Proverbs 24:23-33 in Punjabi
Proverbs 24:23
ਹੋਰ ਸਿਆਣੇ ਕਹਾਉਤਾਂ ਇਹ ਸਿਆਣੇ ਬੰਦਿਆਂ ਦੇ ਸ਼ਬਦ ਹਨ: ਨਿਆਂ ਕਰਨ ਵਾਲੇ ਨੂੰ ਹਮੇਸ਼ਾ ਬੇਲਾਗ ਹੋਣਾ ਚਾਹੀਦਾ ਹੈ। ਉਸ ਨੂੰ ਕਿਸੇ ਬੰਦੇ ਦਾ ਸਿਰਫ਼ ਇਸ ਕਰਕੇ ਪੱਖ ਨਹੀਂ ਲੈਣਾ ਚਾਹੀਦਾ ਕਿਉਂ ਕਿ ਉਹ ਉਸ ਨੂੰ ਜਾਣਦਾ ਹੈ।
Proverbs 24:24
ਜਿਹੜਾ ਵਿਅਕਤੀ ਅਪਰਾਧੀ ਨੂੰ ਆਖਦਾ, “ਤੂੰ ਬੇਗੁਨਾਹ ਹੈ।” ਅਜਿਹਾ ਵਿਅਕਤੀ ਲੋਕਾਂ ਦੁਆਰਾ ਸਰਾਪਿਆ ਜਾਵੇਗਾ ਅਤੇ ਕੌਮਾਂ ਉਸ ਨੂੰ ਨਫ਼ਰਤ ਕਰਨਗੀਆਂ।
Proverbs 24:25
ਪਰ ਜੇ ਕੋਈ ਨਿਆਂਕਾਰ ਕਿਸੇ ਦੋਸ਼ੀ ਨੂੰ ਦੰਡ ਦਿੰਦਾ ਹੈ ਉਹ ਪਸੰਦ ਕੀਤਾ ਜਾਵੇਗਾ, ਅਤੇ ਵੱਧੇਰੇ ਅਸੀਸਾਂ ਪ੍ਰਾਪਤ ਕਰੇਗਾ।
Proverbs 24:26
ਸਿੱਧਾ ਉੱਤਰ ਦੇਣਾ ਕਿਸੇ ਵਿਅਕਤੀ ਨੂੰ ਚੁੰਮਣ ਵਾਂਗ ਹੈ।
Proverbs 24:27
ਪਹਿਲਾਂ ਆਪਣਾ ਬਾਹਰਲਾ ਕੰਮ ਅਤੇ ਖੇਤ ਵਿੱਚ ਕੰਮ ਕਰ ਲਵੋ, ਤਾਂ ਹੀ ਆਪਣੇ ਘਰ ਨਿਰਮਾਣ ਕਰੋ।
Proverbs 24:28
ਬਿਨਾਂ ਕਿਸੇ ਕਾਰਣ ਆਪਣੇ ਗੁਆਂਢੀ ਦੇ ਖਿਲਾਫ਼ ਗਵਾਹੀ ਨਾ ਦਿਓ, ਆਪਣੇ ਹੀ ਬੁਲ੍ਹਾਂ ਨਾਲ ਛਲ ਨਾ ਕਰੋ।
Proverbs 24:29
ਇਹ ਨਾ ਆਖੋ, “ਉਸਨੇ ਮੈਨੂੰ ਦੁੱਖ ਦਿੱਤਾ ਹੈ, ਇਸ ਲਈ ਮੈਂ ਵੀ ਉਸ ਨਾਲ ਅਜਿਹਾ ਹੀ ਕਰਾਂਗਾ। ਉਸ ਨੇ ਜੋ ਕੁਝ ਮੇਰੇ ਨਾਲ ਕੀਤਾ ਹੈ ਮੈਂ ਉਸ ਨੂੰ ਇਸਦੀ ਸਜ਼ਾ ਦੇਵਾਂਗਾ।”
Proverbs 24:30
ਮੈਂ ਇੱਕ ਆਲਸੀ ਬੰਦੇ ਦੇ ਖੇਤ ਰਾਹੀਂ, ਬਿਨਾਂ ਸੂਝ ਵਾਲੇ ਬੰਦੇ ਦੇ ਅੰਗੂਰਾਂ ਦੇ ਬਾਗ਼ ਰਾਹੀਂ ਲੰਘਿਆ।
Proverbs 24:31
ਉਹ ਖੇਤ ਕੰਡਿਆਂ ਨਾਲ ਭਰਿਆ ਹੋਇਆ ਸੀ, ਘਾਹ ਫ਼ੂਸ ਹੱਦੋ ਵੱਧ ਉਗਿਆ ਹੋਇਆ ਸੀ। ਅਤੇ ਚਾਰ ਦੀਵਾਰੀ ਢੱਠੀ ਹੋਈ ਸੀ।
Proverbs 24:32
ਅਤੇ ਮੈਂ ਜੋ ਵੇਖਿਆ ਉਸ ਬਾਰੇ ਸੋਚਿਆ ਅਤੇ ਇੱਕ ਸਬਕ ਸਿੱਖਿਆ:
Proverbs 24:33
ਥੋੜੀ ਜਿਹੀ ਨੀਂਦ, ਥੋੜੀ ਜਿਹੀ ਝਪਕੀ, ਕੰਮ ਤੋਂ ਥੋੜਾ ਜਿਹਾ ਆਰਾਮ,
Punjabi Bible