਲੋਂ ਤੁਹਾਡੀ ਸਹਾਇਤਾ ਕਰਦੀ ਹੈ। ਪਰ ਪਰਮੇਸ਼ੁਰ ਦੀ ਸੇਵਾ ਤੁਹਾਡੀ ਹਰ ਤਰੀਕੇ ਨਾਲ ਸਹਾਇਤਾ ਕਰਦੀ ਹੈ। ਪਰਮੇਸ਼ੁਰ ਦੀ ਸੇਵਾ ਤੁਹਾਡੀ ਵਰਤਮਾਨ ਜ਼ਿੰਦਗੀ ਅਤੇ ਭਵਿੱਖ ਦੀ ਜ਼ਿਦਗੀ ਲਈ ਵੀ ਅਸੀਸਾਂ ਦਾ ਵਾਅਦਾ ਕਰਦੀ ਹੈ।
ਰੋਮੀਆਂ 5:17
ਇੱਕ ਮਨੁੱਖ ਦੇ ਪਾਪ ਕਾਰਣ, ਉਸ ਇੱਕ ਆਦਮੀ ਰਾਹੀਂ ਹਰ ਇੱਕ ਉੱਤੇ ਮੌਤ ਨੇ ਰਾਜ ਕੀਤਾ। ਪਰ ਹੁਣ ਉਹ, ਜਿਹੜੇ ਪਰਮੇਸ਼ੁਰ ਦੀ ਕਿਰਪਾ ਅਤੇ ਧਰਮੀ ਹੋਣ ਦੀ ਦਾਤ ਨੂੰ ਕਬੂਲਦੇ ਹਨ, ਨਿਸ਼ਚਿਤ ਹੀ ਜੀਵਨ ਪਾਉਣਗੇ ਅਤੇ ਇੱਕ ਆਦਮੀ, ਯਿਸੂ ਮਸੀਹ, ਰਾਹੀਂ ਸ਼ਾਸਨ ਕਰਨਗੇ।
ਲੋਕਾ 12:20
“ਪਰ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਕਿਹਾ, ‘ਹੇ ਮੂਰਖ! ਅੱਜ ਰਾਤ ਹੀ ਤੂੰ ਮਰ ਜਾਵੇਂਗਾ! ਫ਼ਿਰ ਜਿਹੜੀਆਂ ਵਸਤਾਂ ਤੂੰ ਤਿਆਰ ਕੀਤੀਆਂ ਹਨ ਕਿਸ ਦੀਆਂ ਹੋਣਗੀਆਂ?’
ਮੱਤੀ 16:26
ਕਿਸੇ ਵਿਅਕਤੀ ਨੂੰ ਕੀ ਲਾਭ ਹੋਵੇਗਾ ਜੇਕਰ ਉਹ ਸਾਰੀ ਦੁਨੀਆਂ ਜਿੱਤ ਲਵੇ, ਪਰ ਆਪਣੇ ਪ੍ਰਾਣ ਗੁਆ ਲਵੇ? ਵਿਅਕਤੀ ਆਪਣੇ ਪ੍ਰਾਣ ਵਾਪਸ ਲੈਣ ਲਈ ਕੁਝ ਵੀ ਨਹੀਂ ਦੇ ਸੱਕਦਾ।
ਅਮਸਾਲ 12:28
ਜ਼ਿਦਗੀ ਨੇਕੀ ਦੇ ਰਾਹ ਤੇ ਹੈ ਪਰ ਇੱਕ ਅਜਿਹਾ ਰਸਤਾ ਵੀ ਹੈ ਜੋ ਮੌਤ ਵੱਲ ਅਗਵਾਈ ਕਰਦਾ ਹੈ।
ਜ਼ਬੂਰ 49:6
ਉਹ ਜਿਹੜੇ ਸੋਚਦੇ ਹਨ ਕਿ ਉਨ੍ਹਾਂ ਦੀ ਤਾਕਤ ਅਤੇ ਧਨ ਉਨ੍ਹਾਂ ਦੀ ਰੱਖਿਆ ਕਰੇਗੀ ਮੂਰਖ ਹਨ।
ਅੱਯੂਬ 36:18
ਅੱਯੂਬ ਆਪਣੀ ਅਮੀਰੀ ਕਾਰਣ ਮੂਰਖ ਨਾ ਬਣ। ਦੌਲਤ ਨੂੰ ਆਪਣਾ ਮਨ ਨਾ ਬਦਲਣ ਦੇ।