Bible

Proverbs 25 - WEB (Punjabi)

1 These also are proverbs of Solomon, which the men of Hezekiah king of Judah copied out.ਸੁਲੇਮਾਨ ਦੇ ਕੁਝ ਹੋਰ ਸਿਆਣੇ ਕਹਾਉਤਾਂ ਇਹ ਸੁਲੇਮਾਨ ਦੀਆਂ ਕੁਝ ਹੋਰ ਕਹਾਉਤਾਂ ਹਨ, ਹਿਜ਼ਕੀਯਾਹ, ਯਹੂਦਾਹ ਦੇ ਰਾਜੇ ਦੇ ਸੇਵਕਾਂ ਦੁਆਰਾ ਇਕੱਠੀਆਂ ਕੀਤੀਆਂ ਹੋਈਆਂ।

2 It is the glory of God to conceal a thing, But the glory of kings is to search out a matter.ਕੁਝ ਖਾਸ ਗੱਲਾਂ ਨੂੰ ਗੁਪਤ ਰੱਖਣਾ ਪਰਮੇਸ਼ੁਰ ਦਾ ਹੱਕ ਹੈ, ਪਰ ਰਾਜੇ ਦੀ ਮਹਿਮਾ ਇਨਾਂ ਗੱਲਾਂ ਦੀ ਛਾਣ-ਬੀਨ ਕਰਨ ਵਿੱਚ ਹੈ।

3 As the heavens for height, and the earth for depth, So the hearts of kings are unsearchable.ਕੋਈ ਨਹੀਂ ਪਤਾ ਲਗਾ ਸੱਕਦਾ ਕਿ ਅਕਾਸ਼ ਕਿੰਨਾ ਉੱਚਾ ਹੈ, ਜਾਂ ਧਰਤੀ ਕਿੰਨੀ ਡੂੰਘੀ ਹੈ, ਅਤੇ ਇਸੇ ਤਰ੍ਹਾਂ ਹੀ ਰਾਜੇ ਦੇ ਮਨ ਵਿੱਚ ਕੀ ਹੈ।

4 Take away the dross from the silver, And material comes out for the refiner;ਤੁਹਾਡੀ ਚਾਂਦੀ ਚੋ ਅਸ਼ੁੱਧਤਾ ਕੱਢਣ ਤੋਂ ਬਾਅਦ, ਇੱਕ ਚਾਂਦੀ ਦੇ ਗਹਿਣੇ ਬਨਾਉਣ ਵਾਲਾ ਇਸ ਨਾਲ ਭਾਂਡੇ ਬਣਾ ਸੱਕਦਾ ਹੈ।

5 Take away the wicked from the king's presence, And his throne will be established in righteousness.ਇਸੇ ਤਰ੍ਹਾਂ ਹੀ ਜਦੋਂ ਤੁਸੀਂ ਰਾਜੇ ਦੀ ਕਚਿਹਰੀ ਵਿੱਚੋਂ ਦੁਸ਼ਟ ਲੋਕਾਂ ਨੂੰ ਕੱਢ ਦਿਉਂਗੇ, ਨੇਕੀ ਰਾਹੀਂ ਉਸਦਾ ਤਖਤ ਮਜ਼ਬੂਤ ਹੋ ਜਾਵੇਗਾ।

6 Don't exalt yourself in the presence of the king, Or claim a place among great men;ਰਾਜੇ ਦੇ ਸਾਹਮਣੇ ਆਪਣੇ ਬਾਰੇ ਫ਼ੜ੍ਹਾਂ ਨਾ ਮਾਰੋ। ਇਹ ਨਾ ਆਖੋ ਕਿ ਤੁਸੀਂ ਪ੍ਰਸਿੱਧ ਵਿਅਕਤੀ ਹੋ।

7 For it is better that it be said to you, "Come up here," Than that you should be put lower in the presence of the prince, Whom your eyes have seen.ਇਹ ਗੱਲ ਬਿਹਤਰ ਹੈ ਕਿ ਰਾਜਾ ਤੁਹਾਨੂੰ ਆਪਣੀ ਹਜ਼ੂਰੀ ਵਿੱਚ ਬੁਲਾਵੇ, ਬਜਾਏ ਇਸਦੇ ਕਿ ਉਹ ਤੁਹਾਨੂੰ ਕਚਿਹਰੀ ਦੇ ਸਾਹਮਣੇ ਅਪਮਾਨਿਤ ਕਰੇ।

8 Don't be hasty in bringing charges to court. What will you do in the end when your neighbor shames you?ਕਿਸੇ ਨਿਆਂਕਾਰ ਨੂੰ ਇਹ ਦੱਸਣ ਦੀ ਕਾਹਲ ਨਾ ਕਰੋ ਕਿ ਤੁਸੀਂ ਕੀ ਦੇਖਿਆ। ਜੇ ਕੋਈ ਹੋਰ ਬੰਦਾ ਤੁਹਾਨੂੰ ਗ਼ਲਤ ਸਾਬਤ ਕਰ ਦੇਵੇਗਾ ਤਾਂ ਤੁਹਾਨੂੰ ਸ਼ਰਮਿੰਦਗੀ ਹੋਵੇਗੀ।

9 Debate your case with your neighbor, And don't betray the confidence of another;ਜੇਕਰ ਤੁਸੀਂ ਕਿਸੇ ਵਿਵਾਦ ਵਿੱਚ ਸ਼ਾਮਿਲ ਹੋ, ਤਾਂ ਨਿਸ਼ਚਾ ਕਰੋ ਕਿ ਤੁਸੀਂ ਕਿਸੇ ਹੋਰ ਦੇ ਵਿਸ਼ਵਾਸ ਨੂੰ ਧੋਖਾ ਨਹੀਂ ਦੇ ਰਹੇ ਹੋਂ।

10 Lest one who hears it put you to shame, And your bad reputation never depart.ਨਹੀਂ ਤਾਂ ਕੋਈ ਇਸ ਨੂੰ ਸੁਣਕੇ ਤੁਹਾਨੂੰ ਸ਼ਰਮਸਾਰ ਕਰੇਗਾ ਅਤੇ ਤੁਹਾਡੀ ਬਦਨਾਮੀ ਕਦੇ ਵੀ ਦੂਰ ਨਹੀਂ ਹੋਵੇਗੀ।

11 A word fitly spoken Is like apples of gold in settings of silver.ਸਹੀ ਸਮੇਂ ਸਹੀ ਗੱਲ ਆਖਣਾ ਚਾਂਦੀ ਵਿੱਚ ਮੜ੍ਹੇ ਹੋਏ ਸੁਨਿਹਰੀ ਸੇਬ ਵਾਂਗ ਹੈ।

12 As an ear-ring of gold, and an ornament of fine gold, So is a wise reprover to an obedient ear.ਜੇਕਰ ਤੁਸੀਂ ਕਿਸੇ ਸਿਆਣੇ ਆਦਮੀ ਦੀਆਂ ਝਿੜਕਾਂ ਨੂੰ ਸੁਣੋਗੇ, ਤਾਂ ਇਹ ਤੁਹਾਡੇ ਕੰਨਾਂ ਵਿੱਚ ਸੋਨੇ ਦੀਆਂ ਵਾਲੀਆਂ ਵਾਂਗ ਹੋਣਗੀਆਂ।

13 As the cold of snow in the time of harvest, So is a faithful messenger to those who send him; For he refreshes the soul of his masters.ਇੱਕ ਵਫ਼ਾਦਾਰ ਸੰਦੇਸ਼ਵਾਹਕ ਉਨ੍ਹਾਂ ਲਈ ਜਿਨ੍ਹਾਂ ਨੇ ਉਸ ਨੂੰ ਭੇਜਿਆ, ਵਾਢੀ ਦੀ ਰੁੱਤ ਵਿੱਚ ਠੰਡੀ ਵਾਛੜ ਵਰਗਾ ਹੈ। ਉਹ ਆਪਣੇ ਮਾਲਕਾਂ ਨੂੰ ਪ੍ਰਚਲਿਤ ਕਰਦਾ।

14 As clouds and wind without rain, So is he who boasts of gifts deceptively.ਜਿਹੜੇ ਬੰਦੇ ਸੌਗਾਤਾਂ ਦੇਣ ਦਾ ਇਕਰਾਰ ਕਰਦੇ ਹਨ ਪਰ ਦਿੰਦੇ ਕਦੇ ਨਹੀਂ ਉਹ ਉਨ੍ਹਾਂ ਬਦਲਾਂ ਅਤੇ ਹਵਾਵਾਂ ਵਰਗੇ ਹਨ ਜਿਹੜੇ ਵਰੱਖਾ ਲੈ ਕੇ ਨਹੀਂ ਆਉਂਦੇ।

15 By patience a ruler is persuaded. A soft tongue breaks the bone.ਧੀਰਜ ਭਰੀ ਗੱਲਬਾਤ ਕਿਸੇ ਵੀ ਬੰਦੇ ਦੀ ਸੋਚ ਨੂੰ ਬਦਲ ਸੱਕਦੀ ਹੈ, ਕਿਸੇ ਹਾਕਮ ਦੀ ਸੋਚ ਨੂੰ ਵੀ। ਕੋਮਲ ਗੱਲਬਾਤ ਬਹੁਤ ਸ਼ਕਤੀਸ਼ਾਲੀ ਹੁੰਦੀ ਹੈ।

16 Have you found honey? Eat as much as is sufficient for you, Lest you eat too much, and vomit it.ਸ਼ਹਿਦ ਚੰਗਾ ਹੁੰਦਾ ਹੈ ਪਰ ਇਸਦਾ ਲੋੜ ਤੋਂ ਵੱਧ ਸੇਵਨ ਨਾ ਕਰ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਬਿਮਾਰ ਹੋ ਜਾਵੋਂਗੇ।

17 Let your foot be seldom in your neighbor's house, Lest he be weary of you, and hate you.ਇਸੇ ਤਰ੍ਹਾਂ ਹੀ ਆਪਣੇ ਗੁਆਂਢੀ ਦੇ ਘਰ ਬਹੁਤਾ ਆਉਣ ਜਾਣ ਨਾ ਕਰੋ, ਨਹੀਂ ਤਾਂ ਉਹ ਅੱਕ ਜਾਵੇਗਾ ਅਤੇ ਤੁਹਾਨੂੰ ਨਫ਼ਰਤ ਕਰਨ ਲੱਗ ਪਵੇਗਾ।

18 A man who gives false testimony against his neighbor Is like a club, a sword, or a sharp arrow.ਜਿਹੜਾ ਬੰਦਾ ਆਪਣੇ ਗੁਆਂਢੀ ਦੇ ਖਿਲਾਫ਼ ਝੂਠਾ ਬਿਆਨ ਦਿੰਦਾ, ਉਹ ਹਥੌੜੇ, ਇੱਕ ਤੇਜ਼ ਤਲਵਾਰ ਜਾਂ ਤਿੱਖੇ ਤੀਰ ਵਾਂਗ ਹੁੰਦਾ ਹੈ।

19 Confidence in someone unfaithful in time of trouble Is like a bad tooth, or a lame foot.ਮੁਸੀਬਤ ਦੇ ਦਿਨਾਂ ਵਿੱਚ ਕਿਸੇ ਝੂਠੇ ਬੰਦੇ ਉੱਤੇ ਕਦੇ ਨਿਰਭਰ ਨਾ ਕਰੋ। ਉਹ ਬੰਦਾ ਦੁੱਖਦੇ ਹੋਏ ਦੰਦ ਜਾਂ ਜ਼ਖਮੀ ਹੋਏ ਪੈਰ ਵਰਗਾ ਹੈ ਜਦੋਂ ਤੁਹਾਨੂੰ ਉਸਦੀ ਸਭ ਤੋਂ ਵੱਧ ਲੋੜ ਹੁੰਦੀ ਹੈ ਤਾਂ ਉਹ ਤੁਹਾਨੂੰ ਦੁੱਖ ਦਿੰਦਾ ਹੈ।

20 As one who takes away a garment in cold weather, Or vinegar on soda, So is one who sings songs to a heavy heart.ਕਿਸੇ ਉਦਾਸ ਬੰਦੇ ਨੂੰ ਖੁਸ਼ੀ ਦੇ ਗੀਤ ਗਾਕੇ ਸੁਨਾਉਣਾ ਠੰਢ ਵਿੱਚ ਉਸ ਦੇ ਕੱਪੜੇ ਲਾਹੁਣ ਬਰਾਬਰ ਹੀ ਹੈ। ਇਹ ਸੱਟ ਉੱਤੇ ਸਿਰਕਾ ਪਾਉਣ ਵਾਂਗ ਹੈ।

21 If your enemy is hungry, give him food to eat; If he is thirsty, give him water to drink:ਜੇ ਤੁਹਾਡਾ ਦੁਸ਼ਮਣ ਭੁੱਖਾ ਹੈ, ਉਸ ਨੂੰ ਰੋਟੀ ਦਿਓ। ਜੇਕਰ ਉਹ ਪਿਆਸਾ ਹੈ, ਉਸ ਨੂੰ ਪੀਣ ਲਈ ਪਾਣੀ ਦਿਓ।

22 For you will heap coals of fire on his head, And Yahweh will reward you.ਕਿਉਂ ਜੋ ਇਹ ਉਸ ਦੇ ਸਿਰ ਤੇ ਮਚਦੇ ਕੋਲਿਆਂ ਦਾ ਢੇਰ ਲਾਉਣ ਵਾਂਗ ਹੋਵੇਗਾ ਅਤੇ ਇਸ ਵਾਸਤੇ ਯਹੋਵਾਹ ਤੁਹਾਨੂੰ ਇਨਾਮ ਦੇਵੇਗਾ।

23 The north wind brings forth rain: So a backbiting tongue brings an angry face.ਉੱਤਰ ਵੱਲੋਂ ਆਉਂਦੀ ਹਵਾ ਮੀਂਹ ਲੈ ਕੇ ਆਉਂਦੀ ਹੈ। ਇਸੇ ਤਰ੍ਹਾਂ ਨਿੰਦਿਆ ਚੁਗਲੀ ਗੁੱਸਾ ਲੈ ਕੇ ਆਉਂਦੀ ਹੈ।

24 It is better to dwell in the corner of the housetop, Than to share a house with a contentious woman.ਝਗੜਾਲੂ ਪਤਨੀ ਨਾਲ ਘਰ ਸਾਂਝਾ ਕਰਨ ਨਾਲੋਂ ਛੱਤ ਤੇ ਖੂੰਜੇ ’ਚ ਸੌਣਾ ਬਿਹਤਰ ਹੈ।

25 Like cold water to a thirsty soul, So is good news from a far country.ਦੂਰ ਦੁਰਾਡਿਓ ਆਉਂਦੀ ਚੰਗੀ ਖਬਰ ਓਸੇ ਤਰ੍ਹਾਂ ਹੈ ਜਿਵੇਂ ਸਖਤ ਗਰਮੀ ਵਿੱਚ ਠੰਡਾ ਪਾਣੀ।

26 Like a muddied spring, and a polluted well, So is a righteous man who gives way before the wicked.ਇੱਕ ਧਰਮੀ ਵਿਅਕਤੀ ਦਾ ਦੁਸ਼ਟ ਆਦਮੀ ਦੇ ਅੱਗੇ ਡਿੱਗਣਾ ਮੈਲੇ ਝਰਨੇ ਜਾਂ ਦੂਸ਼ਿਤ ਖੂਹ ਵਾਂਗ ਹੋਵੇਗਾ।

27 It is not good to eat much honey; Nor is it honorable to seek one's own honor.ਜਿਵੇਂ ਕਿ ਬਹੁਤਾ ਜ਼ਿਆਦਾ ਸ਼ਹਿਦ ਖਾਣਾ ਚੰਗਾ ਨਹੀਂ, ਇਸੇ ਤਰ੍ਹਾਂ ਹੀ ਆਪਣੇ-ਆਪ ਲਈ ਆਦਰ ਕਰਵਾਉਣਾ ਚੰਗਾ ਨਹੀਂ।

28 Like a city that is broken down and without walls Is a man whose spirit is without restraint.ਜਿਸ ਬੰਦੇ ਦਾ ਖੁਦ ਤੇ ਕਾਬੂ ਨਹੀਂ, ਬਿਨਾਂ ਸੁਰੱਖਿਆ ਕੰਧ ਵਾਲੇ ਖੁਲ੍ਹੇ ਸ਼ਹਿਰ ਵਾਂਗ ਹੈ।

Punjabi Bible