Proverbs 13 - MALAYALAM (Punjabi)
1 ജ്ഞാനമുള്ള മകൻ അപ്പന്റെ പ്രബോധനഫലം; പരിഹാസിയോ ശാസന കേട്ടനുസരിക്കുന്നില്ല.ਸਿਆਣਾ ਪੁੱਤਰ ਆਪਣੇ ਪਿਤਾ ਦੀਆਂ ਆਖੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਾ ਹੈ। ਪਰ ਇੱਕ ਮਗਰੂਰ ਵਿਅਕਤੀ ਝਿੜਕ ਨੂੰ ਨਹੀਂ ਸੁਣਦਾ।
2 തന്റെ വായുടെ ഫലത്താൽ മനുഷ്യൻ നന്മ അനുഭവിക്കും; ദ്രോഹികളുടെ ആഗ്രഹമോ സാഹസം തന്നേ.ਵਿਅਕਤੀ ਨੂੰ ਆਪਣੇ ਚੰਗੇ ਉਪਦੇਸ਼ ਲਈ ਚੰਗਾ ਇਨਾਮ ਮਿਲ ਸੱਕਦਾ ਹੈ ਪਰ ਇੱਕ ਕਪਟੀ ਵਿਅਕਤੀ ਹਮੇਸ਼ਾਂ ਹਿੰਸਾ ਹੀ ਪ੍ਰਾਪਤ ਕਰਦਾ ਹੈ।
3 വായെ കാത്തുകൊള്ളുന്നവൻ പ്രാണനെ സൂക്ഷിക്കുന്നു; അധരങ്ങളെ പിളർക്കുന്നവന്നോ നാശം ഭവിക്കും.ਜਿਹੜਾ ਬੰਦਾ ਆਪਣੇ ਬੋਲਾਂ ਵਿੱਚ ਸਾਵੱਧਾਨ ਹੋਵੇ ਆਪਣੀ ਜਾਨ ਦਾ ਬਚਾਉ ਕਰ ਲੈਂਦਾ ਹੈ। ਪਰ ਉਹ ਬੰਦਾ ਜਿਹੜਾ ਬਿਨਾ ਸੋਚੇ ਬੋਲਦਾ ਹੈ, ਆਪਣੇ-ਆਪ ਨੂੰ ਤਬਾਹ ਕਰ ਲੈਂਦਾ ਹੈ।
4 മടിയൻ കൊതിച്ചിട്ടും ഒന്നും കിട്ടുന്നില്ല; ഉത്സാഹികളുടെ പ്രാണന്നോ പുഷ്ടിയുണ്ടാകും.ਸੁਸਤ ਬੰਦਾ ਚੀਜ਼ਾਂ ਤਾਂ ਚਾਹੁੰਦਾ ਹੈ ਪਰ ਉਨ੍ਹਾਂ ਨੂੰ ਉਹ ਕਦੇ ਹਾਸਿਲ ਨਹੀਂ ਕਰ ਸੱਕਦਾ। ਪਰ ਉਹ ਲੋਕ ਜਿਹੜੇ ਮਿਹਨਤ ਕਰਦੇ ਹਨ ਆਪਣੀ ਮਨ-ਚਾਹੀਆਂ ਚੀਜ਼ਾਂ ਹਾਸਿਲ ਕਰ ਲੈਣਗੇ।
5 നീതിമാൻ ഭോഷ്കു വെറുക്കുന്നു; ദുഷ്ടനോ ലജ്ജയും നിന്ദയും വരുത്തുന്നു.ਇੱਕ ਧਰਮੀ ਵਿਅਕਤੀ ਝੂਠ ਨੂੰ ਨਫ਼ਰਤ ਕਰਦਾ ਹੈ ਪਰ ਇੱਕ ਦੁਸ਼ਟ-ਆਦਮੀ ਆਪਣੇ-ਆਪ ਉੱਤੇ ਸਿਰਫ਼ ਸ਼ਰਮਸਾਰੀ ਅਤੇ ਬੇਇੱਜ਼ਤੀ ਲਿਆਉਂਦਾ ਹੈ।
6 നീതി സന്മാർഗ്ഗിയെ കാക്കുന്നു; ദുഷ്ടതയോ പാപിയെ മറിച്ചുകളയുന്നു.ਜਿਹੜਾ ਵਿਅਕਤੀ ਨਿਰਦੋਸ਼ ਜੀਵਨ ਜਿਉਂਦਾ ਨੇਕੀ ਦੁਆਰਾ ਬਚਾਇਆ ਜਾਂਦਾ, ਜਦ ਕਿ ਬਦ-ਕਰਨੀਆਂ ਇੱਕ ਪਾਪੀ ਨੂੰ ਹਰਾ ਦਿੰਦੀਆਂ ਹਨ।
7 ഒന്നും ഇല്ലാഞ്ഞിട്ടും ധനികൻ എന്നു നടിക്കുന്നവൻ ഉണ്ടു; വളരെ ധനം ഉണ്ടായിട്ടും ദരിദ്രൻ എന്നു നടിക്കുന്നവനും ഉണ്ടു;ਕੁਝ ਲੋਕ ਇਸ ਤਰ੍ਹਾਂ ਵਿਹਾਰ ਕਰਦੇ ਹਨ ਜਿਵੇਂ ਉਹ ਅਮੀਰ ਹੋਣ ਪਰ ਹੁੰਦੇ ਉਹ ਗਰੀਬ ਹਨ। ਕੁਝ ਲੋਕ ਗਰੀਬਾਂ ਵਰਗਾ ਵਿਹਾਰ ਕਰਦੇ ਹਨ ਪਰ ਅਸਲ ਵਿੱਚ ਉਹ ਅਮੀਰ ਹੁੰਦੇ ਹਨ।
8 മനുഷ്യന്റെ ജീവന്നു മറുവില അവന്റെ സമ്പത്തു തന്നേ; ദരിദ്രനോ ഭീഷണിപോലും കേൾക്കേണ്ടിവരുന്നില്ലਇੱਕ ਅਮੀਰ ਆਦਮੀ ਦੀ ਜ਼ਿੰਦਗੀ ਉਸਦੀ ਦੌਲਤ ਦੁਆਰਾ ਉਜਾੜ੍ਹੀ ਜਾ ਸੱਕਦੀ ਹੈ। ਪਰ ਗਰੀਬ ਬੰਦਾ ਕਦੇ ਵੀ ਅਜ਼ੇਹੇ ਖੱਤਰੇ ਦਾ ਸਾਹਮਣਾ ਨਹੀਂ ਕਰਦਾ।
9 നീതിമാന്റെ വെളിച്ചം പ്രകാശിക്കുന്നു; ദുഷ്ടന്മാരുടെ വിളക്കോ കെട്ടുപോകും.ਧਰਮੀ ਲੋਕ ਚਮਕਦਾਰ ਰੌਸ਼ਨੀ ਵਾਂਗ ਹਨ, ਪਰ ਦੁਸ਼ਟ ਲੋਕਾਂ ਦਾ ਦੀਵਾ ਬੁਝਾਇਆ ਹੀ ਜਾਣ ਵਾਲਾ ਹੈ।
10 അഹങ്കാരംകൊണ്ടു വിവാദംമാത്രം ഉണ്ടാകുന്നു; ആലോചന കേൾക്കുന്നവരുടെ പക്കലോ ജ്ഞാനം ഉണ്ടു;ਘਮੰਡ ਸਿਰਫ਼ ਝਗੜਿਆਂ ਵੱਲ ਹੀ ਅਗਵਾਈ ਕਰਦਾ ਹੈ, ਪਰ ਜਿਹੜਾ ਵਿਅਕਤੀ ਚੰਗੀ ਸਲਾਹ ਨੂੰ ਸੁਣਦਾ ਹੈ, ਸਿਆਣਾ ਵਿਅਕਤੀ ਹੈ।
11 അന്യായമായി സമ്പാദിച്ച ധനം കുറഞ്ഞു കുറഞ്ഞു പോകും; അദ്ധ്വാനിച്ചു സമ്പാദിക്കുന്നവനോ വർദ്ധിച്ചു വർദ്ധിച്ചു വരും.ਧੋਖੇ ਨਾਲ ਕਮਾਈ ਹੋਈ ਦੌਲਤ ਛੋਟੀ ਤੋਂ ਛੋਟੀ ਹੁੰਦੀ ਜਾਂਦੀ ਹੈ। ਪਰ ਜਿਹੜਾ ਵਿਅਕਤੀ ਹੱਥ ਭਰਕੇ ਪੈਸੇ ਇਕੱਠੇ ਕਰਦਾ ਉਸਦੀ ਦੌਲਤ ਵੱਧਦੀ-ਫੁੱਲਦੀ ਹੈ।
12 ആശാവിളംബനം ഹൃദയത്തെ ക്ഷീണിപ്പിക്കുന്നു; ഇച്ഛാനിവൃത്തിയോ ജീവവൃക്ഷം തന്നേ.ਜਦੋਂ ਕਿਸੇ ਦੀ ਉਮੀਦ ਪੂਰੀ ਨਹੀਂ ਹੁੰਦੀ, ਇਹ ਉਸ ਦੇ ਦਿਲ ਨੂੰ ਰੋਗੀ ਬਣਾ ਦਿੰਦੀ ਹੈ ਪਰ ਇੱਕ ਭਰਪੂਰ ਉਮੀਦ ਜੀਵਨ ਦੇ ਰੁੱਖ ਵਾਂਗ ਹੈ।
13 വചനത്തെ നിന്ദിക്കുന്നവൻ അതിന്നു ഉത്തരവാദി. കല്പനയെ ഭയപ്പെടുന്നവനോ പ്രതിഫലം പ്രാപിക്കുന്നു.ਇੱਕ ਬੰਦੇ ਨੂੰ ਅਦਾਇਗੀ ਕਰਨੀ ਪਵੇਗੀ ਜੇਕਰ ਉਹ ਹਿਦਾਇਤ ਦੀ ਇੱਜ਼ਤ ਨਹੀਂ ਕਰਦਾ, ਪਰ ਜਿਹੜਾ ਵਿਅਕਤੀ ਹੁਕਮ ਦੀ ਇੱਜ਼ਤ ਕਰਦਾ, ਇਨਾਮ ਪ੍ਰਾਪਤ ਕਰਦਾ ਹੈ।
14 ജ്ഞാനിയുടെ ഉപദേശം ജീവന്റെ ഉറവാകുന്നു; അതിനാൽ മരണത്തിന്റെ കണികളെ ഒഴിഞ്ഞുപോകും.ਇੱਕ ਸਿਆਣੇ ਵਿਅਕਤੀ ਦੀ ਹਿਦਾਇਤ ਇੱਕ ਜੀਵਨ ਦੇਣ ਵਾਲੇ ਝਰਨੇ ਵਾਂਗ ਹੈ ਇਹ ਲੋਕਾਂ ਨੂੰ ਮੌਤ ਦੇ ਸ਼ਿਕੰਜਿਆਂ ਤੋਂ ਬਚਾਉਂਦਾ ਹੈ।
15 സൽബുദ്ധിയാൽ രഞ്ജനയുണ്ടാകുന്നു; ദ്രോഹിയുടെ വഴിയോ ദുർഘടം.ਚੰਗੀ ਸੂਝ ਵਾਲੇ ਵਿਅਕਤੀ ਨੂੰ ਲੋਕ ਪਸੰਦ ਕਰਦੇ ਹਨ, ਪਰ ਉਨ੍ਹਾਂ ਲੋਕਾਂ ਲਈ ਜ਼ਿੰਦਗੀ ਦੁਭਰ ਹੋ ਜਾਂਦੀ ਹੈ ਜਿਹੜੇ ਕਪਟੀ ਹੁੰਦੇ ਹਨ।
16 സൂക്ഷ്മബുദ്ധിയുള്ള ഏവനും പരിജ്ഞാനത്തോടെ പ്രവർത്തിക്കുന്നു; ഭോഷനോ തന്റെ ഭോഷത്വം വിടർത്തു കാണിക്കുന്നു.ਕੋਈ ਵੀ ਦੂਰ-ਦਰਸ਼ੀ ਵਿਅਕਤੀ ਸਮਝਦਾਰੀ ਦੇ ਆਧਾਰ ਤੇ ਕੰਮ ਕਰਦਾ ਹੈ, ਪਰ ਇੱਕ ਮੂਰਖ ਆਪਣੀ ਬੇਵਕੂਫੀ ਪ੍ਰਮਾਣਿਤ ਕਰ ਦਿੰਦਾ ਹੈ।
17 ദുഷ്ടദൂതൻ ദോഷത്തിൽ അകപ്പെടുന്നു; വിശ്വസ്തനായ സ്ഥാനാപതിയോ സുഖം നല്കുന്നു.ਇੱਕ ਦੁਸ਼ਟ ਸੰਦੇਸ਼ਵਾਹਕ ਦਾ ਅੰਤ ਮੁਸੀਬਤ ਵਿੱਚ ਹੁੰਦਾ ਹੈ, ਜਦ ਕਿ ਇੱਕ ਭਰੋਸੇਯੋਗ ਸੰਦੇਸ਼ਵਾਹਕ ਸ਼ਾਂਤੀ ਲਿਆਉਂਦਾ ਹੈ।
18 പ്രബോധനം ത്യജിക്കുന്നവന്നു ദാരിദ്ര്യവും ലജ്ജയും വരും. ശാസനകൂട്ടാക്കുന്നവനോ ബഹുമാനം ലഭിക്കും.ਜਿਹੜਾ ਵਿਅਕਤੀ ਹਿਦਾਇਤ ਨੂੰ ਨਾਮੰਜ਼ੂਰ ਕਰਦਾ ਹੈ ਸਿਰਫ਼ ਸ਼ਰਮਸ਼ਾਰੀ ਅਤੇ ਗਰੀਬੀ ਪਾਂਦਾ ਹੈ, ਪਰ ਜਿਹੜਾ ਵਿਅਕਤੀ ਝਿੜਕ ਨੂੰ ਪ੍ਰਵਾਨ ਕਰਦਾ ਹੈ ਇੱਜ਼ਤ ਪ੍ਰਾਪਤ ਕਰਦਾ ਹੈ।
19 ഇച്ഛാനിവൃത്തി മനസ്സിന്നു മധുരമാകുന്നു; ദോഷം വിട്ടകലുന്നതോ ഭോഷന്മാർക്കു വെറുപ്പു.ਜੇ ਕੋਈ ਬੰਦਾ ਕੁਝ ਲੋਚਦਾ ਹੈ ਤੇ ਫ਼ੇਰ ਉਸ ਨੂੰ ਪ੍ਰਾਪਤ ਕਰ ਲੈਂਦਾ ਹੈ ਤਾਂ ਉਹ ਬਹੁਤ ਪ੍ਰਸੰਨ ਹੋਵੇਗਾ। ਪਰ ਮੂਰਖ ਬੰਦੇ ਸਿਰਫ ਬੁਰਾ ਲੋਚਦੇ ਹਨ ਉਹ ਬਦਲਣ ਤੋਂ ਇਨਕਾਰ ਕਰਦੇ ਹਨ।
20 ജ്ഞാനികളോടുകൂടെ നടക്ക; നീയും ജ്ഞാനിയാകും; ഭോഷന്മാർക്കു കൂട്ടാളിയായവനോ വ്യസനിക്കേണ്ടിവരും.ਇੱਕ ਸਿਆਣੇ ਬੰਦੇ ਦਾ ਸੰਗ ਸਿਆਣਪ ਲਿਆਉਂਦਾ, ਜਦ ਕਿ ਇੱਕ ਮੂਰਖ ਆਦਮੀ ਦਾ ਸੰਗ ਸਿਰਫ਼ ਮੁਸੀਬਤ ਲਿਆਉਂਦਾ ਹੈ।
21 ദോഷം പാപികളെ പിന്തുടരുന്നു; നീതിമാന്മാർക്കോ നന്മ പ്രതിഫലമായി വരും.ਪਾਪੀਆਂ ਦੇ ਪਿੱਛੇ ਮੁਸੀਬਤਾਂ ਲੱਗੀਆਂ ਰਹਿੰਦੀਆਂ, ਪਰ ਧਰਮੀ ਚੰਗੇ ਇਨਾਮ ਪ੍ਰਾਪਤ ਕਰਦੇ ਹਨ।
22 ഗുണവാൻ മക്കളുടെ മക്കൾക്കു അവകാശം വെച്ചേക്കുന്നു; പാപിയുടെ സമ്പത്തോ നീതിമാന്നു വേണ്ടി സംഗ്രഹിക്കപ്പെടുന്നു.ਇੱਕ ਨੇਕ ਬੰਦਾ ਆਪਣੇ ਪੋਤਿਆਂ ਲਈ ਵੀ ਵਿਰਸੇ ਛੱਡ ਜਾਂਦਾ, ਪਰ ਇੱਕ ਪਾਪੀ ਦੌਲਤ ਨੂੰ ਜਮ੍ਹਾਂ ਕਰਦਾ ਰਹਿੰਦਾ ਜਿਹੜੀ ਅਖੀਰ ਵਿੱਚ ਧਰਮੀ ਲੋਕਾਂ ਕੋਲ ਚਲੀ ਜਾਵੇਗੀ।
23 സാധുക്കളുടെ കൃഷി വളരെ ആഹാരം നല്കുന്നു; എന്നാൽ അന്യായം ചെയ്തിട്ടു നശിച്ചുപോകുന്നവരും ഉണ്ടു.ਹਾਲਾਂ ਕਿ ਹੋ ਸੱਕਦਾ ਕਿ ਗਰੀਬ ਆਦਮੀ ਦਾ ਖੇਤ ਕਾਫ਼ੀ ਭੋਜਨ ਪੈਦਾ ਕਰੇ, ਇਹ ਖੋਹ ਲਿਆ ਜਾਵੇਗਾ ਜੇਕਰ ਓੱਥੇ ਨਿਆਂ ਨਾ ਹੋਇਆ ਤਾਂ।
24 വടി ഉപയോഗിക്കാത്തവൻ തന്റെ മകനെ പകെക്കുന്നു; അവനെ സ്നേഹിക്കുന്നവനോ ചെറുപ്പത്തിലേ അവനെ ശിക്ഷിക്കുന്നു.ਜਿਹੜਾ ਆਦਮੀ ਆਪਣੇ ਪੁੱਤਰ ਨੂੰ ਸਜ਼ਾ ਨਹੀਂ ਦਿੰਦਾ, ਉਸ ਨੂੰ ਪਿਆਰ ਨਹੀਂ ਕਰਦਾ, ਪਰ ਜਿਹੜਾ ਆਦਮੀ ਆਪਣੇ ਪੁੱਤਰ ਨੂੰ ਪਿਆਰ ਕਰਦਾ ਉਹ ਉਸ ਨੂੰ ਯਕੀਨੀ ਅਨੁਸ਼ਾਸਿਤ ਕਰੇਗਾ।
25 നീതിമാൻ വേണ്ടുവോളം ഭക്ഷിക്കുന്നു; ദുഷ്ടന്മാരുടെ വയറോ വിശന്നുകൊണ്ടിരിക്കും.ਇੱਕ ਧਰਮੀ ਵਿਅਕਤੀ ਜਿੰਨਾ ਚਾਹੇ ਖਾ ਸੱਕਦਾ, ਪਰ ਦੁਸ਼ਟ ਦਾ ਢਿੱਡ ਖਾਲੀ ਹੀ ਰਹਿੰਦਾ ਹੈ।
Punjabi Bible