Proverbs 13 - HINDI (Punjabi)
1 बुद्धिमान पुत्रा पिता की शिक्षा सुनता है, परन्तु ठट्ठा करने वाला घुड़की को भी नहीं सुनता।ਸਿਆਣਾ ਪੁੱਤਰ ਆਪਣੇ ਪਿਤਾ ਦੀਆਂ ਆਖੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਾ ਹੈ। ਪਰ ਇੱਕ ਮਗਰੂਰ ਵਿਅਕਤੀ ਝਿੜਕ ਨੂੰ ਨਹੀਂ ਸੁਣਦਾ।
2 सज्जन अपनी बातों के कारण उत्तम वस्तु खाने पाता है, परन्तु विश्वासघाती लोगों का पेट उपद्रव से भरता है।ਵਿਅਕਤੀ ਨੂੰ ਆਪਣੇ ਚੰਗੇ ਉਪਦੇਸ਼ ਲਈ ਚੰਗਾ ਇਨਾਮ ਮਿਲ ਸੱਕਦਾ ਹੈ ਪਰ ਇੱਕ ਕਪਟੀ ਵਿਅਕਤੀ ਹਮੇਸ਼ਾਂ ਹਿੰਸਾ ਹੀ ਪ੍ਰਾਪਤ ਕਰਦਾ ਹੈ।
3 जो अपने मुंह की चौकसी करता है, वह अपने प्राण की रक्षा करता है, परन्तु जो गाल बजाता है उसका विनाश जो जाता है।ਜਿਹੜਾ ਬੰਦਾ ਆਪਣੇ ਬੋਲਾਂ ਵਿੱਚ ਸਾਵੱਧਾਨ ਹੋਵੇ ਆਪਣੀ ਜਾਨ ਦਾ ਬਚਾਉ ਕਰ ਲੈਂਦਾ ਹੈ। ਪਰ ਉਹ ਬੰਦਾ ਜਿਹੜਾ ਬਿਨਾ ਸੋਚੇ ਬੋਲਦਾ ਹੈ, ਆਪਣੇ-ਆਪ ਨੂੰ ਤਬਾਹ ਕਰ ਲੈਂਦਾ ਹੈ।
4 आलसी का प्राण लालसा तो करता है, और उस को कुछ नहीं मिलता, परन्तु कामकाजी हृष्ट पुष्ट हो जाते हैं।ਸੁਸਤ ਬੰਦਾ ਚੀਜ਼ਾਂ ਤਾਂ ਚਾਹੁੰਦਾ ਹੈ ਪਰ ਉਨ੍ਹਾਂ ਨੂੰ ਉਹ ਕਦੇ ਹਾਸਿਲ ਨਹੀਂ ਕਰ ਸੱਕਦਾ। ਪਰ ਉਹ ਲੋਕ ਜਿਹੜੇ ਮਿਹਨਤ ਕਰਦੇ ਹਨ ਆਪਣੀ ਮਨ-ਚਾਹੀਆਂ ਚੀਜ਼ਾਂ ਹਾਸਿਲ ਕਰ ਲੈਣਗੇ।
5 धर्मी झूठे वचन से बैर रखता है, परन्तु दुष्ट लज्जा का कारण और लज्जित हो जाता है।ਇੱਕ ਧਰਮੀ ਵਿਅਕਤੀ ਝੂਠ ਨੂੰ ਨਫ਼ਰਤ ਕਰਦਾ ਹੈ ਪਰ ਇੱਕ ਦੁਸ਼ਟ-ਆਦਮੀ ਆਪਣੇ-ਆਪ ਉੱਤੇ ਸਿਰਫ਼ ਸ਼ਰਮਸਾਰੀ ਅਤੇ ਬੇਇੱਜ਼ਤੀ ਲਿਆਉਂਦਾ ਹੈ।
6 धर्म खरी चाल चलने वाले की रक्षा करता है, परन्तु पापी अपनी दुष्टता के कारण उलट जाता है।ਜਿਹੜਾ ਵਿਅਕਤੀ ਨਿਰਦੋਸ਼ ਜੀਵਨ ਜਿਉਂਦਾ ਨੇਕੀ ਦੁਆਰਾ ਬਚਾਇਆ ਜਾਂਦਾ, ਜਦ ਕਿ ਬਦ-ਕਰਨੀਆਂ ਇੱਕ ਪਾਪੀ ਨੂੰ ਹਰਾ ਦਿੰਦੀਆਂ ਹਨ।
7 कोई तो धन बटोरता, परन्तु उसके पास कुछ नहीं रहता, और कोई धन उड़ा देता, तौभी उसके पास बहुत रहता है।ਕੁਝ ਲੋਕ ਇਸ ਤਰ੍ਹਾਂ ਵਿਹਾਰ ਕਰਦੇ ਹਨ ਜਿਵੇਂ ਉਹ ਅਮੀਰ ਹੋਣ ਪਰ ਹੁੰਦੇ ਉਹ ਗਰੀਬ ਹਨ। ਕੁਝ ਲੋਕ ਗਰੀਬਾਂ ਵਰਗਾ ਵਿਹਾਰ ਕਰਦੇ ਹਨ ਪਰ ਅਸਲ ਵਿੱਚ ਉਹ ਅਮੀਰ ਹੁੰਦੇ ਹਨ।
8 प्राण की छुड़ौती मनुष्य का धन है, परन्तु निर्धन घुड़की को सुनता भी नहीं।ਇੱਕ ਅਮੀਰ ਆਦਮੀ ਦੀ ਜ਼ਿੰਦਗੀ ਉਸਦੀ ਦੌਲਤ ਦੁਆਰਾ ਉਜਾੜ੍ਹੀ ਜਾ ਸੱਕਦੀ ਹੈ। ਪਰ ਗਰੀਬ ਬੰਦਾ ਕਦੇ ਵੀ ਅਜ਼ੇਹੇ ਖੱਤਰੇ ਦਾ ਸਾਹਮਣਾ ਨਹੀਂ ਕਰਦਾ।
9 धर्मियों की ज्योति आनन्द के साथ रहती है, परन्तु दुष्टों का दिया बुझ जाता है।ਧਰਮੀ ਲੋਕ ਚਮਕਦਾਰ ਰੌਸ਼ਨੀ ਵਾਂਗ ਹਨ, ਪਰ ਦੁਸ਼ਟ ਲੋਕਾਂ ਦਾ ਦੀਵਾ ਬੁਝਾਇਆ ਹੀ ਜਾਣ ਵਾਲਾ ਹੈ।
10 झगड़े रगड़े केवल अंहकार ही से होते हैं, परन्तु जो लोग सम्मति मानते हैं, उनके पास बुद्धि रहती है।ਘਮੰਡ ਸਿਰਫ਼ ਝਗੜਿਆਂ ਵੱਲ ਹੀ ਅਗਵਾਈ ਕਰਦਾ ਹੈ, ਪਰ ਜਿਹੜਾ ਵਿਅਕਤੀ ਚੰਗੀ ਸਲਾਹ ਨੂੰ ਸੁਣਦਾ ਹੈ, ਸਿਆਣਾ ਵਿਅਕਤੀ ਹੈ।
11 निर्धन के पास माल नहीं रहता, परन्तु जो अपने परिश्रम से बटोरता, उसकी बढ़ती होती है।ਧੋਖੇ ਨਾਲ ਕਮਾਈ ਹੋਈ ਦੌਲਤ ਛੋਟੀ ਤੋਂ ਛੋਟੀ ਹੁੰਦੀ ਜਾਂਦੀ ਹੈ। ਪਰ ਜਿਹੜਾ ਵਿਅਕਤੀ ਹੱਥ ਭਰਕੇ ਪੈਸੇ ਇਕੱਠੇ ਕਰਦਾ ਉਸਦੀ ਦੌਲਤ ਵੱਧਦੀ-ਫੁੱਲਦੀ ਹੈ।
12 जब आशा पूरी होने में विलम्ब होता है, तो मन शिथिल होता है, परन्तु जब लालसा पूरी होती है, तब जीवन का वृक्ष लगता है।ਜਦੋਂ ਕਿਸੇ ਦੀ ਉਮੀਦ ਪੂਰੀ ਨਹੀਂ ਹੁੰਦੀ, ਇਹ ਉਸ ਦੇ ਦਿਲ ਨੂੰ ਰੋਗੀ ਬਣਾ ਦਿੰਦੀ ਹੈ ਪਰ ਇੱਕ ਭਰਪੂਰ ਉਮੀਦ ਜੀਵਨ ਦੇ ਰੁੱਖ ਵਾਂਗ ਹੈ।
13 जो वचन को तुच्छ जानता, वह नाश हो जाता है, परन्तु आज्ञा के डरवैये को अच्छा फल मिलता है।ਇੱਕ ਬੰਦੇ ਨੂੰ ਅਦਾਇਗੀ ਕਰਨੀ ਪਵੇਗੀ ਜੇਕਰ ਉਹ ਹਿਦਾਇਤ ਦੀ ਇੱਜ਼ਤ ਨਹੀਂ ਕਰਦਾ, ਪਰ ਜਿਹੜਾ ਵਿਅਕਤੀ ਹੁਕਮ ਦੀ ਇੱਜ਼ਤ ਕਰਦਾ, ਇਨਾਮ ਪ੍ਰਾਪਤ ਕਰਦਾ ਹੈ।
14 बुद्धिमान की शिक्षा जीवन का सोता है, और उसके द्वारा लोग मृत्यु के फन्दों से बच सकते हैं।ਇੱਕ ਸਿਆਣੇ ਵਿਅਕਤੀ ਦੀ ਹਿਦਾਇਤ ਇੱਕ ਜੀਵਨ ਦੇਣ ਵਾਲੇ ਝਰਨੇ ਵਾਂਗ ਹੈ ਇਹ ਲੋਕਾਂ ਨੂੰ ਮੌਤ ਦੇ ਸ਼ਿਕੰਜਿਆਂ ਤੋਂ ਬਚਾਉਂਦਾ ਹੈ।
15 सुबुद्धि के कारण अनुग्रह होता है, परन्तु विश्वासघातियों का मार्ग कड़ा होता है।ਚੰਗੀ ਸੂਝ ਵਾਲੇ ਵਿਅਕਤੀ ਨੂੰ ਲੋਕ ਪਸੰਦ ਕਰਦੇ ਹਨ, ਪਰ ਉਨ੍ਹਾਂ ਲੋਕਾਂ ਲਈ ਜ਼ਿੰਦਗੀ ਦੁਭਰ ਹੋ ਜਾਂਦੀ ਹੈ ਜਿਹੜੇ ਕਪਟੀ ਹੁੰਦੇ ਹਨ।
16 सब चतुर तो ज्ञान से काम करते हैं, परन्तु मूर्ख अपनी मूढ़ता फैलाता है।ਕੋਈ ਵੀ ਦੂਰ-ਦਰਸ਼ੀ ਵਿਅਕਤੀ ਸਮਝਦਾਰੀ ਦੇ ਆਧਾਰ ਤੇ ਕੰਮ ਕਰਦਾ ਹੈ, ਪਰ ਇੱਕ ਮੂਰਖ ਆਪਣੀ ਬੇਵਕੂਫੀ ਪ੍ਰਮਾਣਿਤ ਕਰ ਦਿੰਦਾ ਹੈ।
17 दुष्ट दूत बुराई में फंसता है, परन्तु विश्वासयोग्य दूत से कुशल क्षेम होता है।ਇੱਕ ਦੁਸ਼ਟ ਸੰਦੇਸ਼ਵਾਹਕ ਦਾ ਅੰਤ ਮੁਸੀਬਤ ਵਿੱਚ ਹੁੰਦਾ ਹੈ, ਜਦ ਕਿ ਇੱਕ ਭਰੋਸੇਯੋਗ ਸੰਦੇਸ਼ਵਾਹਕ ਸ਼ਾਂਤੀ ਲਿਆਉਂਦਾ ਹੈ।
18 जो शिक्षा को सुनी- अनसुनी करता वह निर्धन होता और अपमान पाता है, परन्तु जो डांट को मानता, उसकी महिमा होती है।ਜਿਹੜਾ ਵਿਅਕਤੀ ਹਿਦਾਇਤ ਨੂੰ ਨਾਮੰਜ਼ੂਰ ਕਰਦਾ ਹੈ ਸਿਰਫ਼ ਸ਼ਰਮਸ਼ਾਰੀ ਅਤੇ ਗਰੀਬੀ ਪਾਂਦਾ ਹੈ, ਪਰ ਜਿਹੜਾ ਵਿਅਕਤੀ ਝਿੜਕ ਨੂੰ ਪ੍ਰਵਾਨ ਕਰਦਾ ਹੈ ਇੱਜ਼ਤ ਪ੍ਰਾਪਤ ਕਰਦਾ ਹੈ।
19 लालसा का पूरा होना तो प्राण को मीठा लगता है, परन्तु बुराई से हटना, मूर्खों के प्राण को बुरा लगता है।ਜੇ ਕੋਈ ਬੰਦਾ ਕੁਝ ਲੋਚਦਾ ਹੈ ਤੇ ਫ਼ੇਰ ਉਸ ਨੂੰ ਪ੍ਰਾਪਤ ਕਰ ਲੈਂਦਾ ਹੈ ਤਾਂ ਉਹ ਬਹੁਤ ਪ੍ਰਸੰਨ ਹੋਵੇਗਾ। ਪਰ ਮੂਰਖ ਬੰਦੇ ਸਿਰਫ ਬੁਰਾ ਲੋਚਦੇ ਹਨ ਉਹ ਬਦਲਣ ਤੋਂ ਇਨਕਾਰ ਕਰਦੇ ਹਨ।
20 बुद्धिमानों की संगति कर, तब तू भी बुद्धिमान हो जाएगा, परन्तु मूर्खों का साथी नाश हो जाएगा।ਇੱਕ ਸਿਆਣੇ ਬੰਦੇ ਦਾ ਸੰਗ ਸਿਆਣਪ ਲਿਆਉਂਦਾ, ਜਦ ਕਿ ਇੱਕ ਮੂਰਖ ਆਦਮੀ ਦਾ ਸੰਗ ਸਿਰਫ਼ ਮੁਸੀਬਤ ਲਿਆਉਂਦਾ ਹੈ।
21 बुराई पापियों के पीछे पड़ती है, परन्तु धर्मियों को अच्छा फल मिलता है।ਪਾਪੀਆਂ ਦੇ ਪਿੱਛੇ ਮੁਸੀਬਤਾਂ ਲੱਗੀਆਂ ਰਹਿੰਦੀਆਂ, ਪਰ ਧਰਮੀ ਚੰਗੇ ਇਨਾਮ ਪ੍ਰਾਪਤ ਕਰਦੇ ਹਨ।
22 भला मनुष्य अपने नाती- पोतों के लिये भाग छोड़ जाता है, परन्तु पापी की सम्पत्ति धर्मी के लिये रखी जाती है।ਇੱਕ ਨੇਕ ਬੰਦਾ ਆਪਣੇ ਪੋਤਿਆਂ ਲਈ ਵੀ ਵਿਰਸੇ ਛੱਡ ਜਾਂਦਾ, ਪਰ ਇੱਕ ਪਾਪੀ ਦੌਲਤ ਨੂੰ ਜਮ੍ਹਾਂ ਕਰਦਾ ਰਹਿੰਦਾ ਜਿਹੜੀ ਅਖੀਰ ਵਿੱਚ ਧਰਮੀ ਲੋਕਾਂ ਕੋਲ ਚਲੀ ਜਾਵੇਗੀ।
23 निर्बल लोगों को खेती बारी से बहुत भोजनवस्तु मिलती है, परन्तु ऐसे लोग भी हैं जो अन्याय के कारण मिट जाते हैं।ਹਾਲਾਂ ਕਿ ਹੋ ਸੱਕਦਾ ਕਿ ਗਰੀਬ ਆਦਮੀ ਦਾ ਖੇਤ ਕਾਫ਼ੀ ਭੋਜਨ ਪੈਦਾ ਕਰੇ, ਇਹ ਖੋਹ ਲਿਆ ਜਾਵੇਗਾ ਜੇਕਰ ਓੱਥੇ ਨਿਆਂ ਨਾ ਹੋਇਆ ਤਾਂ।
24 जो बेटे पर छड़ी नहीं चलाता वह उसका बैरी है, परन्तु जो उस से प्रेम रखता, वह यत्न से उस को शिक्षा देता है।ਜਿਹੜਾ ਆਦਮੀ ਆਪਣੇ ਪੁੱਤਰ ਨੂੰ ਸਜ਼ਾ ਨਹੀਂ ਦਿੰਦਾ, ਉਸ ਨੂੰ ਪਿਆਰ ਨਹੀਂ ਕਰਦਾ, ਪਰ ਜਿਹੜਾ ਆਦਮੀ ਆਪਣੇ ਪੁੱਤਰ ਨੂੰ ਪਿਆਰ ਕਰਦਾ ਉਹ ਉਸ ਨੂੰ ਯਕੀਨੀ ਅਨੁਸ਼ਾਸਿਤ ਕਰੇਗਾ।
25 धर्मी पेट भर खाने पाता है, परन्तु दुष्ट भूखे ही रहते हैं॥ਇੱਕ ਧਰਮੀ ਵਿਅਕਤੀ ਜਿੰਨਾ ਚਾਹੇ ਖਾ ਸੱਕਦਾ, ਪਰ ਦੁਸ਼ਟ ਦਾ ਢਿੱਡ ਖਾਲੀ ਹੀ ਰਹਿੰਦਾ ਹੈ।
Punjabi Bible