Proverbs 19 - ASV (Punjabi)
1 Better is the poor that walketh in his integrity Than he that is perverse in his lips and is a fool.ਜਿਹੜਾ ਗਰੀਬ ਨਿਰਦੋਸ਼ ਹੈ ਉਸ ਮੂਰਖ ਨਾਲੋਂ ਬਿਹਤਰ ਹੈ ਜੋ ਦੁਸ਼ਟ ਗੱਲਾਂ ਕਰਦਾ ਹੈ।
2 Also, that the soul be without knowledge is not good; And he that hasteth with his feet sinneth.ਗਿਆਨ ਤੋਂ ਬਿਨਾ ਇੱਛਾ ਕਾਫ਼ੀ ਨਹੀਂ ਅਤੇ ਜਿਹੜਾ ਵਿਅਕਤੀ ਤੇਜ਼ੀ ਵਿੱਚ ਰਹਿੰਦਾ ਗਲਤੀਆਂ ਕਰਦਾ।
3 The foolishness of man subverteth his way; And his heart fretteth against Jehovah.ਕਿਸੇ ਬੰਦੇ ਦੀ ਆਪਣੀ ਮੂਰੱਖਤਾ ਹੀ ਉਸ ਨੂੰ ਤਬਾਹ ਕਰ ਦੇਵੇਗੀ। ਪਰ ਉਹ ਯਹੋਵਾਹ ਨੂੰ ਦੋਸ਼ੀ ਠਹਿਰਾਵੇਗਾ।
4 Wealth addeth many friends; But the poor is separated from his friend.ਜੇ ਕੋਈ ਬੰਦਾ ਅਮੀਰ ਹੈ, ਤਾਂ ਉਸਦੀ ਦੌਲਤ ਉਸ ਦੇ ਕਈ ਦੋਸਤ ਪੈਦਾ ਕਰੇਗੀ। ਪਰ ਜੇ ਕੋਈ ਬੰਦਾ ਗਰੀਬ ਹੈ ਤਾਂ ਉਸ ਦੇ ਸਾਰੇ ਦੋਸਤ ਉਸਦਾ ਸਾਥ ਛੱਡ ਦੇਣਗੇ।
5 A false witness shall not be unpunished; And he that uttereth lies shall not escape.ਜਿਹੜਾ ਬੰਦਾ ਕਿਸੇ ਹੋਰ ਦੇ ਖਿਲਾਫ਼ ਝੂਠ ਬੋਲਦਾ ਹੈ ਉਸ ਨੂੰ ਸਜ਼ਾ ਮਿਲੇਗੀ। ਜਿਹੜਾ ਬੰਦਾ ਝੂਠ ਬੋਲਦਾ ਹੈ ਉਹ ਸੁਰੱਖਿਅਤ ਨਹੀਂ ਰਹੇਗਾ।
6 Many will entreat the favor of the liberal man; And every man is a friend to him that giveth gifts.ਅਨੇਕਾਂ ਲੋਕ ਸ਼ਾਸਕ ਨੂੰ ਮਿਲਣਾ ਚਾਹੁੰਦੇ ਹਨ, ਅਤੇ ਹਰ ਕੋਈ ਉਸਦਾ ਦੋਸਤ ਬਣਨਾ ਚਾਹੁੰਦਾ ਜੋ ਸੁਗਾਤਾਂ ਦਿੰਦਾ ਹੈ।
7 All the brethren of the poor do hate him: How much more do his friends go far from him! He pursueth `them with' words, `but' they are gone.ਇੱਕ ਗਰੀਬ ਆਦਮੀ ਆਪਣੇ ਹੀ ਰਿਸ਼ਤੇਦਾਰਾਂ ਦੁਆਰਾ ਵੀ ਤਿਰਸੱਕਾਰਿਆ ਜਾਂਦਾ ਹੈ, ਤਾਂ ਉਸਦਾ ਉਸ ਦੇ ਦੋਸਤਾਂ ਦੁਆਰਾ ਕਿੰਨਾ ਪਰਹੇਜ ਹੁੰਦਾ ਹੋਵੇਗਾ। ਉਹ ਉਨ੍ਹਾਂ ਅੱਗੇ ਬੇਨਤੀ ਕਰਦਾ, ਪਰ ਉਹ ਪਰਵਾਹ ਨਹੀਂ ਕਰਦੇ ਹਨ।
8 He that getteth wisdom loveth his own soul: He that keepeth understanding shall find good.ਜਿਹੜਾ ਵਿਅਕਤੀ ਗਿਆਨ ਹਾਸਿਲ ਕਰ ਲੈਂਦਾ ਹੈ, ਆਪਣੇ-ਆਪ ਦਾ ਖਿਆਲ ਰੱਖਦਾ ਹੈ, ਜਿਹੜਾ ਵਿਅਕਤੀ ਸਿਖਦਾ ਰਹਿੰਦਾ ਹੈ, ਉੱਨਤੀ ਕਰਦਾ ਰਹਿੰਦਾ ਹੈ।
9 A false witness shall not be unpunished; And he that uttereth lies shall perish.ਝੂਠੇ ਗਵਾਹ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ! ਜਿਹੜਾ ਬੰਦਾ ਝੂਠ ਬੋਲਦਾ ਹੈ ਉਹ ਤਬਾਹ ਹੋ ਜਾਵੇਗਾ।
10 Delicate living is not seemly for a fool; Much less for a servant to have rule over princes.ਕਿਸੇ ਮੂਰਖ ਲਈ ਐਸ਼ ਨਾਲ ਜਿਉਂਣਾ, ਉਪਯੁਕਤ ਨਹੀਂ, ਇਹ ਕਿੰਨਾ ਬੱਦਤਰ ਹੋਵੇਗਾ ਜੇਕਰ ਕੋਈ ਗੁਲਾਮ ਸ਼ਹਿਜਾਦਿਆਂ ਉੱਪਰ ਰਾਜ ਕਰੇ।
11 The discretion of a man maketh him slow to anger; And it is his glory to pass over a transgression.ਜੇ ਕੋਈ ਬੰਦਾ ਸੂਝਵਾਨ ਹੈ ਉਹ ਧੀਰਜ ਨੂੰ ਸਿਖਦਾ ਅਤੇ ਇਹ ਉਸਦੀ ਮਹਿਮਾ ਹੁੰਦੀ ਹੈ ਜਦੋਂ ਉਹ ਤਿਰਸੱਕਾਰ ਨੂੰ ਮੁਆਫ਼ ਕਰ ਦਿੰਦਾ ਹੈ।
12 The king's wrath is as the roaring of a lion; But his favor is as dew upon the grass.ਰਾਜੇ ਦੇ ਗੁੱਸੇ ਭਰੇ ਬੋਲ ਬੱਬਰਸ਼ੇਰ ਦੀ ਗਰਜ ਵਰਗੇ ਹਨ। ਪਰ ਉਸਦੀਆਂ ਸ਼ੁਭਕਾਮਨਾਵਾਂ ਘਾਹ ਉੱਤੇ ਕੋਮਲਤਾ ਨਾਲ ਡਿੱਗਦੀ ਫ਼ੁਹਾਰ ਵਾਂਗ ਹੁੰਦੀਆਂ ਹਨ।
13 A foolish son is the calamity of his father; And the contentions of a wife are a continual dropping.ਇੱਕ ਮੂਰਖ ਪੁੱਤਰ ਆਪਣੇ ਪਿਤਾ ਦੀ ਬਿਪਤਾ ਹੁੰਦਾ ਹੈ, ਅਤੇ ਇੱਕ ਝਗੜਾਲੂ ਪਤਨੀ ਛੱਤ ਵਿੱਚਲੇ ਛੇਕ ਵਾਂਗ ਹੁੰਦੀ ਹੈ।
14 House and riches are an inheritance from fathers; But a prudent wife is from Jehovah.ਵਿਅਕਤੀ ਨੂੰ ਆਪਣੇ ਹੀ ਮਾਪਿਆਂ ਤੋਂ ਪੈਸੇ ਅਤੇ ਘਰ ਪ੍ਰਾਪਤ ਹੁੰਦਾ ਹੈ, ਪਰ ਇੱਕ ਸੂਝਵਾਨ ਪਤਨੀ ਯਹੋਵਾਹ ਵੱਲੋਂ ਮਿਲੀ ਸੁਗਾਤ ਹੈ।
15 Slothfulness casteth into a deep sleep; And the idle soul shall suffer hunger.ਸੁਸਤ ਆਦਮੀ ਭਾਵੇਂ ਕਿੰਨਾ ਵੀ ਸੌਂ ਲਵੇ ਪਰ ਉਹ ਬਹੁਤ ਭੁੱਖਾ ਹੀ ਹੋਵੇਗਾ।
16 He that keepeth the commandment keepeth his soul; `But' he that is careless of his ways shall die.ਜਿਹੜਾ ਵਿਅਕਤੀ ਹੁਕਮ ਨੂੰ ਪੂਰਦਾ ਆਪਣੇ ਜੀਵਨ ਦਾ ਬਚਾਉ ਕਰੇਗਾ, ਪਰ ਉਹ ਜਿਹੜਾ ਆਪਣਾ ਜੀਵਨ ਬਾਰੇ ਧਿਆਨ ਨਹੀਂ ਦਿੰਦਾ ਮਾਰਿਆ ਜਾਵੇਗਾ।
17 He that hath pity upon the poor lendeth unto Jehovah, And his good deed will he pay him again.ਗਰੀਬ ਲੋਕਾਂ ਦਾ ਲਿਹਾਜ ਕਰਨਾ ਯਹੋਵਾਹ ਨੂੰ ਪੈਸੇ ਉਧਾਰ ਦੇਣ ਵਰਗੀ ਗੱਲ ਹੈ, ਉਹ ਪ੍ਰਪੱਕ ਹੀ ਤੁਹਾਨੂੰ ਅਦਾਇਗੀ ਕਰੇਗਾ।
18 Chasten thy son, seeing there is hope; nd set not thy heart on his destruction.ਉਮੀਦ ਰਹਿੰਦਿਆਂ ਹੀ ਆਪਣੇ ਪੁੱਤਰ ਨੂੰ ਅਨੁਸ਼ਾਸਿਤ ਕਰੋ। ਜੇ ਤੁਸੀਂ ਅਜਿਹਾ ਕਰਨ ਤੋਂ ਇਨਕਾਰ ਕਰੋਂਗੇ, ਤਾਂ ਤੁਸੀਂ ਉਸਦੀ, ਆਪਣੇ-ਆਪ ਨੂੰ ਤਬਾਹ ਕਰਨ ਲਈ, ਸਹਾਇਤਾ ਕਰ ਰਹੇ ਹੋਵੋਂਗੇ।
19 A man of great wrath shall bear the penalty; For if thou deliver `him', thou must do it yet again.ਛੇਤੀ ਗੁੱਸੇ ਵਿੱਚ ਆ ਜਾਣ ਵਾਲੇ ਵਿਅਕਤੀ ਨੂੰ ਕੀਮਤ ਜ਼ਰੂਰ ਦੇਣੀ ਪੈਂਦੀ ਹੈ। ਜੇਕਰ ਤੁਸੀਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰੋਂਗੇ, ਤੁਹਾਨੂੰ ਇਹ ਬਾਰ-ਬਾਰ ਕਰਨਾ ਪਵੇਗਾ।
20 Hear counsel, and receive instruction, That thou mayest be wise in thy latter end.ਮਸ਼ਵਰੇ ਨੂੰ ਸੁਣੋ ਅਤੇ ਸੁਧਾਰ ਨੂੰ ਪ੍ਰਵਾਨ ਕਰੋ ਤਾਂ ਜੋ ਅਖੀਰ ਵਿੱਚ ਤੁਸੀਂ ਸਿਆਣੇ ਬਣ ਜਾਵੋਂਗੇ।
21 There are many devices in a man's heart; But the counsel of Jehovah, that shall stand.ਆਦਮੀ ਅਨੇਕਾਂ ਯੋਜਨਾਵਾਂ ਬਣਾਉਂਦਾ, ਪਰ ਯਹੋਵਾਹ ਦੀ ਰਜ਼ਾ ਨਿਸ਼ਚਾ ਕਰਦੀ ਹੈ ਕਿ ਕੀ ਵਾਪਰੇਗਾ।
22 That which maketh a man to be desired is his kindness; And a poor man is better than a liar.ਲੋਕ ਵਫ਼ਾਦਾਰ ਆਦਮੀ ਨੂੰ ਪਸੰਦ ਕਰਦੇ ਹਨ, ਇਸ ਲਈ ਗਰੀਬ ਅਤੇ ਭਰੋਸੇਯੋਗ ਹੋਣਾ ਝੂਠੇ ਨਾਲੋਂ ਬਿਹਤਰ ਹੈ।
23 The fear of Jehovah `tendeth' to life; And he `that hath it' shall abide satisfied; He shall not be visited with evil.ਯਹੋਵਾਹ ਦਾ ਡਰ ਜਿੰਦਗ਼ੀ ਵੱਲ ਅਗਵਾਈ ਕਰਦਾ ਹੈ ਜੋ ਕੋਈ ਵੀ ਇਸ ਨਾਲ ਭਰਪੂਰ ਹੈ ਉਹ ਬਿਨਾਂ ਕਿਸੇ ਵੀ ਸਮੱਸਿਆ ਤੋਂ ਆਰਾਮ ਨਾਲ ਬੱਚ ਸੱਕਦਾ ਹੈ ਅਤੇ ਸਾਂਤੀ ਪ੍ਰਾਪਤ ਕਰਦਾ ਹੈ।
24 The sluggard burieth his hand in the dish, And will not so much as bring it to his mouth again.ਇੱਕ ਆਲਸੀ ਬੰਦਾ ਭਾਂਡੇ ਵਿੱਚ ਆਪਣਾ ਹੱਥ ਪਾਉਂਦਾ ਹੈ, ਪਰ ਇਸ ਨੂੰ ਮੂੰਹ ਤਾਈਂ ਚੁੱਕਣ ਨੂੰ ਬਹੁਤ ਮੁਸ਼ਕਿਲ ਮਹਿਸੂਸ ਕਰਦਾ ਹੈ।
25 Smite a scoffer, and the simple will learn prudence; And reprove one that hath understanding, `and' he will understand knowledge.ਬੇਅਦਬ ਵਿਅਕਤੀ ਨੂੰ ਕੁੱਟੋ ਅਤੇ ਇੱਕ ਆਮ ਆਦਮੀ ਇਸਤੋਂ ਸਿੱਖੇਗਾ। ਇੱਕ ਸੂਝਵਾਨ ਆਦਮੀ ਨੂੰ ਝਿੜਕੋ, ਅਤੇ ਉਹ ਇੱਕ ਸਬਕ ਸਿੱਖ ਜਾਵੇਗਾ।
26 He that doeth violence to his father, and chaseth away his mother, Is a son that causeth shame and bringeth reproach.ਜਿਹੜਾ ਪੁੱਤਰ ਆਪਣੇ ਪਿਤਾ ਤੋਂ ਚੋਰੀ ਕਰੇ ਅਤੇ ਆਪਣੀ ਮਾਂ ਨੂੰ ਦੂਰ ਭਜਾ ਦੇਵੇ ਘ੍ਰਿਣਾਯੋਗ ਹੈ ਅਤੇ ਉਹ ਸ਼ਰਮਿੰਦਗੀ ਦਾ ਕਾਰਣ ਬਣਦਾ ਹੈ।
27 Cease, my son, to hear instruction `Only' to err from the words of knowledge.ਜੇ ਤੁਸੀਂ ਨਿਰਦੇਸ਼ਾਂ ਨੂੰ ਸੁਣਨਾ ਛੱਡ ਦਿਓਗੇ ਤਾਂ ਤੁਸੀਂ ਮੂਰੱਖਤਾ ਭਰੀਆਂ ਗ਼ਲਤੀਆਂ ਕਰਦੇ ਰਹੋਂਗੇ।
28 A worthless witness mocketh at justice; And the mouth of the wicked swalloweth iniquity.ਵਿਅਰਥ ਗਵਾਹ ਇਨਸਾਫ਼ ਤੇ ਹੱਸਦਾ, ਅਤੇ ਇੱਕ ਬਦ ਆਦਮੀ ਦਾ ਮੂੰਹ ਬਦੀ ਨੂੰ ਨਿਗਲ ਜਾਂਦਾ ਹੈ।
29 Judgments are prepared for scoffers, And stripes for the back of fools.ਮਖੌਲੀਆਂ ਨੂੰ ਸਜ਼ਾ ਮਿਲੇਗੀ। ਅਤੇ ਮੂਰਖ ਆਦਮੀ ਨੂੰ ਕੋੜੇ ਮਾਰੇ ਜਾਣਗੇ।
Punjabi Bible