ਅਮਸਾਲ 11:7
ਜਦੋਂ ਕੋਈ ਦੁਸ਼ਟ ਆਦਮੀ ਮਰਦਾ ਹੈ, ਉਸ ਨੂੰ ਕੋਈ ਉਮੀਦ ਨਹੀਂ ਹੁੰਦੀ, ਜੋ ਉਮੀਦਾਂ ਉਸ ਨੂੰ ਆਪਣੀ ਸ਼ਕਤੀ ਉੱਤੇ ਸਨ ਬੇਕਾਰ ਹਨ।
When a wicked | בְּמ֤וֹת | bĕmôt | beh-MOTE |
man | אָדָ֣ם | ʾādām | ah-DAHM |
dieth, | רָ֭שָׁע | rāšoʿ | RA-shoh |
his expectation | תֹּאבַ֣ד | tōʾbad | toh-VAHD |
perish: shall | תִּקְוָ֑ה | tiqwâ | teek-VA |
and the hope | וְתוֹחֶ֖לֶת | wĕtôḥelet | veh-toh-HEH-let |
of unjust | אוֹנִ֣ים | ʾônîm | oh-NEEM |
men perisheth. | אָבָֽדָה׃ | ʾābādâ | ah-VA-da |
Cross Reference
ਅਮਸਾਲ 10:28
ਧਰਮੀ ਬੰਦੇ ਦੀ ਆਸ ਖੁਸ਼ੀ ਲਿਆਉਂਦੀ ਹੈ। ਪਰ ਦੁਸ਼ਟ ਲੋਕਾਂ ਦੀਆਂ ਆਸਾਂ ਬਰਬਾਦ ਕੀਤੀਆਂ ਜਾਣਗੀਆਂ।
ਅੱਯੂਬ 8:13
ਜਿਹੜੇ ਲੋਕ ਪਰਮੇਸ਼ੁਰ ਨੂੰ ਭੁੱਲ ਜਾਂਦੇ ਨੇ ਉਹ ਉਨ੍ਹਾਂ ਸਰਕੰਢਿਆਂ ਵਰਗੇ ਹੁੰਦੇ ਨੇ। ਬਿਨ ਪਰਮੇਸ਼ੁਰ ਦੇ ਲੋਕਾਂ ਨੂੰ ਕੋਈ ਉਮੀਦ ਨਹੀਂ।
ਖ਼ਰੋਜ 15:9
“ਦੁਸ਼ਮਣ ਨੇ ਆਖਿਆ, ‘ਮੈਂ ਉਨ੍ਹਾਂ ਦਾ ਪਿੱਛਾ ਕਰਾਂਗਾ ਤੇ ਉਨ੍ਹਾਂ ਨੂੰ ਫ਼ੜ ਲਵਾਂਗਾ। ਮੈਂ ਉਨ੍ਹਾਂ ਦੀ ਦੌਲਤ ਵੰਡ ਲਵਾਂਗਾ। ਮੈਂ ਇਹ ਸਭ ਕੁਝ ਆਪਣੀ ਤਲਵਾਰ ਨਾਲ ਖੋਹ ਲਵਾਂਗਾ। ਮੇਰੀ ਖੁਦ ਦੀ ਸ਼ਕਤੀ ਉਨ੍ਹਾਂ ਨੂੰ ਤਬਾਹ ਕਰੇਗੀ।’
ਅੱਯੂਬ 11:20
ਭਾਵੇਂ ਬੁਰੇ ਆਦਮੀ ਵੀ ਸਹਾਇਤਾ ਲਈ ਤੱਕਦੇ ਹੋਣ ਪਰ ਉਹ ਆਪਣੀਆਂ ਮੁਸੀਬਤਾਂ ਤੋਂ ਬਚ ਨਹੀਂ ਸੱਕਦੇ। ਉਨ੍ਹਾਂ ਦੀ ਉਮੀਦ ਸਿਰਫ਼ ਮੌਤ ਵੱਲ ਲੈ ਜਾਂਦੀ ਹੈ।”
ਜ਼ਬੂਰ 146:4
ਲੋਕ ਮਰ ਜਾਂਦੇ ਹਨ ਅਤੇ ਦਫ਼ਨਾ ਦਿੱਤੇ ਜਾਂਦੇ ਹਨ। ਅਤੇ ਫ਼ੇਰ ਉਨ੍ਹਾਂ ਦੀਆਂ ਮਦਦ ਕਰਨ ਦੀਆਂ ਸਾਰੀਆਂ ਯੋਜਨਾਵਾਂ ਖਤਮ ਹੋ ਜਾਂਦੀਆਂ ਹਨ।
ਅਮਸਾਲ 14:32
ਇੱਕ ਦੁਸ਼ਟ ਆਦਮੀ ਭਟਕ ਜਾਂਦਾ ਹੈ ਜਦੋਂ ਮੁਸੀਬਤ ਉਸ ਨਾਲ ਵਾਪਰਦੀ ਹੈ, ਪਰ ਇੱਕ ਧਰਮੀ ਆਦਮੀ ਉਦੋਂ ਵੀ ਹੌਂਸਲੇਮੰਦ ਹੁੰਦਾ ਹੈ, ਜਦੋਂ ਉਹ ਮਰਦਾ ਹੈ।
ਹਿਜ਼ ਕੀ ਐਲ 28:9
ਮਾਰ ਦੇਵੇਗਾ ਉਹ ਬੰਦਾ ਤੈਨੂੰ। ਕੀ ਤੂੰ ਤਾਂ ਵੀ ਆਖੇਂਗਾ, “ਮੈਂ ਹਾਂ ਦੇਵਤਾ!” ਨਹੀਂ! ਵਸ ਵਿੱਚ ਕਰ ਲਵੇਗਾ ਉਹ ਤੈਨੂੰ ਆਪਣੀ ਤਾਕਤ ਦੇ। ਦੇਖ ਲਵੇਂਗਾ ਤੂੰ ਕਿ ਤੂੰ ਹੈਂ ਇੱਕ ਆਦਮੀ, ਪਰਮੇਸ਼ੁਰ ਨਹੀਂ!
ਲੋਕਾ 12:19
ਤਾਂ ਮੈਂ ਆਪਣੇ-ਆਪ ਨੂੰ ਕਹਾਂਗਾ ਕਿ ਮੇਰੇ ਕੋਲ ਕਾਫੀ ਵੱਧੀਆਂ ਚੀਜ਼ਾਂ ਹਨ ਜਿਹੜੀਆਂ ਬਹੁਤ ਸਾਲਾਂ ਲਈ ਕਾਫੀ ਹਨ। ਇਸ ਲਈ ਅਰਾਮ ਕਰੋ ਖਾਵੋ-ਪੀਵੋ ਅਤੇ ਮੌਜ ਕਰੋ!’